Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਜ਼ਿਲ੍ਹਾ ਬਰਨਾਲਾ ‘ਚ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ 21 ਦਸੰਬਰ ਤੱਕ ਗਰਭਵਤੀ ਔਰਤਾਂ ਦਾ ਕੀਤਾ ਜਾਵੇਗਾ ਮੈਡੀਕਲ ਚੈੱਕ ਅੱਪ : ਸਿਵਲ ਸਰਜਨ ਬਰਨਾਲਾ

ਜੱਚਾ-ਬੱਚਾ ਦੀ ਚੰਗੀ ਸਿਹਤ ਲਈ ਪੂਰਕ ਖੁਰਾਕ ਅਤੇ ਸਮੇਂ ਸਿਰ ਜਾਂਚ ਜਰੂਰੀ: ਸਿਵਲ ਸਰਜਨ ਬਰਨਾਲਾ

Health, Civil Surgeon, Barnala

Web Admin

Web Admin

5 Dariya News

ਬਰਨਾਲਾ , 08 Dec 2023

Last updated on: Dec 08, 2023, 00:00 IST

ਸਿਹਤ ਮੰਤਰੀ ਪੰਜਾਬ ਡਾ. ਬਲਵੀਰ ਸਿੰਘ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 21 ਦਸੰਬਰ ਤੱਕ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਸਪੈਸ਼ਲ ਜਾਂਚ ਕੈਂਪ ਲਗਾਏ ਜਾਣਗੇ ਤਾਂ ਜੋ ਜੱਚਾ-ਬੱਚਾ ਤੰਦਰੁਸਤ ਰਹਿਣ ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ ਵੱਲੋਂ ਸਿਵਲ ਹਸਪਤਾਲ ਬਰਨਾਲਾ ਵਿਖੇ ਗਰਭਵਤੀ ਔਰਤਾਂ ਦਾ ਚੈੱਕਅਪ ਕਰਨ ਸਮੇਂ  ਕੀਤਾ ਗਿਆ।  

ਡਾ. ਔਲ਼ਖ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗਰਭਵਤੀ ਔਰਤਾਂ ਦਾ ਚੈੱਕ ਅੱਪ ਜੱਚਾ ਬੱਚਾ ਦੀ ਸਿਹਤ ਸੰਭਾਲ ਪ੍ਰਤੀ ਸਿਹਤ ਵਿਭਾਗ ਵੱਲੋਂ ਵਿਸ਼ੇਸ਼ ਕੈਂਪਾਂ ਦੌਰਾਨ ਔਰਤਾਂ ਰੋਗਾਂ ਦੇ ਮਾਹਿਰ ਡਾਕਟਰ/ਮੈਡੀਕਲ ਅਫ਼ lਸਰਾਂ ਅਤੇ ਸਿਹਤ ਕਰਮਚਾਰੀਆਂ ਵੱਲੋਂ ਜ਼ਿਲ੍ਹਾ ਬਰਨਾਲਾ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਖੇ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸਿਵਲ ਹਸਪਤਾਲ ਬਰਨਾਲਾ 9 ਤੇ 11 ਦਸੰਬਰ ਨੂੰ , 11 ਦਸੰਬਰ ਨੂੰ ਮੁੱਢਲਾ ਸਿਹਤ ਕੇਂਦਰ ਰੂੜੇਕੇ ਕਲਾਂ, 13 ਦਸੰਬਰ ਨੂੰ ਕਮਿਉਨਿਟੀ ਹੈਲਥ ਸੈਂਟਰ ਭਦੌੜ , 14 ਦਸੰਬਰ ਨੂੰ ਸਬ ਡਵੀਜਨਲ ਹਸਪਤਾਲ ਤਪਾ ਅਤੇ 15 ਦਸੰਬਰ ਨੂੰ ਮੁੱਢਲਾ ਸਿਹਤ ਕੇਂਦਰ ਟੱਲੇਵਾਲ ਵਿਖੇ ਸੁਰੱਖਿਅਤ ਮਾਤ੍ਰਤਵ ਅਭਿਆਨ (ਹਰ ਮਹੀਨੇ ਦੀ 9 ਤਰੀਕ) ਤਹਿਤ ਗਰਭਵਤੀ ਔਰਤਾਂ ਦੇ ਸਪੈਸਲ ਮੈਡੀਕਲ ਚੈਕਅੱਪ ਕੈਂਪ ਲਗਾਏ ਜਾਣਗੇ। 

ਇਹਨਾਂ ਕੈਂਪਾਂ ਵਿੱਚ ਚੈੱਕ ਅੱਪ ਟੈਸਟ ਅਤੇ  ਦਵਾਈਆਂ ਆਦਿ ਸੇਵਾਵਾਂ ਮੁਫਤ ਦਿੱਤੀਆਂ ਜਾਣਗੀਆਂ।ਸਿਹਤ ਵਿਭਾਗ ਵੱਲੋਂ ਜਣੇਪੇ ਦੌਰਾਨ ਦਿੱਤੀਆਂ ਜਾਣ ਵਾਲੀਆਂ ਸਿਹਤ ਸੇਵਾਵਾਂ ਪ੍ਰਤੀ ਜਾਗਰੂਕ ਕਰਨਾ ਅਤੇ ਪੋਸ਼ਟਿਕ ਭੋਜਨ ਖਾਣ ਅਤੇ ਮਾਹਿਰ ਡਾਕਟਰਾਂ ਦੀ ਸਲਾਹ ਲੈਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਜਣੇਪੇ ਸਮੇਂ ਜਾਂ ਬਾਅਦ ਕੋਈ ਤਕਲੀਫ ਨਾਂ ਹੋਵੇ।ਸਿਹਤ ਵਿਭਾਗ ਦੇ ਕਰਮਚਾਰੀਆਂ ਅਤੇ ਆਸਾ ਵੱਲੋਂ ਜੱਚਾ ਬੱਚਾ ਦੀ ਸਿਹਤ ਲਈ ਸੰਸਥਾਗਤ ਜਣੇਪਾ ਕਰਵਾਉਣ ਅਤੇ ਗਰਭਵਤੀਆਂ ਨੂੰ ਸਰਕਾਰੀ ਹਸਪਤਾਲਾਂ ਵਿਚ ਮਿਲਣ ਵਾਲੀਆਂ ਮੁਫਤ ਸਿਹਤ ਸਹੂਲਤਾਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਮਾਂ ਅਤੇ ਬੱਚਾ ਤੰਦਰੁਸਤ ਰਹਿਣ।

 

Tags: Health , Civil Surgeon , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD