Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਡੇਰਾਬੱਸੀ ਬਲਾਕ ਵਿੱਚ ਕਬਜ਼ੇ ਛੁਡਾਉਣ ਦੀ ਮੁਹਿੰਮ ਦੀ ਅਗਵਾਈ ਕੀਤੀ

ਕਰੀਬ 100 ਕਰੋੜ ਰੁਪਏ ਦੇ ਬਾਜ਼ਾਰੀ ਮੁੱਲ ਦੀ 100 ਏਕੜ ਪੰਚਾਇਤੀ ਜ਼ਮੀਨ ਖੁਦ ਟ੍ਰੈਕਟਰ ਚਲਾ ਕੇ ਖਾਲੀ ਕਰਵਾਈ

Laljit Singh Bhullar, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਡੇਰਾਬੱਸੀ/ਐਸ ਏ ਐਸ ਨਗਰ , 05 Dec 2023

Last updated on: Dec 05, 2023, 00:00 IST

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਚਾਇਤੀ ਜ਼ਮੀਨਾਂ ਦਾ ਇਕ-ਇਕ ਇੰਚ ਨਜਾਇਜ਼ ਕਬਜ਼ਿਆਂ ਤੋਂ ਖਾਲੀ ਕਰਵਾਉਣ ਦੇ ਨਿਰਦੇਸ਼ਾਂ ਦੀ ਪਾਲਣਾ ਦੇ ਸਿਲਸਿਲੇ ਵਿੱਚ ਅੱਜ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤਾਂ ਬਾਰੇ ਮੰਤਰੀ ਸ. ਡੇਰਾਬਸੀ ਬਲਾਕ ਦੇ ਪਿੰਡ ਸੁੰਡਰਾਂ ਵਿਖੇ 100 ਏਕੜ ਪੰਚਾਇਤੀ ਜ਼ਮੀਨ ਨਜਾਇਜ਼ ਕਬਜ਼ੇ ਹੇਠੋਂ ਖੁਦ ਟ੍ਰੈਕਟਰ ਚਲਾ ਕੇ ਛੁਡਵਾਈ ਗਈ। ਨਿਕਾਸੀ ਦੀ ਪ੍ਰਕਿਰਿਆ ਪੂਰੀ ਕਰਨ ਤੋਂ ਬਾਅਦ ਕੈਬਨਿਟ ਮੰਤਰੀ ਭੁੱਲਰ ਨੇ ਦੱਸਿਆ ਕਿ 100 ਏਕੜ ਦੇ ਕਰੀਬ ਪੰਚਾਇਤੀ ਜ਼ਮੀਨ 'ਤੇ ਵਸਨੀਕਾਂ ਵੱਲੋਂ ਕਬਜ਼ਾ ਕੀਤਾ ਹੋਇਆ ਸੀ। 

ਉਨ੍ਹਾਂ ਕਿਹਾ ਕਿ ਇਹ ਜ਼ਮੀਨ ਰਿਹਾਇਸ਼ੀ ਅਤੇ ਉਦਯੋਗਿਕ ਖੇਤਰਾਂ ਵਿੱਚ ਆਉਂਦੀ ਹੈ ਅਤੇ ਇਸਦੀ ਬਾਜ਼ਾਰੀ ਕੀਮਤ ਕਰੀਬ 100 ਕਰੋੜ ਰੁਪਏ ਹੈ। ਉਨ੍ਹਾਂ ਕਿਹਾ ਕਿ ਬਾਕੀ ਦੀ 12 ਏਕੜ ਜ਼ਮੀਨ ਅਦਾਲਤੀ ਸਟੇਅ ਅਧੀਨ ਹੈ ਅਤੇ ਅਧਿਕਾਰੀਆਂ ਨੂੰ ਕਿਹਾ ਗਿਆ ਹੈ ਕਿ ਉਹ ਵਿਭਾਗ ਦਾ ਹੱਕ ਵਾਪਸ ਦਿਵਾਉਣ ਲਈ ਇਸ ਕੇਸ ਦੀ ਜ਼ੋਰਦਾਰ ਪੈਰਵੀ ਕਰਨ। ਸ. ਭੁੱਲਰ ਨੇ ਦੱਸਿਆ ਕਿ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਸੂਬੇ ਵਿੱਚ ਕਬਜ਼ਿਆਂ ਵਿਰੁੱਧ ਵਿੱਢੀ ਮੁਹਿੰਮ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਗਈ ਹੈ ਅਤੇ ਹੁਣ ਤੱਕ ਕੁੱਲ 12100 ਏਕੜ ਜ਼ਮੀਨ ਨਜਾਇਜ਼ ਕਬਜ਼ਿਆਂ ਤੋਂ ਵਾਪਸ ਲੈ ਕੇ ਸਬੰਧਤ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਨੂੰ ਸੌਂਪ ਦਿੱਤੀ ਗਈ ਹੈ ਤਾਂ ਜੋ ਇਸ ਨੂੰ ਸਥਾਨਕ ਵਸਨੀਕਾਂ ਨੂੰ ਚਕੌਤੇ 'ਤੇ ਦੇਣ ਦੇ ਨਾਲ-ਨਾਲ ਪੰਚਾਇਤ ਦੀ ਆਮਦਨ ਵਧਾਈ ਜਾ ਸਕੇ।

ਉਨ੍ਹਾਂ ਕਿਹਾ ਕਿ ਪੰਚਾਇਤੀ ਜ਼ਮੀਨਾਂ ਨੂੰ 100 ਫੀਸਦੀ ਖਾਲੀ ਕਰਵਾਉਣ ਤੱਕ ਕਬਜ਼ਿਆਂ ਵਿਰੁੱਧ ਕਾਰਵਾਈ ਜਾਰੀ ਰਹੇਗੀ ਅਤੇ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਗਿਆ ਹੈ ਕਿ ਉਹ ਨਜਾਇਜ਼ ਕਾਬਜ਼ਕਾਰਾਂ ਵੱਲੋਂ ਵੱਖ-ਵੱਖ ਅਦਾਲਤਾਂ ਵਿੱਚ ਦਾਇਰ ਮੁਕੱਦਮਿਆਂ ਦੀ ਵਿਭਾਗ ਦੇ ਦਾਅਵੇ ਨੂੰ ਮਜ਼ਬੂਤ ਕਰਨ ਲਈ ਨਿਯਮਤ ਤੌਰ 'ਤੇ ਪੈਰਵੀ ਕਰਨ ਤੋਂ ਇਲਾਵਾ, ਉਨ੍ਹਾਂ ਕੋਲ ਚੱਲ ਰਹੇ ਕੇਸਾਂ ਦਾ ਜਲਦੀ ਤੋਂ ਜਲਦੀ ਨਿਪਟਾਰਾ ਕਰਨ। ਉਨ੍ਹਾਂ ਅਧਿਕਾਰੀਆਂ ਨੂੰ ਚੇਤਾਵਨੀ ਦਿੱਤੀ ਕਿ ਜਿਹੜੇ ਅਧਿਕਾਰੀ ਨਾਜਾਇਜ਼ ਕਬਜ਼ਿਆਂ ਨੂੰ ਕਾਇਮ ਰੱਖਣ ਲਈ ਨਜਾਇਜ਼ ਕਾਬਜ਼ਕਾਰਾਂ ਨਾਲ ਮਿਲੀਭੁਗਤ ਕਰ ਰਹੇ ਹਨ, ਉਨ੍ਹਾਂ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ।

ਮੰਤਰੀ ਨੇ ਕਿਹਾ ਕਿ ਕਾਬਜ਼ਕਾਰਾਂ ਤੋਂ ਜ਼ਮੀਨਾਂ ਕਬਜ਼ੇ ਵਿੱਚ ਲੈ ਕੇ ਵਿਭਾਗ ਨੂੰ ਮਾਲੀਏ ਦੇ ਹੋਰ ਸਰੋਤ ਪੈਦਾ ਕਰਨ ਵਿੱਚ ਮਦਦ ਮਿਲੀ ਹੈ ਅਤੇ ਵਿਭਾਗ ਵੱਲੋਂ ਕਬਜ਼ਿਆਂ ਵਿਰੁੱਧ ਮੁਹਿੰਮ ਜਾਰੀ ਰੱਖੀ ਜਾਵੇਗੀ। ਕੈਬਨਿਟ ਮੰਤਰੀ ਨੇ ਕਾਬਜ਼ਕਾਰਾਂ ਨੂੰ ਵੀ ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਨੇ ਫਿਰ ਤੋਂ ਖਾਲੀ ਕਰਵਾਈ ਜ਼ਮੀਨ 'ਤੇ ਨਾਜਾਇਜ਼ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਖ਼ਿਲਾਫ਼ ਐਫ ਆਈ ਆਰ ਦਰਜ ਕਰਵਾਈ ਜਾਵੇਗੀ।

ਇਸ ਮੌਕੇ ਹਾਜ਼ਰ ਅਧਿਕਾਰੀਆਂ ਵਿੱਚ ਏ ਡੀ ਸੀ (ਪੇਂਡੂ ਵਿਕਾਸ) ਸੋਨਮ ਚੌਧਰੀ, ਸੰਯੁਕਤ ਡਾਇਰੈਕਟਰ (ਸ਼ਾਮਲਤ ਸੈੱਲ) ਜਗਵਿੰਦਰਜੀਤ ਸਿੰਘ ਸੰਧੂ, ਐਸ ਪੀ (ਦਿਹਾਤੀ) ਮਨਪ੍ਰੀਤ ਸਿੰਘ, ਏ ਐਸ ਪੀ ਡੇਰਾਬੱਸੀ ਸ੍ਰੀਮਤੀ ਦਰਪਨ ਆਹਲੂਵਾਲੀਆ, ਡੀ ਡੀ ਪੀ ਓ ਅਮਨਿੰਦਰਪਾਲ ਸਿੰਘ ਚੌਹਾਨ, ਬੀ ਡੀ ਪੀ ਓ ਰਵਨੀਤ ਕੌਰ ਅਤੇ ਨਾਇਬ ਤਹਿਸੀਲਦਾਰ ਹਰਿੰਦਰਜੀਤ ਸਿੰਘ ਹਾਜ਼ਰ ਸਨ।

 

Tags: Laljit Singh Bhullar , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD