Wednesday, 22 July 2026

 

 

ਖ਼ਾਸ ਖਬਰਾਂ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ

 

ਹਥਿਆਰਬੰਦ ਸੈਨਾ ਝੰਡਾ ਦਿਵਸ ਸਬੰਧੀ ਸਾਈਕਲ ਰੈਲੀ ਪਟਿਆਲਾ ਤੋਂ ਸ੍ਰੀ ਫ਼ਤਿਹਗੜ੍ਹ ਸਾਹਿਬ ਲਈ ਹੋਈ ਰਵਾਨਾ

11 ਲਾਭਪਾਤਰੀਆਂ ਨੂੰ ਦਿੱਤੀ ਮਾਲੀ ਸਹਾਇਤਾ

Armed Forces Flag Day, Patiala

Web Admin

Web Admin

5 Dariya News

ਪਟਿਆਲਾ , 05 Dec 2023

Last updated on: Dec 05, 2023, 00:00 IST

ਸੂਬੇ ਦੇ ਲੋਕਾਂ ਨੂੰ ਝੰਡਾ ਦਿਵਸ ਦੀ ਮਹੱਤਤਾ ਬਾਰੇ ਵੱਧ ਤੋਂ ਵੱਧ ਜਾਗਰੂਕ ਕਰਨ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ ਸਾਈਕਲ ਰੈਲੀ ਅੱਜ ਜ਼ਿਲ੍ਹਾ ਸੈਨਿਕ ਭਲਾਈ ਦਫ਼ਤਰ ਪਟਿਆਲਾ ਤੋਂ ਸ੍ਰੀ ਫ਼ਤਿਹਗੜ੍ਹ ਸਾਹਿਬ ਲਈ ਰਵਾਨਾ ਹੋਈ। ਇਸ ਮੌਕੇ ਕਰਵਾਏ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਕਮਾਂਡਰ ਬਲਜਿੰਦਰ ਵਿਰਕ ਨੇ ਦੱਸਿਆ ਕਿ ਦੇਸ਼ ਦੇ ਸਨਮਾਨ ਅਤੇ ਪ੍ਰਭੂਸੱਤਾ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਬਹਾਦਰ ਸੈਨਿਕਾਂ ਦੀ ਯਾਦ ਵਿੱਚ ਹਰ ਸਾਲ 7 ਦਸੰਬਰ ਨੂੰ ਦੇਸ਼ ਭਰ ਵਿੱਚ ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾਇਆ ਜਾਂਦਾ ਹੈ। 

ਉਨ੍ਹਾਂ ਦੱਸਿਆ ਕਿ ਡਾਇਰੈਕਟੋਰੇਟ ਰੱਖਿਆ ਸੇਵਾਵਾਂ ਭਲਾਈ ਵਿਭਾਗ, ਪੰਜਾਬ ਵਲੋਂ ਝੰਡਾ ਦਿਵਸ ਦੀ ਅਹਿਮੀਅਤ ਬਾਰੇ ਲੋਕਾਂ ਨੂੰ ਜਾਣਕਾਰੀ ਦੇਣ ਲਈ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਸਾਈਕਲ ਰੈਲੀ ਕੱਢੀ ਜਾ ਰਹੀ ਹੈ ਅਤੇ ਇਹ ਰੈਲੀ 07 ਦਸੰਬਰ ਨੂੰ ਪੰਜਾਬ ਰਾਜ ਭਵਨ ਚੰਡੀਗੜ੍ਹ ਪਹੁੰਚ ਕੇ ਸਮਾਪਤ ਹੋਵੇਗੀ। ਉਨ੍ਹਾਂ ਦਾਨੀ ਸੱਜਣਾ ਨੂੰ ਅਪੀਲ ਕੀਤੀ ਕਿ ਝੰਡਾ ਦਿਵਸ ਫੰਡ ਵਿੱਚ ਵੱਧ ਚੜ੍ਹ ਕੇ ਯੋਗਦਾਨ ਪਾਉਣ ਕਿਉਂਕਿ ਇਹ ਫੰਡ ਦੇਸ਼ ਲਈ ਜਾਨਾਂ ਵਾਰਨ ਵਾਲੇ ਮਹਾਨ ਯੋਧਿਆਂ ਦੇ ਪਰਿਵਾਰਾਂ ਦੀ ਭਲਾਈ ਲਈ ਖ਼ਰਚ ਕੀਤਾ ਜਾਂਦਾ ਹੈ। 

ਇਸ ਮੌਕੇ 11 ਲਾਭਪਾਤਰੀਆਂ ਨੂੰ ਫਲੈਗ ਡੇਅ ਫੰਡ ਵਿਚੋਂ ਮਾਲੀ ਸਹਾਇਤਾ ਦੇ ਚੈਕ ਵੀ ਤਕਸੀਮ ਕੀਤੇ ਗਏ। ਇਸ ਉਪਰੰਤ ਇਹ ਸਾਈਕਲ ਰੈਲੀ ਸ੍ਰੀ ਫ਼ਤਿਹਗੜ੍ਹ ਸਾਹਿਬ ਲਈ ਰਵਾਨਾ ਹੋਈ। ਇਸ ਮੌਕੇ ਡਿਪਟੀ ਡਾਇਰੈਕਟਰ ਡਾਇਰੈਕਟੋਰੇਟ ਰੱਖਿਆ ਸੇਵਾਵਾਂ ਭਲਾਈ ਵਿਭਾਗ ਕਰਨਲ ਐਸ.ਐਸ. ਸੰਘਾ, ਕਮਾਂਡਰ ਰਾਜਵੰਤ ਸਿੰਘ, ਕਰਨਲ ਐਨ.ਐਸ ਸਿੱਧੂ, ਮੇਜਰ ਰਮਨ ਮਲਹੋਤਰਾ ਤੇ ਪਰਮਜੀਤ ਸਿੰਘ ਵੀ ਮੌਜੂਦ ਸਨ।  

 

Tags: Armed Forces Flag Day , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD