Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

3000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

Vigilance Bureau, Crime News Punjab, Punjab Police, Police, Crime News, Sri Mukatsar Sahib Police, Sri Mukatsar Sahib

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 05 Dec 2023

Last updated on: Dec 05, 2023, 00:00 IST

ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਅੱਜ ਮਾਲ ਹਲਕਾ ਮਲੋਟ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਤਾਇਨਾਤ ਮਾਲ ਪਟਵਾਰੀ ਨਰਿੰਦਰ ਕੁਮਾਰ ਉਰਫ਼ ਨੀਟਾ ਨੂੰ 3,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮਾਲ ਮਹਿਕਮੇ ਦੇ ਉਕਤ ਕਰਮਚਾਰੀ ਵਿਰੁੱਧ ਇਹ ਕੇਸ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਕਸਬਾ ਮਲੋਟ ਦੇ ਵਸਨੀਕ ਸੁਰਜੀਤ ਸਿੰਘ ਦੀ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਹੈ।

ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪਟਵਾਰੀ ਨੇ ਉਸ ਦੀ ਜ਼ਮੀਨ ਦੇ ਇੰਤਕਾਲ ਦੇ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ ਅਤੇ ਉਹ ਉਸ ਤੋਂ ਇੱਕ ਵਾਰ 2,000 ਅਤੇ ਦੂਜੀ ਵਾਰ 1,000 ਰੁਪਏ ਲੈ ਚੁੱਕਾ ਹੈ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਪਟਵਾਰੀ ਮਾਲ ਰਿਕਾਰਡ ਵਿਚ ਇੰਤਕਾਲ ਦਰਜ ਕਰਨ ਬਦਲੇ 3000 ਰੁਪਏ ਹੋਰ ਮੰਗ ਰਿਹਾ ਹੈ ਅਤੇ ਉਸ ਨੇ ਪਟਵਾਰੀ ਵੱਲੋਂ ਰਿਸ਼ਵਤ ਮੰਗਣ ਦੀ ਸਾਰੀ ਗੱਲਬਾਤ ਰਿਕਾਰਡ ਕਰ ਲਈ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਬਠਿੰਡਾ ਰੇਂਜ ਦੀ ਵਿਜੀਲੈਂਸ ਯੂਨਿਟ ਨੇ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਪੜਤਾਲ ਕਰਨ ਉਪਰੰਤ ਜਾਲ ਵਿਛਾਇਆ ਅਤੇ ਮੁਲਜ਼ਮ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 3,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਉਕਤ ਮਾਲ ਕਰਮਚਾਰੀ ਖਿਲਾਫ਼ ਵਿਜੀਲੈਂਸ ਬਿਊਰੋ ਥਾਣਾ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਪਟਵਾਰੀ ਨੂੰ ਭਲਕੇ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , Sri Mukatsar Sahib Police , Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD