Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਮਹਿਲਾ ਸਸ਼ਕਤੀਕਰਨ ਲਈ ਉਦਮਸ਼ੀਲਤਾ ਨੂੰ ਉਤਸ਼ਾਹਿਤ ਕਰਨਾ ਜ਼ਰੂਰੀ: ਜਿੰਮੀ ਸ਼ੇਰਗਿੱਲ

ਬਾਲੀਵੁੱਡ ਅਦਾਕਾਰ ਪਾਈਟੈਕਸ ਪਹੁੰਚੇ ਅਤੇ ਵੂਮੈਨ ਵਿੰਗ ਸ਼ੀ ਫੋਰਮ ਦਾ ਬਰੋਸ਼ਰ ਰਿਲੀਜ਼ ਕੀਤਾ

Jimmy Shergill, Bollywood, Entertainment, Mumbai, Actor, Cinema, Hindi Films, Movie, Mumbai News

Web Admin

Web Admin

5 Dariya News

ਅੰਮ੍ਰਿਤਸਰ , 07 Dec 2023

Last updated on: Dec 07, 2023, 00:00 IST

ਬਾਲੀਵੁੱਡ ਅਭਿਨੇਤਾ ਜਿੰਮੀ ਸ਼ੇਰਗਿੱਲ ਨੇ ਕਿਹਾ ਹੈ ਕਿ ਮਹਿਲਾ ਸਸ਼ਕਤੀਕਰਨ ਲਈ ਮਹਿਲਾ ਉੱਦਮਸ਼ੀਲਤਾ ਨੂੰ ਉਤਸ਼ਾਹਿਤ ਕਰਨਾ ਜ਼ਰੂਰੀ ਹੈ। ਜੇਕਰ ਔਰਤਾਂ ਆਤਮ-ਨਿਰਭਰ ਹੋਣਗੀਆਂ ਤਾਂ ਦੇਸ਼ ਅਤੇ ਸੂਬੇ ਦੇ ਵਿਕਾਸ ਦਾ ਰਾਹ ਆਸਾਨ ਹੋ ਜਾਵੇਗਾ। ਜਿੰਮੀ ਸ਼ੇਰਗਿੱਲ ਵੀਰਵਾਰ ਨੂੰ ਪੀ. ਐਚ. ਡੀ. ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਵੱਲੋਂ ਕਰਵਾਏ ਜਾ ਰਹੇ 17ਵੇਂ ਪਾਈਟੈਕਸ ਦੇ ਉਦਘਾਟਨ ਮੌਕੇ ਪੁੱਜੇ ਸਨ। 

ਜਿੰਮੀ ਸ਼ੇਰਗਿੱਲ ਨੇ ਪੀ. ਐਚ. ਡੀ. ਸੀ. ਸੀ. ਆਈ. ਦੇ ਮਹਿਲਾ ਵਿੰਗ ਸ਼ੀ ਫੋਰਮ ਦੇ ਪ੍ਰੋਗਰਾਮਾਂ ਅਤੇ ਭਵਿੱਖ ਦੀਆਂ ਯੋਜਨਾਵਾਂ ਨਾਲ ਸਬੰਧਤ ਬਰੋਸ਼ਰ ਨੂੰ ਲਾਂਚ ਕਰਦਿਆਂ ਕਿਹਾ ਕਿ ਔਰਤਾਂ ਨੂੰ ਆਤਮ ਨਿਰਭਰ ਬਣਾਉਣ ਲਈ ਚੈਂਬਰ ਦਾ ਇਹ ਇੱਕ ਸਾਰਥਕ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਪਾਈਟੈਕਸ ਵਿੱਚ ਮਹਿਲਾ ਉੱਦਮੀਆਂ ਦੀ ਭੂਮਿਕਾ ਸ਼ਲਾਘਾਯੋਗ ਹੈ।

ਇਸ ਮੌਕੇ ਪੀ.ਐਚ.ਡੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਦੇ ਖੇਤਰੀ ਨਿਰਦੇਸ਼ਕ ਭਾਰਤੀ ਸੂਦ ਨੇ ਕਿਹਾ ਕਿ ਮਹਿਲਾ ਉੱਦਮੀਆਂ ਅਤੇ ਉਨ੍ਹਾਂ ਦੇ ਉਤਪਾਦਾਂ ਨੂੰ ਵਧੀਆ ਪਲੇਟਫਾਰਮ ਪ੍ਰਦਾਨ ਕਰਨ ਲਈ ਚੈਂਬਰ ਵੱਲੋਂ ਇਸ ਸਾਲ 24 ਜੂਨ ਨੂੰ ਸ਼ੀ ਫੋਰਮ ਦਾ ਗਠਨ ਕੀਤਾ ਗਿਆ ਹੈ। ਹੁਣ ਹੌਲੀ-ਹੌਲੀ ਇਸ ਦਾ ਵਿਸਥਾਰ ਕੀਤਾ ਜਾ ਰਿਹਾ ਹੈ। ਇਸ ਮੌਕੇ ਸ਼ੀ ਫੋਰਮ ਅੰਮ੍ਰਿਤਸਰ ਦੀ ਕਨਵੀਨਰ ਟੀਨਾ ਅਗਰਵਾਲ ਨੇ ਦੱਸਿਆ ਕਿ ਫੋਰਮ ਵੱਲੋਂ ਔਰਤਾਂ ਨੂੰ ਜਾਗਰੂਕ ਕਰਨ ਲਈ ਵੱਖ-ਵੱਖ ਪ੍ਰੋਗਰਾਮ ਉਲੀਕੇ ਗਏ ਹਨ।

ਇਸ ਦੇ ਨਾਲ ਹੀ, ਵੱਧ ਤੋਂ ਵੱਧ ਔਰਤਾਂ ਨੂੰ ਇਸ ਨਾਲ ਜੋੜਿਆ ਜਾ ਰਿਹਾ ਹੈ ਅਤੇ ਇੱਕ ਅਜਿਹਾ ਪਲੇਟਫਾਰਮ ਪ੍ਰਦਾਨ ਕੀਤਾ ਜਾ ਰਿਹਾ ਹੈ ਜਿੱਥੇ ਉਹ ਨਾ ਸਿਰਫ਼ ਸਫਲ ਮਹਿਲਾ ਉੱਦਮੀ ਬਣ ਸਕਦੀਆਂ ਹਨ, ਸਗੋਂ ਆਪਣੇ ਉਤਪਾਦਾਂ ਨੂੰ ਸਹੀ ਢੰਗ ਨਾਲ ਵੇਚ ਸਕਦੀਆਂ ਹਨ। ਇਸ ਮੌਕੇ ਸ਼ੀ ਫੋਰਮ ਦੇ ਕੋ-ਕਨਵੀਨਰ ਮੀਨਾ ਸਿੰਘ ਅਤੇ ਸਰਗੁਣ ਸਚਦੇਵ ਸਮੇਤ ਕਈ ਪਤਵੰਤੇ ਹਾਜ਼ਰ ਸਨ।

ਜਿੰਮੀ ਸ਼ੇਰਗਿੱਲ ਨੇ ਪਾਈਟੈਕਸ ਨੂੰ ਦੇਖਿਆ, ਸੈਲਾਨੀਆਂ ਨੇ ਲਈਆਂ ਸੈਲਫੀਆਂ

ਅੱਜ ਪਾਈਟੈਕਸ ਪਹੁੰਚੇ ਲੋਕ ਆਪਣੇ ਵਿਚਕਾਰ ਬਾਲੀਵੁੱਡ ਐਕਟਰ ਜਿੰਮੀ ਸ਼ੇਰਗਿੱਲ ਨੂੰ ਦੇਖ ਕੇ ਬਹੁਤ ਖੁਸ਼ ਹੋਏ। ਇੱਥੇ ਸਟਾਲਾਂ ਦਾ ਦੌਰਾ ਕਰਦਿਆਂ ਜਿੰਮੀ ਸ਼ੇਰਗਿੱਲ ਨੇ ਉਥੇ ਪ੍ਰਦਰਸ਼ਿਤ ਉਤਪਾਦਾਂ ਵਿੱਚ ਬਹੁਤ ਦਿਲਚਸਪੀ ਦਿਖਾਈ। ਇਸ ਮੌਕੇ ਇੱਥੇ ਪੁੱਜੇ ਸੈਲਾਨੀਆਂ ਨੇ ਜਿੰਮੀ ਸ਼ੇਰਗਿੱਲ ਨਾਲ ਸੈਲਫੀ ਵੀ ਲਈਆਂ।

 

Tags: Jimmy Shergill , Bollywood , Entertainment , Mumbai , Actor , Cinema , Hindi Films , Movie , Mumbai News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD