Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਭਾਸ਼ਾ ਵਿਭਾਗ ਮੋਹਾਲੀ ਵੱਲੋਂ ‘ਮਨ ਤਨ ਭਏ ਅਰੋਗਾ’ਪੁਸਤਕ ’ਤੇ ਵਿਚਾਰ ਚਰਚਾ

Language Department Punjab, Punjabi Bhasha Vibhag, Bhasha Vibhag, Punjabi Bhasha Vibhag Mohali

Web Admin

Web Admin

5 Dariya News

ਐਸ.ਏ.ਐਸ.ਨਗਰ , 05 Dec 2023

Last updated on: Dec 05, 2023, 00:00 IST

ਜ਼ਿਲ੍ਹਾ ਭਾਸ਼ਾ ਦਫ਼ਤਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਵਿਹੜੇ ਡਾ. ਹਰਮਿੰਦਰ ਸਿੰਘ ਸਿੱਧੂ ਦੀ ਪੁਸਤਕ ‘ਮਨ ਤਨ ਭਏ ਅਰੋਗਾ’ ’ਤੇ ਵਿਚਾਰ ਚਰਚਾ ਕੀਤੀ ਗਈ। ਆਰੰਭ ਵਿੱਚ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਵਿੰਦਰ ਸਿੰਘ ਬੋਹਾ ਵੱਲੋਂ ਸਮੂਹ ਪ੍ਰਧਾਨਗੀ ਮੰਡਲ, ਸਾਹਿਤਕਾਰਾਂ ਅਤੇ ਪਤਵੰਤੇ ਸੱਜਣਾ  ਨੂੰ ‘ਜੀ ਆਇਆਂ ਨੂੰ’ ਕਿਹਾ ਗਿਆ। ਉਨ੍ਹਾਂ ਵੱਲੋਂ ਡਾ. ਹਰਮਿੰਦਰ ਸਿੰਘ ਸਿੱਧੂ ਨੂੰ ‘ਮਨ ਤਨ ਭਏ ਅਰੋਗਾ’ ਲਈ ਮੁਬਾਰਕਬਾਦ ਦਿੰਦਿਆਂ ਇਸ ਪੁਸਤਕ ਨੂੰ ਅਜੋਕੀ ਭੱਜ-ਦੌੜ ਵਿਚ ਉਲਝੇ ਮਨੁੱਖ ਦੇ ਜ਼ਖ਼ਮੀ ਮਨ ਦੀ ਮਰ੍ਹਮ ਆਖਿਆ ਗਿਆ। 

ਡਾ. ਬੋਹਾ ਵੱਲੋਂ ਭਾਸ਼ਾ ਵਿਭਾਗ ਪੰਜਾਬ ਦੁਆਰਾ ਕੀਤੇ ਜਾ ਰਹੇ ਕੰਮਾਂ ਅਤੇ ਜ਼ਿਲ੍ਹਾ ਭਾਸ਼ਾ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀਆਂ ਪ੍ਰਾਪਤੀਆਂ ਤੋਂ ਵੀ ਹਾਜ਼ਰੀਨ ਨੂੰ ਜਾਣੂ ਕਰਵਾਇਆ ਗਿਆ। ਸਮੁੱਚੇ ਪ੍ਰਧਾਨਗੀ ਮੰਡਲ ਵੱਲੋਂ ਪੁਸਤਕ ਨੂੰ ਲੋਕ ਅਰਪਣ ਕਰਨ ਉਪਰੰਤ ਵਿਚਾਰ ਚਰਚਾ ਦੀ ਪ੍ਰਧਾਨਗੀ ਕਰ ਰਹੇ ਡਾ. ਦੀਪਕ ਮਨਮੋਹਨ ਸਿੰਘ ਵੱਲੋਂ ਕਿਹਾ ਗਿਆ ਕਿ ਹਥਲੀ ਪੁਸਤਕ ਮਨੁੱਖੀ ਜੀਵਨ ਵਿਚ ਸਰੀਰਕ ਸਿਹਤ ਦੇ ਸਾਮਾਨਾਂਤਰ ਮਾਨਸਿਕ ਸਿਹਤ ਦੀ ਮਹੱਤਤਾ ਨੂੰ ਦ੍ਰਿੜਾਉਂਦੀ ਹੈ।

ਮੁੱਖ ਮਹਿਮਾਨ ਡਾ. ਪਰਮਿੰਦਰ ਸਿੰਘ ਵੱਲੋਂ ਕਿਹਾ ਗਿਆ ਕਿ ਇਸ  ਕਿਤਾਬ ਵਿੱਚ ਮਨੋਵਿਗਿਆਨਕ ਥੈਰੇਪੀਆਂ ਦੇ ਹਵਾਲੇ ਨਾਲ ਮਾਨਸਿਕ ਨਿਰੋਗਤਾ ਦੀਆਂ ਵਿਧੀਆਂ ਬਾਰੇ ਚਰਚਾ ਕੀਤੀ ਗਈ ਹੈ। ਵਿਸ਼ੇਸ਼ ਮਹਿਮਾਨ ਸ਼੍ਰੀ ਲਤੀਫ਼ ਅਹਿਮਦ ਵੱਲੋਂ ਕਿਹਾ ਗਿਆ ਕਿ ਮਾਨਸਿਕ ਸਿਹਤ ਸਹੂਲਤਾਂ ਦੀ ਅਣਹੋਂਦ ਵਿਚ ਇਹ ਪੁਸਤਕ ਸਵੈ-ਇਲਾਜ ਦੇ ਰਾਹ ਤੋਰਦੀ ਹੈ। ਵਿਸ਼ੇਸ਼ ਮਹਿਮਾਨ ਡਾ.ਕੁਲਦੀਪ ਪੁਰੀ ਨੇ ਪੁਸਤਕ ਬਾਰੇ ਬੋਲਦਿਆਂ ਆਖਿਆ ਗਿਆ ਕਿ ਇਹ ਕਿਤਾਬ ਸਰੀਰਿਕ-ਮਾਨਸਿਕ ਤੰਦਰੁਸਤੀ ਵਿੱਚ ਸਿਹਤਮੰਦ ਚੌਗਿਰਦੇ ਦੀ ਭੂਮਿਕਾ ਨੂੰ ਅਗਰਭੂਮੀ ਵਿਚ ਲਿਆਉਂਦੀ ਹੈ। 

ਮੁੱਖ ਵਕਤਾ ਡਾ. ਕੁਲਵਿੰਦਰ ਸਿੰਘ ਵੱਲੋਂ ਹਥਲੀ ਪੁਸਤਕ ਬਾਬਤ ਬੋਲਦਿਆਂ ਕਿਹਾ ਗਿਆ ਕਿ ਅਜੋਕੇ ਮੰਡੀ ਦੇ ਦੌਰ ਵਿਚ ਮਨੁੱਖੀ ਕਦਰਾਂ-ਕੀਮਤਾਂ ਦੇ ਨਿਘਾਰ ਸਦਕਾ ਆਉਣ ਵਾਲੀਆਂ ਪੀੜ੍ਹੀਆਂ ਦੇ ਸਨਮੁੱਖ ਜਿਹੜੀਆਂ ਚੁਣੌਤੀਆਂ ਹੋਣਗੀਆਂ, ਇਹ ਕਿਤਾਬ ਉਨ੍ਹਾਂ ਪ੍ਰਤੀ ਸਾਨੂੰ ਸਸ਼ੱਕਤ ਕਰਦੀ ਹੈ। ਚਰਚਾ ਨੂੰ ਅੱਗੇ ਤੋਰਦਿਆਂ ਡਾ. ਸ਼ਿੰਦਰਪਾਲ ਸਿੰਘ ਵੱਲੋਂ ਸਾਹਿਤਕ ਪ੍ਰਦੂਸ਼ਣ ਦੇ ਅਜੋਕੇ ਦੌਰ ਵਿਚ ਸਮੇਂ ਦੀ ਨਬਜ਼ ਪਛਾਣ ਕੇ ਗੱਲ ਕਰਨੀ ਡਾ. ਹਰਮਿੰਦਰ ਸਿੰਘ ਸਿੱਧੂ ਦੇ ਹਿੱਸੇ ਆਇਆ ਹੈ। ਡਾ. ਕੰਵਰ ਜਸਮਿੰਦਰ ਪਾਲ ਸਿੰਘ ਵੱਲੋਂ ਆਖਿਆ ਗਿਆ ਕਿ ਇਹ ਕਿਤਾਬ ਸਾਡੇ ਸਾਰਿਆਂ ਨਾਲ ਸਬੰਧਤ ਹੈ ਕਿਉਂਕਿ ਇਸ ਵਿਚ ਮਨੁੱਖ ਅਤੇ ਮਨੁੱਖ ਦੇ ਅੰਤਰਮਨ ਬਾਰੇ ਬੜੀ ਸਰਲ ਭਾਸ਼ਾ ਵਿਚ ਗੱਲ ਕੀਤੀ ਗਈ ਹੈ। 

ਡਾ. ਅਮਰਜੀਤ ਸਿੰਘ ਵੱਲੋਂ ਆਖਿਆ ਗਿਆ ਕਿ ਇਸ ਕਿਤਾਬ ਦਾ ਛੋਟਿਆਂ ਅਤੇ ਵੱਡਿਆਂ ਸਭ ਲਈ ਲਾਭਕਾਰੀ ਹੈ। ਸ਼੍ਰੀ ਮਨਦੀਪ ਸਿੰਘ ਮਲੇਸ਼ੀਆ ਵੱਲੋਂ ਕਿਹਾ ਗਿਆ ਕਿ ਸਮਾਂ ਪ੍ਰਬੰਧਨ ਅਤੇ ਸਕਾਰਾਤਮਕ ਦ੍ਰਿਸ਼ਟੀਕੋਣ ਤੰਦਰੁਸਤ ਮਾਨਸਿਕ ਸਿਹਤ ਦਾ ਰਾਜ਼ ਹਨ। ਪ੍ਰੋ. ਵੀਰਦੇਵ ਸਿੰਘ ਵੱਲੋਂ ਕਿਹਾ ਗਿਆ ਕਿ ਇਹ ਕਿਤਾਬ ਮਾਨਸਿਕ ਸਿਹਤ, ਸਮੱਸਿਆਵਾਂ ਅਤੇ ਉਪਾਆਂ ਬਾਰੇ ਅੰਕੜੇ ਭਰਪੂਰ ਕਿਤਾਬ ਹੈ। ਡਾ. ਹਰਪ੍ਰੀਤ ਸਿੰਘ ਰਾਣਾ ਵੱਲੋਂ ਆਖਿਆ ਗਿਆ ਕਿ ਸਿਹਤਮੰਦ ਆਦਤਾਂ ਸਰੀਰਕ ਤੰਦਰੁਸਤੀ ਦੇ ਨਾਲ-ਨਾਲ ਮਾਨਸਿਕ ਸਿਹਤ ਦਾ ਵੀ ਮੂਲ ਹਨ। 

ਪੁਸਤਕ ਦੇ ਲੇਖਕ ਡਾ. ਹਰਮਿੰਦਰ ਸਿੰਘ ਸਿੱਧੂ ਨੇ ਇਸ ਪੁਸਤਕ ਨੂੰ ਲਿਖਣ ਦੇ ਉਦੇਸ਼ ਬਾਰੇ ਚਰਚਾ ਕਰਦਿਆਂ ਕਿਹਾ ਕਿ ਇਹ ਪੁਸਤਕ ਮੁੱਖ ਰੂਪ ਵਿਚ ਉਨ੍ਹਾਂ ਖੇਤਰਾਂ ਵਿਚਲੇ ਲੋਕਾਂ ਦੀ ਮਦਦ ਲਈ ਲਿਖੀ ਗਈ ਹੈ ਜਿਹੜੇ ਆਧੁਨਿਕ ਸਿਹਤ ਸਹੂਲਤਾਂ ਤੋਂ ਵਾਂਝੇ ਹਨ ਅਤੇ ਮਾਨਸਿਕ ਸਿਹਤ ਦੇ ਮਹੱਤਵ ਤੋਂ ਅਣਜਾਣ ਹਨ। ਸਮੂਹ ਬੁਲਾਰਿਆਂ ਵੱਲੋਂ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਮੋਹਾਲੀ ਦੀ ਕਾਰਜ਼ ਸ਼ੈਲੀ ਅਤੇ ਸੁਹਜਮਈ ਦਿੱਖ ਦੀ ਸ਼ਲਾਘਾ  ਕਰਦਿਆਂ ਸਮੁੱਚੀ ਟੀਮ ਨੂੰ ਵਧਾਈ ਦਿੱਤੀ ਗਈ।

ਇਸ ਵਿਚਾਰ ਚਰਚਾ ਵਿਚ ਗੁਰਪ੍ਰੀਤ ਸਿੰਘ ਨਿਆਮੀਆਂ, ਗੁਰਚਰਨ ਸਿੰਘ, ਮਨਦੀਪ ਸਿੰਘ, ਡਾ. ਨਿੰਮੀ ਵਸ਼ਿਸ਼ਟ, ਰਾਜਿੰਦਰ ਵਸ਼ਿਸ਼ਟ, ਕੰਵਲਦੀਪ ਕੌਰ, ਜਤਿੰਦਰਪਾਲ ਸਿੰਘ, ਮਨਜੀਤਪਾਲ  ਸਿੰਘ, ਜਪਨੀਤ ਕੌਰ, ਹਰਮਨਦੀਪ ਸਿੰਘ, ਪਲਵੀ ਭਾਰਦਵਾਜ, ਜਸਵੀਰ ਸਿੰਘ ਗੋਸਲ, ਅਰੁਣਾ ਚੌਧਰੀ, ਕਰਨਵੀਰ ਸਿੰਘ, ਸਿਮਰਨਜੀਤ ਕੌਰ, ਪ੍ਰਗਤੀ ਰਾਣਾ, ਸਤਵਿੰਦਰ ਕੌਰ, ਸਿਮਰਨ ਚੌਧਰੀ, ਹਰਜੋਤ ਕੌਰ, ਸਿਮਰਨਜੀਤ ਕੌਰ, ਪਰਵਿੰਦਰ ਸਿੰਘ, ਰਣਵੀਰ ਸਿੰਘ, ਗੁਰਸੇਵਕ ਸਿੰਘ ਆਦਿ ਵੱਲੋਂ ਵੀ ਸ਼ਿਰਕਤ ਕੀਤੀ ਗਈ।

ਸਮਾਗਮ ਦੇ ਅੰਤ ਵਿਚ ਜ਼ਿਲ੍ਹਾ ਭਾਸ਼ਾ ਅਫ਼ਸਰ ਮੋਹਾਲੀ ਡਾ. ਦਵਿੰਦਰ ਸਿੰਘ ਬੋਹਾ ਵੱਲੋਂ ਮੁੱਖ ਮਹਿਮਾਨਾਂ ਅਤੇ ਬੁਲਾਰਿਆਂ ਨੂੰ ਸਨਮਾਨ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ ਅਤੇ ਹੋਰ ਪਤਵੰਤੇ ਸੱਜਣਾਂ ਦਾ ਇਸ ਸਮਾਗਮ ਵਿਚ ਪਹੁੰਚਣ ਲਈ ਧੰਨਵਾਦ ਕੀਤਾ ਗਿਆ। ਮੰਚ ਸੰਚਾਲਨ ਖੋਜ ਅਫ਼ਸਰ ਡਾ. ਦਰਸ਼ਨ ਕੌਰ ਵੱਲੋਂ ਕੀਤਾ ਗਿਆ। ਇਸ ਮੌਕੇ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਪੁਸਤਕ ਪ੍ਰਦਰਸ਼ਨੀ ਵੀ ਲਗਾਈ ਗਈ।

 

Tags: Language Department Punjab , Punjabi Bhasha Vibhag , Bhasha Vibhag , Punjabi Bhasha Vibhag Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD