Thursday, 04 June 2026

 

 

ਖ਼ਾਸ ਖਬਰਾਂ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ

 

ਪਿੰਡ ਭੂਰੇ ਵਿਖੇ ਮੀਤ ਹੇਅਰ ਨੇ 71.17 ਲੱਖ ਰੁਪਏ ਦੀ ਲਾਗਤ ਨਾਲ ਥਾਪਰ ਮਾਡਲ ਉੱਤੇ ਅਧਾਰਿਤ ਛੱਪੜ ਦੇ ਨਵੀਨੀਕਰਨ ਦਾ ਰੱਖਿਆ ਨੀਂਹ ਪੱਥਰ

ਬਰਨਾਲਾ ਹਲਕੇ ‘ਚ 1.50 ਕਰੋੜ ਦੇ ਨਹਿਰੀ ਪਾਣੀ ਨਾਲ ਸਬੰਧਿਤ ਕਰਵਾਏ ਜਾ ਰਹੇ ਹਨ ਕੰਮ

Gurmeet Singh Meet Hayer, Meet Hayer, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਬਰਨਾਲਾ , 07 Dec 2023

Last updated on: Dec 07, 2023, 00:00 IST

ਪਿੰਡ ਭੂਰੇ ਵਿਖੇ ਅੱਜ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ 71.17 ਲੱਖ ਰੁਪਏ ਦੀ ਲਾਗਤ ਨਾਲ ਥਾਪਰ ਮਾਡਲ ਉੱਤੇ ਅਧਾਰਿਤ ਛੱਪੜ ਦੇ ਨਵੀਨੀਕਰਨ ਦਾ ਨੀਂਹ ਪੱਥਰ ਰੱਖਿਆ। ਇਸ ਬਾਰੇ ਪਿੰਡ ਵਾਸੀਆਂ ਨੂੰ ਸਬੋਧਨ ਕਰਦਿਆਂ ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਦੇ ਮੁਕੰਮਲ ਹੁੰਦਿਆਂ ਹੀ ਪਿੰਡ ਵਾਸੀਆਂ ਨੂੰ ਗੰਦੇ ਪਾਣੀ ਦੀ ਨਿਕਾਸੀ ਸਬੰਧੀ ਕੋਈ ਦਿੱਕਤ ਦਰਪੇਸ਼ ਨਹੀਂ ਆਵੇਗੀ।

ਉਨ੍ਹਾਂ ਦੱਸਿਆ ਕਿ 1.5 ਏਕੜ ਰਕਬੇ ਵਿੱਚ ਸਥਿਤ ਇਸ ਛੱਪੜ ਦਾ ਕੰਮ ਅਗਲੇ 5 ਮਹੀਨਿਆਂ ਦੇ ਅੰਦਰ ਅੰਦਰ ਨੇਪਰੇ ਚਾੜ੍ਹ ਕੇ ਪਿੰਡ ਵਾਸੀਆਂ ਨੂੰ ਸਮਰਪਿਤ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਪਿੰਡ ਬਡਬਰ, ਭੱਠਲਾਂ, ਅਮਲਾ ਸਿੰਘ ਵਾਲਾ, ਕਰਮਗੜ੍ਹ, ਝਲੂਰ, ਰਾਜਗੜ੍ਹ ਅਤੇ ਫਰਵਾਹੀ ਵਿਖੇ ਛੱਪੜਾਂ ਦਾ ਨਵੀਨੀਕਰਨ ਥਾਪਰ ਮਾਡਲ ਉੱਤੇ ਅਧਾਰਿਤ ਕਰ ਦਿੱਤਾ ਗਿਆ ਹੈ। ਬਾਕੀ ਰਹਿੰਦੇ ਪਿੰਡਾਂ ‘ਚ ਵੀ ਕੰਮ ਜਲਦ ਹੀ ਸ਼ੁਰੂ ਕਰਵਾਏ ਜਾਣਗੇ।

ਮੰਤਰੀ ਨੇ ਦੱਸਿਆ ਕਿ ਇਸ ਵੇਲ਼ੇ ਬਰਨਾਲਾ ਹਲਕੇ ‘ਚ 1.50 ਕਰੋੜ ਰੁਪਏ ਦੇ ਸਿੰਜਾਈ ਵਿਭਾਗ ਨਾਲ ਸਬੰਧਿਤ ਕੰਮ ਚੱਲ ਰਹੇ ਹਨ ਤਾਂ ਜੋ ਕਿਸਾਨਾਂ ਨੂੰ ਖੇਤੀ ਲਈ ਪਾਣੀ ਲੈਣ ‘ਚ ਕਿਸੇ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਸ ਵਿਚੋਂ 88 ਕਰੋੜ ਰੁਪਏ ਦੇ ਕੰਮ ਸੰਘੇੜਾ ਵਿਖੇ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਸਾਰੇ ਹੀ ਪਿੰਡਾਂ ਚ ਛੱਪੜਾਂ ਦੇ ਨਵੀਨੀਕਰਨ ਤੋਂ ਇਲਾਵਾ ਖੇਡ ਮੈਦਾਨਾਂ ਦੀ ਉਸਾਰੀ ਅਤੇ ਕਮਿਊਨਿਟੀ ਹਾਲ  ਬਣਾਉਣ ਦਾ ਕੰਮ ਵੀ ਕੀਤਾ ਜਾ ਰਿਹਾ ਹੈ। 

ਜਿੱਥੇ ਖੇਡ ਮੈਦਾਨ ਪਿੰਡਾਂ ਦੇ ਬੱਚੇ ਅਤੇ ਨੌਜਵਾਨਾਂ ਲਈ ਵਰਦਾਨ ਸਾਬਤ ਹੋ ਰਹੇ ਹਨ ਉੱਥੇ ਨਾਲ ਹੀ ਕਮਿਊਨਿਟੀ ਹਾਲ ਦੀ ਵਰਤੋਂ ਕਰਕੇ ਪਿੰਡ ਵਾਸੀ ਵਿਆਹ, ਸ਼ਾਦੀਆਂ ਅਤੇ ਹੋਰ ਪਾਰਿਵਾਰਿਕ ਸਮਾਗਮਾਂ ਵਿੱਚ ਪੈਸੇ ਬਚਾਅ ਸਕਦੇ ਹਨ। ਇਸ ਮੌਕੇ ਚੇਅਰਮੈਨ ਨਗਰ ਸੁਧਾਰ ਟਰੱਸਟ ਸ੍ਰੀ ਰਾਮ ਤੀਰਥ ਮੰਨਾ, ਓ. ਐੱਸ. ਡੀ. ਸ੍ਰੀ ਹਸਨਪ੍ਰੀਤ ਭਾਰਦਵਾਜ, ਵੱਖ ਵੱਖ ਵਿਭਾਗਾਂ ਦੇ ਮੁਖੀ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।

 

Tags: Gurmeet Singh Meet Hayer , Meet Hayer , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD