Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਬੱਲੂਆਣਾ ਹਲਕੇ ਵਿਚ 800 ਕਰੋੜ ਰੁਪਏ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ- ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ

ਪਿੰਡ ਸ਼ੇਰਗੜ੍ਹ ਵਿਚ 1.41 ਕਰੋੜ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ

Amandeep Singh Goldy Musafir, Amandeep Singh Goldy, Balluana Fazilka, Abohar, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਫਾਜਿ਼ਲਕਾ , 04 Dec 2023

Last updated on: Dec 04, 2023, 00:00 IST

ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਪਿੰਡ ਸ਼ੇਰਵੜ੍ਹ ਵਿਖੇ ਜਨ ਸੁਣਵਾਈ ਦੌਰਾਨ ਸੰਬੋਧਨ ਕਰਦਿਆਂ ਦੱਸਿਆ ਹੈ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 800 ਕਰੋੜ ਰੁਪਏ ਤੋਂ ਵੱਧ ਦੇ ਕੰਮ ਵਿਧਾਨ ਸਭਾ ਹਲਕਾ ਬੱਲੂਆਣਾ ਵਿਚ ਕਰਵਾਏ ਜਾ ਰਹੇ ਹਨ। ਉਨ੍ਹਾਂ ਨੇ ਇਸ ਮੌਕੇ ਖਾਸ ਤੌਰ ਤੇ ਦੱਸਿਆ ਕਿ ਪਿੰਡ ਸ਼ੇਰ ਗੜ੍ਹ ਵਿਚ ਹੀ 1 ਕਰੋੜ 41 ਲੱਖ ਰੁਪਏ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।

ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਦੱਸਿਆ ਕਿ ਪਿੰਡ ਪੱਤਰੇਵਾਲਾ ਵਿਚ 578 ਕਰੋੜ ਰੁਪਏ ਨਾਲ ਸਰਫੇਸ ਵਾਟਰ ਤੇ ਅਧਾਰਤ ਮੈਗਾ ਵਾਟਰਵਰਕਸ ਬਣਾਇਆ ਜਾ ਰਿਹਾ ਹੈ। 80 ਕਰੋੜ ਰੁਪਏ ਪਿੰਡਾਂ ਵਿਚ ਪੀਣ ਦੇ ਪਾਣੀ ਦੀਆਂ ਪਾਈਪਾਂ ਪਾਉਣ ਤੇ ਖਰਚ ਕੀਤੇ ਜਾ ਰਹੇ ਹਨ। 15 ਕਰੋੜ ਰੁਪਏ ਨਾਲ ਪਿੰਡ ਸੁਖਚੈਨ ਵਿਚ ਸਰਕਾਰੀ ਕਾਲਜ ਦਾ ਨਿਰਮਾਣ ਆਖਰੀ ਪੜਾਅ ਵਿਚ ਹੈ। ਸਕੂਲਾਂ ਲਈ 21 ਕਰੋੜ ਰੁਪਏ ਪਿੱਛਲੇ ਡੇਢ ਸਾਲ ਵਿਚ ਹਲਕੇ ਵਿਚ ਖਰਚ ਕੀਤੇ ਗਏ ਹਨ। ਨ

ਹਿਰਾਂ ਨੂੰ ਪੱਕਾ ਕਰਨ ਤੇ ਕਰੋੜਾ ਰੁਪਏ ਖਰਚ ਕੀਤੇ ਗਏ ਹਨ। ਪਿੰਡਾਂ ਦੇ ਵਿਕਾਸ ਲਈ ਵੀ 20 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਪਿੰਡਾਂ ਵਿਚ ਖੇਡਾਂ ਨੂੰ ਉਤਸਾਹਿਤ ਕਰਨ ਲਈ 26 ਖੇਡ ਮੈਦਾਨ ਵੀ ਬਣਾਏ ਜਾਣਗੇ ਤਾਂ ਜੋ ਨੌਜਵਾਨਾਂ ਨੂੰ ਸਹੀ ਦਿਸ਼ਾ ਦਿੱਤੀ ਜਾ ਸਕੇ। ਇਸ ਮੌਕੇ ਉਨ੍ਹਾਂ ਨੇ ਪਿੰਡ ਦੇ ਲੋਕਾਂ ਦੀਆਂ ਮੁਸਕਿਲਾਂ ਵੀ ਸੁਣੀਆਂ ਅਤੇ ਮੌਕੇ ਤੇ ਹੀ ਅਧਿਕਾਰੀਆਂ ਨੂੰ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਲਈ ਫੰਡ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ।

ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਹਲਕਾ ਬੱਲੂਆਣਾ ਤੋਂ ਵੀ ਧਾਰਮਿਕ ਸਥਾਨਾਂ ਲਈ ਬੱਸਾਂ ਜਾਣਗੀਆਂ। ਇਸ ਮੌਕੇ ਬਲਾਕ ਪ੍ਰਧਾਨ ਅੰਗਰੇਜ ਸਿੰਘ ਬਰਾੜ, ਧਰਮਵੀਰ ਗੋਦਾਰਾ, ਦਵਿੰਦਰ ਭਾਂਬੂ ਸ਼ੇਰਗੜ੍ਹ, ਪਿੰਡ ਦੇ ਸਰਪੰਚ ਟੀਕੂ ਰਾਮ, ਅਮਰ ਯਾਦਵ, ਰਾਜੇਸ ਭਾਦੂ ਅਤੇ ਆਮ ਆਦਮੀ ਪਾਰਟੀ ਦੀ ਸਮੂਚੀ ਲੀਡਰਸਿ਼ਪ ਹਾਜਰ ਸੀ।

 

Tags: Amandeep Singh Goldy Musafir , Amandeep Singh Goldy , Balluana Fazilka , Abohar , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD