Monday, 20 May 2024

 

 

ਖ਼ਾਸ ਖਬਰਾਂ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

 

ਮਿਲਕ ਪਲਾਂਟ ਦਾ ਮੈਨੇਜਰ 50,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Vigilance Bureau, Crime News Punjab, Punjab Police, Police, Crime News, S.A.S. Nagar Police, Mohali Police

Web Admin

Web Admin

5 Dariya News

ਮੁਹਾਲੀ , 05 Dec 2023

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਮੰਗਲਵਾਰ ਨੂੰ ਮਿਲਕ ਪਲਾਂਟ ਮੁਹਾਲੀ ਵਿਖੇ ਤਾਇਨਾਤ ਮੈਨੇਜਰ( ਦੁੱਧ ਇਕੱਤਰਨ) ਮਨੋਜ ਕੁਮਾਰ ਸ੍ਰੀਵਾਸਤਵਾ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਰਮਚਾਰੀ ਵਿਰੁੱਧ ਇਹ ਕੇਸ ਸੁਖਬੀਰ ਸਿੰਘ ਦੀ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਹੈ, ਜੋ ਕਿ ਉਕਤ ਮਿਲਕ ਪਲਾਂਟ ਵਿੱਚ ਇੱਕ ਨਿੱਜੀ ਫਰਮ ਵੱਲੋਂ ਦੁੱਧ ਇਕੱਠਾ ਕਰਨ ਵਾਲੇ ਟੈਂਕਰਾਂ ਦੀ ਦੇਖ-ਭਾਲ ਕਰਦਾ ਹੈ।

ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਵੱਖ-ਵੱਖ ਥਾਵਾਂ ਤੋਂ ਦੁੱਧ ਇਕੱਠਾ ਕਰਨ ਲਈ ਜਾਂਦੇ ਉਸ ਦੇ ਟੈਂਕਰਾਂ ਨੂੰ ਵਧੀਆ ਰੂਟ ਅਲਾਟ ਕਰਨ ਬਦਲੇ ਰਾਜ ਦੇ ਸਹਿਕਾਰਤਾ ਵਿਭਾਗ ਦਾ ਉਕਤ ਮੁਲਾਜ਼ਮ ਉਸ ਤੋਂ 50,000 ਰੁਪਏ ਦੀ ਰਿਸ਼ਵਤ ਮੰਗ ਰਿਹਾ ਹੈ। ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਾਇਆ ਕਿ ਉਕਤ ਮੈਨੇਜਰ ਇਸ ਸਬੰਧੀ ਪਹਿਲਾਂ ਹੀ 50,000 ਰੁਪਏ ਲੈ ਚੁੱਕਾ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਦੀ ਫਲਾਇੰਗ ਸਕੁਐਡ ਯੂਨਿਟ ਮੋਹਾਲੀ ਨੇ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਪੜਤਾਲ ਕਰਦਿਆਂ ਇੱਕ ਜਾਲ ਵਿਛਾਇਆ ਜਿਸ ਤਹਿਤ ਉਕਤ ਦੋਸ਼ੀ ਮੈਨੇਜਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਉਪਰੋਕਤ ਕਰਮਚਾਰੀ ਵਿਰੁੱਧ ਵਿਜੀਲੈਂਸ ਬਿਓਰੋ ਦੇ ਥਾਣਾ ਫਲਾਇੰਗ ਸਕੁਐਡ-1, ਪੰਜਾਬ, ਮੁਹਾਲੀ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਸ ਨੂੰ ਭਲਕੇ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , S.A.S. Nagar Police , Mohali Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD