Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਲੋਕਤੰਤਰ ਦੀ ਮਜਬੂਤੀ ਲਈ ਨੌਜਵਾਨ ਵੋਟ ਦੇ ਹੱਕ ਦਾ ਇਸਤੇਮਾਲ ਜਰੂਰ ਕਰਨ -ਵਧੀਕ ਡਿਪਟੀ ਕਮਿਸ਼ਨਰ

ਨੌਜਵਾਨਾਂ ਨੂੰ ਵੋਟਰ ਕਾਰਡ ਬਣਾਉਣ ਲਈ ਜਾਗਰੂਕ ਕਰਨ ਲਈ ਕੱਢੀ ਮੈਗਾ ਰੈਲੀ

Punjab Admin, ADC Amritsar, Amritsar, Amandeep Kaur

Web Admin

Web Admin

5 Dariya News

ਅੰਮ੍ਰਿਤਸਰ , 05 Dec 2023

Last updated on: Dec 05, 2023, 00:00 IST

ਜਿਲ੍ਹਾ ਚੋਣ ਅਫ਼ਸਰ ਅੰਮ੍ਰਿਤਸਰ ਸੀ੍ਰਮਤੀ ਅਮਨਦੀਪ ਕੌਰ ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਕਮ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ 017 - ਅੰਮ੍ਰਿਤਸਰ ਕੇਂਦਰੀ  ਦੇ ਦਿਸ਼ਾ ਨਿਰਦੇਸ਼ਾ ਤੇ ਸ੍ਰੀ ਬਰਿੰਦਰਜੀਤ ਸਿੰਘ ਨੋਡਲ ਅਫ਼ਸਰ ਸਵੀਪ ਨੇ ਅੰਮ੍ਰਿਤਸਰ ਕੇਂਦਰੀ ਹਲਕੇ ਅਧੀਨ ਆਉਂਦੇ ਸਰਕਾਰੀ ਆਰਟ ਐਂਡ ਕਰਾਫਟ ਇੰਸਟੀਚਿਊਟ, ਹਾਲ ਗੇਟ, ਅੰਮ੍ਰਿਤਸਰ ਅਤੇ ਸਰਕਾਰੀ ਇੰਸਟੀਚਿਊਟ ਆਫ ਗਾਰਮੈਂਟ ਟੈਕਨਾਲੋਜੀ, ਹਾਲ ਗੇਟ, ਅੰਮ੍ਰਿਤਸਰ ਸੰਸਥਾਵਾਂ ਦੇ ਪ੍ਰਿੰਸੀਪਲਾਂ ਅਤੇ ਨੋਡਲ ਅਫ਼ਸਰਾਂ ਦੇ ਸਹਿਯੋਗ ਨਾਲ ਲੋਕਾਂ ਨੂੰ ਵੋਟਰ ਕਾਰਡ ਬਣਾਉਣ ਲਈ ਜਾਗਰੂਕ ਕਰਨ ਲਈ ਸਵੀਪ ਗਤੀਵਿਧੀਆਂ ਅਧੀਨ ਹਾਲ ਬਾਜ਼ਾਰ ਵਿੱਚ ਮੈਗਾ ਰੈਲੀ ਕੱਢੀ ਗਈ।

ਇਸ ਮੈਗਾ ਰੈਲੀ ਨੂੰ  ਸੀ੍ਰਮਤੀ ਅਮਨਦੀਪ ਕੌਰ ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ-ਕਮ-ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ 017-ਅੰਮ੍ਰਿਤਸਰ ਕੇਂਦਰੀ ਨੇ ਝੰਡੀ ਦੇ ਕੇ ਰਵਾਨਾ ਕੀਤਾ। ਰੈਲੀ ਵਿੱਚ ਪ੍ਰਿੰਸੀਪਲ ਸ੍ਰੀ ਜਤਿੰਦਰ ਸਿੰਘ ਜੀ ਅਤੇ ਡੈਡੀਕੇਟਿਡ ਅਫ਼ਸਰ 017-ਅੰਮ੍ਰਿਤਸਰ ਕੇਂਦਰੀ ਵੀ ਹਾਜ਼ਰ ਸਨ। ਇਸ ਰੈਲੀ ਦਾ ਮੁੱਖ ਮਕਸਦ ਆਨਲਾਇਨ ਨਵੀਂ ਵੋਟ ਬਣਾਉਣੀ, ਦਰੁਸਤੀ ਕਰਾਉਣੀ ਅਤੇ 18 ਸਾਲ ਦੇ ਯੋਗ ਸਿਖਿਆਰਥੀਆਂ ਨੂੰ ਵੋਟ ਬਣਾਉਣ ਲਈ ਉਤਸਾਹਿਤ ਕਰਨਾ ਹੈ।

017-ਅੰਮ੍ਰਿਤਸਰ ਕੇਂਦਰੀ ਹਲਕੇ ਅਧੀਨ ਕਾਲਜਾਂ ਅਤੇ ਸੰਸਥਾਵਾਂ ਵਿੱਚ 1500 ਦੇ ਕਰੀਬ ਸਿਖਿਆਰਥੀਆਂ ਦੀ ਨਵੀਂ ਵੋਟ ਬਣਾਉਣ ਲਈ ਆਨਲਾਇਨ ਰਜਿਸਟ੍ਰੇਸ਼ਨ ਕੀਤੀ ਗਈ ਹੈ ਜੋ ਕਿ ਅਜੇ ਵੀ ਬਾਕੀ ਰਹਿੰਦੇ ਸਿਖਿਆਰਥੀਆਂ ਦੀ ਰਜਿਸਟ੍ਰੇਸ਼ਨ ਹੋ ਰਹੀ ਹੈ। ਸਿਖਿਆਰਥੀਆਂ ਨੂੰ ਵੋਟ ਬਣਾਉਣ ਲਈ ਜਾਗਰੂਕ ਕਰਨ ਲਈ ਸਾਰੇ ਕਾਲਜਾਂ ਅਤੇ ਸੰਸਥਾਵਾਂ ਵਿੱਚ ਲਗਾਤਾਰ ਸਵੀਪ ਗਤੀਵਿਧੀਆਂ ਕਰਵਾਈਆਂ ਦਾ ਰਹੀਆਂ ਹਨ।

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮੈਗਾ ਰੈਲੀ ਦਾ ਮਕਸਦ ਨੌਜਵਾਨਾਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨਾ ਹੈ ਅਤੇ ਆਪਣਾ ਵੋਟ ਬਣਾਉਣ ਲਈ ਪ੍ਰੇਰਿਤ ਵੀ ਕਰਨਾ ਹੈ। ਉਨ੍ਹਾਂ ਦੱਸਿਆ ਕਿ ਲੋਕਤੰਤਰ ਦੀ ਮਜਬੂਤੀ ਲਈ ਜਰੂਰੀ ਹੈ ਕਿ ਨੌਜਵਾਨ ਵੱਧ ਚੜ ਕੇ ਵੋਟਾਂ ਵਿਚ ਭਾਗ ਲੈਣ।

 

Tags: Punjab Admin , ADC Amritsar , Amritsar , Amandeep Kaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD