Thursday, 04 June 2026

 

 

ਖ਼ਾਸ ਖਬਰਾਂ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ

 

ਸੁਨਾਮ ਸ਼ਹਿਰ ਨੂੰ ਸਾਫ਼ ਸਫਾਈ ਪੱਖੋਂ ਦੇਸ਼ ਦੇ ਮੋਹਰੀ ਸ਼ਹਿਰਾਂ ’ਚ ਸ਼ਾਮਲ ਕਰਨਾ ਮੁੱਖ ਟੀਚਾ: ਅਮਨ ਅਰੋੜਾ

ਅਗਲੇ 3 ਮਹੀਨਿਆਂ ਅੰਦਰ ਸ਼ਹਿਰ ਹੋਵੇਗਾ ਕੂੜਾ ਕਰਕਟ ਤੋਂ ਮੁਕਤ, ਕੈਬਨਿਟ ਮੰਤਰੀ ਨੇ ਲੋਕਾਂ ਤੋਂ ਸਰਗਰਮ ਸਹਿਯੋਗ ਮੰਗਿਆ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government

Web Admin

Web Admin

5 Dariya News

ਸੁਨਾਮ ਊਧਮ ਸਿੰਘ ਵਾਲਾ/ਸੰਗਰੂਰ , 05 Dec 2023

Last updated on: Dec 05, 2023, 00:00 IST

ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਦੁਹਰਾਉਂਦਿਆਂ ਕਿਹਾ ਕਿ ਉਹ ਸ਼ਹੀਦ ਊਧਮ ਸਿੰਘ ਦੀ ਧਰਤੀ ਸੁਨਾਮ ਨੂੰ ਸਾਫ਼ ਸਫਾਈ ਪੱਖੋਂ ਦੇਸ਼ ਦੇ ਮੋਹਰੀ ਸ਼ਹਿਰਾਂ ਵਿੱਚ ਸ਼ਾਮਲ ਕਰਨ ਦੇ ਟੀਚੇ ਨੂੰ ਸਾਕਾਰ ਕਰਨ ਦੀ ਦਿਸ਼ਾ ਵਿੱਚ ਦਿਨ ਰਾਤ ਮਿਹਨਤ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਸੁਨਾਮ ਵਾਸੀਆਂ ਦੇ ਸਰਗਰਮ ਸਹਿਯੋਗ ਨਾਲ ਛੇਤੀ ਹੀ ਇਸ ਟੀਚੇ ਨੂੰ ਸਾਕਾਰ ਕਰ ਲਿਆ ਜਾਵੇਗਾ। ਅੱਜ ਨਗਰ ਕੌਂਸਲ ਵਿਖੇ ਸ਼ਹਿਰ ਵਿੱਚੋਂ ਗਿੱਲਾ ਤੇ ਸੁੱਕਾ ਕੂੜਾ ਇਕੱਤਰ ਕਰਨ ਲਈ 52 ਨਵੀਂਆਂ ਰੇਹੜੀਆਂ ਨੂੰ ਹਰੀ ਝੰਡਾ ਦਿਖਾ ਕੇ ਰਵਾਨਾ ਕਰਨ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਸਾਰੇ ਸ਼ਹਿਰ ਵਾਸੀਆਂ ਨੂੰ ਖੁਦ ਲਈ ਇਸ ਸੋਚ ਨੂੰ ਅਪਣਾਉਣਾ ਪਵੇਗਾ ਕਿ ਉਹ ਖੁਦ ਹੀ ਸਫਾਈ ਸੇਵਕ ਹਨ ਅਤੇ ਖੁਦ ਹੀ ਕੌਂਸਲਰ ਹਨ ਕਿਉਂਕਿ ਅਜਿਹੀ ਸੋਚ ਸਦਕਾ ਹੀ ਸੁਧਾਰ ਸੰਭਵ ਹੈ। 

ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ 1.38 ਕਰੋੜ ਦੀ ਲਾਗਤ ਵਾਲੀ ਸਫ਼ਾਈ ਮਸ਼ੀਨਰੀ ਮੁਹੱਈਆ ਕਰਵਾਉਣ ਦੀ ਲੜੀ ਤਹਿਤ ਇਹ 52 ਨਵੀਆਂ ਰੇਹੜੀਆਂ ਸ਼ਹਿਰ ਦੀਆਂ ਤੰਗ ਗਲੀਆਂ ਵਿੱਚ ਸਥਿਤ ਹਰ ਘਰ ਤੱਕ ਪਹੁੰਚ ਕਰਨ ਦੇ ਸਮਰੱਥ ਸਾਬਤ ਹੋਣਗੀਆਂ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਅਸੀਂ ਬਖਸ਼ੀਵਾਲਾ ਰੋਡ ਉਪਰ ਬਣੇ ਕੂੜੇ ਦੇ ਡੰਪ ਦੇ ਨਿਪਟਾਰੇ ਲਈ ਤਿੰਨ ਮਹੀਨਿਆਂ ਦਾ ਸਮਾਂ ਨਿਰਧਾਰਿਤ ਕੀਤਾ ਹੈ ਅਤੇ ਇਸੇ ਆਧਾਰ ’ਤੇ ਹੀ ਇਨ੍ਹਾਂ ਤਿੰਨ ਮਹੀਨਿਆਂ ਦੌਰਾਨ ਸੁਨਾਮ ਸ਼ਹਿਰ ਦੇ ਹਰ ਘਰ ਵਿੱਚੋਂ ਸੁੱਕਾ ਤੇ ਗਿੱਲਾ ਕੂੜਾ ਵੱਖ-ਵੱਖ ਇਕੱਤਰ ਕਰਵਾ ਕੇ ਅਤੇ ਸ਼ਹਿਰ ਵਿੱਚ ਜਿੰਨੇ ਵੀ ਛੋਟੇ ਜਾਂ ਵੱਡੇ ਕੁੜਾ ਡੰਪ ਬਣੇ ਹੋਏ ਹਨ, ਉਨ੍ਹਾਂ ਦਾ ਯੋਗ ਪ੍ਰਬੰਧਨ ਕਰਵਾ ਕੇ ਸ਼ਹਿਰ ਨੂੰ ਸਾਫ਼ ਸਫਾਈ ਦੇ ਪੱਖ ਤੋਂ ਸਰਵੋਤਮ ਬਣਾਉਣਾ ਹੈ ਜਿਸ ਲਈ ਹਰ ਵਾਸੀ ਦੇ ਸਰਗਰਮ ਸਹਿਯੋਗ ਦੀ ਲੋੜ ਹੈ। 

ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੇ ਆਪ ਨਾਲ ਇਹ ਪ੍ਰਣ ਕਰਨ ਦੀ ਲੋੜ ਹੈ ਕਿ ਸੜਕਾਂ ਦੇ ਆਲੇ ਦੁਆਲੇ, ਘਰਾਂ ਦੇ ਬਾਹਰ, ਬਜ਼ਾਰਾਂ, ਚੌਂਕਾਂ ਤੇ ਜਨਤਕ ਸਥਾਨਾਂ ’ਤੇ ਕੂੜਾ ਕਰਕਟ ਨਹੀਂ ਸੁੱਟਿਆ ਜਾਵੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਸ਼ਹਿਰ ਦੀ ਸਾਫ਼ ਸਫਾਈ ਤੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ ਕਰੀਬ 2 ਮਹੀਨੇ ਪਹਿਲਾਂ 3 ਟਰੈਕਟਰ, 3 ਹਾਈਡ੍ਰੋਲਿਕ ਟਰਾਲੀਆਂ, ਪਾਣੀ ਵਾਲੇ ਸਾਫ਼ ਪਾਣੀ ਦਾ ਟੈਂਕਰ ਅਤੇ 6 ਨਵੀਆਂ ਟਾਟਾ ਏਸ ਸੌਂਪੀਆਂ ਗਈਆਂ ਸਨ ਅਤੇ ਹੁਣ ਤੀਜੇ ਪੜਾਅ ਤਹਿਤ ਇਹ ਨਵੀਂਆਂ 52 ਰੇਹੜੀਆਂ ਸ਼ਹਿਰ ਦੇ ਸਰਵਪੱਖੀ ਸੁਧਾਰ ਦੀ ਦਿਸ਼ਾ ਵਿੱਚ ਅਹਿਮ ਯੋਗਦਾਨ ਪਾਉਣਗੀਆਂ।

ਇਸ ਮੌਕੇ ਪ੍ਰਧਾਨ ਨਗਰ ਕੌਂਸਲ ਨਿਸ਼ਾਨ ਸਿੰਘ ਟੋਨੀ, ਚੇਅਰਮੈਨ ਮਾਰਕੀਟ ਕਮੇਟੀ ਮੁਕੇਸ਼ ਜੁਨੇਜਾ, ਸੀਨੀਅਰ ਮੀਤ ਪ੍ਰਧਾਨ ਆਸ਼ਾ ਬਜਾਜ, ਮੀਤ ਪ੍ਰਧਾਨ ਗੁਰਤੇਜ ਸਿੰਘ ਨਿੱਕਾ, ਈ.ਓ ਬਾਲਕ੍ਰਿਸ਼ਨ, ਬਲਜੀਤ ਸਿੰਘ ਐਮ.ਸੀ., ਮੁਨੀਸ਼ ਸੋਨੀ ਐਮ.ਸੀ., ਸੁਨੀਲ ਆਸ਼ੂ ਐਮ.ਸੀ., ਹਰਮੇਸ਼ ਪੱਪੀ ਐਮ.ਸੀ., ਜਸਵਿੰਦਰ ਕੌਰ ਐਮ.ਸੀ.,ਬਲਾਕ ਪ੍ਰਧਾਨ ਸਾਹਿਬ ਸਿੰਘ, ਸੰਦੀਪ ਜਿੰਦਲ, ਅਮਰੀਕ ਸਿੰਘ ਧਾਲ੍ਹੀਵਾਲ, ਰਵੀ ਕਮਲ, ਨਰਿੰਦਰ ਠੇਕੇਦਾਰ, ਹਰਮੀਤ ਵਿਰਕ , ਘਨਈਆ ਲਾਲ, ਕੁਲਵੀਰ ਸੰਧੇ ਸਮੇਤ ਵੱਡੀ ਗਿਣਤੀ ਪਤਵੰਤੇ ਹਾਜ਼ਰ ਸਨ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD