Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਭਾਰਤ ਰਤਨ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੀ ਬਰਸੀ ਤੇ ਕੀਤੇ ਸ਼ਰਧਾ ਦੇ ਫੁੱਲ ਭੇਂਟ

ਹਲਕਾ ਪੂਰਵੀ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਹੋਏ ਨਤਮਸਤਕ

Daljit Singh Grewal, Daljit Singh Grewal Bhola, Ludhiana, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਲੁਧਿਆਣਾ , 06 Dec 2023

Last updated on: Dec 06, 2023, 00:00 IST

ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੀ ਬਰਸੀ ਮੌਕੇ ਅੱਜ ਜਲੰਧਰ ਬਾਈਪਾਸ ਵਿਖੇ ਹਲਕਾ ਪੂਰਵੀ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਉਹਨਾਂ ਦੇ ਬੁੱਤ ਤੇ ਫੁੱਲ ਮਲਾਵਾਂ ਭੇਂਟ ਕਰ ਸ਼ਰਧਾਂਜਲੀ ਦਿੱਤੀ। ਇਸ ਮੌਕੇ ਤੇ ਸੰਬੋਧਨ ਕਰਦਿਆਂ ਵਿਧਾਇਕ ਗਰੇਵਾਲ ਨੇ ਕਿਹਾ ਕਿ ਬਾਬਾ ਸਾਹਿਬ ਦੀ ਦੇਸ਼ ਨੂੰ ਬਹੁਤ ਵੱਡੀ ਦੇਨ ਹੈ ਅੱਜ ਉਨ੍ਹਾਂ ਵੱਲੋਂ ਰਚੇ ਗਏ ਸੰਵਿਧਾਨ ਦੇ ਸਦਕਾ ਅਸੀ ਸਭ ਆਜ਼ਾਦੀ ਮਾਨ ਰਹੇ ਹਾਂ। 

ਉਹਨਾਂ ਕਿਹਾ ਕਿ ਸਾਨੂੰ ਸਭ ਨੂੰ ਉਹਨਾਂ ਵੱਲੋਂ ਰਚੇ ਗਏ ਸੰਵਿਧਾਨ ਦੀ ਪਾਲਣਾ ਕਰਦੇ ਹੋਏ ਉਸ ਤੇ ਪਹਿਰਾ ਦੇਣਾ ਚਾਹੀਦਾ ਹੈ। ਵਿਧਾਇਕ ਗਰੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਬਾਬਾ ਸਾਹਿਬ ਨੂੰ ਸੱਚੀ ਸ਼ਰਧਾਂਜਲੀ ਦਿੰਦਿਆਂ ਹੋਇਆਂ ਸਰਕਾਰੀ ਅਦਾਰਿਆਂ ਅੰਦਰ ਰਵਾਇਤੀ ਪਾਰਟੀਆਂ ਵਾਂਗ ਆਪਣੀਆਂ ਫੋਟੋਆਂ ਦੀ ਥਾਂ ਬਾਬਾ ਸਾਹਿਬ ਅੰਬੇਦਕਰ ਅਤੇ ਹੋਰ ਸ਼ਹੀਦਾਂ ਦੀਆਂ ਫੋਟੋਆਂ ਲਗਾਈਆਂ ਗਈਆਂ ਹਨ। 

ਇਸ ਮੌਕੇ ਤੇ ਆਪ ਆਗੂ ਜਸਵਿੰਦਰ ਸਿੰਘ ਸੰਧੂ ,  ਗੁਰਦੀਪ ਲੱਕੀ , ਧਰਮਿੰਦਰ ਸਿੰਘ ਫੌਜੀ, ਮਹਿੰਦਰ ਭੱਟੀ, ਸੁਰਜੀਤ ਫਾਮੜਾ, ਸੁਰਿੰਦਰ ਮਦਾਨ, ਗਗਨ ਰਾਏ, ਗੁਰਚਰਨ ਪ੍ਰਧਾਨ, ਸੰਜੀਵ ਕੁਮਾਰ ਸੰਜੂ, ਲਖਵਿੰਦਰ ਚੌਧਰੀ, ਮਹਾਂਵੀਰ , ਬਾਬੂ ਰਾਮ ਸ਼ਰਮਾ ਅਤੇ ਵਿਧਾਇਕ ਪੀਏ ਗੁਰਸ਼ਰਨਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਅਤੇ ਆਗੂ ਹਾਜ਼ਰ ਸਨ ।

 

Tags: Daljit Singh Grewal , Daljit Singh Grewal Bhola , Ludhiana , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD