Wednesday, 22 July 2026

 

 

ਖ਼ਾਸ ਖਬਰਾਂ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ

 

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਰੀਦਕੋਟ ਵੱਲੋਂ ਕੌਮੀ ਲੋਕ ਅਦਾਲਤ ਦਾ ਆਯੋਜਨ

Judiciary, DLSA, Punjab State Legal Services Authority, National Lok Adalat, Lok Adalat, National Legal Services Authority

Web Admin

Web Admin

5 Dariya News

ਫਰੀਦਕੋਟ , 09 Dec 2023

Last updated on: Dec 09, 2023, 00:00 IST

ਅੱਜ ਮਾਨਯੋਗ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਦਿੱਲੀ  ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਾਰੇ ਭਾਰਤ ਵਿੱਚ ਕੌਮੀ ਲੋਕ ਅਦਾਲਤ ਲਗਾਈ ਗਈ । ਇਨ੍ਹਾਂ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਿਸਟਰ ਜਸਟਿਸ ਸ਼੍ਰੀ ਗੁਰਮੀਤ ਸਿੰਘ ਸੰਧਾਵਾਲੀਆ ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਸਹਿਤ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ  ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਮਿਸ ਨਵਜੋਤ ਕੌਰ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਾਹਿਬ ਫਰੀਦਕੋਟ  ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼੍ਰੀ ਅਜੀਤ ਪਾਲ ਸਿੰਘ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਸਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਵੱਲੋਂ ਇਸ ਜ਼ਿਲ੍ਹੇ ਦੀਆਂ ਅਦਾਲਤਾਂ ਵਿੱਚ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ ਜਿਸ ਦੇ ਤਹਿਤ ਜ਼ਿਲ੍ਹਾ ਫਰੀਦਕੋਟ ਦੀਆਂ ਅਦਾਲਤਾਂ ਵਿੱਚ 9 ਬੈਂਚ, ਸਥਾਈ ਲੋਕ ਅਦਾਲਤ ਵਿਖੇ 1 ਬੈਂਚ, ਸਬ ਡਵੀਜਨ ਜੈਤੋ ਵਿਖੇ 1 ਬੈਂਚ ਬਣਾਇਆ ਗਿਆ । 

ਇਸ ਤੋਂ ਇਲਾਵਾ ਰੈਵੇਨਿਊ ਕੋਰਟ ਦੇ 6 ਬੈਂਚ ਵੀ ਬਣਾਏ ਗਏ ।  ਇਸ ਲੋਕ ਅਦਾਲਤ ਵਿੱਚ 3839 ਕੇਸਾਂ ਵਿੱਚੋਂ 1427 ਕੇਸਾਂ ਦਾ ਨਿਪਟਾਰਾ ਕਰਕੇ 10,04,01,167/- ਰੁਪਏ ਦਾ ਅਤੇ ਇਸ ਵਿੱਚੋਂ ਪ੍ਰੀ ਲਿਟੀਗੇਸ਼ਨ ਸਟੇਜ਼ ਤੇ 2320 ਕੇਸਾਂ ਵਿੱਚੋਂ 581 ਕੇਸਾਂ ਦਾ ਨਿਪਟਾਰਾ ਕਰਕੇ 27,84,397/- ਰੁਪਏ ਦਾ ਅਵਾਰਡ ਪਾਸ ਕੀਤਾ ਗਿਆ । ਇਸ ਲੋਕ ਅਦਾਲਤ ਵਿੱਚ ਵੱਖ ਵੱਖ ਤਰ੍ਹਾਂ ਦੇ ਕੇਸਾਂ ਦਾ ਜਿਵੇਂ ਕਿ ਦੀਵਾਨੀ ਕੇਸ, ਰਾਜੀਨਾਮਾ ਹੋਣ ਯੋਗ ਫੌਜਦਾਰੀ ਕੇਸ, ਚੈੱਕ ਬਾਊਂਸ, ਰਿਕਵਰੀ ਦੇ ਕੇਸ, ਟ੍ਰੈਫਿਕ ਚਲਾਨ ਅਤੇ ਘਰੇਲੂ ਝਗੜਿਆਂ ਦੇ ਕੇਸ ਅਤੇ ਪ੍ਰੀ ਲਿਟੀਗੇਟਿਵ ਕੇਸਾਂ ਦਾ ਨਿਪਟਾਰਾ ਧਿਰਾਂ ਦੀ ਆਪਸੀ ਸਹਿਮਤੀ ਦੇ ਨਾਲ ਕੀਤਾ ਗਿਆ । 

ਇਸ ਮੌਕੇ ਬੋਲਦਿਆਂ ਜੱਜ ਸਾਹਿਬ ਨੇ ਸੰਬੋਧਨ ਕਰਦਿਆਂ ਹੋਇਆ ਦੱਸਿਆ ਕਿ ਲੋਕ ਅਦਾਲਤ ਵਿੱਚ ਫੈਸਲਾ ਹੋਏ ਕੇਸਾਂ ਦੀ ਕੋਈ ਅਪੀਲ ਦਲੀਲ ਨਹੀਂ ਹੈ । ਲੋਕ ਅਦਾਲਤ ਵਿੱਚ ਹੋਏ ਫੈਸਲੇ ਨੂੰ ਡਿਕਰੀ ਦੀ ਮਾਨਤਾ ਪ੍ਰਾਪਤ ਹੈ ਅਤੇ ਇਹ ਫੈਸਲੇ ਤਸੱਲੀਬਖਸ਼ ਹੁੰਦੇ ਹਨ ਅਤੇ ਧਿਰਾਂ ਨੂੰ ਮੁੱਕਦਮੇ ਬਾਜੀ ਤੋਂ ਮੁਕਤੀ ਮਿਲਦੀ ਹੈ ਅਤੇ ਹੋਰ ਕਈ ਮਾਨਸਿਕ ਪਰੇਸ਼ਾਨੀਆਂ ਤੋਂ ਧਿਰਾਂ ਨੂੰ ਮੁਕਤੀ ਮਿਲਦੀ ਹੈ।

ਇਸ ਤੋਂ ਇਲਾਵਾ ਜੱਜ ਸਾਹਿਬ ਨੇ ਮਿਡੀਏਸ਼ਨ ਸੈਂਟਰ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਮਿਡੀਏਸ਼ਨ ਸੈਂਟਰ ਵਿਖੇ ਲੋਕ ਆਪਣੇ ਕੇਸਾਂ ਫੈਸਲਾ ਆਪਸੀ ਰਾਜੀਨਾਮੇ ਨਾਲ ਕਰਵਾ ਸਕਦੇ ਹਨ ਅਤੇ ਜੋ ਲੋਕ ਅਦਾਲਤ ਵਿੱਚ ਕੇਸ ਕਰਨ ਤੋਂ ਅਸਮਰਥ ਉਹ ਵੀ ਮਿਡੀਏਸ਼ਨ ਸੈਂਟਰ ਵਿੱਚ ਦਰਖਾਸਤ ਦੇ ਕੇ ਅਪਣੇ ਕੇਸ ਦੀ ਸੁਣਵਾਈ ਕਰਵਾ ਸਕਦੇ ਹਨ ਅਤੇ ਆਪਸੀ ਰਾਜ਼ੀਨਾਮੇ ਨਾਲ ਆਪਣੇ ਝਗੜੇ ਨੂੰ ਖਤਮ ਕਰ ਸਕਦੇ ਹਨ। 

ਮਿਡੀਏਸ਼ਨ ਵਿੱਚ ਫੈਸਲਾ ਹੋਏ ਕੇਸਾਂ ਵਿੱਚ ਧਿਰਾਂ ਦਾ ਆਪਸੀ ਭਾਈਚਾਰਾ ਬਣਿਆ ਰਹਿੰਦਾ ਹੈ । ਇਸ ਦੇ ਨਾਲ ਹੀ ਮਾਨਯੋਗ ਸੀ. ਜੇ. ਐੱਮ. ਸ਼੍ਰੀ ਅਜੀਤ ਪਾਲ ਸਿੰਘ ਜੀਆਂ ਵੱਲੋਂ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਰੀਦਕੋਟ ਵੱਲੋਂ ਦਿੱਤੀਆਂ ਜਾਂਦੀਆਂ ਸੁਵਿਧਾਵਾਂ ਬਾਰੇ ਵੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ । ਇਸ ਤੋਂ ਇਲਾਵਾ ਇਸ ਲੋਕ ਅਦਾਲਤ ਦੀ ਸਫਲਤਾ ਵਜੋਂ  ਫੈਮਲੀ ਕੋਰਟ ਫਰੀਦਕੋਟ ਵੱਲੋਂ ਇੱਕ ਪਰਿਵਾਰਿਕ ਝਗੜੇ ਦਾ ਉਲਝਣ ਭਰੇ ਕੇਸ ਦਾ ਨਿਪਟਾਰਾ ਕਰਵਾ ਕੇ ਉਨ੍ਹਾਂ ਦਾ ਘਰ ਵਸਾ ਦਿੱਤਾ ਗਿਆ । 

ਇਸ ਤੋਂ ਇਲਾਵਾ ਮਿਸ ਦਮਨਦੀਪ ਕਮਲ ਹੀਰਾ ਮਾਨਯੋਗ ਸਿਵਲ ਜੱਜ ਜੂਨੀਅਰ ਡਵੀਜਨ ਫਰੀਦਕੋਟ ਜੀਆਂ ਦੀ ਕੋਰਟ ਵੱਲੋਂ ਅੱਜ ਇੱਕ ਚੈੱਕ ਦੇ ਕੇਸ ਵਿੱਚ ਕੁੱਲ 34,002/- ਰੁਪਏ ਵਿੱਚ ਰਾਜੀਨਾਮਾ ਕਰਵਾ ਕੇ ਪੁਰਾਣਾ ਕੇਸ ਨਿਪਟਾਇਆ ਗਿਆ । ਇਸ ਦੇ ਨਾਲ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਾਹਿਬ ਦੇ ਹੁਕਮਾਂ ਅਨੁਸਾਰ ਕੋਰਟ ਕੰਪਲੈਕਸ ਵਿੱਚ ਸਾਰੇ ਜੁਡੀਸ਼ੀਅਲ ਅਫਸਰ ਸਾਹਿਬਾਨਾਂ, ਮੈਂਬਰ ਸਾਹਿਬਾਨ ਲੋਕ ਅਦਾਲਤ ਅਤੇ ਸਾਰੇ ਸਟਾਫ ਲਈ ਲੰਚ ਦਾ ਵੀ ਪ੍ਰਬੰਧ ਕੀਤਾ ਗਿਆ ।

ਇਸ ਤੋਂ ਇਲਾਵਾ ਆਮ ਜਨਤਾ ਲਈ  ਚਾਹ ਦਾ ਲੰਗਰ ਵੀ ਲਗਾਇਆ ਗਿਆ । ਅੰਤ ਵਿੱਚ ਜੱਜ ਸਾਹਿਬਾਨ ਜੀ ਨੇ ਲੋਕਾਂ ਨੂੰ ਸਬੰਧਨ ਕਰਦੇ ਹੋਏ ਕਿਹਾ ਕਿ ਝਗੜੇ ਮੁਕਾਓ ਪਿਆਰ ਵਧਾਓ, ਲੋਕ ਅਦਾਲਤਾਂ ਰਾਹੀਂ ਛੇਤੀ ਦੇ ਸਸਤਾ ਨਿਆ ਪਾਓ।

 

Tags: Judiciary , DLSA , Punjab State Legal Services Authority , National Lok Adalat , Lok Adalat , National Legal Services Authority

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD