Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੋਗਾ ਦੀ ਨੈਸ਼ਨਲ ਲੋਕ ਅਦਾਲਤ ਜਰੀਏ ਤਕਰੀਬਨ 50.49 ਕਰੋੜ ਰੁਪਏ ਦੇ ਅਵਾਰਡ ਪਾਸ

ਵੱਡੀ ਗਿਣਤੀ ਵਿੱਚ ਲੋਕਾਂ ਨੂੰ ਪਹੁੰਚਾਇਆ ਲਾਭ, 7 ਹਜ਼ਾਰ ਤੋਂ ਵਧੇਰੇ ਕੇਸਾਂ ਦਾ ਕੀਤਾ ਨਿਪਟਾਰਾ-ਸੈਸ਼ਨ ਜੱਜ ਅਤੁਲ ਕਸਾਨਾ

Judiciary, National Lok Adalat, Punjab State Legal Services Authority, Moga

5 Dariya News

5 Dariya News

5 Dariya News

ਮੋਗਾ , 09 Dec 2023

Last updated on: Dec 09, 2023, 00:00 IST

ਜ਼ਿਲ੍ਹਾ ਮੋਗਾ ਅਤੇ ਇਸਦੀਆਂ ਸਬ-ਡਵੀਜ਼ਨਾਂ ਬਾਘਾਪੁਰਾਣਾ ਤੇ ਨਿਹਾਲ ਸਿੰਘ ਵਾਲਾ ਵਿੱਚ ਅੱਜ ਸ਼੍ਰੀ ਗੁਰਮੀਤ ਸਿੰਘ ਸੰਧਾਵਾਲੀਆ ਮਾਣਯੋਗ ਜੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ -ਕਮ-ਚੇਅਰਮੈਨ ਅਤੇ ਸ਼੍ਰੀ ਮਨਜਿੰਦਰ ਸਿੰਘ ਮਾਣਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਸ਼੍ਰੀ ਅਤੁਲ ਕਸਾਨਾ ਜੀ ਦੀ ਅਗਵਾਈ ਹੇਠ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ।

ਇਸ ਲੋਕ ਅਦਾਲਤ ਵਿੱਚ ਵੱਖਰੇ-ਵੱਖਰੇ 23 ਬੈਂਚ ਬਣਾਏ ਗਏ।ਇਨ੍ਹਾਂ ਬੈਂਚਾਂ ਵਿਚ ਇੱਕ ਬੈਂਚ ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਮੋਗਾ, 11 ਬੈਂਚ ਰੈਵੀਨਿਊ ਕੇਸਾਂ ਦੇ ਅਤੇ 1 ਬੈਂਚ ਕੰਜਿਊਮਰ ਕੋਰਟ ਦਾ ਵੀ ਬਣਾਇਆ ਗਿਆ। ਇਸ ਲੋਕ ਅਦਾਲਤ ਸਬੰਧੀ ਜਾਣਕਾਰੀ ਦਿੰਦੇ ਹੋਏ ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਅਤੁਲ ਕਸਾਨਾ ਨੇ ਦੱਸਿਆ ਕਿ ਇਸ ਲੋਕ ਅਦਾਲਤ ਵਿੱਚ ਵੱਖ-ਵੱਖ ਬੈਂਚਾਂ ਵਿੱਚ ਕੁੱਲ 9850 ਕੇਸ ਰੱਖੇ ਗਏ ਸਨ ਜਿਨ੍ਹਾਂ ਵਿਚੋਂ 4582 ਪ੍ਰੀ-ਲਿਟੀਗੇਟਿਵ ਅਤੇ 2426 ਪੈਂਡਿੰਗ ਕੇਸਾਂ ਦਾ ਮੌਕੇ ਤੇ ਆਪਸੀ ਰਜਾਮੰਦੀ ਨਾਲ ਨਬੇੜਾ ਕਰਵਾਇਆ ਗਿਆ। 

ਵੱਡੀ ਗਿਣਤੀ ਵਿੱਚ ਆਮ ਲੋਕਾ ਨੂੰ ਲਾਭ ਪਹੁੰਚਾ ਕੇ, ਲੋਕ ਅਦਾਲਤ ਜਰੀਏ 50 ਕਰੋੜ 48 ਲੱਖ 83 ਹਜ਼ਾਰ 467.7 ਰੁਪਏ ਦੇ ਅਵਾਰਡ ਪਾਸ ਕੀਤੇ ਗਏ। ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਲੋਕ ਅਦਾਲਤਾਂ ਰਾਹੀਂ ਆਮ ਲੋਕਾਂ ਨੂੰ ਬਹੁਤ ਸਾਰੇ ਲਾਭ ਹੁੰਦੇ ਹਨ ਕਿਉਂਕਿ ਇਸ ਵਿੱਚ ਰਾਜੀਨਾਮਾ ਕਰਨ ਨਾਲ ਆਪਸੀ ਰਿਸ਼ਤੇ ਵੀ ਮਜ਼ਬੂਤ ਹੁੰਦੇ ਹਨ ਅਤੇ ਪੈਸੇ ਦੀ ਵੀ ਬੱਚਤ ਹੁੰਦੀ ਹੈ।ਲੋਕ ਅਦਾਲਤਾਂ ਦੇ ਫੈਸਲੇ ਦੇ ਖਿਲਾਫ ਕੋਈ ਵੀ ਅਪੀਲ ਨਹੀਂ ਕੀਤੀ ਜਾ ਸਕਦੀ।

 

Tags: Judiciary , National Lok Adalat , Punjab State Legal Services Authority , Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD