ਡਿਪਟੀ ਕਮਿਸ਼ਨਰ ਡਾ: ਰੂਹੀ ਦੁੱਗ ਨੇ ਅੱਜ ਵੱਖ-ਵੱਖ ਵਿਭਾਗਾਂ ਦੇ ਕੰਮਕਾਜ ਦੀ ਸਮੀਖਿਆ ਲਈ ਅਧਿਕਾਰੀਆਂ ਨਾਲ ਬੈਠਕ ਕੀਤੀ। ਬੈਠਕ ਦੌਰਾਨ ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਵਿਕਾਸ ਪ੍ਰੋਜੈਕਟਾਂ ਨੂੰ ਤੈਅ ਸਮਾਂ ਹੱਦ ਅੰਦਰ ਅਤੇ ਤੇਜੀ ਨਾਲ ਪੂਰਾ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਵਿਕਾਸ ਕੰਮਾਂ ਵਿਚ ਉਚ ਗੁਣਵਤਾ ਮਿਆਰਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਨੇ ਕਿਹਾ ਕਿ ਜੋ ਕੰਮ ਮੁਕੰਮਲ ਹੋ ਗਏ ਹਨ ਉਨ੍ਹਾਂ ਦੇ ਵਰਤੋਂ ਸਰਟੀਫਿਕੇਟ ਪਹਿਲ ਦੇ ਅਧਾਰ ਤੇ ਜਮਾਂ ਕਰਵਾਏ ਜਾਣ।
ਇਸੇ ਤਰਾਂ ਡਿਪਟੀ ਕਮਿਸ਼ਨਰ ਵੱਲੋਂ ਸਮਾਜ ਭਲਾਈ ਸਕੀਮਾਂ, ਸਿਹਤ ਅਤੇ ਸਿੱਖਿਆ ਵਿਭਾਗ ਦੇ ਕੰਮਾਂ ਦੀ ਵੀ ਸਮੀਖਿਆ ਕੀਤੀ ਗਈ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਸਰਕਾਰ ਦੀਆਂ ਲੋਕ ਕਲਿਆਣਕਾਰੀ ਸਕੀਮਾਂ ਦਾ ਲਾਭ ਸਮਾਜ ਦੇ ਹਰ ਇਕ ਯੋਗ ਵਿਅਕਤੀ ਤੱਕ ਪਹੁੰਚੇ ਅਤੇ ਕੋਈ ਵੀ ਯੋਗ ਵਿਅਕਤੀ ਸਰਕਾਰੀ ਸਕੀਮਾਂ ਦੇ ਲਾਭ ਤੋਂ ਵਿਰਵਾ ਨਾ ਰਹੇ।
ਬੈਠਕ ਵਿਚ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਕੰਵਰਜੀਤ ਸਿੰਘ ਮਾਨ, ਐਸਡੀਐਮ ਮਲੋਟ ਸ੍ਰੀ ਸੰਜੀਵ ਕੁਮਾਰ, ਐਸਡੀਐਮ ਗਿੱਦੜਬਾਹਾ ਬਲਜੀਤ ਕੌਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਸੁਰਿੰਦਰ ਸਿੰਘ, ਜ਼ਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਫ਼ਸਰ ਜਗਮੋਹਨ ਸਿੰਘ ਮਾਨ, ਡੀਐਸਐਸਓ ਸ੍ਰੀ ਪੰਕਜ ਕੁਮਾਰ ਕੁਮਾਰ, ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਗੁਰਪ੍ਰੀਤ ਸਿੰਘ ਵੀ ਹਾਜ਼ਰ ਸਨ।