Thursday, 16 May 2024

 

 

ਖ਼ਾਸ ਖਬਰਾਂ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ

 

ਨਿਵੇਕਲਾ ਉਪਰਾਲਾ- ਦਿਵਿਆਂਗ ਵਿਦਿਆਰਥੀਆਂ ਦੀ ਉੱਚ ਸਿੱਖਿਆ ਲਈ ਜ਼ਿਲ੍ਹਾ ਪ੍ਰਸ਼ਾਸਨ ਤੇ ਪੰਜਾਬੀ ਯੂਨੀਵਰਸਿਟੀ ਦਰਮਿਆਨ ਸਮਝੌਤਾ ਸਹੀਬੱਧ

ਪੰਜਾਬ ਸਰਕਾਰ ਵਿਦਿਆਰਥੀਆਂ ਦੀ ਛੁਪੀ ਪ੍ਰਤਿਭਾ ਨੂੰ ਪਛਾਣ ਕੇ ਅੱਗੇ ਲਿਆ ਰਹੀ ਹੈ-ਡਾ. ਬਲਬੀਰ ਸਿੰਘ

Dr. Balbir Singh, Patiala, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Harjot Singh Bains, DC Patiala, Deputy Commissioner Patiala, Sakshi Sawhney, Patiala

Web Admin

Web Admin

5 Dariya News

ਪਟਿਆਲਾ , 04 Dec 2023

ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਨੇ ਅੱਜ ਇੱਕ ਨਿਵੇਕਲੀ ਪਹਿਲਕਦਮੀ ਕਰਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ ਬਲਬੀਰ ਸਿੰਘ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਮੌਜੂਦਗੀ ਵਿੱਚ ਪੰਜਾਬੀ ਯੂਨੀਵਰਸਿਟੀ ਨਾਲ ਇੱਕ ਸਮਝੌਤਾ ਸਹੀਬੱਧ ਕਰਕੇ ਦਿਵਿਆਂਗਜਨ ਵਿਦਿਆਰਥੀਆਂ ਨੂੰ ਬੀ.ਏ. ਹਿਉਮੈਨਟੀਜ਼ ਕਰਵਾਉਣ ਦਾ ਉਪਰਾਲਾ ਕੀਤਾ ਹੈ। ਇੱਥੇ ਵਾਣੀ ਸਕੂਲ ਫਾਰ ਹੀਅਰਿੰਗ ਇੰਪੇਅਰਡ ਵਿਖੇ ਕਰਵਾਏ ਸਮਾਗਮ ਮੌਕੇ ਇਸ ਸਮਝੌਤੇ ਨੂੰ ਇਤਿਹਾਸਕ ਕਰਾਰ ਦਿੰਦਿਆਂ ਦੋਵਾਂ ਡਾ. ਬਲਬੀਰ ਸਿੰਘ ਅਤੇ ਹਰਜੋਤ ਸਿੰਘ ਬੈਂਸ ਨੇ ਆਖਿਆ ਕਿ ਇਸ ਸਮਝੌਤੇ ਨਾਲ ਅੰਡਰ ਗ੍ਰੈਜੂਏਟ ਕੋਰਸਾਂ ਦੇ ਇਤਿਹਾਨ ਲਈ 21 ਤਰ੍ਹਾਂ ਦੀਆਂ ਡਿਸਐਬਿਲਟੀਜ਼ ਵਿੱਚੋਂ 9 ਤਰ੍ਹਾਂ ਦੇ ਦਿਵਿਆਂਗ ਵਿਦਿਆਰਥੀ ਪੰਜਾਬੀ ਯੂਨੀਵਰਸਿਟੀ ਰਾਹੀਂ ਅੰਡਰ ਗ੍ਰੈਜੂਏਟ ਕੋਰਸ ਕਰ ਸਕਣਗੇ।

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਬਲਬ ਦੀ ਖੋਜ ਕਰਨ ਵਾਲੇ ਐਡੀਸਨ ਦੀ ਉਦਾਹਰਣ ਦਿੰਦਿਆਂ ਕਿਹਾ ਕਿ ਵਿਸ਼ੇਸ਼ ਲੋੜਾਂ ਵਾਲੇ ਬੱਚੇ ਕਿਸੇ ਨਾ ਕਿਸੇ ਵਿਸ਼ੇਸ਼ ਸਮਰੱਥਾ ਦੇ ਮਾਲਕ ਹੁੰਦੇ ਹਨ, ਅਤੇ ਇਹ ਬੱਚੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਿਤਵੇ ਰੰਗਲਾ ਪੰਜਾਬ ਦੇ ਵਿਸ਼ੇਸ਼ ਫੁੱਲ ਹਨ। ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਅਜਿਹੇ ਵਿਦਿਆਰਥੀਆਂ ਅੰਦਰ ਛੁਪੀ ਪ੍ਰਤਿਭਾ ਨੂੰ ਪਛਾਣ ਕੇ ਉਨ੍ਹਾਂ ਨੂੰ ਅੱਗੇ ਲਿਆ ਰਹੀ ਹੈ ਅਤੇ ਪਟਿਆਲਾ ਦਾ ਵਾਣੀ ਸਕੂਲ ਇਸੇ ਤਰਜ 'ਤੇ ਕੰਮ ਰਿਹਾ ਹੈ। ਉਨ੍ਹਾਂ ਵਾਣੀ ਸਕੂਲ ਦੇ ਵਿਕਾਸ ਲਈ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਦਾ ਭਰੋਸਾ ਦਿੱਤਾ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀ ਉਚੇਰੀ ਸਿੱਖਿਆ ਲਈ ਵਿਸ਼ੇਸ਼ ਸੈਂਟਰ ਸਥਾਪਤ ਕਰੇਗੀ। ਸਿੱਖਿਆ ਮੰਤਰੀ ਨੇ ਕਿਹਾ ਕਿ ਅਸੀਂ ਲੋਕ ਸਭ ਕੁਝ ਹੁੰਦੇ ਹੋਏ ਵੀ ਕਿਸੇ ਨਾ ਕਿਸੇ ਪ੍ਰੇਸ਼ਾਨੀ ਤੋਂ ਪੀੜਤ ਹਨ ਪਰੰਤੂ ਇਨ੍ਹਾਂ ਬੱਚਿਆਂ ਦੇ ਚਿਹਰੇ ਖੁਸ਼ੀ ਨਾਲ ਖਿੜ੍ਹੇ ਹੋਏ ਹਨ, ਸਾਨੂੰ ਇਨ੍ਹਾਂ ਤੋਂ ਬਹੁਤ ਕੁਝ ਸਿੱਖਣ ਦੀ ਲੋੜ ਹੈ। ਇਸ ਮੌਕੇ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕੈਬਨਿਟ ਮੰਤਰੀਆਂ ਦਾ ਸਵਾਗਤ ਕਰਦਿਆਂ ਦੱਸਿਆ ਕਿ 9 ਤਰ੍ਹਾਂ ਦੇ ਦਿਵਿਆਂਗ ਵਿਦਿਆਰਥੀਆਂ ਲਈ ਵਾਣੀ ਸਕੂਲ ਪੰਜਾਬੀ ਯੂਨੀਵਰਸਿਟੀ ਤੋਂ ਉਚੇਰੀ ਸਿੱਖਿਆ ਹਾਸਲ ਕਰਨ ਲਈ ਇੱਕ ਰਿਸੋਰਸ ਸੈਂਟਰ ਵਜੋਂ ਕੰਮ ਕਰੇਗਾ। 

ਇਸ ਮੌਕੇ ਸੈਂਟਰ ਫਾਰ ਇੰਪਰੂਵਮੈਂਟ ਆਫ਼ ਪਰਸਨਜ਼ ਵਿਦ ਡਿਸਐਬਿਲਟੀਜ਼ ਦੇ ਕੋਆਰਡੀਨੇਟਰ ਡਾ. ਕਿਰਨ ਕੁਮਾਰੀ, ਐਸ.ਡੀ.ਐਮ. ਡਾ. ਇਸਮਤ ਵਿਜੇ ਸਿੰਘ, ਵਾਣੀ ਸਕੂਲ ਦੇ ਪ੍ਰਿੰਸੀਪਲ ਸੁਖਚੈਨ ਵਿਰਕ ਅਤੇ ਵੱਡੀ ਗਿਣਤੀ ਵਿਦਿਆਰਥੀ ਤੇ ਉਨ੍ਹਾਂ ਦੇ ਮਾਪੇ ਮੌਜੂਦ ਸਨ। ਇਸ ਮੌਕੇ ਸਕੂਲ ਦੇ ਵਿਸ਼ੇਸ਼ ਵਿਦਿਆਰਥੀਆਂ ਨੇ ਰੰਗਾ ਰੰਗ ਪ੍ਰੋਗਰਾਮ ਦੀ ਪੇਸ਼ਕਾਰੀ ਵੀ ਕੀਤੀ।

 

Tags: Dr. Balbir Singh , Patiala , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Harjot Singh Bains , DC Patiala , Deputy Commissioner Patiala , Sakshi Sawhney , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD