Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਝੰਡਾ ਦਿਵਸ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਸ਼ੁਰੂ ਕੀਤੀ ਸਾਇਕਲ ਰੈਲੀ ਦਾ ਫ਼ਤਹਿਗੜ੍ਹ ਸਾਹਿਬ ਵਿਖੇ ਪਹੁੰਚਣ ਤੇ ਜ਼ੋਰਦਾਰ ਸਵਾਗਤ

07 ਨਵੰਬਰ ਨੂੰ ਚੰਡੀਗੜ੍ਹ ਤੋਂ ਸ਼ੁਰੂ ਹੋਈ ਸਾਇਕਲ ਰੈਲੀ 07 ਦਸੰਬਰ ਨੂੰ ਪੰਜਾਬ ਭਵਨ ਵਿਖੇ ਹੋਵੇਗੀ ਸਮਾਪਤ

Armed Forces Flag Day, Bicycle Rally, Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 05 Dec 2023

Last updated on: Dec 05, 2023, 00:00 IST

ਦੇਸ਼ ਦੀ ਰਾਖੀ ਲਈ ਪੰਜਾਬ ਰਾਜ ਦੇ ਸੈਨਿਕਾਂ ਵੱਲੋਂ ਕੀਤੀਆਂ ਗਈਆਂ ਕੁਰਬਾਨੀਆਂ ਬਾਰੇ ਆਮ ਲੋਕਾਂ ਨੂੰ ਜਾਗਰੂਕ ਕਰਨ, ਨੌਜਵਾਨਾਂ ਵਿੱਚ ਦੇਸ਼ ਭਗਤੀ ਦੀ ਭਾਵਨਾਂ ਪੈਦਾ ਕਰਨ ਦੇ ਨਾਲ-ਨਾਲ ਹਥਿਆਰਬੰਦ ਸੈਨਾ ਵਿੱਚ ਭਰਤੀ ਹੋਣ ਲਈ ਉਤਸ਼ਾਹਤ ਕਰਨ ਦੇ ਮੰਤਵ ਨਾਲ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਸਾਇਕਲ ਰੈਲੀ ਅੱਜ ਫ਼ਤਹਿਗੜ੍ਹ ਸਾਹਿਬ ਵਿਖੇ ਪਹੁੰਚ ਗਈ। ਇਸ ਰੈਲੀ ਦਾ ਜ਼ਿਲ੍ਹੇ ਵਿੱਚ ਪਹੁੰਚਣ ਤੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ਸਾਬਕਾ ਸੈਨਿਕਾਂ ਤੇ ਸ਼ਹਿਰੀ ਪਤਵੰਤਿਆਂ ਨੇ ਜ਼ੋਰਦਾਰ ਸਵਾਗਤ ਕੀਤਾ। 

ਇਥੇ ਵਰਨਣਯੋਗ ਹੈ ਕਿ ਇਸ ਮੌਕੇ ਕੇਂਦਰ ਸਿਖਲਾਈ ਰਿਕਾਰਡ ਗਰੁੱਪ ਦੀ ਟੀਮ ਜੇ.ਸੀ.ਓ. ਨਾਇਬ ਸੂਬੇਦਾਰ ਜਸਕਰਨ ਸਿੰਘ ਦੀ ਅਗਵਾਈ ਵਾਲੀ ਟੀਮ ਵੱਲੋਂ ਸਾਬਕਾ ਸੈਨਿਕਾਂ ਦੀਆਂ ਵੱਖ-ਵੱਖ ਮੁਸ਼ਕਲਾਂ ਦਾ ਹੱਲ ਵੀ ਕੀਤਾ ਗਿਆ ਜਿਸ ਦੀ ਸਾਬਕਾ ਸੈਨਿਕਾਂ ਤੇ ਉਨ੍ਹਾਂ ਦੇ ਆਸ਼ਰਿਤਾਂ ਨੇ ਭਰਪੂਰ ਸ਼ਲਾਘਾ ਕੀਤੀ। ਇਸ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਪਟਿਆਲਾ ਦੇ ਸੁਪਰਡੈਂਟ ਅਤੇ ਸਾਇਕਲ ਰੈਲੀ ਦੇ ਨੋਡਲ ਅਫਸਰ ਸ਼੍ਰੀ ਪਰਮਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨ ਪੀੜ੍ਹੀ ਵਿੱਚ ਦੇਸ਼ ਭਗਤੀ ਦੀ ਭਾਵਨਾਂ ਉਜਾਗਰ ਕਰਨ ਅਤੇ ਹਥਿਆਰਬੰਦ ਸੈਨਾ ਵਿੱਚ ਭਰਤੀ ਹੋਣ ਲਈ ਜਾਗਰੂਕ ਕਰਨ ਵਾਸਤੇ ਸ਼ੁਰੂ ਕੀਤੀ ਗਈ ਇਹ ਝੰਡਾ ਦਿਵਸ ਸਾਇਕਲ ਰੈਲੀ ਬੀਤੀ 07 ਨਵੰਬਰ ਨੂੰ ਚੰਡੀਗੜ੍ਹ ਤੋਂ ਰਵਾਨਾ ਹੋਈ ਸੀ ਅਤੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚੋਂ ਹੁੰਦੀ ਹੋਈ ਇਹ ਸਾਇਕਲ ਰੈਲੀ ਅੱਜ ਫ਼ਤਹਿਗੜ੍ਹ ਸਾਹਿਬ ਵਿਖੇ ਪਹੁੰਚੀ ਹੈ ਜਿਥੋਂ 6 ਦਸੰਬਰ ਨੂੰ ਰਵਾਨਾ ਹੋ ਕੇ ਇਹ ਸਾਇਕਲ ਰੈਲੀ ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਪਹੁੰਚੇਗੀ ਅਤੇ ਉਸ ਉਪਰੰਤ ਇਹ ਸਾਇਕਲ ਰੈਲੀ 07 ਦਸੰਬਰ ਨੂੰ ਪੰਜਾਬ ਰਾਜ ਭਵਨ ਵਿਖੇ ਸਮਾਪਤ ਹੋਵੇਗੀ। 

ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਮਹਾਨ ਸੈਨਿਕਾਂ ਦੀਆਂ ਕੁਰਬਾਨੀਆਂ ਨੂੰ ਹਮੇਸ਼ਾਂ ਯਾਦ ਰੱਖਣਾ ਚਾਹੀਦਾ ਹੈ ਅਤੇ ਝੰਡਾ ਦਿਵਸ ਫੰਡ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਮੌਕੇ ਝੰਡਾ ਦਿਵਸ ਫੰਡ ਵਿੱਚੋਂ ਹਵਲਦਾਰ ਸੁਰਜੀਤ ਸਿੰਘ ਦੀ ਪਤਨੀ ਰੋਜੀ ਕੌਰ, ਸਿਪਾਹੀ ਰਾਮੇਸ਼ਵਰ ਰਾਮ, ਸਿਪਾਹੀ ਗੁਰਦੀਪ ਸਿੰਘ ਦੀ ਪਤਨੀ ਸੁਰਜੀਤ ਕੌਰ, ਸੁਲੱਖਣ ਸਿੰਘ, ਸਿਪਾਹੀ ਮੋਹਿੰਦਰ ਸਿੰਘ ਨੂੰ 90 ਹਜ਼ਾਰ ਦੀ ਮਾਲੀ ਸਹਾਇਤਾ ਦੇ ਚੈੱਕ ਵੀ ਵੰਡੇ ਗਏ। ਇਸ ਮੌਕੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਬੋਰਡ ਦੇ ਉਪ ਚੇਅਰਮੈਨ ਕੈਪਟਨ ਜਸਵੰਤ ਸਿੰਘ ਬਾਜਵਾ, ਸੁਪਰਡੈਂਟ ਸ਼੍ਰੀਮਤੀ ਰਾਜ ਕੌਰ, ਗੁਰਦੀਪ ਸਿੰਘ, ਸੈਨਿਕ ਭਲਾਈ ਅਫਸਰ ਸ਼ੇਰ ਸਿੰਘ, ਮਨਪ੍ਰੀਤ ਕੌਰ, ਪਰਮਜੀਤ ਕੌਰ, ਕੋਮਲ ਸੇਠੀ ਅਤੇ ਸੁਖਵੀਰ ਸਿੰਘ ਤੋਂ ਇਲਾਵਾ ਸਾਬਕਾ ਸੈਨਿਕ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਮੈਂਬਰ ਹਾਜਰ ਸਨ।

 

Tags: Armed Forces Flag Day , Bicycle Rally , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD