Saturday, 13 June 2026

 

 

ਖ਼ਾਸ ਖਬਰਾਂ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਵਿਕਾਸ, ਸੁਰੱਖਿਆ ਅਤੇ ਸੱਭਿਆਚਾਰਕ ਮਾਣ ਦੇ ਨਵੇਂ ਆਯਾਮ ਸਥਾਪਿਤ ਕੀਤੇ : ਕ੍ਰਿਸ਼ਨ ਲਾਲ ਪੰਵਾਰ

 

ਨੈਸ਼ਨਲ ਲੋਕ ਅਦਾਲਤ ’ਚ ਹੋਇਆ 22250 ਕੇਸਾਂ ਦਾ ਨਿਪਟਾਰਾ

Judiciary, Harpreet Kaur Randhawa, Punjab State Legal Services Authority, Amritsar

Web Admin

Web Admin

5 Dariya News

ਅੰਮ੍ਰਿਤਸਰ , 09 Dec 2023

Last updated on: Dec 09, 2023, 00:00 IST

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਜੀਆਂ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਮਤੀ ਹਰਪ੍ਰੀਤ ਕੌਰ ਰੰਧਾਵਾ, ਮਾਨਯੋਗ ਜਿਲ੍ਹਾ ਅਤੇ ਸੇਸ਼ਨਜ—ਕਮ—ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਦੀ ਰਹਿਨੁਮਾਈ  ਹੇਠ ਅਤੇ ਸ਼੍ਰੀ ਰਸ਼ਪਾਲ ਸਿੰਘ, ਸਿਵਲ ਜੱਜ—ਸਹਿਤ—ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਜੀਆਂ ਦੇ ਯਤਨਾ ਸਦਕਾ ਅੱਜ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਹ ਨੈਸ਼ਨਲ ਲੋਕ ਅਦਾਲਤ ਜ਼ਿਲ੍ਹਾ ਕਚਹਿਰੀਆਂ ਅੰਮ੍ਰਿਤਸਰ ਅਤੇ ਇਸ ਦੇ ਨਾਲ ਤਹਿਸੀਲ ਅਜਨਾਲਾ ਅਤੇ ਬਾਬਾ ਬਕਾਲਾ ਸਾਹਿਬ ਵਿਖੇ ਵੀ ਲਗਾਈ ਗਈ। 

ਇਸ ਨੈਸ਼ਨਲ ਲੋਕ ਅਦਾਲਤ ਵਿੱਚ ਚੈਕ, ਬੈਂਕਾਂ, ਜਮੀਨੀ ਵਿਵਾਦਾਂ, ਘਰੇਲੂ ਝਗੜੀਆਂ ਅਤੇ ਹੋਰ ਤਕਰੀਬਨ ਸਾਰੇ ਕਿਸਮਾਂ ਦੇ ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਇਸ ਨੈਸ਼ਨਲ ਲੋਕ ਅਦਾਲਤ ਦੀ ਵੱਧ ਤੋਂ ਵੱਧ ਸਫਲਤਾ ਲਈ ਜ਼ਿਲ੍ਹਾ ਕਚਹਿਰੀਆਂ, ਅੰਮ੍ਰਿਤਸਰ ਅਤੇ ਤਹਿਸੀਲਾਂ ਅਜਨਾਲਾ ਅਤੇ ਬਾਬਾ ਬਕਾਲਾ ਸਾਹਿਬ ਵਿੱਚ ਕੁੱਲ 46 ਬੈਂਚ ਬਣਾਏ ਗਏ ਸਨ। ਜਿਸ ਵਿੱਚੋਂ 21 ਬੈਂਚ ਅੰਮ੍ਰਿਤਸਰ ਅਦਾਲਤਾਂ, 1 ਬੈਂਚ ਸਥਾਈ ਲੋਕ ਅਦਾਲਤ, 2 ਬੈਂਚ ਅਜਨਾਲਾ ਅਤੇ 2 ਬੈਂਚ ਬਾਬਾ ਬਕਾਲਾ ਸਾਹਿਬ ਤਹਿਸੀਲਾਂ ਵਿੱਚ ਲਗਾਏ ਗਏ।

ਇਸ ਤੋਂ ਇਲਾਵਾ ਰੇਵਿਨਿੳ ਅਦਾਲਤਾਂ ਵੱਲੋਂ ਅਪਣੇ ਪੱਧਰ ਤੇ 16 ਲੋਕ ਅਦਾਲਤ ਬੈਂਚ ਲਗਾਏ ਗਏ। ਪੁਲਿਸ ਵਿਭਾਗ ਵੱਲੋਂ ਵੀ ਮਹਿਲਾਂ ਕਾਉਂਸਲਿੰਗ ਸੇਲਾਂ ਵਿੱਚ ਵੀ 02 ਬੈਂਚ ਪਰਿਵਾਰਿਕ ਝਗੜਿਆ ਦੇ ਨਿਪਟਾਰੇ ਵਾਸਤੇ ਲਗਾਏ ਗਏ। ਇਸ ਦੇ ਨਾਲ ਹੀ ਕੋਪਰੇਟਿਵ ਸੋਸਾਇਟੀ ਵੱਲੋਂ 01 ਲੋਕ ਅਦਾਲਤ ਬੈਂਚ ਅਤੇ ਨਗਰ ਨਿਗਮ ਅੰਮ੍ਰਿਤਸਰ ਵੱਲੋ 01 ਲੋਕ ਅਦਾਲਤ ਬੈਂਚ ਲੋਕਾ ਦੀਆਂ ਸ਼ਿਕਾਇਤਾਂ ਅਤੇ ਪ੍ਰਦੁਸ਼ਨ ਦੇ ਚਲਾਨਾ ਦਾ ਲਗਾਇਆ ਗਿਆ।

ਇਸ ਨੈਸ਼ਨਲ ਲੋਕ ਅਦਾਲਤ ਦੇ ਸਾਰੇ ਬੈਂਚਾਂ ਵੱਲੋਂ ਕੁੱਲ 25450 ਕੇਸ ਸੁਣਵਾਈ ਵਾਸਤੇ ਰੱਖੇੇ ਗਏ ਸਨ, ਜਿਹਨਾਂ ਵਿੱਚੋਂ 22250 ਕੇਸਾਂ ਦਾ ਆਪਸੀ ਰਾਜੀਨਾਮੇ ਨਾਲ ਨਿਪਟਾਰਾ ਕਿਤਾ ਗਿਆ। ਇਸ ਦੋਰਾਣ ਮਾਣਯੋਗ ਜਿਲ੍ਹਾ ਅਤੇ ਸੇਸ਼ਨਜ਼ ਜੱਜ ਸ੍ਰੀ ਮਤੀ ਹਰਪ੍ਰੀਤ ਕੌਰ ਰੰਧਾਵਾ ਵੱਲੋਂ ਲੋਕਾਂ ਨੂੰ ਲੋਕ ਅਦਾਲਤ ਦੇ ਮਹੱਤਵ ਤੋ ਜਾਣੂ ਕਰਵਾਇਆ ਗਿਆ। ਲੋਕ ਅਦਾਲਤ ਵਿੱਚ ਦੋਵਾਂ ਧਿਰਾਂ ਦਾ ਰਾਜੀਨਾਮੇ ਤਹਿਤ ਫੈਸਲਾ ਕਰਵਾਇਆ ਜਾਂਦਾ ਹੈ। ਲੋਕ ਅਦਾਲਤਾਂ ਰਾਹੀਂ ਸਸਤਾ ਤੇ ਛੇਤੀ ਇਨਸਾਫ ਮਿਲਦਾ ਹੈ। ਲੋਕ ਅਦਾਲਤਾਂ ਦੇ ਫੇਸਲੇ ਦੀ ਕੋਈ ਅਪੀਲ ਨਹੀ ਹੁੰਦੀ। ਦੋਹਾਂ ਧਿਰਾਂ ਵਿੱਚ ਪਿਆਰ ਵੱਧਦਾ ਹੈ।

ਸ਼੍ਰੀ ਰਸ਼ਪਾਲ ਸਿੰਘ, ਸਿਵਲ ਜੱਜ, ਸਿਨਿਅਰ ਡਵੀਜਨ ਵੱਲੋਂ ਇਹ ਸੁਨੇਹਾ ਦਿੱਤਾ ਗਿਆ ਕੀ ਲੋਕ ਅਦਾਲਤ ਜਿਸ ਨੂੰ ਦੁਜੇ ਸ਼ਬਦਾ ਵਿੱਚ ਲੋਕ ਨਿਆਇਕ ਪ੍ਰਣਾਲੀ ਵੀ ਆਖਿਆ ਜਾਂਦਾ ਹੇ ਦੇ ਰਾਹੀਂ ਆਮ ਜਨਤਾ ਆਪਣੇ ਵਿਚਾਰ ਖੁੱਲ ਕੇ ਆਪਣੇ ਝਗੜੀਆਂ ਸਬੰਧੀ ਸਬੰਧਤ ਅਦਾਤਲ ਜਿੱਥੇ ਉਹਨਾ ਦਾ ਕੇਸ ਲੰਭਿਤ ਹੇ ਬਗੇਰ ਕਿਸੇ ਵਕੀਲ ਸਾਹਿਬਾਨ ਤੋਂ ਰੱਖ ਸਕਦੇ ਹਨ ਅਤੇ ਇਹਨਾਂ ਲੋਕ ਅਦਾਲਤਾਂ ਦੇ ਰਾਹੀਂ ਆਪਣੇ ਝਗੜੇ ਸ਼ਾਂਤ—ਮਈ ਢੰਗ ਨਾਲ, ਸ਼ਾਂਤ—ਮਈ ਵਾਤਾਵਰਨ ਵਿੱਚ ਮੁੱਕਾ ਸਕਦੇ ਹਨ। ਇਸ ਤਰ੍ਹਾਂ ਜਦੋਂ ਸ਼ਾਂਤ—ਮਈ ਢੰਗ ਨਾਲ ਕੇਸਾਂ ਦਾ ਨਿਪਟਾਰਾ ਹੁੰਦਾ ਹੇ ਤਾਂ ਸਮਾਜ ਵਿੱਚ ਇਹ ਸੰਦੇਸ਼ ਪਹੁੰਚਦਾ ਹੇ ਕਿ ਲੜਾਈ ਝਗੜੀਆਂ ਵਿੱਚ ਕੁਝ ਨਹੀ ਰਖੀਆਂ ਅਤੇ ਜੋ ਜਿੰਦਗੀ ਪ੍ਰਮਾਤਮਾਂ ਨੇ ਸਾਨੂੰ ਬਖਸ਼ੀ ਉਸਨੂੰ ਬਗੇਰ ਕਿਸੇ ਡਰ ਜਾ ਹੋਰ ਕਾਰਨਾਂ ਤੋਂ ਬਤੀਤ ਕਰ ਸਕਦੇ ਹਾਂ।

ਇਕ ਕੇਸ ਵਿੱਚ ਹੋਈ ਸਫਲਤਾ ਬਾਰੇ ਦੱਸਦੇ ਜੱਜ ਸਾਹਿਬਾਨ ਨੇ ਦਸਿਆ ਕੀ ਕੇਸ 2017 ਤੋਂ ਅਦਾਲਤਾ ਵਿੱਚ ਲੰਭਿਤ ਸੀ ਅਤੇ ਪਾਰਟੀਆਂ ਆਪਸ ਵਿੱਚ ਚੈਕ ਬਾਉਂਸ ਨੂੰ ਲੇ ਕੇ ਝਗੜ ਰਹਿਆਂ ਸਨ, ਜਿਸ ਕਾਰਨ ਦੋਹਾਂ ਧਿਰਾਂ ਦਾ ਆਪਸੀ ਝਗੜਾ ਕਾਫੀ ਵੱਧ ਗਿਆ ਸੀ। ਇਹ ਕੇਸ ਅੱਜ ਮਾਨਯੌਗ ਅਦਾਲਤ ਸ਼੍ਰੀ ਦਰਬਾਰੀ ਲਾਲ, ਵਧੀਕ ਜਿਲ੍ਹਾ ਅਤੇ ਸੇੇਸ਼ਨਜ ਜੱਜ ਸਾਹਿਬ ਵੱਲੋ ਸੁਣਿਆ ਗਿਆ ਅਤੇ ਜੱਜ ਸਾਹਿਬਾਨ ਅਤੇ ਮੈਂਬਰਾਂ ਦੇ ਯਤਨਾ ਸਦਕਾਂ ਉਕਤ ਕੇਸ ਦਾ ਰਾਜੀਨਾਮਾ 5 ਲੱਖ 80 ਹਜਾਰ ਵਿੱਚ ਹੋ ਗਿਆ।

 

Tags: Judiciary , Harpreet Kaur Randhawa , Punjab State Legal Services Authority , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD