Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਪੰਜਾਬ ਪੁਲਿਸ ਵਲੋਂ ਨਸ਼ਿਆਂ ਦੇ ਖਾਤਮੇ ਲਈ ਸਖਤੀ ਨਾਲ ਆਪਣਾ ਫਰਜ਼ ਨਿਭਾਇਆ ਜਾ ਰਿਹਾ: ਹਰਜੋਤ ਸਿੰਘ ਬੈਂਸ

ਸਮਾਜ ਤੋਂ ਅਲੱਗ ਹੋਏ ਨਸ਼ਾ ਪੀੜਤਾਂ ਨੂੰ ਪ੍ਰੇਰਿਤ ਕਰਕੇ ਮੁੜ ਮੁੱਖ ਧਾਰਨਾ ਨਾਲ ਜੋੜਨਾ ਸਾਡੀ ਪਹਿਲੀ ਤਵੱਜੋ: ਸਿੱਖਿਆ ਮੰਤਰੀ

Harjot Singh Bains, AAP, Aam Aadmi Party, Aam Aadmi Party Punjab, AAP Punjab, Government of Punjab, Punjab Government

5 Dariya News

5 Dariya News

5 Dariya News

ਰੂਪਨਗਰ , 07 Dec 2023

Last updated on: Dec 07, 2023, 00:00 IST

ਪੰਜਾਬ ਨਸ਼ਿਆਂ ਖਿਲਾਫ ਮੁਹਿੰਮ ਤਹਿਤ ਰੂਪਨਗਰ ਪੁਲਿਸ ਵਲੋਂ ਅੱਜ ਹਾਕਸ ਕਲੱਬ ਵਿਖੇ ਲੜਕੇ ਅਤੇ ਲੜਕੀਆਂ ਦੇ ਹਾਕੀ ਦੇ ਮੈਚ ਕਰਵਾਏ ਗਏ ਜਿਸ ਦਾ ਮੰਤਵ ਵਿਦਿਆਰਥੀਆਂ ਨੂੰ ਖੇਡਾਂ ਪ੍ਰਤੀ ਪੇਰਿਤ ਕਰਕੇ ਨਸ਼ਿਆਂ ਤੋਂ ਬਚਾਉਣਾ ਹੈ। ਇਸ ਮੌਕੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਅਧੀਨ ਪੰਜਾਬ ਪੁਲਿਸ ਵਲੋਂ ਨਸ਼ਿਆਂ ਦੀ ਖਾਤਮੇ ਲਈ ਸਖਤੀ ਨਾਲ ਆਪਣੇ ਫਰਜ ਨੂੰ ਨਿਭਾਇਆ ਜਾ ਰਿਹਾ ਹੈ ਅਤੇ ਨਸ਼ਾ ਤਸਕਰਾਂ ਖਿਲਾਫ ਵਿਆਪਕ ਪੱਧਰ ਉਤੇ ਕਾਰਵਾਈ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਰਾਜ ਸਰਕਾਰ ਨੌਜਵਾਨਾਂ ਨੂੰ ਜਿੱਥੇ ਖੇਡਾਂ ਨਾਲ ਜੋੜ ਕੇ ਖਿਡਾਰੀਆਂ ਦਾ ਇਨਾਮੀ ਰਾਸ਼ੀ ਨਾਲ ਸਨਮਾਨ ਕਰ ਰਹੀ ਹੈ ਉੱਥੇ ਹੀ ਖਿਡਾਰੀਆਂ ਸਮੇਤ ਸੂਬੇ ਦੇ ਨੌਜਵਾਨਾਂ ਨੂੰ ਵੱਡੇ ਪੱਧਰ ’ਤੇ ਰੋਜ਼ਗਾਰ ਦੇ ਕੇ ਸਮਰੱਥ ਬਣਾਇਆ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਨੂੰ ਜੜੋਂ ਖਤਮ ਕਰਨ ਲਈ ਮੁੱਖ ਮੰਤਰੀ ਪੰਜਾਬ ਨੇ ਅਹਿਦ ਲਿਆ ਹੈ ਕਿ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾ ਕੇ ਮੁੜ ਬਸੰਤੀ ਰੰਗ ਵਿਚ ਰੰਗਣਾ ਹੈ। ਪੰਜਾਬ ਨਸ਼ਿਆਂ ਖਿਲਾਫ ਮੁਹਿੰਮ ਤਹਿਤ ਸਮਾਜ ਤੋਂ ਅਲੱਗ ਹੋਏ ਨਸ਼ਾ ਪੀੜਤਾਂ ਨੂੰ ਪ੍ਰੇਰਿਤ ਕਰਕੇ ਮੁੜ ਮੁੱਖ ਧਾਰਨਾ ਨਾਲ ਜੋੜਨਾ ਸਾਡੀ ਪਹਿਲੀ ਤਵੱਜੋਂ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਵਲੋਂ ਆਯੋਜਿਤ ਕੀਤੇ ਗਏ ਇਨ੍ਹਾਂ ਹਾਕੀ ਮੈਚਾਂ ਦਾ ਮਕਸਦ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੋੜਨਾ ਹੈ, ਜਿੱਥੇ ਸਾਡੇ ਵਿਦਿਆਰਥੀ ਸਰੀਰਕ ਅਤੇ ਮਾਨਸਿਕ ਪੱਖੋਂ ਮਜ਼ਬੂਤ ਹੋਣਗੇ ਅਤੇ ਨਾਲ ਹੀ ਨਸ਼ਿਆਂ ਤੋਂ ਵੀ ਬਚਣਗੇ। ਇਸੇ ਟੀਚੇ ਨੂੰ ਮੁੱਖ ਰੱਖਦੇ ਹੋਏ ਸੂਬੇ ਦੇ ਹਰ ਜ਼ਿਲ੍ਹੇ ਵਿਚ ਇਸ ਤਰ੍ਹਾਂ ਦੀਆਂ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ।

ਇਸ ਮੌਕੇ ਸਿੱਖਿਆ ਮੰਤਰੀ ਨੇ ਸਮੂਹ ਹਾਜ਼ਰੀਨ ਨੂੰ ਨਸ਼ਾ ਮੁਕਤ ਸਮਾਜ ਸਿਰਜਣ ਅਤੇ ਨਸ਼ਿਆਂ ਦੇ ਖਿਲਾਫ ਆਵਾਜ਼ ਬੁਲੰਦ ਕਰਨ ਦਾ ਪ੍ਰਣ ਦਿਵਾਇਆ। ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਾ ਕਰਨ ਵਾਲਾ ਵਿਅਕਤੀ ਦੋਸ਼ੀ ਨਹੀਂ ਬਲਕਿ ਬਿਮਾਰ ਹੁੰਦਾ ਹੈ, ਜਿਸ ਦਾ ਇਲਾਜ਼ ਕਰਵਾ ਕੇ ਉਸ ਨੂੰ ਨਸ਼ੇ ਤੋਂ ਰਹਿਤ ਜੀਵਨ ਜਿਉਣ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ।

ਡਾ. ਪ੍ਰੀਤੀ ਯਾਦਵ ਨੇ ਅੱਗੇ ਕਿਹਾ ਕਿ ਨਸ਼ੇ ਤੋਂ ਪੀੜਤ ਵਿਅਕਤੀ ਦਾ ਸਰਕਾਰ ਵੱਲੋਂ ਖੋਲ੍ਹੇ ਨਸ਼ਾ ਛਡਾਓ ਕੇਂਦਰਾਂ ਅਤੇ ਓਟ ਸੈਂਟਰਾਂ ਵਿਚ ਇਲਾਜ਼ ਕਰਵਾਇਆ ਜਾ ਸਕਦਾ ਹੈ ਜਿੱਥੇ ਲੋੜੀਂਦੀਆਂ ਦਵਾਈਆਂ ਮੁਫ਼ਤ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਸਾਨੂੰ ਸਭ ਨੂੰ ਇਕੱਠੇ ਹੋ ਕੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਦਾ ਸਹਿਯੋਗ ਕਰਦਿਆਂ ਨਸ਼ਿਆਂ ਖਿਲਾਫ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ।

ਇਸ ਮੌਕੇ ਏ.ਡੀ.ਜੀ.ਪੀ. ਜਸਕਰਨ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਨਸ਼ਾ ਵੇਚਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ, ਉੱਥੇ ਹੀ ਨਸ਼ਿਆਂ ਤੋਂ ਦੂਰ ਰਹਿਣ ਲਈ ਸਮੇਂ ਸਮੇਂ ’ਤੇ ਜਾਗਰੂਕਤਾ ਗਤੀਵਿਧੀਆਂ ਵੀ ਉਲੀਕੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਸਾਡੇ ਆਲੇ ਦੁਆਲੇ ਸਾਡਾ ਕੋਈ ਦੋਸਤ ਜਾਂ ਰਿਸ਼ਤੇਦਾਰ ਨਸ਼ਿਆਂ ਦੀ ਦਲਦਲ ਵਿਚ ਫਸਿਆ ਹੋਵੇ ਤਾਂ ਉਸ ਦੇ ਇਲਾਜ਼ ਅਤੇ ਕਾਊਂਸਲਿੰਗ ਲਈ ਪਹਿਲਕਦਮੀ ਕਰਨਾ ਸਾਡੀ ਨੈਤਿਕ ਜਿੰਮੇਵਾਰੀ ਬਣਦੀ ਹੈ।

ਐਸ.ਐਸ.ਪੀ ਗੁਲਣੀਤ ਸਿੰਘ ਖੁਰਾਣਾ ਨੇ ਕਿਹਾ ਕਿ ਜਿੱਥੇ ਪੰਜਾਬ ਪੁਲਿਸ ਵਲੋਂ ਨਸ਼ਿਆਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ ਉਥੇ ਹੀ ਨਸ਼ਾਂ ਪੀੜਤਾਂ ਨੂੰ ਇਲਾਜ ਕਰਵਾਉਣ ਲਈ ਪ੍ਰਰਿਤ ਕਰਨ ਦੀ ਜ਼ਿੰਮੇਵਾਰੀ ਵੀ ਸਾਡੀ ਸਾਂਝੀ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਇਸ ਸਮਾਗਮ ਵਿਚ ਕੌਮਾਂਤਰੀ ਪੱਧਰ ਦੇ ਵਿਸ਼ਵ ਪ੍ਰਸਿਧ ਖਿਡਾਰੀਂ ਨੂੰ ਬਲਾਉਣ ਦਾ ਟੀਚਾ ਵੀ ਇਹੀ ਹੈ ਕਿ ਵਿਦਿਆਰਥੀ ਅਤੇ ਖਿਡਾਰੀਆਂ ਵਿਚ ਖੇਡਾਂ ਪ੍ਰਤੀ ਉਤਸ਼ਾਹ ਪੈਦਾ ਕੀਤਾ ਜਾ ਸਕੇ।

ਹਾਕੀ ਦੇ ਮੈਚ ਦੌਰਾਨ ਅਰਜੁਨ ਅਵਾਰਡੀ, ਭਾਰਤ ਦੀ ਹਾਕੀ ਟੀਮ ਦੇ ਸਾਬਕਾ ਕਪਤਾਨ ਤੇ ਮੌਜੂਦਾ ਐਸ.ਪੀ ਹੈੱਡਕੁਆਟਰ ਰਾਜਪਾਲ ਸਿੰਘ ਹੁੰਦਲ ਵਲੋਂ ਵਿਦਿਆਰਥੀਆਂ ਨਾਲ ਆਪਣੇ ਜੀਵਨ ਦੇ ਦਿਲਸਚਪ ਤਜਰਬੇ ਵੀ ਸਾਂਝੇ ਕੀਤੇ ਗਏ ਅਤੇ ਵਿਦਿਆਰਥੀਆਂ ਨੂੰ ਪੰਜਾਬ ਪੁਲਿਸ ਵਲੋਂ ਚਲਾਈ ਗਈ ਮੁਹਿੰਮ ਵਿਚ ਵੱਧ ਤੋਂ ਵੱਧ ਸਹਿਯੋਗ ਦੇਣ ਦੀ ਵੀ ਅਪੀਲ ਕੀਤੀ ਗਈ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਉੱਚ ਅਧਿਕਾਰੀਆਂ ਵਲੋਂ ਹਾਕਸ ਕਲੱਬ ਦੇ ਫਾਊਂਡਰ ਐਸ.ਐਸ.ਸੈਣੀ ਸਮੇਤ ਅਥਲੈਟਿਕਸ ਖੇਡ ਦੇ ਓਲੰਪੀਅਨ ਰਣਜੀਤ ਸਿੰਘ, ਹਾਕੀ ਦੇ ਖਿਡਾਰੀ ਓਲੰਪੀਅਨ ਧਰਮਵੀਰ ਸਿੰਘ, ਹਾਕੀ ਦੇ ਖਿਡਾਰੀ ਗੁਰਿੰਦਰ ਸਿੰਘ, ਕੈਕਿੰਗ ਕੈਨੋਇੰਗ ਦੇ ਯੁਗਰਾਜ ਸਿੰਘ ਤੇ ਖਿਡਾਰਨ ਨਵਪ੍ਰੀਤ ਕੌਰ, ਸ਼ੂਟਿੰਗ ਦੀ ਖਿਡਾਰਨ ਜੈਸਮੀਨ ਕੌਰ ਤੇ ਖੁਸ਼ੀ ਸੈਣੀ ਦਾ ਖਾਸ ਸਨਮਾਣ ਕੀਤਾ ਗਿਆ।

ਇਸ ਮੌਕੇ ਐਮ.ਐਲ.ਏ. ਰੂਪਨਗਰ ਐਡਵੋਕੇਟ ਦਿਨੇਸ਼ ਚੱਢਾ, ਐਮ.ਐਲ.ਏ ਸ਼੍ਰੀ ਚਮਕੌਰ ਸਾਹਿਬ ਡਾ. ਚਰਨਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਪੂਜਾ ਸਿਆਲ ਗਰੇਵਾਲ, ਐਸ.ਡੀ.ਐਮ. ਸ. ਹਰਬੰਸ ਸਿੰਘ, ਐਸ.ਪੀ. ਤਰੁਣ ਰਤਨ, ਡੀ.ਐਸ.ਪੀ ਤ੍ਰਿਲੋਚਨ ਸਿੰਘ, ਡੀ.ਐਸ.ਪੀ. ਮਨਜੀਤ ਸਿੰਘ, ਡੀ.ਐਸ.ਪੀ ਗੁਰਮੀਤ ਸਿੰਘ, ਡੀ.ਐਸ.ਪੀ. ਅਜੈ ਕੁਮਾਰ, ਡੀ.ਐਸ.ਪੀ ਸਤੀਸ਼ ਕੁਮਾਰ, ਜ਼ਿਲ੍ਹਾ ਖੇਡ ਅਫਸਰ ਰੁਪੇਸ਼ ਕੁਮਾਰ ਅਤੇ ਸੀਨੀਅਰ ਅਧਿਕਾਰੀਆਂ ਸਮੇਤ ਵੱਡੀ ਗਿਣਤੀ ਵਿਚ ਖਿਡਾਰੀ ਤੇ ਸਕੂਲਾਂ ਦੇ ਵਿਦਿਆਰਥੀ ਹਾਜ਼ਰ ਸਨ।

 

Tags: Harjot Singh Bains , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD