Thursday, 16 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ

 

ਸਕੂਲੀ ਵਿਦਿਆਰਥੀਆਂ ਨੂੰ ਵਿਗਿਆਨ ਅਤੇ ਤਕਨਾਲੋਜੀ ਵੱਲ ਆਕਰਸ਼ਿਤ ਕਰਨ ਲਈ ਚਿਤਕਾਰਾ ਯੂਨੀਵਰਸਿਟੀ ਵੱਲੋਂ ਐਸ.ਟੀ.ਈ.ਐਮ. ਪ੍ਰਾਜੈਕਟਾਂ ਦੀ ਪ੍ਰਦਰਸ਼ਨੀ ਆਯੋਜਿਤ

9 ਸਕੂਲਾਂ ਦੇ 200 ਤੋਂ ਵੱਧ ਵਿਦਿਆਰਥੀਆਂ ਅਤੇ 30 ਅਧਿਆਪਕਾਂ ਨੇ ਆਪਣੇ ਪ੍ਰਾਜੈਕਟਾਂ ਦਾ ਕੀਤਾ ਪ੍ਰਦਰਸ਼ਨ

Chitkara University, Banur, Rajpura, Dr. Ashok K Chitkara,Chitkara Business School, Dr. Madhu Chitkara

Web Admin

Web Admin

5 Dariya News

ਰਾਜਪੁਰਾ , 08 Dec 2023

ਚਿਤਕਾਰਾ ਯੂਨੀਵਰਸਿਟੀ ਰਿਸਰਚ ਐਂਡ ਇਨੋਵੇਸ਼ਨ ਨੈਟਵਰਕ(ਸੀਯੂਆਰਆਈਐਨ) ਵੱਲੋਂ ਐਸ.ਟੀ.ਈ.ਐਮ.(ਸਾਇੰਸ ਟੈਕਨਾਲੋਜੀ ਇੰਜੀਨੀਅਰਿੰਗ ਮੈਥ) ਪ੍ਰਾਜੈਕਟਾਂ ਦੀ ਪ੍ਰਦਰਸ਼ਨੀ ਆਯੋਜਿਤ ਕੀਤੀ ਗਈ। ਇਸ ਪ੍ਰਦਰਸ਼ਨੀ ਦਾ ਮੰਤਵ ਸਕੂਲੀ ਵਿਦਿਆਰਥੀਆਂ ਦੀ ਸਾਇੰਸ ਅਤੇ ਤਕਨਾਲੋਜੀ ਵਿੱਚ ਦਿਲਚਸਪੀ ਪੈਦਾ ਕਰਨਾ ਸੀ। ਇਸ ਪ੍ਰਦਰਸ਼ਨੀ ਵਿੱਚ ਇਸ ਖੇਤਰ ਦੇ 9 ਸਕੂਲਾਂ ਦੇ 200 ਵਿਦਿਆਰਥੀਆਂ ਅਤੇ 30 ਅਧਿਆਪਕਾਂ ਨੇ ਸ਼ਮੂਲੀਅਤ ਕੀਤੀ ਅਤੇ ਸਾਇੰਸ ਦੇ ਦਿਲਚਸਪ ਪ੍ਰਾਜੈਕਟਾਂ ਦਾ ਪ੍ਰਦਰਸ਼ਨ ਕੀਤਾ। 

ਇਸ ਪ੍ਰਦਰਸ਼ਨੀ ਵਿੱਚ 7ਵੀਂ ਤੋਂ 12ਵੀਂ ਕਲਾਸ ਦੇ ਲਡ਼ਕੇ ਅਤੇ ਲਡ਼ਕੀਆਂ ਨੇ ਸ਼ਮੂਲੀਅਤ ਕੀਤੀ। ਐਸਟੀਈਐਮ ਪ੍ਰਦਰਸ਼ਨ ਅਤੇ ਪ੍ਰਸਿੱਧੀ ਉੱਤੇ ਸਰਕਾਰ ਦੁਆਰਾ ਵਿੱਤੀ ਸਹਾਇਤਾ ਪ੍ਰਾਪਤ ਇਸ ਪਰਿਯੋਜਨਾ ਦੇ ਦੋ ਸਾਲ ਪੂਰਾ ਹੋਣ ਮੌਕੇ ਚਿਤਕਾਰਾ ਯੂਨੀਵਰਸਿਟੀ ਵੱਲੋਂ ਇਸ ਐਸਟੀਈਐਮ ਪ੍ਰਾਜੈਕਟ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ ਸੀ। ਸਾਇੰਸ ਅਤੇ ਤਕਨਾਲੋਜੀ ਵਿਭਾਗ ਦੇ ਨੈਸ਼ਨਲ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਕਮਿਊਨੀਕੇਸ਼ਨ(ਐਨਸੀਐਸਟੀਸੀ) ਦੁਆਰਾ ਇਸ ਪ੍ਰਜੈਕਟ ਨੂੰ ਚਿਤਕਾਰਾ ਯੂਨੀਵਰਸਿਟੀ, ਪੰਜਾਬ ਦੀ ਉੱਪ ਕੁਲਪਤੀ ਡਾ ਅਰਚਨਾ ਮੰਤਰੀ ਅਤੇ ਸੀਯੂਆਰਆਈਐਨ, ਚਿਤਕਾਰਾ ਯੂਨੀਵਰਸਿਟੀ ਦੇ ਐਸਿਸਟੈਂਟ ਡੀਨ ਡਾ ਸਾਗਰ ਜੁਨੇਜਾ ਨੂੰ 2021 ਵਿੱਚ ਮੰਨਜ਼ੂਰ ਕੀਤਾ ਗਿਆ ਸੀ। 

ਇਸ ਪ੍ਰੋਜੈਕਟ ਦਾ ਉਦੇਸ਼ ਵਿਦਿਆਰਥੀਆਂ ਵਿੱਚ ਵਿਗਿਆਨ, ਤਕਨਾਲੋਜੀ, ਇੰਜੀਨੀਅਰਿੰਗ ਅਤੇ ਗਣਿਤ (ਐਸਟੀਈਐਮ) ਸਿੱਖਿਆ ਨੂੰ ਮਨਭਾਉਂਦੀ ਬਣਾਉਣਾ ਅਤੇ ਨੌਜਵਾਨ ਸਕੂਲੀ ਵਿਦਿਆਰਥੀਆਂ ਨੂੰ ਐਸਟੀਈਐਮ ਖੇਤਰਾਂ ਨੂੰ ਉਤਸ਼ਾਹ ਨਾਲ ਅਪਣਾਉਣ ਲਈ ਉਤਸ਼ਾਹਿਤ ਅਤੇ ਪ੍ਰੇਰਿਤ ਕਰਨਾ ਹੈ। ਇਸ ਫੰਡਿਡ ਪ੍ਰੋਜੈਕਟ ਦੇ ਤਹਿਤ, ਚਿਤਕਾਰਾ ਯੂਨੀਵਰਸਿਟੀ ਦੀ ਇੱਕ ਟੀਮ ਨੇ ਖੇਤਰ ਦੇ 9 ਸਕੂਲਾਂ ਨਾਲ ਕੰਮ ਕੀਤਾ ਅਤੇ ਹਰੇਕ ਭਾਗ ਲੈਣ ਵਾਲੇ ਸਕੂਲ ਵਿੱਚ ਸੈਮੀਨਾਰ, ਟਿਊਟੋਰਿਅਲ, ਹੈਂਡ-ਆਨ ਵਰਕਸ਼ਾਪ ਆਦਿ ਸਮੇਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ। 

ਚਿਤਕਾਰਾ ਯੂਨੀਵਰਸਿਟੀ ਅਤੇ ਬਾਹਰ ਦੇ 19 ਸਰੋਤ ਵਿਅਕਤੀ, ਜੋ ਤਜਰਬੇਕਾਰ ਪੇਸ਼ੇਵਰ ਹਨ ਅਤੇ ਟੈਕਨੋਕਰੇਟਸ ਹਨ ਨੇ ਇਨ੍ਹਾਂ ਸਕੂਲਾਂ ਵਿੱਚ ਗਤੀਵਿਧੀਆਂ ਦਾ ਸੰਚਾਲਨ ਕੀਤਾ। ਇਨ੍ਹਾਂ ਗਤੀਵਿਧੀਆਂ ਰਾਹੀਂ 750 ਤੋਂ ਵੱਧ ਵਿਦਿਆਰਥੀਆਂ ਨੂੰ ਸਾਇੰਸ, ਟੈਕਨਾਲੋਜੀ, ਇੰਜੀਨੀਅਰਿੰਗ, ਮੈਥ(ਐਸਟੀਈਐਮ) ਵਿੱਚ ਅੱਗੇ ਵਧਾਉਣ ਲਈ ਪ੍ਰੇਰਿਤ ਕੀਤਾ ਗਿਆ। ਚਿਤਕਾਰਾ ਯੂਨੀਵਰਸਿਟੀ ਦੀ ਪ੍ਰੋ ਚਾਂਸਲਰ ਡਾ: ਮਧੂ ਚਿਤਕਾਰਾ ਨੇ ਕਿਹਾ, ‘‘ਸਾਨੂੰ ਮਾਣ ਹੈ ਕਿ ਸਾਨੂੰ ਵਿਦਿਆਰਥੀਆਂ ਨੂੰ ਇਸ ਤੇਜ਼ੀ ਨਾਲ ਵਿਕਸਤ ਹੋ ਰਹੇ ਸੰਸਾਰ ਵਿੱਚ ਐਸਟੀਈਐਮ ਖੇਤਰਾਂ ਨੂੰ ਅੱਗੇ ਵਧਾਉਣ ਲਈ ਪ੍ਰੇਰਿਤ ਕਰਨ ਦਾ ਮੌਕਾ ਮਿਲਿਆ।” 

ਇੱਥੇ ਇਹ ਜ਼ਿਕਰਯੋਗ ਹੈ ਕਿ ਵਿਦਿਆਰਥੀਆਂ ਨੂੰ ਇਹਨਾਂ ਹੁਨਰਾਂ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਜਾਂਦਾ ਹੈ ਜੋ ਉਹਨਾਂ ਨੂੰ ਭਵਿੱਖ ਵਿੱਚ ਜ਼ਿੰਦਗੀ ਵਿੱਚ ਅੱਗੇ ਵੱਧਣ ਵਿੱਚ ਮੱਦਦ ਕਰੇਗਾ ਅਤੇ ਸਸ਼ਕਤ ਬਣਾਏਗਾ। ਪ੍ਰਦਰਸ਼ਨੀ ਤੋਂ ਬਾਅਦ ਇੱਕ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਭਾਗ ਲੈਣ ਵਾਲੇ ਸਕੂਲਾਂ ਅਤੇ ਸਰੋਤ ਵਿਅਕਤੀਆਂ ਦਾ ਸਨਮਾਨ ਕੀਤਾ ਗਿਆ। ਅੱਜ ਕਰਾਏ ਗਏ ਇਸ ਸਮਾਗਮ ਵਿੱਚ ਵਿਸ਼ੇਸ਼ ਤੌਰ ਤੇ ਸੱਦੇ ਗਏ ਮਹਿਮਾਨਾਂ ਵਿੱਚ ਐਸਪੀਐਸਟੀਆਈ ਦੀ ਗਵਰਨਿੰਗ ਕੌਂਸਲ ਦੀ ਕਾਰਜਕਾਰੀ ਮੈਂਬਰ ਅਤੇ ਇੱਕ ਅਨੁਭਵੀ ਭੌਤਿਕ ਵਿਗਿਆਨੀ ਪ੍ਰੋ.(ਡਾ.) ਸੁਮਨ ਬੇਰੀ ਅਤੇ ਇੰਡੀਆ ਐਸਟੀਈਐਮ ਫ਼ਾਊਂਡੇਸ਼ਨ ਦੇ ਡਾਇਰੈਕਟਰ ਆਫ਼ ਅਕਾਦਮਿਕ ਐਂਡ ਕੰਪੀਟੀਸ਼ਨ ਡਾ: ਸਰਵਜੀਤ ਹੈਰਾਲਡ ਸ਼ਾਮਿਲ ਸਨ।

ਇਸ ਮੌਕੇ ਪ੍ਰੋ: ਸੁਮਨ ਨੇ ਸੀਈਆਰਐਨ ਵਿਖੇ ਆਪਣੇ ਪਾਰਟੀਕਲ ਐਕਸਲੇਟਰ ਪ੍ਰੋਜੈਕਟ ਤੇ ਆਪਣੇ ਕੰਮ ਬਾਰੇ ਦੱਸਿਆ। ਉਨ੍ਹਾਂ ਵਿਦਿਆਰਥੀਆਂ ਨੂੰ ਵਿਗਿਆਨ ਦੀ ਪਡ਼੍ਹਾਈ ਕਰਨ ਲਈ ਪ੍ਰੇਰਿਤ ਕੀਤਾ। ਡਾ: ਹੈਰਾਲਡ ਨੇ ਦੱਸਿਆ ਕਿ ਐਸਟੀਈਐਮ(ਸਾਇੰਸ ਟੈਕਨਾਲੋਜੀ ਇੰਜੀਨੀਅਰਿੰਗ ਮੈਥ) ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਕਿ ਕਿਵੇਂ ਇੰਡੀਆ ਐਸਟੀਈਐਮ ਫਾਊਂਡੇਸ਼ਨ ਸਰਗਰਮੀ ਨਾਲ ਕੰਮ ਕਰ ਰਹੀ ਹੈ। ਚਿਤਕਾਰਾ ਯੂਨੀਵਰਸਿਟੀ ਪੰਜਾਬ ਦੀ ਵਾਈਸ ਚਾਂਸਲਰ ਡਾ. ਅਰਚਨਾ ਮੰਤਰੀ ਅਤੇ ਇਸ ਫੰਡਿਡ-ਪ੍ਰੋਜੈਕਟ ਦੇ ਪ੍ਰਿੰਸੀਪਲ ਇਨਵੈਸਟੀਗੇਟਰ (ਪੀਆਈ) ਨੇ ਇਸ ਤੱਥ ਬਾਰੇ ਚਾਨਣਾ ਪਾਇਆ ਕਿ ਕਿਵੇਂ ਐਨਈਪੀ-2020 ਵਿੱਚ ਸਕੂਲੀ ਸਿੱਖਿਆ ਦੇ ਸਮਰਥਨ ਵਿੱਚ ਉੱਚ ਸਿੱਖਿਆ ਸੰਸਥਾਵਾਂ ਦੀ ਅਹਿਮ ਭੂਮਿਕਾ ਹੈ ਅਤੇ ਕਿਵੇਂ ਚਿਤਕਾਰਾ ਯੂਨੀਵਰਸਿਟੀ ਪਹਿਲਾਂ ਤੋਂ ਹੀ ਇਸ ਖੇਤਰ ਵਿੱਚ ਵਧੀਆ ਕੰਮ ਕਰ ਰਹੀ ਹੈ। 

ਚਿਤਕਾਰਾ ਯੂਨੀਵਰਸਿਟੀ ਰਿਸਰਚ ਅਤੇ ਇਨੋਵੇਸ਼ਨ ਨੈਟਵਰਕ (ਕਰਿਨ) ਦੇ ਅਸਿਸਟੈਂਟ ਡੀਨ ਡਾ: ਸਾਗਰ ਜੁਨੇਜਾ ਜੋ ਕਿ ਇਸ ਫੰਡਿਡ ਪ੍ਰੋਜੈਕਟ ਦੇ ਕੋ-ਪੀ.ਆਈ ਹਨ, ਨੇ ਕੀਤੇ ਗਏ ਕੰਮਾਂ ਅਤੇ ਪ੍ਰਾਪਤ ਨਤੀਜੇ ਦੀ ਪੂਰੀ ਜਾਣਕਾਰੀ ਦਿੱਤੀ। ਉਨ੍ਹਾਂ ਇਸ ਪ੍ਰੋਜੈਕਟ ਨੂੰ ਸਫ਼ਲ ਬਣਾਉਣ ਲਈ ਸਾਰੇ ਸਕੂਲਾਂ ਦੇ ਨਾਲ-ਨਾਲ ਸਰੋਤ ਵਿਅਕਤੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਇਸ ਮੌਕੇ ਵਿਗਿਆਨ ਅਤੇ ਤਕਨਾਲੋਜੀ ਵਿਭਾਗ(ਡੀਐਸਟੀ) ਦੇ ਨੈਸ਼ਨਲ ਕੌਂਸਲ ਫ਼ਾਰ ਸਾਇੰਸ ਐਂਡ ਤਕਨਾਲੋਜੀ ਸੰਚਾਰ(ਐਨਸੀਐਸਟੀਸੀ) ਦਾ ਵੀ ਧੰਨਵਾਦ ਕੀਤਾ।

 

Tags: Chitkara University , Banur , Rajpura , Dr. Ashok K Chitkara , Chitkara Business School , Dr. Madhu Chitkara

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD