Tuesday, 14 May 2024

 

 

ਖ਼ਾਸ ਖਬਰਾਂ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ ਮੋਹਕਮਪੁਰਾ ਤੋਂ ਆਮ ਆਦਮੀ ਪਾਰਟੀ ਦੇ ਪ੍ਰਧਾਨ ਕਾਂਗਰਸ ਵਿੱਚ ਸ਼ਾਮਲ ਜਨਰਲ ਅਬਜਰਵਰ ਦੀ ਨਿਗਰਾਨੀ ਹੇਠ ਚੋਣ ਅਮਲੇ ਦੀ ਹੋਈ ਰੈਂਡੇਮਾਈਜੇਸ਼ਨ ਕੇਸ ਵਿੱਚੋਂ ਨਾਮ ਕੱਢਣ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ 5ਵੇਂ ਦਿਨ ਅੱਜ 19 ਨਾਮਜ਼ਦਗੀ ਪੱਤਰ ਹੋਏ ਦਾਖਲ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਲੰਬੀ ਹਲਕੇ ’ਚ ਅਕਾਲੀ ਦਲ ਨੂੰ ਵੱਡਾ ਝਟਕਾ, ਦਰਜ਼ਨਾਂ ਅਕਾਲੀ ਕਾਂਗਰਸ ਵਿਚ ਹੋਏ ਸ਼ਾਮਲ ਕਾਂਗਰਸੀ ਉਮੀਦਵਾਰ ਦੇ ਪੁੱਤਰ ਗੁਰਬਾਜ਼ ਸਿੰਘ ਸਿੱਧੂ ਵੱਲੋਂ ਸੰਗਤ ਮੰਡੀ ’ਚ ਚੋਣ ਦਫ਼ਤਰ ਦਾ ਉਦਘਾਟਨ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ

 

5000 ਰੁਪਏ ਦੀ ਦੂਜੀ ਕਿਸ਼ਤ ਵਜੋਂ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਵਿਰਾਸਤੀ ਇੰਤਕਾਲ ਦਰਜ ਕਰਨ ਬਦਲੇ ਪਹਿਲਾਂ ਲੈ ਚੁੱਕਾ ਹੈ 5000 ਰੁਪਏ

Vigilance Bureau, Crime News Punjab, Punjab Police, Police, Crime News, State Vigilance Bureau

Web Admin

Web Admin

5 Dariya News

ਡੇਰਾ ਬਾਬਾ ਨਾਨਕ , 06 Dec 2023

ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਅੱਜ ਮਾਲ ਹਲਕਾ ਡੇਰਾ ਬਾਬਾ ਨਾਨਕ, ਜ਼ਿਲ੍ਹਾ ਗੁਰਦਾਸਪੁਰ ਵਿਖੇ ਤਾਇਨਾਤ ਮਾਲ ਪਟਵਾਰੀ ਹਰਜੀਤ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮਾਲ ਮਹਿਕਮੇ ਦੇ ਉਕਤ ਕਰਮਚਾਰੀ ਵਿਰੁੱਧ ਇਹ ਕੇਸ ਪਿੰਡ ਮਲਕਪੁਰ ਤਹਿਸੀਲ ਡੇਰਾ ਬਾਬਾ ਨਾਨਕ ਦੇ ਵਸਨੀਕ ਮਨਦੀਪ ਸਿੰਘ ਦੀ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਹੈ।

ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪਟਵਾਰੀ ਉਸ ਦੀ ਜ਼ਮੀਨ ਦੇ ਵਿਰਾਸਤੀ ਇੰਤਕਾਲ ਬਦਲੇ 5,000 ਰੁਪਏ ਦੀ ਰਿਸ਼ਵਤ ਪਹਿਲਾਂ ਹੀ ਲੈ ਚੁੱਕਾ ਹੈ। ਉਸਨੇ ਦੋਸ਼ ਲਾਇਆ ਕਿ ਹੁਣ ਉਹ ਇੰਤਕਾਲ ਪ੍ਰਵਾਨ ਕਰਾਉਣ ਬਦਲੇ ਤਹਿਸੀਲਦਾਰ ਨੂੰ ਦੇਣ ਲਈ 5000 ਰੁਪਏ ਹੋਰ ਮੰਗ ਰਿਹਾ ਹੈ ਅਤੇ ਉਸ ਨੇ ਪਟਵਾਰੀ ਵੱਲੋਂ ਰਿਸ਼ਵਤ ਮੰਗਣ ਦੀ ਸਾਰੀ ਗੱਲਬਾਤ ਰਿਕਾਰਡ ਕਰ ਲਈ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਅੰਮ੍ਰਿਤਸਰ ਰੇਂਜ ਦੀ ਵਿਜੀਲੈਂਸ ਯੂਨਿਟ ਨੇ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਪੜਤਾਲ ਕਰਨ ਉਪਰੰਤ ਜਾਲ ਵਿਛਾਇਆ ਅਤੇ ਮੁਲਜ਼ਮ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਉਕਤ ਮਾਲ ਕਰਮਚਾਰੀ ਖਿਲਾਫ਼ ਵਿਜੀਲੈਂਸ ਬਿਊਰੋ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਪਟਵਾਰੀ ਨੂੰ ਭਲਕੇ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , State Vigilance Bureau

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD