Saturday, 27 April 2024

 

 

ਖ਼ਾਸ ਖਬਰਾਂ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ ਸਰਕਾਰੀ ਅਤੇ ਪ੍ਰਾਈਵੇਟ ਵਾਹਨਾਂ ਉੱਪਰ ਵੋਟਰ ਜਾਗਰੂਕਤਾ ਦਾ ਸੁਨੇਹਾ ਦੇਣ ਵਾਲੇ ਸਟਿੱਕਰਾਂ ਦੀ ਮੁਹਿੰਮ ਦਾ ਅਗਾਜ਼ ਸੇਫ ਸਕੂਲ ਵਾਹਨ ਦੀ ਟੀਮ ਨੇ 28 ਸਕੂਲੀ ਵੈਨਾਂ ਦੇ ਕੱਟੇ ਚਲਾਨ ਲੋਕ ਸਭਾ ਚੋਣਾਂ 2024: ਜਮਹੂਰੀਅਤ ਦੀ ਤੰਦਰੁਸਤੀ ਵਧਾਉਣਗੇ ਫ਼ਲ ਹਲਕਾ ਖਡੂਰ ਸਾਹਿਬ ਲਈ ਹੋਣ ਜਾ ਰਹੀਆਂ ਲੋਕ ਸਭਾ ਚੋਣਾ-2024 ਦੌਰਾਨ ਪਹਿਲੀ ਜੂਨ ਨੂੰ ਲੋਕਤੰਤਰ ਦੇ ਤਿਉਹਾਰ ਵਿੱਚ ਹਰ ਇੱਕ ਵੋਟਰ ਆਪਣੀ ਸ਼ਮੂਲੀਅਤ ਜ਼ਰੂਰ ਕਰੇ-ਸੰਦੀਪ ਕੁਮਾਰ ਜ਼ਿਲਾ ਚੋਣ ਅਫਸਰ ਸੰਦੀਪ ਕੁਮਾਰ ਵੱਲੋਂ ਰਾਜਨੀਤਿਕ ਪਾਰਟੀਆਂ ਨੂੰ ਆਦਰਸ਼ ਚੋਣ ਜਾਬਤੇ ਦੀ ਸਖਤੀ ਨਾਲ ਪਾਲਣਾ ਕਰਨ ਦੀ ਅਪੀਲ ਸੇਫ ਸਕੂਲ ਵਾਹਨ ਸਕੀਮ ਤਹਿਤ ਸਕੂਲੀ ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜਰ ਸਬ ਡਵੀਜਨ, ਸ੍ਰੀ ਮੁਕਤਸਰ ਸਾਹਿਬ ਅਧੀਨ ਸਕੂਲ ਬੱਸਾਂ/ਵੈਨਾਂ ਦੀ ਕੀਤੀ ਗਈ ਚੈਕਿੰਗ ਡਿਪਟੀ ਕਮਿਸ਼ਨਰ ਡਾ ਸੇਨੂ ਦੁਗਲ ਵੱਲੋਂ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਜ਼ਿਲ੍ਹਾ ਵਾਤਾਵਰਨ ਪਲਾਨ ਦੀ ਨਿਗਰਾਨੀ ਹੇਠ ਵਿਭਾਗੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ

 

ਵਿਸ਼ਵ ਮਿੱਟੀ ਦਿਵਸ ਮੌਕੇ ਕਿਸਾਨਾਂ ਨੂੰ ਮਿੱਟੀ ਦੀ ਮਹੱਤਤਾ ਅਤੇ ਲੋੜ ਬਾਰੇ ਜਾਣੂ ਕਰਵਾਇਆ

Agriculture, Mansa

Web Admin

Web Admin

5 Dariya News

ਮਾਨਸਾ , 06 Dec 2023

ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਡਾ. ਜਸਵੰਤ ਸਿੰਘ ਦੇ ਦਿਸ਼ਾ—ਨਿਰਦੇਸ਼ਾਂ ’ਤੇ ਮੁੱਖ ਖੇਤੀਬਾੜੀ ਅਫਸਰ ਡਾ. ਦਿਲਬਾਗ ਸਿੰਘ ਦੀ ਅਗਵਾਈ ਹੇਠ ਮੁੱਖ ਦਫਤਰ ਮਾਨਸਾ ਵਿਖੇ ਕੈਂਪ ਲਗਾ ਕੇ ਵਿਸ਼ਵ ਮਿੱਟੀ ਦਿਵਸ ਮਨਾਇਆ ਗਿਆ ਜਿੱਥੇ 70 ਕਿਸਾਨਾਂ ਨੇ ਭਾਗ ਲਿਆ। ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਕੈਂਪ ਦੌਰਾਨ ਵੱਖ—ਵੱਖ ਪਿੰਡਾਂ ਦੇ ਕਿਸਾਨਾਂ ਨੂੰ ਸੋਇਲ ਹੈਲਥ ਕਾਰਡ ਵੰਡੇ ਗਏ ਹਨ। 

ਉਨ੍ਹਾਂ ਕਿਸਾਨਾਂ ਨੂੰ ਵਿਸ਼ਵ ਮਿੱਟੀ ਦਿਵਸ ਦੀ ਮਹੱਤਤਾ ਅਤੇ ਲੋੜ ਬਾਰੇ ਜਾਣੂ ਕਰਵਾਇਆ। ਬਲਾਕ ਖੇਤੀਬਾੜੀ ਅਫਸਰ, ਡਾ. ਹਰਿਵੰਦਰ ਸਿੰਘ ਨੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਕਿ ਪੌਦੇ ਨੁੰ ਜੋ ਤੱਤ ਚਾਹੀਦੇ ਹਨ, ਉਹ ਸਿਹਤਮੰਦ ਮਿੱਟੀ ਵਿੱਚੋਂ ਹੀ ਮਿਲਦੇ ਹਨ। ਇਸ ਲਈ ਮਿੱਟੀ ਦੀ ਸਿਹਤ ਲਈ ਹਰੀ ਖਾਦ, ਰੂੜੀ ਖਾਦ ਅਤੇ ਜੈਵਿਕ ਖਾਦਾਂ ਦੀ ਵਰਤੋਂ ਕਰਨੀ ਚਾਹੀਦੀ ਹੈ।  

ਡਿਪਟੀ ਪ੍ਰੋਜੈਕਟ ਡਾਇਰੈਕਟਰ (ਆਤਮਾ), ਡਾ.ਚਮਨਦੀਪ ਸਿੰਘ ਨੇ ਕਿਸਾਨਾਂ ਨੂੰ ਖੇਤ ਵਿੱਚੋਂ ਮਿੱਟੀ ਦੇ ਸੈਂਪਲ ਕਦੋਂ ਅਤੇ ਕਿਵੇਂ ਲੈ ਕੇ ਲੈਬ ਵਿੱਚ ਜਮਾਂ ਕਰਵਾਉਣ ਬਾਰੇ ਤਕਨੀਕੀ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਖੇਤੀਬਾੜੀ ਵਿਕਾਸ ਅਫਸਰ (ਲੈਬ),  ਡਾ.ਹਰਮਨਦੀਪ ਸਿੰਘ ਨੇ ਕਿਸਾਨਾਂ ਨੂੰ ਸੋਇਲ ਹੈਲਥ ਕਾਰਡ ਸਕੀਮ ਬਾਰੇ ਜਾਣਕਾਰੀ ਦਿੱਤੀ।

ਇਸ ਮੌਕੇ ਪਰਾਗਦੀਪ ਸਿੰਘ, ਬੀ.ਟੀ.ਐਮ., ਮਨਪ੍ਰੀਤ ਕੌਰ, ਏ.ਟੀ.ਐਮ., ਲਕਸ਼ਦੀਪ ਕੌਰ, ਏ.ਟੀ.ਐਮ ਅਤੇ ਖੇਤੀਬਾੜੀ ਵਿਭਾਗ ਦੇ ਸਬ—ਇੰਸਪੈਕਟਰ ਅਤੇ ਬੇਲਦਾਰ ਹਾਜਰ ਸਨ। ਇਸ ਦਿਨ ਵੱਖ—ਵੱਖ ਬਲਾਕਾਂ ਵਿੱਚ ਵੀ ਵਿਸ਼ਵ ਭੂਮੀ ਦਿਵਸ ਮਨਾਇਆ ਗਿਆ।

 

Tags: Agriculture , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD