Thursday, 09 May 2024

 

 

ਖ਼ਾਸ ਖਬਰਾਂ ਸੁਖਪਾਲ ਸਿੰਘ ਖਹਿਰਾ ਅਤੇ ਡਾ: ਧਰਮਵੀਰ ਗਾਂਧੀ ਨੇ ਪਟਿਆਲਾ ਅਤੇ ਸੰਗਰੂਰ ਲਈ ਨਾਮਜ਼ਦਗੀ ਦਾਖ਼ਲ ਕੀਤੀ ਨਾਮਜ਼ਦਗੀਆਂ ਭਰਨ ਦੇ ਦੂਜੇ ਦਿਨ ਇੱਕ ਉਮੀਦਵਾਰ ਨੇ ਭਰੇ ਕਾਗਜ਼ ਵੋਟ ਫੀਸਦੀ ਵਿੱਚ ਮਿਸਾਲੀ ਵਾਧਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਦੀ ਵਿਲੱਖਣ ਸਵੀਪ ਗਤੀਵਿਧੀ ਐਲਪੀਯੂ ਵੱਲੋਂ ਮੇਗਾ ਰੀਯੂਨੀਅਨ -2024 'ਚ ਹਜ਼ਾਰਾਂ ਸਾਬਕਾ ਵਿਦਿਆਰਥੀਆਂ ਨੇ ਕੈਂਪਸ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਜ਼ਿਲ੍ਹਾ ਸਵੀਪ ਟੀਮ ਵੱਲੋਂ ਸਵੀਪ ਗਤੀਵਿਧੀ ਕਰਵਾਈਆਂ ਗਈਆਂ ਖ਼ਰਚਾ ਨਿਗਰਾਨ ਵੱਲੋਂ ਉਮੀਦਵਾਰਾਂ ਦੇ ਖ਼ਰਚੇ 'ਤੇ ਨਿਗਰਾਨੀ ਰੱਖ ਰਹੀਆਂ ਟੀਮਾਂ ਨਾਲ ਮੀਟਿੰਗ ਖਰਚਾ ਨਿਗਰਾਨ ਵੱਲੋਂ ਫਾਜ਼ਿਲਕਾ ਦਾ ਦੌਰਾ, ਜ਼ਿਲ੍ਹਾ ਖਰਚਾ ਮਾਨੀਟਰਿੰਗ ਸੈੱਲ ਦੇ ਅਧਿਕਾਰੀਆਂ ਨਾਲ ਮੀਟਿੰਗ ਗੁਰਜੀਤ ਸਿੰਘ ਔਜਲਾ ਨੇ ਚੋਣਾਂ ਤੋਂ ਸਮਾਂ ਕੱਢ ਕੇ ਪਹਿਲਵਾਨਾਂ ਨਾਲ ਮੁਲਾਕਾਤ ਕੀਤੀ ਪੰਜਾਬ ਦਾ ਬੁਨਿਆਦੀ ਢਾਂਚਾ ਵਿਕਾਸ ਅਕਾਲੀ ਦਲ ਦੇ ਦੇਣ: ਐਨ.ਕੇ. ਸ਼ਰਮਾ ਦੋਆਬੇ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ, ਪ੍ਰਸਿੱਧ ਦਲਿਤ ਆਗੂ ਅਤੇ ਹੁਸ਼ਿਆਰਪੁਰ ਤੋਂ ਬਸਪਾ ਉਮੀਦਵਾਰ ਰਾਕੇਸ਼ ਸੋਮਨ ਹੋਏ ਆਮ ਆਦਮੀ ਪਾਰਟੀ ‘ਚ ਸ਼ਾਮਲ ਪੰਜਾਬ ਦੀਆਂ 13 ਸੀਟਾਂ ਜਿਤਾਉਣ ਵਾਸਤੇ ਲੋਕਾਂ ਨੂੰ ਬੇਨਤੀ ਕਰਨ ਵਾਲੇ ਮੁੱਖ ਮੰਤਰੀ ਦੱਸਣ ਕਿ 7 ਰਾਜ ਸਭਾ ਮੈਂਬਰਾਂ ਨੇ ਕਿੰਨੇ ਕੁ ਪੰਜਾਬ ਦੇ ਮਸਲੇ ਚੁੱਕੇ ਤੇ ਧਰਨੇ ਦਿੱਤੇ : ਕੁਲਜੀਤ ਸਿੰਘ ਬੇਦੀ ਖ਼ਰਚਾ ਆਬਜ਼ਰਵਰ ਮਨੀਸ਼ ਕੁਮਾਰ ਦੀ ਫ਼ਰੀਦਕੋਟ ਲੋਕ ਸਭਾ ਦੇ ਆਬਜ਼ਰਵਰ ਵਜੋਂ ਹੋਈ ਨਿਯੁਕਤੀ ਸੀਜੀਸੀ ਲਾਂਡਰਾਂ ਦੇ ਐਮਈ ਦੇ ਵਿਿਦਆਰਥੀਆਂ ਨੇ ਨਵੀਨਤਾਕਾਰੀ ਇਲੈਕਟ੍ਰਿਕ ਵ੍ਹੀਲਬੈਰੋ ਕੀਤੀ ਤਿਆਰ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਬੀਤੀ ਸ਼ਾਮ ਤੱਕ 99 ਫੀਸਦੀ ਤੋਂ ਵੱਧ ਕਣਕ ਦੀ ਹੋ ਚੁੱਕੀ ਹੈ ਖਰੀਦ- ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਡਿਪਟੀ ਕਮਿਸ਼ਨਰ ਡਾ ਸੇਨੂ ਦਗਲ ਵੱਲੋਂ ਸਬਜੀ ਮੰਡੀ ਦਾ ਦੌਰਾ, ਸਫਾਈ ਵਿਵਸਥਾ ਦੁਰਸਤ ਕਰਨ ਕੀ ਕੀਤੀ ਹਦਾਇਤ ਦਾਖਾ ਵਿੱਚ ਚੋਣ ਪ੍ਰਚਾਰ ਦੌਰਾਨ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਜਿੱਤ ਦਾ ਭਰੋਸਾ ਪ੍ਰਗਟਾਇਆ ਚੋਣ ਖਰਚਾ ਨਿਗਰਾਨ ਵੱਲੋਂ ਏ.ਆਰ.ਓਜ਼, ਏ.ਈ.ਓਜ਼ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਸੰਸਦੀ ਹਲਕਾ ਲੁਧਿਆਣਾ 'ਚ ਹੁਣ ਤੱਕ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ 1.11 ਕਰੋੜ ਰੁਪਏ ਦੇ ਚੋਣ ਖਰਚੇ ਰਿਕਾਰਡ ਕੀਤੇ ਗਏ : ਸਾਕਸ਼ੀ ਸਾਹਨੀ ਨਾਮਜ਼ਦਗੀਆਂ ਦੇ ਪਹਿਲੇ ਦਿਨ ਹੁਸ਼ਿਆਰਪੁਰ ਵਿਖੇ ਇਕ ਆਜ਼ਾਦ ਉਮੀਦਵਾਰ ਵੱਲੋਂ ਕਾਗਜ਼ ਦਾਖ਼ਲ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਪ੍ਰੋਫ਼ੈਸਰ ਵਿਰਸਾ ਸਿੰਘ ਵਲਟੋਹਾ ਦੇ ਹੱਕ ‘ਚ ਪਿੰਡ ਭੈਲ ਹਲਕਾ ਖਡੂਰ ਸਾਹਿਬ ਵਿਖੇ ਕੀਤਾ ਭਰਵਾਂ ਇੱਕਠ ਖ਼ਰਚਾ ਅਬਜ਼ਰਵਰ ਵੱਲੋਂ ਚੋਣਾਂ ਨਾਲ ਸਬੰਧਤ ਵੱਖ-ਵੱਖ ਸੈੱਲਾਂ ਦਾ ਜਾਇਜ਼ਾ

 

ਆਮ ਆਦਮੀ ਪਾਰਟੀ ਦੀ ਸਰਕਾਰ ਪਹਿਲੀ ਸਰਕਾਰ ਹੈ ਜੋ ਵੋਟਾਂ ਮੰਗਣ ਤੋਂ ਬਾਅਦ ਤੁਹਾਡੇ ਘਰ ਤੁਹਾਡੇ ਕੰਮ ਕਰਨ ਆਵੇਗੀ: ਕੰਗ

ਭਲਕੇ ਮੁੱਖ ਮੰਤਰੀ ਭਗਵੰਤ ਮਾਨ ਅਤੇ 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਲੁਧਿਆਣਾ ਵਿੱਚ 'ਭਗਵੰਤ ਮਾਨ ਸਰਕਾਰ ਤੁਹਡੇ ਦੁਆਰ' ਸਕੀਮ ਦੀ ਸ਼ੁਰੂਆਤ ਕਰਨਗੇ

Malwinder Singh Kang, Malvinder Singh Kang, AAP, Aam Aadmi Party, Aam Aadmi Party Punjab, AAP Punjab

5 Dariya News

5 Dariya News

5 Dariya News

ਚੰਡੀਗੜ੍ਹ , 09 Dec 2023

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਭਲਕੇ ਲੁਧਿਆਣਾ ਵਿੱਚ ‘ਭਗਵੰਤ ਮਾਨ ਸਰਕਾਰ ਤੁਹਡੇ ਦੁਆਰ’ ਸਕੀਮ ਦੀ ਸ਼ੁਰੂਆਤ ਕਰਨਗੇ। ਸ਼ਨੀਵਾਰ ਨੂੰ ਚੰਡੀਗੜ੍ਹ ਪਾਰਟੀ ਹੈੱਡਕੁਆਰਟਰ ਵਿਖੇ ਮੀਡੀਆ ਨੂੰ ਇਹ ਜਾਣਕਾਰੀ ਦਿੰਦਿਆਂ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਦੱਸਿਆ ਕਿ ਇਸ ਸਕੀਮ ਦੇ ਲਾਗੂ ਹੋਣ ਤੋਂ ਬਾਅਦ ਆਮ ਲੋਕਾਂ ਲਈ ਲੋੜੀਂਦੀ ਲਗਭਗ ਸਾਰੀ ਕਾਗਜ਼ੀ ਕਾਰਵਾਈ ਘਰ ਬੈਠੇ ਹੀ ਪੂਰੀ ਕਰ ਲਈ ਜਾਵੇਗੀ।  ਇਸ ਤਹਿਤ ਲੋਕਾਂ ਨੂੰ 43 ਨਾਗਰਿਕ ਸੇਵਾਵਾਂ ਉਨ੍ਹਾਂ ਦੇ ਦਰਵਾਜ਼ੇ 'ਤੇ ਮਿਲਣਗੀਆਂ।

ਕੰਗ ਨੇ ਦੱਸਿਆ ਕਿ ਅਸਲਾ ਲਾਇਸੈਂਸ, ਆਧਾਰ ਕਾਰਡ ਅਤੇ ਸਟੈਂਪ ਪੇਪਰ ਨੂੰ ਛੱਡ ਕੇ ਲਗਭਗ ਸਾਰੀਆਂ ਸਰਕਾਰੀ ਸੇਵਾਵਾਂ ਇਸ ਸਕੀਮ ਦੇ ਦਾਇਰੇ ਵਿੱਚ ਆਉਣਗੀਆਂ।  ਇਸ ਤਹਿਤ ਜਨਮ, ਵਿਆਹ, ਮੌਤ, ਆਮਦਨ, ਰਿਹਾਇਸ਼, ਜਾਤੀ, ਪੇਂਡੂ ਖੇਤਰ, ਸਰਹੱਦੀ ਖੇਤਰ, ਪਛੜਾ ਖੇਤਰ, ਪੈਨਸ਼ਨ, ਬਿਜਲੀ ਬਿੱਲ ਦਾ ਭੁਗਤਾਨ, ਜ਼ਮੀਨ ਦੀ ਹੱਦਬੰਦੀ ਸਰਟੀਫਿਕੇਟ ਅਤੇ ਹੋਰ ਸਿਵਲ ਸਹੂਲਤਾਂ ਘਰ ਬੈਠੇ ਹੀ ਮਿਲਣਗੀਆਂ।

ਇਸ ਦੇ ਲਈ ਸਰਕਾਰ ਵੱਲੋਂ ਇੱਕ ਹੈਲਪਲਾਈਨ ਨੰਬਰ 1076 ਜਾਰੀ ਕੀਤਾ ਗਿਆ ਹੈ, ਜਿਸ 'ਤੇ ਕਾਲ ਕਰਕੇ ਲੋਕ ਆਪਣੀ ਸਹੂਲਤ ਅਨੁਸਾਰ ਮੁਲਾਕਾਤ ਦਾ ਸਮਾਂ ਤਹਿ ਕਰ ਸਕਣਗੇ ਅਤੇ ਆਪਣਾ ਕੰਮ ਨਿਪਟਾਉਣਗੇ।  ਸਮਾਂ ਅਤੇ ਤਰੀਕ ਤੈਅ ਹੋਣ ਤੋਂ ਬਾਅਦ ਲੋਕਾਂ ਨੂੰ ਲੋੜੀਂਦੇ ਦਸਤਾਵੇਜ਼ਾਂ, ਫੀਸਾਂ ਅਤੇ ਹੋਰ ਚੀਜ਼ਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਇਸਦੇ ਲਈ, ਲੋਕਾਂ ਨੂੰ ਲੋੜੀਂਦੇ ਦਸਤਾਵੇਜ਼ਾਂ ਦੀ ਸੂਚੀ ਅਤੇ ਮੁਲਾਕਾਤ ਦੀ ਮਿਤੀ/ਸਮਾਂ ਦੇ ਨਾਲ ਇੱਕ ਐਸਐਮਐਸ ਵੀ ਪ੍ਰਾਪਤ ਹੋਵੇਗਾ।

ਇਸ ਕੰਮ ਨੂੰ ਪੂਰਾ ਕਰਨ ਲਈ, ਵਿਸ਼ੇਸ਼ ਤੌਰ 'ਤੇ ਸਿਖਲਾਈ ਪ੍ਰਾਪਤ ਸਟਾਫ਼ ਟੈਬਲੈੱਟਾਂ ਦੇ ਨਾਲ ਨਿਰਧਾਰਤ ਸਮੇਂ 'ਤੇ ਉਨ੍ਹਾਂ ਦੇ ਘਰਾਂ / ਦਫਤਰਾਂ ਦਾ ਦੌਰਾ ਕਰੇਗਾ ਅਤੇ ਜ਼ਰੂਰੀ ਕਾਗਜ਼ੀ ਕਾਰਵਾਈ ਪੂਰੀ ਕਰੇਗਾ, ਫੀਸਾਂ ਇਕੱਠੀਆਂ ਕਰੇਗਾ ਅਤੇ ਰਸੀਦਾਂ ਦੇਣਗੇ, ਜਿਸ ਨਾਲ ਨਾਗਰਿਕ ਆਪਣੀਆਂ ਅਰਜ਼ੀਆਂ ਨੂੰ ਟਰੈਕ ਕਰਨ ਦੇ ਯੋਗ ਹੋਣਗੇ।  ਉਨ੍ਹਾਂ ਦੇ ਸਰਟੀਫਿਕੇਟਾਂ ਦੀ ਸਾਫਟ ਕਾਪੀ ਮੋਬਾਈਲ ਫੋਨ 'ਤੇ ਭੇਜੀ ਜਾਵੇਗੀ ਅਤੇ ਦਸਤਾਵੇਜ਼ਾਂ ਦੀ ਹਾਰਡ ਕਾਪੀ ਘਰ-ਘਰ ਪਹੁੰਚਾਈ ਜਾਵੇਗੀ।

ਕੰਗ ਨੇ ਕਿਹਾ ਕਿ ਇਸ ਸਕੀਮ ਨਾਲ ਪੰਜਾਬ ਦੇ ਆਮ ਲੋਕਾਂ ਨੂੰ ਕਾਫੀ ਰਾਹਤ ਮਿਲੇਗੀ। ਹੁਣ ਉਨ੍ਹਾਂ ਨੂੰ ਇਨ੍ਹਾਂ ਕੰਮਾਂ ਲਈ ਸਰਕਾਰੀ ਦਫ਼ਤਰਾਂ ਦੇ ਚੱਕਰ ਨਹੀਂ ਲਗਾਉਣੇ ਪੈਣਗੇ।  ਜਦੋਂ ਕਿ ਪਹਿਲਾਂ ਲੋਕਾਂ ਨੂੰ ਇਨ੍ਹਾਂ ਦਸਤਾਵੇਜ਼ਾਂ ਦੀ ਤਸਦੀਕ ਕਰਵਾਉਣ ਲਈ ਸਰਕਾਰੀ ਦਫ਼ਤਰਾਂ ਵਿੱਚ ਘੰਟਿਆਂਬੱਧੀ ਕਤਾਰਾਂ ਵਿੱਚ ਖੜ੍ਹ ਕੇ ਕਈ ਗੇੜੇ ਮਾਰਨੇ ਪੈਂਦੇ ਸਨ।  ਇਸ ਤੋਂ ਇਲਾਵਾ ਇਸ ਸਕੀਮ ਦੇ ਲਾਗੂ ਹੋਣ ਤੋਂ ਬਾਅਦ ਲੋਕਾਂ ਨੂੰ ਵਿਚੋਲਿਆਂ ਤੋਂ ਵੀ ਛੁਟਕਾਰਾ ਮਿਲੇਗਾ।

 

Tags: Malwinder Singh Kang , Malvinder Singh Kang , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD