Thursday, 04 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ

 

ਮੀਜ਼ਲ ਅਤੇ ਰੁਬੇਲਾ ਦੇ ਟੀਕਾਕਰਨ ਤੋਂ ਵਾਂਝੇ ਬੱਚਿਆਂ ਦੀ ਪਹਿਚਾਣ ਕਰਕੇ ਟੀਕਾਕਰਨ ਜ਼ਰੂਰ ਕੀਤਾ ਜਾਵੇ- ਡਾ: ਸੇਨੂ ਦੁੱਗਲ

ਟੀਕਾਕਰਨ ਗਤੀਵਿਧੀਆਂ ਹੋਰ ਮਜ਼ਬੂਤੀ ਨਾਲ ਤੇ ਨਿਯਮਿਤ ਤੌਰ `ਤੇ ਚਲਾਈਆਂ ਜਾਣ

DC Fazilka, Senu Duggal, Fazilka, Deputy Commissioner Fazilka

Web Admin

Web Admin

5 Dariya News

ਫਾਜ਼ਿਲਕਾ , 07 Dec 2023

Last updated on: Dec 07, 2023, 00:00 IST

ਡਿਪਟੀ ਕਮਿਸ਼ਨਰ ਡਾਕਟਰ ਸੈਨੁ ਦੁੱਗਲ  ਵੱਲੋਂ  ਮੀਜ਼ਲ ਅਤੇ ਰੁਬੇਲਾ ਦੇ ਸਬੰਧ ਵਿੱਚ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਕੀਤੀ ਗਈ। ਜਿਸ ਵਿੱਚ ਇਸ ਬਿਮਾਰੀ ਦੇ ਖਾਤਮੇ ਲਈ ਨਿਰਧਾਰਤ ਟੀਚਿਆਂ ਦੀ ਪ੍ਰਾਪਤੀ ਲਈ ਟੀਕਾਕਰਨ ਮੁਹਿੰਮ ਨੂੰ ਹੋਰ ਅਸਰਦਾਰ ਕਰਨ ਬਾਰੇ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਡਬਲਯੂ.ਐੱਚ.ਓ ਤੋਂ ਸਰਵੀਲੈਂਸ ਮੈਡੀਕਲ ਅਫਸਰ ਡਾ. ਮੇਘਾ ਪ੍ਰਕਾਸ਼ ਵੀ ਹਾਜ਼ਰ ਸਨ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਕਿਹਾ ਕਿ ਮੀਜਲ ਅਤੇ ਰੁਬੇਲਾ ਦੇ ਟੀਕਾਕਰਨ ਤੋਂ ਵਾਂਝੇ ਬੱਚਿਆਂ ਦੀ ਪਹਿਚਾਣ ਕਰਕੇ ਉਨ੍ਹਾਂ ਦਾ ਟੀਕਾਕਰਨ ਜ਼ਰੂਰ ਕੀਤਾ ਜਾਵੇ। ਜਿਥੇ ਪ੍ਰਵਾਸੀ ਵਸੋਂ ਦਾ ਆਉਣਾ-ਜਾਣਾ ਰਹਿੰਦਾ ਹੈ ਉਸ ਖਿੱਤੇ ਵਿਚ ਟੀਕਾਕਰਨ ਗਤੀਵਿਧੀਆਂ ਹੋਰ ਮਜ਼ਬੂਤੀ ਨਾਲ ਤੇ ਨਿਯਮਿਤ ਤੌਰ `ਤੇ ਚਲਾਈਆਂ ਜਾਣ।

ਕਾਰਜਕਾਰੀ ਸਿਵਲ ਸਰਜਨ ਡਾਕਟਰ ਕਵਿਤਾ ਸਿੰਘ ਨੇ  ਕਿਹਾ ਕਿ ਪ੍ਰਾਈਵੇਟ  ਮੈਡੀਕਲ ਅਦਾਰਾ ਵੀ ਮੀਜਲ ਅਤੇ ਰੁਬੇਲਾ ਦੇ ਸ਼ੱਕੀ ਕੇਸਾਂ ਦੀ ਸੂਚਨਾ ਸਿਹਤ ਵਿਭਾਗ ਨੂੰ ਦੇਣ। ਉਨ੍ਹਾਂ ਨੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਉਹ ਆਂਗਣਵਾੜੀਆਂ ਵਿਚ ਆਉਂਦੇ ਬਚਿਆਂ ਦੇ ਟੀਕਾਕਰਨ ਸਬੰਧੀ ਸੂਚਨਾ ਸਿਹਤ ਵਿਭਾਗ ਨੂੰ ਲਾਜਮੀ ਤੌਰ *ਤੇ ਦੇਣਾ ਯਕੀਨੀ ਬਣਾਉਣ ਅਤੇ ਉਹਨਾਂ ਵਲੋ ਇਸ ਸੰਬਧੀ ਟੀਕਾਕਰਨ ਦਾ ਸਰਟੀਫਿਕੇਟ ਵੀ ਦਿੱਤਾ ਜਾਵੇ।

ਡਬਲਯੂ.ਐੱਚ.ਓ ਤੋਂ ਸਰਵੀਲੈਂਸ ਮੈਡੀਕਲ ਅਫਸਰ ਡਾ. ਮੇਘਾ ਪ੍ਰਕਾਸ਼  ਨੇ ਦੱਸਿਆ ਕਿ ਇਹ ਵੈਕਸੀਨੇਸ਼ਨ 9 ਮਹੀਨੇ ਤੋਂ ਲੈ ਕੇ 5 ਸਾਲ ਦੇ ਸਾਰੇ ਬੱਚਿਆਂ ਨੂੰ ਲਗਾਉਣੀ ਬਹੁਤ ਜ਼ਰੂਰੀ ਹੈ। ਉਨ੍ਹਾ ਦੱਸਿਆ ਕਿ ਮੀਜਲ ਰੁਬੇਲਾ (ਖਸਰਾ/ਛੋਟੀ ਮਾਤਾ) ਵਾਇਰਸ ਨਾਲ ਹੋਣ ਵਾਲਾ ਇਕ ਰੋਗ ਹੈ ਅਤੇ ਬੁਖਾਰ ਨਾਲ ਸ਼ਰੀਰ `ਤੇ ਦਾਣੇ ਪੈਣੇ ਇਸ ਦਾ ਮੁੱਖ ਲੱਛਣ ਹੈ। ਇਸ ਤੋਂ ਬਚਾਅ ਲਈ 9 ਅਤੇ 18 ਮਹੀਨੇ ਦੀ ਉਮਰ ਵਿਚ ਕ੍ਰਮਵਾਰ ਦੋ ਟੀਕੇ ਲਗਵਾਏ ਜਾਣੇ ਚਾਹੀਦੇ ਹਨ। 

ਪਰ ਜੇਕਰ ਕਿਸੇ ਵਿਸ਼ੇਸ਼ ਹਾਲਤ ਵਿਚ ਇਹ ਟੀਕੇ ਨਹੀਂ ਲਗੇ ਤਾਂ ਵੱਧ ਤੋਂ ਵੱਧ 5 ਸਾਲ ਦੀ ਉਮਰ ਵਿਚ ਲਗਾਏ ਜਾ ਸਕਦੇ ਹਨ। ਉਨ੍ਹਾਂ ਨਵੇਂ ਉਲੀਕੇ ਗਏ ਯੂ-ਵੀਨ ਪੋਰਟਲ ਸਬੰਧੀ ਵੀ ਜਾਣਕਾਰੀ ਸਾਂਝੀ ਕੀਤੀ ਜਿਸ ਵਿਚ ਟੀਕਾਕਰਨ ਮੁਹਿੰਮ ਦਾ ਰਿਕਾਰਡ ਆਨਲਾਈਨ ਪੋਰਟਲ *ਤੇ ਰਖਿਆ ਗਿਆ ਜਿਸ ਨਾਲ ਪਾਰਦਰਸ਼ਤਾ ਵਿਚ ਹੋਰ ਵਾਧਾ ਹੋਵੇਗਾ ਤੇ ਰਿਕਾਰਡ ਦੇ ਰੱਖ-ਰਖਾਵ ਨੂੰ ਹੋਰ ਮਜ਼ਬੂਤੀ ਮਿਲੇਗੀ। ਇਸ ਮੁਹਿੰਮ ਅਧੀਨ ਵੱਖ-ਵੱਖ ਸਬੰਧਤ ਵਿਭਾਗਾਂ ਨੂੰ ਸਮੂਲੀਅਤ ਕੀਤਾ ਜਾਵੇਗਾ।

ਇਸ ਮੌਕੇ ਕਾਰਜਕਾਰੀ  ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਐਰਿਕ, ਜ਼ਿਲ੍ਹਾ ਮਹਾਮਾਰੀ ਅਫਸਰ ਡਾ. ਸੁਨੀਤਾ,ਡਾਕਟਰ ਸੁਰਜੀਤ ਕੁਮਾਰ, ਡਾਕਟਰ ਰਵੀ  ਬਾਂਸਲ ,  ਬਿਜਲੀ ਬੋਰਡ ਤੋਂ ਐੱਸ ਡੀ ਓ ਯਾਮਿਨੀ ਕੰਬੋਜ , ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਜੇਸ ਕੁਮਾਰ, ਮਾਸ ਮੀਡੀਆ ਤੋਂ  ਦਿਵੇਸ ਕੁਮਾਰ, ਹਰਮੀਤ ਸਿੰਘ, ਸੁਸ਼ੀਲ ਕੁਮਾਰ, ਸੁਨੀਲ ਟੰਡਲ,  ਸ਼ਵੇਤਾ, ਸਮੇਤ ਵੱਖ-ਵੱਖ ਵਿਭਾਗਾਂ ਤੇ ਸਿਹਤ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ।

 

Tags: DC Fazilka , Senu Duggal , Fazilka , Deputy Commissioner Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD