Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਵਾਰਡ ਨੰਬਰ 11 'ਚ 12 ਲੱਖ ਰੁਪਏ ਦੀ ਲਾਗਤ ਨਾਲ ਲੱਗਣ ਵਾਲੇ ਟਿਊਬਵੈਲ ਦਾ ਉਦਘਾਟਨ

ਹਲਕਾ ਪੂਰਬੀ 'ਚ ਵਿਕਾਸ ਕਾਰਜਾਂ 'ਚ ਕਿਸੇ ਤਰ੍ਹਾਂ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ - ਵਿਧਾਇਕ ਗਰੇਵਾਲ

Daljit Singh Grewal, Daljit Singh Grewal Bhola, Ludhiana, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਲੁਧਿਆਣਾ , 08 Dec 2023

Last updated on: Dec 08, 2023, 00:00 IST

ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਹਲਕੇ ਅੰਦਰ ਵਿਕਾਸ ਕਾਰਜਾਂ ਦੀ ਰਫਤਾਰ ਨੂੰ ਹੋਰ ਤੇਜ਼ ਕਰਦੇ ਹੋਏ ਅੱਜ ਵਾਰਡ ਨੰਬਰ 11 ਦੇ ਮੁਹੱਲਾ ਸ਼ਕਤੀ ਨਗਰ ਵਿਖੇ ਕਰੀਬ 12 ਲੱਖ ਰੁਪਏ ਦੀ ਲਾਗਤ ਨਾਲ ਲੱਗਣ ਵਾਲੇ ਨਵੇਂ ਟਿਊਬਲ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਗਰੇਵਾਲ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਵੱਲੋਂ ਸੂਬਾ ਵਾਸੀਆਂ ਨਾਲ ਕੀਤੇ ਹੋਏ ਵਿਕਾਸ ਦੇ ਵਾਅਦੇ ਨੂੰ ਪਹਿਲ ਦੇ ਅਧਾਰ 'ਤੇ ਨਿਭਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਸੂਬੇ ਅੰਦਰ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸਿਹਤ ਸੇਵਾਵਾਂ ਨੂੰ ਮੁੱਖ ਰੱਖਦਿਆਂ ਜਿੱਥੇ ਹਲਕੇ ਦੇ ਹਰ ਵਾਰਡ ਅੰਦਰ ਆਮ ਆਦਮੀ ਕਲੀਨਿਕ ਖੋਲੇ ਗਏ ਹਨ, ਉੱਥੇ ਹੀ ਵਿਕਾਸ ਕਾਰਜਾਂ ਨੂੰ ਵੀ ਪਹਿਲ ਦੇ ਅਧਾਰ 'ਤੇ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਹਰ ਵਾਰਡ ਵਿੱਚ ਵਿਕਾਸ ਕਾਰਜ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ, ਇਸੇ ਹੀ ਲੜੀ ਤਹਿਤ ਅੱਜ ਵਾਰਡ ਨੰਬਰ 11 ਦੇ ਮੁਹੱਲਾ ਸ਼ਕਤੀ ਨਗਰ ਵਿਖੇ ਇਲਾਕਾ ਵਾਸੀਆਂ ਦੀ ਮੰਗ ਨੂੰ ਦੇਖਦੇ ਹੋਏ  ਟਿਊਬਵੈਲ ਲਗਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ ਹੈ।

ਵਿਧਾਇਕ ਗਰੇਵਾਲ ਨੇ ਕਿਹਾ ਕਿ ਇਸ ਟਿਊਬਵੈਲ ਦੇ ਲੱਗਣ ਨਾਲ ਇਲਾਕਾ ਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਆ ਰਹੀ ਕਿੱਲਤ ਤੋਂ ਛੁਟਕਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਹਲਕਾ ਪੂਰਬੀ ਅੰਦਰ ਵਿਕਾਸ ਪੱਖੋਂ ਕਿਸੇ ਤਰ੍ਹਾਂ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ।ਇਸ ਮੌਕੇ ਹਾਜ਼ਰ ਵਾਰਡ ਇਨਚਾਰਜ ਅਨੁਜ ਚੌਧਰੀ ਅਤੇ ਇਲਾਕਾ ਵਾਸੀਆਂ ਨੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਅਤੇ ਵਿਧਾਇਕ ਗਰੇਵਾਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਹਲਕਾ ਪੂਰਬੀ ਅੰਦਰ ਵਿਕਾਸ ਕਾਰਜਾਂ ਦੀ ਰਫਤਾਰ ਬਹੁਤ ਤੇਜ਼ੀ ਨਾਲ ਚੱਲ ਰਹੀ ਹੈ। ਉਹਨਾਂ ਕਿਹਾ ਕਿ ਹਲਕਾ ਪੂਰਬੀ ਅੰਦਰ ਹੋ ਰਹੇ ਇਹਨਾਂ ਵਿਕਾਸ ਕਾਰਜਾਂ ਨੂੰ ਦੇਖਦੇ ਹੋਏ ਲੱਗ ਰਿਹਾ ਹੈ ਕਿ ਜਲਦ ਹੀ ਹਲਕਾ ਵਿਕਾਸ ਪੱਖੋਂ ਮੂਹਰਲੀ ਕਤਾਰ ਵਿੱਚ ਨਜ਼ਰ ਆਵੇਗਾ।

ਇਸ ਮੌਕੇ ਇਲਾਕਾ ਵਾਸੀਆਂ ਵੱਲੋਂ ਵਿਧਾਇਕ ਗਰੇਵਾਲ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬੈਂਕ ਮੈਨੇਜਰ ਦਲਵਿੰਦਰ ਸਿੰਘ, ਅਮਰੀਕ ਸੈਣੀ, ਕਵਲਜੀਤ ਸਿੰਘ, ਮੱਖਣ ਸਿੰਘ ਲੌਂਗੀਆ, ਕਰਨੈਲ ਸਿੰਘ ਲੌਂਗੀਆ, ਸੋਨੂ, ਲਾਡੀ, ਰਿੰਕੂ, ਅਮਰਜੀਤ ਸਿੰਘ ਚੀਮਾ, ਸੰਗਤ ਸਿੰਘ, ਅਮਰੀਕ ਸਿੰਘ, ਲਲਿਤ ਕੁਮਾਰ, ਗੌਰੀ ਸਿੰਘ ਅਤੇ ਵਿਧਾਇਕ ਪੀ.ਏ. ਗੁਰਸ਼ਰਨਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਹਾਜ਼ਰ ਸਨ।

 

Tags: Daljit Singh Grewal , Daljit Singh Grewal Bhola , Ludhiana , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD