Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸਿਹਤ ਦੇ ਖੇਤਰ ਵਿੱਚ ਤੇਜ਼ੀ ਨਾਲ ਕੰਮ ਕਰ ਰਹੀ ਹੈ ਪੰਜਾਬ ਸਰਕਾਰ : ਬ੍ਰਮ ਸ਼ੰਕਰ ਜਿੰਪਾ

ਕੈਬਨਿਟ ਮੰਤਰੀ ਨੇ ਬਹਾਦਰਪੁਰ ਵਿਚ ਅੱਖਾਂ ਦੇ ਜਾਂਚ ਕੈਂਪ ਦਾ ਕੀਤਾ ਉਦਘਾਟਨ

Bram Shanker Jimpa, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Hoshiarpur, Vijay Sampla, Bharatiya Janata Party, BJP, Chairman National Commission for Scheduled Castes, NCSC, National Commission for Scheduled Castes

Web Admin

Web Admin

5 Dariya News

ਹੁਸ਼ਿਆਰਪੁਰ , 05 Dec 2023

Last updated on: Dec 05, 2023, 00:00 IST

ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿਚ ਸਿਹਤ ਦੇ ਖੇਤਰ ਵਿਚ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਲੋਕਾਂ ਨੂੰ ਮੁੱਢਲੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿਚ ਅਹਿਮ ਭੂਮਿਕਾ ਨਿਭਾਅ ਰਹੇ ਹਨ। 

ਉਹ ਬਹਾਦਰਪੁਰ ਚੌਕ ਨੇੜੇ ਪਰਮਜੀਤ ਸਿੰਘ ਸੈਣੀ ਹਾਲੈਂਡ ਵਾਲਿਆਂ ਵੱਲੋਂ ਹਰ ਸਾਲ ਦੀ ਤਰ੍ਹਾਂ ਲਗਾਏ ਜਾਣ ਵਾਲੇ ਅੱਖਾਂ ਦੇ ਚੈੱਕਅਪ ਕੈਂਪ ਦੇ ਉਦਘਾਟਨ ਮੌਕੇ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਦੇ ਨਾਲ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਸਾਬਕਾ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਵੀ ਮੌਜੂਦ ਸਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਸਾਡੇ ਐਨ.ਆਰ.ਆਈ ਵੀਰ ਪਰਮਜੀਤ ਸੈਣੀ ਵਾਸੀ ਹਾਲੈਂਡ ਵੱਲੋਂ ਹਰ ਸਾਲ ਅੱਖਾਂ ਦਾ ਇਹ ਮੁਫਤ ਚੈਕਅੱਪ ਕੈਂਪ ਲਗਾਇਆ ਜਾਂਦਾ ਹੈ ਜੋ ਕਿ ਬਹੁਤ ਹੀ ਸ਼ਲਾਘਾਯੋਗ ਕਾਰਜ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਤਰੱਕੀ ਵਿਚ ਪ੍ਰਵਾਸੀ ਭਾਰਤੀਆਂ ਦਾ ਵਿਸ਼ੇਸ਼ ਯੋਗਦਾਨ ਹੈ, ਜੋ ਸਮੇਂ-ਸਮੇਂ 'ਤੇ ਪੰਜਾਬ ਦੀ ਤਰੱਕੀ ਵਿਚ ਹਰ ਸੰਭਵ ਸਹਿਯੋਗ ਦਿੰਦੇ ਹਨ। 

ਉਨ੍ਹਾਂ ਦੱਸਿਆ ਕਿ ਇਸ ਅੱਖਾਂ ਦੇ ਚੈਕਅੱਪ ਕੈਂਪ ਤੋਂ ਇਲਾਵਾ ਜਿਨ੍ਹਾਂ ਮਰੀਜ਼ਾਂ ਨੂੰ ਅੱਖਾਂ ਦੇ ਅਪਰੇਸ਼ਨ ਦੀ ਲੋੜ ਹੈ, ਉਨ੍ਹਾਂ ਦੇ ਮੁਫ਼ਤ ਆਪ੍ਰੇਸ਼ਨ ਵੀ ਕੀਤੇ ਜਾਣਗੇ। ਉਨ੍ਹਾਂ ਪਰਮਜੀਤ ਸੈਣੀ ਦੇ ਭਰਾ ਕ੍ਰਿਸ਼ਨ ਸੈਣੀ ਅਤੇ ਭਰਜਾਈ ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਜੋੜਾ ਸਮਾਜਿਕ ਕੰਮਾਂ ਵਿਚ ਹਮੇਸ਼ਾ ਮੋਹਰੀ ਰਹਿੰਦਾ ਹੈ। ਇਸ ਮੌਕੇ ਵਰਿੰਦਰ ਸ਼ਰਮਾ ਬਿੰਦੂ ਤੋਂ ਇਲਾਵਾ ਹੋਰ ਪਤਵੰਤੇ ਵੀ ਹਾਜ਼ਰ ਸਨ।

 

Tags: Bram Shanker Jimpa , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Hoshiarpur , Vijay Sampla , Bharatiya Janata Party , BJP , Chairman National Commission for Scheduled Castes , NCSC , National Commission for Scheduled Castes

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD