Tuesday, 21 May 2024

 

 

ਖ਼ਾਸ ਖਬਰਾਂ ਰਵਨੀਤ ਸਿੰਘ ਬਿੱਟੂ ਦੇ ਬੇਬੁਨਿਆਦ ਦੋਸ਼ਾਂ 'ਤੇ ਵੜਿੰਗ ਨੇ ਕੀਤਾ ਪਲਟਵਾਰ ਪੰਜਾਬ ਵਿੱਚ ਬਿਹਤਰ ਕਾਨੂੰਨ ਵਿਵਸਥਾ ਬਹਾਲ ਕਰਨਾ ਪਹਿਲੀ ਤਰਜੀਹ : ਵਿਜੇ ਇੰਦਰ ਸਿੰਗਲਾ ਪੰਜਾਬ 'ਚ ਆਮ ਆਦਮੀ ਪਾਰਟੀ ਲਗਾਤਾਰ ਹੋ ਰਹੀ ਹੈ ਮਜ਼ਬੂਤ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਨੇਤਾ 'ਆਪ' 'ਚ ਹੋਏ ਸ਼ਾਮਲ ਭਾਜਪਾ ਔਰਤਾਂ ਦੇ ਸਨਮਾਨ ਨਾਲ ਕੋਈ ਸਮਝੌਤਾ ਨਹੀਂ ਕਰੇਗੀ : ਜੈ ਇੰਦਰ ਕੌਰ ਢਾਈ ਸਾਲਾਂ ਵਿੱਚ ਇੱਕ ਵੀ ਵਾਅਦਾ ਪੂਰਾ ਨਹੀਂ ਕਰ ਸਕੀ ਆਮ ਆਦਮੀ ਪਾਰਟੀ : ਪ੍ਰਨੀਤ ਕੌਰ ਚੰਡੀਗੜ੍ਹ ਲਈ ਕਾਂਗਰਸ-ਆਪ ਚੋਣ ਮਨੋਰਥ ਪੱਤਰ ਨੇ ਦੋਵਾਂ ਪਾਰਟੀਆਂ ਦਾ ਪੰਜਾਬ ਵਿਰੋਧੀ ਚੇਹਰਾ ਬੇਨਕਾਬ ਕੀਤਾ: ਸੁਖਬੀਰ ਸਿੰਘ ਬਾਦਲ ਅਗਲੀ ਅਕਾਲੀ ਦਲ ਦੀ ਸਰਕਾਰ ਸਰਹੱਦੀ ਪੱਟੀ ਦੇ ਕਿਸਾਨਾਂ ਨੂੰ ਉਹਨਾਂ ਵੱਲੋਂ ਵਾਹੀ ਜਾ ਰਹੀ ਜ਼ਮੀਨ ਦੇ ਮਾਲਕਾਨਾ ਹੱਕ ਦੇਵੇਗੀ : ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਐਤਕੀਂ ਵੀ ਝੋਨਾ ਪਾਲਣ ਲਈ ਡੀਜ਼ਲ ਨਹੀਂ ਫੂਕਣਾ ਪਵੇਗਾ: ਮੀਤ ਹੇਅਰ ਕਾਂਗਰਸ ਦੀ ਸਰਕਾਰ ਆਉਣ ਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ : ਗੁਰਜੀਤ ਸਿੰਘ ਔਜਲਾ ਰਾਜਾ ਵੜਿੰਗ ਨੂੰ ਗਿੱਲ ਅਤੇ ਆਤਮਾ ਨਗਰ ਵਿੱਚ ਜ਼ੋਰਦਾਰ ਸਮਰਥਨ ਮਿਲਿਆ; ਕਾਂਗਰਸ ਦੀਆਂ ਪ੍ਰਾਪਤੀਆਂ ਗਿਣਾਈਆਂ ਪੱਤਰਕਾਰਾਂ, ਨੌਜਵਾਨਾਂ ਅਤੇ ਮਹਿਲਾਵਾਂ ਲਈ ਕਾਂਗਰਸ ਦਾ ਵੱਡਾ ਵਾਅਦਾ: ਸੱਪਲ ਦੀ ਭਾਰਤ ਲਈ ਸਾਹਸੀ ਯੋਜਨਾ ਮੈਂ ਭਗਵਾਨ ਸ਼੍ਰੀ ਰਾਮ ਦੀ ਜਨਮ ਭੂਮੀ ਤੋਂ ਆਇਆ ਹਾਂ, ਚੰਡੀਗੜ੍ਹ ਨੂੰ ਜੈ ਸ਼੍ਰੀ ਰਾਮ ਮਜੀਠਾ ਵਿਖੇ ਕਾੰਗਰਸ ਨੂੰ ਮਿਲਿਆ ਭਰਵਾਂ ਹੁੰਗਾਰਾ ਪੰਜਾਬ 'ਚ ਕਾਨੂੰਨ ਵਿਵਸਥਾ ਜ਼ੀਰੋ, ਯੋਗੀ ਤੋਂ ਟ੍ਰੇਨਿੰਗ ਲੈਣ ਭਗਵੰਤ ਮਾਨ : ਡਾ: ਸੁਭਾਸ਼ ਸ਼ਰਮਾ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੀ ਬਣ ਸਕਦਾ ਹੈ ਵਿਕਸਿਤ ਭਾਰਤ - ਅਰਵਿੰਦ ਖੰਨਾ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਮੱਧ ਪ੍ਰਦੇਸ਼ ਵਿਖੇ ਨਵੀਂ ਬਣਾਈ ਸਰਾਂ ਦਾ ਉਦਘਾਟਨ ਅੰਮ੍ਰਿਤਸਰ ਤੋੰ ਖਏ ਏਮਜ਼ ਨੂੰ ਫਿਰ ਲਿਆਉੰਣਗੇ ਗੁਰਜੀਤ ਸਿੰਘ ਔਜਲਾ ਐਲਪੀਯੂ ਫੈਸ਼ਨ ਵਿਦਿਆਰਥੀ ਨੇ ਗੁੜਗਾਓਂ ਵਿੱਚ ਲਾਈਫਸਟਾਈਲ ਵੀਕ ਵਿੱਚ ਆਪਣੇ ਸੰਗ੍ਰਹਿ ਦਾ ਪ੍ਰਦਰਸ਼ਨ ਕੀਤਾ ਜ਼ਿਲ੍ਹਾ ਚੋਣ ਅਫ਼ਸਰ ਤੇ ਖ਼ਰਚਾ ਅਬਜਰਵਰ ਵੱਲੋਂ ਵੋਟਰ ਜਾਗਰੂਕਤਾ ਗੀਤ ”ਤੂੰ ਵੋਟ ਕਰ” ਰਲੀਜ਼ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਾਂ ਪੈਣ ਵਾਲੇ ਦਿਨ ਹਰ ਇੱਕ ਪੋਲਿੰਗ ਬੂਥ ‘ਤੇ ਸ਼ੈੱਡ, ਛਬੀਲ, ਪੱਖੇ ਤੇ ਕੂਲਰ ਆਦਿ ਦੇ ਹੋਣਗੇ ਇੰਤਜ਼ਾਮ- ਸੰਦੀਪ ਕੁਮਾਰ ਚੰਡੀਗੜ੍ਹ ਨਗਰ ਨਿਗਮ ਚੋਣ ਲੜੇ ਰਵੀ ਸਿੰਘ ਆਪਣੀ ਟੀਮ ਸਮੇਤ ਹੋਏ ਆਪ ਵਿੱਚ ਸ਼ਾਮਿਲ

 

ਦਿਵਿਆਂਗਜਨ ਸਾਡੇ ਸਮਾਜ ਦਾ ਅਹਿਮ ਹਿੱਸਾ, ਪੰਜਾਬ ਸਰਕਾਰ ਇਨ੍ਹਾਂ ਦੀ ਭਲਾਈ ਲਈ ਕਰ ਰਹੀ ਹੈ ਵਿਸ਼ੇਸ਼ ਯਤਨ - ਵਿਧਾਇਕ ਤਰੁਣਪ੍ਰੀਤ ਸਿੰਘ ਸੌਂਦ

ਅੰਤਰਰਾਸ਼ਟਰੀ ਦਿਵਿਆਂਗ ਦਿਵਸ ਨੂੰ ਸਮਰਪਿਤ ਸਮਾਗਮ ਦੀ ਕੀਤੀ ਪ੍ਰਧਾਨਗੀ

Tarunpreet Singh Sond, Khanna, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਲੁਧਿਆਣਾ , 05 Dec 2023

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ, ਵਿਭਾਗ ਪੰਜਾਬ ਵਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਅਨੁਸਾਰ, ਵਿਧਾਨ ਸਭਾ ਹਲਕਾ ਖੰਨਾ ਤੋਂ ਵਿਧਾਇਕ ਤਰੁਣਪ੍ਰੀਤ ਸਿੰਘ ਸੌਂਦ ਦੀ ਅਗਵਾਈ ਵਿੱਚ ਅੰਤਰਰਾਸ਼ਟਰੀ ਦਿਵਿਆਂਗ ਦਿਵਸ ਮਨਾਇਆ ਗਿਆ। ਅੰਤਰਰਾਸ਼ਟਰੀ ਦਿਵਿਆਂਗ ਦਿਵਸ ਨੂੰ ਸਮਰਪਿਤ ਸਪਤਾਹ ਤਹਿਤ ਇਹ ਸਮਾਰੋਹ ਖੰਨਾ ਸ਼ਹਿਰ ਵਿਖੇ ਸੀਨੀਅਰ ਸਿਟੀਜਨ ਕੌਂਸਲ ਦੇ ਦਫਤਰ ਵਿਖੇ ਮਨਾਇਆ ਗਿਆ।

ਇਸ ਮੌਕੇ ਵਿਧਾਇਕ ਖੰਨਾ ਅਤੇ ਵਾਈਸ ਪ੍ਰਧਾਨ ਆਮ ਆਦਮੀ ਪਾਰਟੀ, ਪੰਜਾਬ ਵੱਲੋਂ 10 ਦਿਵਿਆਂਗਜਨਾਂ, ਜਿਨ੍ਹਾਂ ਵਿੱਚ ਸ੍ਰੀ ਜਗਦੀਪ ਸਿੰਘ, ਸ੍ਰੀਮਤੀ ਮੀਨੂੰ ਰਾਣੀ, ਸ੍ਰੀਮਤੀ ਪਰਮਜੀਤ ਕੌਰ, ਸ੍ਰੀਮਤੀ ਭਿੰਦਰ ਕੌਰ, ਸ੍ਰੀ ਮਨੋਜ ਕੁਮਾਰ, ਸ੍ਰੀਮਤੀ ਬੇਅੰਤ ਕੌਰ, ਸ੍ਰੀ ਰਣਜੀਤ ਕੁਮਾਰ, ਸ੍ਰੀ ਪਰਦੀਪ ਸਿੰਘ, ਸ੍ਰੀਮਤੀ ਕਿਰਨਾ ਰਾਣੀ ਅਤੇ ਸ੍ਰੀ ਗੁਰਪ੍ਰੀਤ ਸਿੰਘ ਨੂੰ ਬੈਟਰੀ ਨਾਲ ਚੱਲਣ ਵਾਲੇ ਮੋਟਰਰਾਈਜਡ ਟ੍ਰਾਈਸਾਈਕਲ ਵੰਡੇ ਗਏ। ਇਸ ਤੋਂ ਇਲਾਵਾ 2 ਵੀਹਲ ਚੇਅਰਾਂ ਅਤੇ 15 ਹੋਰ ਸਹਾਇਕ ਉਪਕਰਨ ਵੀ ਲੋੜਵੰਦ ਦਿਵਿਆਂਗਜਨ ਵਿਅਕਤੀਆਂ ਨੂੰ ਦਿੱਤੇ ਗਏ।

ਵਿਧਾਇਕ ਤਰੁਣਪ੍ਰੀਤ ਸਿੰਘ ਸੌਂਦ ਨੇ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਦੱਸਿਆ ਕਿ ਦਿਵਿਆਂਗਜਨਾ ਨੂੰ ਦਿੱਤੇ ਜਾਣ ਵਾਲੇ ਇਹ ਮੋਟਰਾਈਜਡ ਟ੍ਰਾਈਸਾਈਕਲ ਜੋ ਕਿ ਬੈਟਰੀ ਨਾਲ ਚੱਲਦੇ ਹਨ, ਇਹ ਸਾਰੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅਧੀਨ ਵਿਭਾਗ ਦੁਆਰਾ ਅਲਿਮਕੋ ਕੰਪਨੀ ਰਾਹੀਂ ਮੁਹੱਈਆ ਕਰਵਾਏ ਗਏ ਹਨ। ਅਲਿਮਕੋ ਵੱਲੋਂ ਇਹ ਮੋਟਰਾਡੀਜਡ ਟ੍ਰਾਈਸਾਈਕਲ 80 ਪ੍ਰਤੀਸ਼ਤ ਜਾਂ ਉਸਤੋਂ ਵੱਧ ਦਿਵਿਆਂਗਤਾ ਵਾਲੇ ਉਹਨਾਂ ਦਿਵਿਆਂਗਜਨਾਂ ਨੂੰ ਦਿੱਤੇ ਜਾਂਦੇ ਹਨ ਜਿਹੜੇ ਕਿ ਤੁਰਨ-ਫਿਰਨ ਵਿੱਚ ਅਸਮਰੱਥ ਹੋਣ ਪ੍ਰੰਤੂ ਦਿਮਾਗੀ ਤੌਰ 'ਤੇ ਉਹ ਇਹਨਾਂ ਬੈਟਰੀ ਵਾਲੇ ਸਾਈਕਲਾਂ ਨੂੰ ਚਲਾਉਣ ਲਈ ਕੁਸ਼ਲ ਅਤੇ ਸਮਰੱਥ ਹੋਣ ਭਾਵ ਕਿ ਉਹਨਾਂ ਨੂੰ ਸੜ੍ਹਕੀ ਜਾਂ ਆਵਾਜਾਈ ਦੇ ਨਿਯਮਾਂ ਦੀ ਜਾਣਕਾਰੀ ਹੋਵੇ।

ਮੁੱਖ ਮਹਿਮਾਨ ਨੇ ਦੱਸਿਆ ਕਿ 50 ਪ੍ਰਤੀਸ਼ਤ ਜਾਂ ਉਸ ਤੋਂ ਉਪਰ ਦਿਵਿਆਂਗਤਾਂ ਵਾਲੇ ਵਿਅਕਤੀਆਂ ਨੂੰ ਪੰਜਾਬ ਸਰਕਾਰ ਦੁਆਰਾ 1500 ਰੁਪਏ ਪ੍ਰਤੀ ਮਹੀਨਾ ਦੇ ਹਿਸਾਬ ਨਾਲ ਪੈਨਸ਼ਨ ਦੀ ਮਾਲੀ ਸਹਾਇਤਾ ਵੀ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ ਲੁਧਿਆਣਾ ਜ਼ਿਲ੍ਹੇ ਵਿੱਚ ਲੱਗਭਗ ਵੀਹ ਹਜਾਰ ਤੋਂ ਵੱਧ ਦਿਵਿਆਂਗਜਨ ਪੰਜਾਬ ਸਰਕਾਰ ਦੀ ਇਸ ਸਕੀਮ ਦਾ ਲਾਭ ਪ੍ਰਾਪਤ ਕਰ ਰਹੇ ਹਨ। ਇਸੇ ਤਰ੍ਹਾਂ ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨ ਵਿਦਿਆਰਥੀਆਂ ਨੂੰ ਹਾਜਰੀ ਵਜੀਫਾ ਸਕੀਮ ਦਾ ਲਾਭ ਵੀ ਦਿੱਤਾ ਜਾ ਰਿਹਾ ਹੈ।

ਸਰਕਾਰ ਵੱਲੋਂ ਪੁਰਾਣੇ ਜਾਰੀ ਹੋਏ ਦਿਵਿਆਂਗਤਾ ਦੇ ਸਰਟੀਫਿਕੇਟਾਂ ਨੂੰ ਡਿਜੀਟਾਈਜ ਕਰਾਉਣ ਅਤੇ ਨਵੇਂ ਯੂ.ਡੀ.ਆਈ.ਡੀ. ਕਾਰਡ ਬਣਾਉਣ ਦੀ ਸਕੀਮ ਵੀ ਪੂਰੇ ਜੋਰਾਂ-ਸ਼ੋਰਾਂ ਨਾਲ ਚਲਾਈ ਜਾ ਰਹੀ ਹੈ। ਉਨ੍ਹਾਂ ਹਾਜਰੀਨ ਨੂੰ ਸੰਬੋਧਨ ਕਰਦਿਆਂ ਅਪੀਲ ਕੀਤੀ ਕਿ ਜੇਕਰ ਕੋਈ ਵੀ ਦਿਵਿਆਂਗਜਨ ਪੰਜਾਬ ਸਰਕਾਰ ਦੀ ਕਿਸੇ ਵੀ ਸਕੀਮ ਦਾ ਲਾਭ ਲੈਣਾ ਚਾਹੁੰਦਾ ਹੈ ਤਾਂ ਏਰੀਏ ਦੇ ਨੇੜੇ ਦੇ ਸੇਵਾ ਕੇਂਦਰ ਜਾਂ ਬਾਲ ਵਿਕਾਸ ਪ੍ਰੋਜੈਕਟ ਅਫਸਰ ਦੇ ਦਫਤਰ ਵਿੱਚ ਪਹੁੰਚ ਕਰ ਸਕਦਾ ਹੈ। 

ਇਸ ਤੋਂ ਇਲਾਵਾ ਯੂ.ਡੀ.ਆਈ.ਡੀ. ਕਾਰਡ ਬਣਾਉਣ ਲਈ ਵੀ ਦਿਵਿਆਂਗਜਨ ਆਨਲਾਈਨ ਇਟਰਨੈੱਟ ਦੇ ਮਾਧਿਅਮ ਰਾਹੀਂ www.swavlambhancard.gov.in 'ਤੇ ਆਨਲਾਈਨ ਅਪਲਾਈ ਕਰ ਸਕਦੇ ਹਨ। ਉਨ੍ਹਾਂ ਇਸ ਸਮਾਗਮ ਨੂੰ ਸਫਲ ਬਣਾਉਣ ਲਈ ਸੀਨੀਅਰ ਸਿਟੀਜਨ ਕੌਂਸਲ ਖੰਨਾ, ਮਾਤਾ ਕੁਸ਼ੱਲਿਆ ਸੇਵਾ ਕੇਂਦਰ ਖੰਨਾ, ਖੱਤਰੀ ਚੇਤਨਾ ਮੰਚ ਖੰਨਾ, ਫਿਜੀਕਲ ਹੈਂਡੀਕੈਪ ਵੈਲਫੇਅਰ ਸੁਸਾਇਟੀ ਦੀ ਟੀਮ ਅਤੇ ਵਰਿੰਦਰ ਸਿੰਘ ਟਿਵਾਣਾ, ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ, ਲੁਧਿਆਣਾ ਦੇ ਕਾਰਜਾਂ ਦੀ ਸ਼ਲਾਘਾ ਕੀਤੀ।

ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ, ਲੁਧਿਆਣਾ ਵਰਿੰਦਰ ਸਿੰਘ ਟਿਵਾਣਾ ਵੱਲੋਂ ਸਮਾਗਮ ਦੇ ਮੁੱਖ ਮਹਿਮਾਨ ਹਲਕਾ ਵਿਧਾਇਕ ਖੰਨਾ, ਸਮਾਗਮ ਵਿੱਚ ਹਾਜਿਰ ਵੱਖ-ਵੱਖ ਦਿਵਿਆਂਗਜਨਾਂ ਦੀ ਭਲਾਈ ਲਈ ਕੰਮ ਕਰ ਰਹੀਆਂ ਸੰਸਥਾਵਾਂ, ਦਿਵਿਆਂਗਜਨ ਸਟੇਟ ਅਵਾਰਡੀ ਅਤੇ ਦਿਵਿਆਂਗਜਨਾਂ ਦੀ ਭਲਾਈ ਲਈ ਬਣੇ ਸਟੇਟ ਅਡਵਾਈਜਰੀ ਬੋਰਡ ਦੇ ਮੈਂਬਰ ਗੁਰਵਿੰਦਰ ਸਿੰਘ ਸੋਨੀ, ਜਿਲ੍ਹਾ ਲੁਧਿਆਣਾ ਵਿੱਚ ਦਿਵਿਆਂਗਜਨਾਂ ਦੀ ਭਲਾਈ ਲਈ ਬਣੀ ਲੋਕਲ ਲੈਵਲ ਕਮੇਟੀ ਦੇ ਮੈਂਬਰ ਗੁਰਜੰਟ ਸਿੰਘ ਖਟੜਾ, ਸੀਨੀਅਰ ਸਿਟੀਜਨ ਕੌਂਸਲ ਖੰਨਾ, ਮਾਤਾ ਕੁਸ਼ੱਲਿਆ ਸੇਵਾ ਕੇਂਦਰ ਖੰਨਾ ਅਦਾਰਾ ਖੱਤਰੀ ਚੇਤਨਾ ਮੰਚ ਖੰਨਾ, ਫਿਜੀਕਲ ਹੈਂਡੀਕੈਪ ਵੈਲਫੇਅਰ ਸੁਸਾਇਟੀ ਦੀ ਟੀਮ ਨੂੰ ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਵੱਲੋਂ ਵਿਸ਼ੇਸ਼ ਤੌਰ 'ਤੇ ਸ਼ਾਲ ਅਤੇ ਮੋਮੈਂਟੋ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਵਿੱਚ ਦਿਵਿਆਂਗਜਨਾਂ ਦੇ ਨਾਲ-ਨਾਲ ਐਸ.ਕੇ. ਭੱਲਾ, ਮਦਨ ਲਾਲ ਸ਼ਾਹੀ, ਰਜਿੰਦਰ ਪੁਰੀ, ਰਜਿੰਦਰ ਮਨੋਚਾ, ਡਾ.ਨਰੇਸ਼ ਚੌਹਾਨ, ਹਰੀਸ਼ ਵਡੇਰਾ, ਜਤਿਨ ਸਹਿਗਲ ਅਤੇ ਮੀਨੂੰ ਰਾਣੀ ਅਤੇ ਐਡਵੋਕੇਟ ਅਰਚਨਾ ਕੰਗ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ।

 

Tags: Tarunpreet Singh Sond , Khanna , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD