Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

‘ਖੁਸ਼ਹਾਲ ਪੰਜਾਬ’ - ਨਸ਼ਾ ਵਿਰੋਧੀ ਜਾਗਰੂਕਤਾ ਸਪਰੋਟਸ ਮੀਟ ਤਹਿਤ ਫੁੱਟਬਾਲ ਟੀਮਾਂ ਵਿਚਕਾਰ ਹੋਏ ਮੁਕਾਬਲੇ

ਐਸਐਸਪੀ ਬਟਾਲਾ ਮੈਡਮ ਅਸ਼ਵਨੀ ਗੋਟਿਆਲ ਨੇ ਜੇਤੂ ਖਿਡਾਰੀਆਂ ਨੂੰ ਵੰਡੇ ਇਨਾਮ

Punjab Admin, Ashwani Gotial, SSP Batala, Batala

Web Admin

Web Admin

5 Dariya News

ਬਟਾਲਾ , 09 Dec 2023

Last updated on: Dec 09, 2023, 00:00 IST

ਪੁਲਿਸ ਜਿਲ੍ਹਾ ਬਟਾਲਾ ਵਲੋਂ ‘ਖੁਸ਼ਹਾਲ ਪੰਜਾਬ’ ਪ੍ਰੋਗਰਾਮ ਤਹਿਤ ਨਸ਼ਾ ਵਿਰੋਧੀ ਜਾਗਰੂਕਤਾ ਸਪਰੋਟਸ ਮੀਟ ਤਹਿਤ ਅੱਜ ਆਈਟੀਆਈ ਬਟਾਲਾ ਵਿਖੇ ਫੁੱਟਬਾਲ ਟੀਮਾਂ ਵਿੱਚ ਮੁਕਾਬਲੇ ਕਰਵਾਏ ਗਏ। ਇਸ ਮੌਕੇ ਮੈਡਮ ਅਸ਼ਵਨੀ ਗੋਟਿਆਲ, ਐਸ.ਐਸ.ਪੀ ਬਟਾਲਾ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਤੇ ਜੇਤੂ ਖਿਡਾਰੀਆਂ ਨੂੰ ਇਨਾਮ ਵੰਡੇ। ਇਸ ਮੌਕੇ ਗੁਰਬਿੰਦਰ ਸਿੰਘ ਸੰਧੂ ਐਸਪੀ (ਐੱਚ), ਗੁਰਪਰੀਤ ਸਿੰਘ ਐਸਪੀ(ਡੀ), ਡੀਐਸਪੀ  ਲਲਿਤ ਕੁਮਾਰ,ਹਰਵਿੰਦਰ ਸਿੰਘ ਤੇ ਵਿਸ਼ਵ ਨਾਥ, ਐਸਐਚਓ ਸੁਖਰਾਜ ਸਿੰਘ , ਇੰਸਪੈਕਟਰ ਦਲਜੀਤ ਸਿੰਘ, ਸੁਖਜਿੰਦਰ ਸਿੰਘ,ਏਐਸਆਈ ਭਗਤ ਸਿੰਘ, ਰਾਜੇਸ਼ਵਰ ਸਿੰਘ ਅਤੇ ਵੱਡੀ ਗਿਣਤੀ ਵਿੱਚ ਖਿਡਾਰੀ ਮੋਜੂਦ ਸਨ। 

ਇਸ ਮੌਕੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਐਸਐਸਪੀ ਬਟਾਲਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਅਗਵਾਈ ਹੇਠ ਪੰਜਾਬ ਪੁਲਿਸ ਵਲੋਂ ਨੌਜਵਾਨਾਂ ਨੂੰ ਨਸ਼ਿਆ ਵਿਰੁੱਧ ਜਾਗਰੂਕ ਕਰਨ ਦੇ ਮੰਤਵ ਨਾਲ ਖੇਡਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ,ਤਾਂ ਜੋ ਵੱਧ ਤੋਂ ਵੱਧ ਨੌਜਵਾਨ ਖੇਡਾਂ ਨਾਲ ਜੁੜਨ। ਉਨ੍ਹਾਂ ਖਿਡਾਰੀਆਂ ਨੂੰ ਹੋਰ ਮਿਹਨਤ ਤੇ ਲਗਨ ਨਾਲ ਖੇਡਾਂ ਵਿੱਚ ਹਿੱਸਾ ਲੈਣ ਲਈ ਪਰੇਰਿਤ ਕੀਤਾ। 

ਐਸਐਸਪੀ ਬਟਾਲਾ ਨੇ ਦੱਸਿਆ ਕਿ ਖੁਸ਼ਹਾਲ ਪੰਜਾਬ’ ਨਸ਼ਾ ਵਿਰੋਧੀ ਜਾਗਰੂਕਤਾ ਸਪਰੋਟਸ ਮੀਟ ਤਹਿਤ 12 ਦਸੰਬਰ ਨੂੰ ਐਥਲੈਟਿਕਸ ਈਵੈਂਟ ਜਿਨ੍ਹਾਂ ਵਿੱਚ 100, 200 ਤੇ 400 ਮੀਟਰ ਦੀ ਦੋੜ (ਲੜਕੇ/ਲੜਕੀਆਂ), ਪੁਲਿਸ ਲਾਈਨ ਬਟਾਲਾ ਵਿਖੇ ਕਰਵਾਈ ਜਾਵੇਗੀ। ਈਵੈਂਟ ਦਾ ਸਮਾਂ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗਾ। ਉਨ੍ਹਾਂ ਪੁਲਿਸ ਜ਼ਿਲ੍ਹਾ ਬਟਾਲਾ ਵਲੋਂ ਸਮੂਹ ਨੋਜਵਾਨਾਂ ਨੂੰ ਇਸ ਐਥਲੈਟਿਕਸ ਮੀਟ ਵਿੱਚ ਸ਼ਾਮਲ ਹੋਣ ਦਾ ਖੁੱਲਾ ਸੱਦਾ ਦਿੱਤਾ ਹੈ।

ਸ਼ਾਮਲ ਹੋਣ ਵਾਲੇ ਖਿਡਾਰੀ ਆਪਣੀ ਰਜਿਸ਼ਟਰੇਸ਼ਨ ਮੋਬਾਇਲ ਨੰਬਰ 97800-06017, 98554-62828 ਜਾਂ ਸਾਂਝ ਕੇਂਦਰ ਸਾਹਮਣੇ ਬੱਸ ਅੱਡਾ, ਦਫਤਰ ਐਸ.ਐਸ.ਪੀ ਬਟਾਲਾ ਵਿਖੇ ਕਰਵਾ ਸਕਦੇ ਹਨ। ਅੱਜ ਵੱਖ ਵੱਖ ਟੀਮਾਂ ਵਿੱਚ ਫੁੱਟਬਾਲ ਦੇ ਫਸਵੇਂ ਮੁਕਾਬਲੇ ਹੋਏ। ਲਾਲਪੁਰ ਅਤੇ ਜੈਤੋਸਰਜਾ ਦੀਆਂ ਟੀਮਾਂ ਵਿਚਕਾਰ ਫਸਵਾਂ ਮੁਕਾਬਲਾ ਹੋਇਆ। ਜਿਸ ਵਿੱਚ ਲਾਲਪੁਰ ਟੀਮ 4 ਦੇ ਮੁਕਾਬਲੇ 5 ਗੋਲਾਂ ਨਾਲ ਜੇਤੂ ਰਹੀ। ਇਸ ਮੌਕੇ ਪੁਲਿਸ ਵਿਭਾਗ ਦੀਆਂ ਟੀਮਾ ਵਿੱਚ ਵਿੱਚ ਦੋਸਤਾਨਾ ਮੁਕਾਬਲੇ ਵੀ ਹੋਏ।

 

Tags: Punjab Admin , Ashwani Gotial , SSP Batala , Batala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD