Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਆਯੂਸ਼ਮਾਨ ਕਾਰਡ ਬਣਵਾਓ,1 ਲੱਖ ਤੱਕ ਨਗਦ ਇਨਾਮ ਪਾਓ -ਵਧੀਕ ਡਿਪਟੀ ਕਮਿਸ਼ਨਰ

31 ਦਸਬੰਰ 2023 ਤੱਕ ਆਯੂਸ਼ਮਾਨ ਕਾਰਡ ਬਣਵਾਉਣ ਵਾਲਿਆਂ ਲਈ ਕੱਢਿਆ ਜਾਵੇਗਾ ਡਰਾਅ

Punjab Admin, ADC Amritsar, Amritsar, Amandeep Kaur

Web Admin

Web Admin

5 Dariya News

ਅੰਮ੍ਰਿਤਸਰ , 05 Dec 2023

Last updated on: Dec 05, 2023, 00:00 IST

ਪੰਜਾਬ ਸਰਕਾਰ ਵੱਲੋਂ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਕਾਰਡ ਬਣਵਾਉਣ ਵਾਲੇ ਲਾਭਪਾਤਰੀਆਂ ਲਈ 31 ਦਸੰਬਰ 2023 ਤੱਕ ਦਾ ਵਾਧਾ ਕਰ ਦਿੱਤਾ ਗਿਆ ਹੈ ਅਤੇ 31 ਦਸੰਬਰ ਤੱਕ ਕਾਰਡ ਬਣਵਾਉਣ ਵਾਲਿਆਂ ਵਿਚੋ 10 ਲੋਕਾਂ ਨੂੰ ਲੱਕੀ ਡਰਾਅ ਜ਼ਰੀਏ ਚੁਣਿਆ ਜਾਵੇਗਾ ਅਤੇ ਨਗਦ ਇਨਾਮ ਦਿੱਤੇ ਜਾਣਗੇ।

ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਮਨਦੀਪ ਕੌਰ ਨੇ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਦੱਸਿਆ ਕਿ ਇਸ ਯੋਜਨਾ ਤਹਿਤ ਪਹਿਲਾਂ ਇਨਾਮ 1 ਲੱਖ ਰੁਪਏ, ਦੂਜਾ ਇਨਾਮ 50 ਹਜ਼ਾਰ ਰੁਪਏ, ਤੀਜਾ ਇਨਾਮ 25 ਹਜ਼ਾਰ ਰੁਪਏ, ਚੌਥਾ ਇਨਾਮ 10 ਹਜ਼ਾਰ ਰੁਪਏ, ਪੰਜਵਾਂ ਇਨਾਮ 8 ਹਜ਼ਾਰ ਰੁਪਏ ਅਤੇ ਛੇਵੇਂ ਤੋਂ ਦਸਵੇਂ ਇਨਾਮ ਵਿੱਚ 5 ਹਜ਼ਾਰ ਰੁਪਏ ਦੇ ਡਰਾਅ ਕੱਢੇ ਜਾਣਗੇ।

ਉਨ੍ਹਾਂ ਦੱਸਿਆ ਇਸ ਯੋਜਨਾ ਤਹਿਤ ਪੰਜਾਬ ਵਿੱਚ ਲਾਭਪਾਤਰੀ ਪਰਿਵਾਰਾਂ ਨੂੰ ਸੂਚੀਬੱਧ ਹਸਪਤਾਲਾਂ ਵਿੱਚ ਸਲਾਨਾ 5 ਲੱਖ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਪ੍ਰਦਾਨ ਕੀਤੀ ਜਾਂਦੀ ਹੈ, ਜਿਸ ਦਾ ਲੋੜਵੰਦ ਪਰਿਵਾਰਾਂ ਨੂੰ ਜ਼ਰੂਰ ਲਾਭ ਉਠਾਉਣਾ ਚਾਹੀਦਾ ਹੈ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਪਣੇ ਵਿਭਾਗਾਂ ਨਾਲ ਸਬੰਧਤ ਲੋੜਵੰਦਾਂ ਦੇ ਕਾਰਡ ਜ਼ਰੂਰ ਬਣਾਏ ਜਾਣ।

ਉਨ੍ਹਾਂ ਦੱਸਿਆ ਕਿ ਇਸ ਕਾਰਡ ’ਤੇ ਹਰ ਸਾਲ ਪੂਰੇ ਪਰਿਵਾਰ ਲਈ 5 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਹੈ ਅਤੇ ਆਯੂਸ਼ਮਾਨ ਕਾਰਡ ਲਾਭਪਾਤਰੀ ਹੁਣ ਖੁਦ ਘਰ ਬੈਠੇ ਆਯੂਸ਼ਮਾਨ ਐਪ ਰਾਹੀਂ ਕਾਰਡ ਬਣਾ ਸਕਦੇ ਹਨ ਜਾਂ ਆਯੂਸ਼ਮਾਨ ਕਾਰਡ ਬਣਾਉਣ ਲਈ ਨਜਦੀਕੀ ਆਸ਼ਾ ਵਰਕਰ ਜਾਂ ਨੇੜੇ ਦੇ ਸਰਕਾਰੀ ਹਸਪਤਾਲ ਵਿਖੇ ਸੰਪਰਕ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਕਾਰਡ ਧਾਰਕ ਗੋਡੇ ਬਦਲਣ, ਦਿਲ ਦੀ ਸਰਜਰੀ, ਕੈਂਸਰ ਦੇ ਇਲਾਜ ਆਦਿ ਸਮੇਤ ਲੱਗਭੱਗ 1600 ਕਿਸਮ ਦੇ ਇਲਾਜ ਦੀ ਸੁਵਿਧਾ ਦਿੱਤੀ ਗਈ ਹੈ।

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਲਾਭਪਾਤਰੀ ਪਰਿਵਾਰਾਂ ਵਿੱਚ ਐਨ:ਐਫ:ਐਸ:ਏ, ਰਾਸ਼ਨ ਕਾਰਡ ਧਾਰਕ, ਜੇ ਫਾਰਮ ਧਾਰਕ ਕਿਸਾਨ, ਰਜਿਸਰਡ ਮਜਦੂਰ, ਰਜਿਸਟਰਡ ਛੋਟੇ ਵਪਾਰੀ, ਮਾਨਤਾ ਪ੍ਰਾਪਤ ਪੀਲੇ ਕਾਰਡ ਧਾਰਕ ਪੱਤਰਕਾਰਾਂ ਤੇ ਸਮਾਜਿਕ, ਆਰਥਿਕ ਜਾਤੀ ਜਨ ਗਣਨਾ ਡਾਟਾ 2011 ਤਹਿਤ ਕਵਰ ਪਰਿਵਾਰ ਸ਼ਾਮਲ ਹਨ।

ਉਨ੍ਹਾਂ ਜ਼ਿਲ੍ਹੇ ਦੇ ਸਾਰੇ ਯੋਗ ਲਾਭਪਾਤਰੀਆਂ ਨੂੰ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਦੀ ਅਪੀਲ ਕੀਤੀ । ਇਸ ਮੀਟਿੰਗ ਵਿੱਚ ਡਿਪਟੀ ਮੈਡੀਕਲ ਕਮਿਸ਼ਨਰ ਡਾ: ਗੁਰਮੀਤ ਕੌਰ, ਜਿਲ੍ਹਾ ਮੰਡੀ ਅਫਸਰ ਸ ਅਮਨਦੀਪ ਸਿੰਘ, ਡੀ:ਐਮ ਕਾਮਨ ਸਰਵਿਸ ਸੈਂਟਰ, ਸਰਤਾਜ ਸਿੰਘ, ਜਿਲ੍ਹਾ ਕੁਆਰਡੀਨੇਟਰ ਫਤਿਹਦੀਪ ਸਿੰਘ, ਏ:ਐਫ:ਐਸ:ਓ ਸੰਦੀਪ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।

 

Tags: Punjab Admin , ADC Amritsar , Amritsar , Amandeep Kaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD