Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਵਾਰ ਹੀਰੋਜ਼ ਸਟੇਡੀਅਮ ਵਿਖੇ ਪ੍ਰਾਇਮਰੀ ਸਕੂਲਾਂ ਦੇ ਰਾਜ ਪੱਧਰੀ ਐਥਲੈਟਿਕਸ ਮੁਕਾਬਲੇ ਸ਼ੁਰੂ

AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਸੰਗਰੂਰ , 05 Dec 2023

Last updated on: Dec 05, 2023, 00:00 IST

43ਵੀਆਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਦੇ ਐਥਲੈਟਿਕਸ ਮੁਕਾਬਲੇ ਅੱਜ ਸਥਾਨਕ ਵਾਰ ਹੀਰੋਜ਼ ਸਟੇਡੀਅਮ ਵਿਖੇ ਸ਼ਾਨੋ ਸ਼ੌਕਤ ਨਾਲ ਸ਼ੁਰੂ ਹੋਏ। ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਇਨ੍ਹਾਂ ਰਾਜ ਪੱਧਰੀ ਮੁਕਾਬਲਿਆਂ ਦਾ ਉਦਘਾਟਨ ਗੁਰਮੇਲ ਸਿੰਘ ਘਰਾਚੋਂ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸੰਗਰੂਰ ਨੇ ਕੀਤਾ। ਇਸ ਮੌਕੇ ਪ੍ਰੀਤਮ ਸਿੰਘ ਪੀਤੂ ਚੇਅਰਮੈਨ ਇੰਪਰੂਵਮੈਂਟ ਟਰੱਸਟ ਸੰਗਰੂਰ, ਸਤਿੰਦਰ ਸਿੰਘ ਚੱਠਾ ਸੀਨੀਅਰ ਆਗੂ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ। ਉਦਘਾਟਨੀ ਸਮਾਰੋਹ ਦੌਰਾਨ 23 ਜ਼ਿਲ੍ਹਿਆਂ ਤੋਂ ਆਏ ਖਿਡਾਰੀਆਂ ਨੇ ਸ਼ਾਨਦਾਰ ਮਾਰਚ ਪਾਸਟ ਵਿੱਚ ਹਿੱਸਾ ਲਿਆ। 

ਇਸ ਮੌਕੇ ਪੈਰਾਗਲਾਈਡਰ ਰਾਹੀਂ ਕੀਤੀ ਫੁੱਲਾਂ ਦੀ ਵਰਖਾ ਅਤੇ ਸਭਿਆਚਾਰਕ ਪੇਸ਼ਕਾਰੀਆਂ ਨੇ ਸਭ ਦਾ ਮਨ ਮੋਹ ਲਿਆ। ਇਸ ਮੌਕੇ ਚੇਅਰਮੈਨ ਗੁਰਮੇਲ ਸਿੰਘ ਘਰਾਚੋਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਬਣਾਈ ਗਈ ਸ਼ਾਨਦਾਰ ਖੇਡ ਨੀਤੀ ਕਾਰਨ ਪੰਜਾਬ ਦੇ ਖਿਡਾਰੀ ਕੌਮਾਂਤਰੀ ਪੱਧਰ 'ਤੇ ਵੱਡੀਆਂ ਉਪਲਬਧੀਆਂ ਹਾਸਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲ੍ਵੋਂ ਖਿਡਾਰੀਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦੇ ਮੱਦੇਨਜ਼ਰ ਪੰਜਾਬ ਦੇ ਖਿਡਾਰੀਆਂ ਨੇ ਕੌਮੀ ਅਤੇ ਕੌਮਾਂਤਰੀ ਖੇਡਾਂ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। 

ਇਸ ਮੌਕੇ ਡਿਪਟੀ ਡੀਈਓ ਪ੍ਰੀਤਇੰਦਰ ਘਈ, ਐੱਸ ਐੱਚ.ਓ ਗੁਰਪ੍ਰੀਤ ਸਿੰਘ, ਪ੍ਰਿੰਸੀਪਲ ਇੰਦੂ ਸਿੰਮਕ, ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਮੈਡਮ ਨਰੇਸ਼ ਸੈਣੀ, ਪ੍ਰਿੰਸੀਪਲ ਅੰਜੂ ਗੋਇਲ, ਪ੍ਰਿੰਸੀਪਲ ਵਿਪਨ ਚਾਵਲਾ, ਬੀਪੀਈਓ ਹਰਤੇਜ ਸਿੰਘ, ਅਭਿਨਵ ਜੈਦਕਾ,ਸੱਤਪਾਲ ਸ਼ਰਮਾਂ, ਗੁਰਮੀਤ ਸਿੰਘ, ਗੁਰਦਰਸ਼ਨ ਸਿੰਘ,ਰਾਜਿੰਦਰ ਕੁਮਾਰ, ਗੋਪਾਲ ਕ੍ਰਿਸ਼ਨ,ਗੁਰਮੀਤ ਕੌਰ ਸੋਹੀ,ਜਸਪ੍ਰੀਤ ਨਾਗਰਾ,ਮਲਕੀਤ ਸਿੰਘ ਲੱਡਾ,ਗੁਰਜੰਟ ਸਿੰਘ ਲੱਡਾ (ਨੈਸ਼ਨਲ ਐਵਾਰਡੀ) ਅਵਤਾਰ ਭਲਵਾਨ,ਜੋਤ ਇੰਦਰ,ਜਗਦੇਵ ਸਿੰਘ ਲੱਡਾ, ਕੁਲਦੀਪ ਕੌਰ ਕਲੌਦੀ,ਜੱਸ ਸ਼ੇਰਗਿੱਲ, ਸੰਦੀਪ ਕੌਰ ਕੰਮੋਮਾਜਰਾ, ਨਿਸ਼ਾ ਉਭਾਵਾਲ, ਸਪਨਾ,ਜਸਵਿੰਦਰ ਕੌਰ,ਜਸਵੀਰ ਕੌਰ ਹਰੀਪੁਰਾ,ਬਸੰਤ ਸਿੰਘ, ਬਲਜਿੰਦਰ ਰਿਸ਼ੀ, ਹਰਦੀਪ ਸਿੱਧੂ, ਜਗਰੂਪ ਸਿੰਘ ਧਾਂਦਰਾ ਹਾਜ਼ਰ ਸਨ। ਉਦਘਾਟਨੀ ਸਮਾਰੋਹ ਦੌਰਾਨ ਮੰਚ ਸੰਚਾਲਨ ਦੀ ਜ਼ਿੰਮੇਵਾਰੀ ਸੁਪਿੰਦਰਜੀਤ ਕੌਰ ਉਭਾਵਾਲ ਨੇ ਬਾਖੂਬੀ ਨਿਭਾਈ।

 

Tags: AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD