Thursday, 04 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ

 

ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ 45 ਦੇ ਕਰੀਬ ਸਫਾਈ ਸੇਵਕਾਂ ਨੂੰ ਹਾਈਜੀਨਿਕ ਕਿੱਟਾਂ ਦੀ ਕੀਤੀ ਵੰਡ

DC Fazilka, Senu Duggal, Fazilka, Deputy Commissioner Fazilka

Web Admin

Web Admin

5 Dariya News

ਫਾਜ਼ਿਲਕਾ , 05 Dec 2023

Last updated on: Dec 05, 2023, 00:00 IST

ਔਰਤਾਂ ਦੀ ਸਿਹਤ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ ਹਰੇਕ ਸਾਰਥਕ ਪ੍ਰਯਾਸ ਕੀਤੇ ਜਾਂਦੇ ਹਨ। ਇਸੇ ਕੜੀ ਤਹਿਤ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਨਗਰ ਕੌਂਸਲ ਫਾਜ਼ਿਲਕਾ ਅਧੀਨ ਕੰਮ ਕਰਦੀਆਂ ਸਫਾਈ ਸੇਵਕਾਂ ਨੂੰ ਹਾਈਜੀਨਿਕ ਕਿੱਟਾਂ ਦੀ ਵੰਡ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਾਈਜੀਨਿਕ ਕਿੱਟਾਂ ਦੀ ਵਰਤੋਂ ਨਾਲ ਸਫਾਈ ਸੇਵਕਾਂ ਦੀ ਸਿਹਤ ਦੀ ਤੰਦਰੁਸਤੀ ਕਾਇਮ ਰੱਖੀ ਜਾ ਸਕਦੀ ਹੈ। 

ਉਨ੍ਹਾਂ ਕਿਹਾ ਕਿ ਜੇਕਰ ਸਫਾਈ ਸੇਵਕ ਤੰਦਰੁਸਤ ਰਹਿਣਗੇ ਤਾਂ ਹੀ ਸ਼ਹਿਰ ਸਾਫ—ਸੁਥਰਾ ਹੋਵੇਗਾ ਤੇ ਅਸੀਂ ਸਾਰੇ ਬਿਮਾਰੀਆਂ ਮੁਕਤ ਰਹਾਂਗੇ।ਸਫਾਈ ਸੇਵਕਾਂ ਵੱਲੋਂ ਲਗਾਤਾਰ ਸਾਫ—ਸਫਾਈ ਦਾ ਕੰਮ ਕੀਤਾ ਜਾਂਦਾ ਹੈ ਜਿਸ ਕਰਕੇ ਬਿਮਾਰ ਹੋਣ ਦਾ ਖਤਰਾ ਵੀ ਬਣਿਆ ਰਹਿੰਦਾ ਹੈ।ਉਨ੍ਹਾਂ ਕਿਹਾ ਕਿ ਇਨ੍ਹਾਂ ਕਿੱਟਾਂ ਦੀ ਮਦਦ ਨਾਲ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ ਤੇ ਨਿੱਜੀ ਸਾਫ—ਸਫਾਈ ਵੀ ਬਿਹਤਰ ਤਰੀਕੇ ਨਾਲ ਅਮਲ ਵਿਚ ਲਿਆਂਦੀ ਜਾ ਸਕਦੀ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਥੇ ਸ਼ਹਿਰ ਦੀ ਸਾਫ—ਸਫਾਈ ਲਾਜਮੀ ਹੈ ਉਥੇ ਸਾਡੇ ਹੋਣਹਾਰ ਸਫਾਈ ਸੇਵਕਾਂ ਦੀ ਸਿਹਤ ਪ੍ਰਤੀ ਵੀ ਅਸੀਂ ਚਿੰਤਿਤ ਹਾਂ। ਉਨ੍ਹਾਂ ਕਿਹਾ ਕਿ ਰੈਡ ਕਰਾਸ ਸੋਸਾਇਟੀ ਦੇ ਸਹਿਯੋਗ ਰਾਹੀਂ 45 ਦੇ ਕਰੀਬ ਹਾਈਜੀਨਿਕ ਕਿੱਟਾਂ ਦੀ ਵੰਡ ਕੀਤੀ ਗਈ ਹੈ ਜ਼ੋ ਕਿ ਲੋੜ ਅਨੁਸਾਰ ਅਗੇ ਵੀ ਜਾਰੀ ਰਹੇਗੀ। ਇਸ ਮੌਕੇ ਸਕੱਤਰ ਰੈਡ ਕਰਾਸ ਸੋਸਾਇਟੀ ਪ੍ਰਦੀਪ ਗੱਖੜ, ਸੁਪਰਡੈਂਟ ਨਗਰ ਕੌਂਸਲ ਨਰੇਸ਼ ਖੇੜਾ, ਸੀ.ਐਫ. ਪਵਨ ਕੁਮਾਰ ਮੌਜੂਦ ਸਨ।

 

Tags: DC Fazilka , Senu Duggal , Fazilka , Deputy Commissioner Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD