Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਬਰਕਰਾਰ ਰੱਖਣ ਵਿੱਚ ਦੇਸ਼ ਦੇ ਸੈਨਿਕਾਂ ਦਾ ਵੱਡਾ ਯੋਗਦਾਨ : ਪਰਨੀਤ ਸ਼ੇਰਗਿੱਲ

ਡਿਪਟੀ ਕਮਿਸ਼ਨਰ ਨੇ ਝੰਡਾ ਦਿਵਸ ਸਾਇਕਲ ਰੈਲੀ ਨੂੰ ਜੋਤੀ ਸਰੂਪ ਮੋੜਾਂ ਤੋਂ ਐਸ.ਏ.ਐਸ.ਨਗਰ ਲਈ ਕੀਤਾ ਰਵਾਨਾ

DC Fatehgarh Sahib, Parneet Shergill, Fatehgarh Sahib, Deputy Commissioner Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 06 Dec 2023

Last updated on: Dec 06, 2023, 00:00 IST

ਦੇਸ਼ ਦੀ ਰਾਖੀ ਲਈ ਪੰਜਾਬ ਰਾਜ ਦੇ ਸੈਨਿਕਾਂ ਵੱਲੋਂ ਕੀਤੀਆਂ ਗਈਆਂ ਕੁਰਬਾਨੀਆਂ ਬਾਰੇ ਆਮ ਲੋਕਾਂ ਨੂੰ ਜਾਗਰੂਕ ਕਰਨ, ਨੌਜਵਾਨਾਂ ਵਿੱਚ ਦੇਸ਼ ਭਗਤੀ ਦੀ ਭਾਵਨਾਂ ਪੈਦਾ ਕਰਨ ਦੇ ਨਾਲ-ਨਾਲ ਹਥਿਆਰਬੰਦ ਸੈਨਾ ਵਿੱਚ ਭਰਤੀ ਹੋਣ ਲਈ ਉਤਸ਼ਾਹਤ ਕਰਨ ਦੇ ਮੰਤਵ ਨਾਲ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਸਾਇਕਲ ਰੈਲੀ ਨੂੰ ਡਿਪਟੀ ਕਮਿਸ਼ਨਰ ਸ੍ਰੀਮਤੀ ਪਰਨੀਤ ਸ਼ੇਰਗਿੱਲ ਨੇ ਅੱਜ ਬਾਬਾ ਬੰਦਾ ਸਿੰਘ ਬਹਾਦਰ ਚੋਂਕ (ਜੋਤੀ ਸਰੂਪ ਮੋੜ) ਤੋਂ ਐਸ.ਏ.ਐਸ.ਨਗਰ ਲਈ ਰਵਾਨਾ ਕੀਤਾ।

ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ  ਡਿਪਟੀ ਕਮਿਸ਼ਨਰ ਨੇ ਕਿਹਾ ਕਿ ਫੌਜੀਆਂ ਵੱਲੋਂ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਬਰਕਰਾਰ ਰੱਖਣ ਲਈ ਪਾਇਆ ਗਿਆ ਯੋਗਦਾਨ ਦੇਸ਼ ਦੇ ਸਮੂਹ ਨਾਗਰਿਕਾਂ ਲਈ ਪ੍ਰੇਰਣਾ ਦਾ ਸਰੋਤ ਹੈ। ਉਹਨਾਂ ਦੇਸ਼ ਦੀ ਆਨ ਤੇ ਸ਼ਾਨ ਲਈ ਕੁਰਬਾਨੀਆਂ ਦੇਣ ਵਾਲੇ ਯੋਧਿਆਂ ਨੂੰ ਯਾਦ ਕਰਦਿਆਂ ਕਿਹਾ ਕਿ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਅਤੇ ਉਹਨਾਂ ਦੇ ਆਸ਼ਰਿਤਾਂ ਨੂੰ ਸਮਾਜ ਵਿੱਚ ਬਣਦਾ ਮਾਣ ਤੇ ਸਤਿਕਾਰ ਦੇਣਾ ਸਾਡਾ ਸਾਰਿਆਂ ਦਾ ਫਰਜ਼ ਹੈ। 

ਉਹਨਾਂ ਆਖਿਆ ਕਿ ਸ਼ਹੀਦ ਫੌਜੀਆਂ ਦੇ ਪਰਿਵਾਰਾਂ ਦੀ ਭਲਾਈ ਲਈ ਇਕੱਤਰ ਕੀਤੇ ਝੰਡਾ ਦਿਵਸ ਫੰਡ ਵਿੱਚ ਹਰੇਕ ਨਾਗਰਿਕ ਨੂੰ ਵੱਧ ਚੜ੍ਹ ਕੇ ਯੋਗਦਾਨ ਪਾਉਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਸ਼ਹੀਦ ਪਰਿਵਾਰਾਂ ਦੀ ਸਹਾਇਤਾ ਲਈ ਦਿੱਤਾ ਗਿਆ ਦਾਨ ਸਹੀ ਅਰਥਾਂ ਵਿੱਚ ਪਰਉਪਕਾਰ ਵਾਲਾ ਕਾਰਜ ਹੈ ਕਿਉਂਕਿ ਇਸ ਦਾਨ ਰਾਸ਼ੀ ਵਿੱਚੋਂ ਹੀ ਸ਼ਹੀਦਾਂ ਦੀਆਂ ਵਿਧਵਾਵਾਂ, ਸਾਬਕਾ ਸੈਨਿਕਾਂ ਅਤੇ ਉਹਨਾਂ ਦੇ ਆਸ਼ਰਿਤਾਂ ਤੋਂ ਇਲਾਵਾ ਸੇਵਾ ਕਰ ਰਹੇ ਸੈਨਿਕਾਂ ਨੂੰ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।

ਸ੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਇਹ ਸਾਈਕਲ ਰੈਲੀ  ਜੋ ਕਿ 07 ਨਵੰਬਰ ਨੂੰ ਮੁੱਖ ਮੰਤਰੀ ਪੰਜਾਬ ਵੱਲੋਂ ਚੰਡੀਗੜ੍ਹ ਤੋਂ ਸ਼ੁਰੂ ਕੀਤੀ ਗਈ ਸੀ, ਉਹ ਵੱਖ ਵੱਖ ਜਿਲ੍ਹਿਆਂ ਚ ਹੁੰਦੀ ਹੋਈ 05 ਦਸੰਬਰ ਨੂੰ ਫਤਹਿਗੜ੍ਹ ਸਾਹਿਬ ਵਿਖੇ ਪੁੱਜੀ ਅਤੇ ਹੁਣ 07 ਦਸੰਬਰ ਨੂੰ ਚੰਡੀਗੜ੍ਹ ਦੇ ਸੈਕਟਰ 03 ਵਿਖੇ ਸਥਿਤ ਵਾਰ ਮੈਮੋਰੀਅਲ ਵਿਖੇ ਸਮਾਪਤ ਹੋਵੇਗੀ।  ਜਿੱਥੇ ਮੁੱਖ ਮੰਤਰੀ ਪੰਜਾਬ ਇਸਦਾ ਸਵਾਗਤ ਕਰਨਗੇ।  

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਸਿੰਗਲ, ਜਿ਼ਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਸੇਵਾ ਮੁਕਤ ਕਮਾਂਡਰ ਬਲਜਿੰਦਰ ਸਿੰਘ ਵਿਰਕ, ਸੁਪਰਡੈਂਟ ਰਾਜ ਕੌਰ, ਸੈਨਿਕ ਭਲਾਈ ਅਫਸਰ ਸ਼ੇਰ ਸਿੰਘ, ਮਨਪ੍ਰੀਤ ਕੌਰ, ਪਰਮਜੀਤ ਕੌਰ, ਕੋਮਲ ਸੇਠੀ ਅਤੇ ਸੁਖਵੀਰ ਸਿੰਘ ਤੋਂ ਇਲਾਵਾ ਸ਼ਹਿਰੀ ਪੰਤਵੰਤੇ ਹਾਜਰ ਸਨ। 

 

Tags: DC Fatehgarh Sahib , Parneet Shergill , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD