Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਨੈਸ਼ਨਲ ਲੋਕ ਅਦਾਲਤ ਵਿੱਚ 7683 ਕੇਸਾਂ ਦਾ ਆਪਸੀ ਰਜ਼ਾਮੰਦੀ ਨਾਲ ਨਿਪਟਾਰਾ

Judiciary, DLSA, Punjab State Legal Services Authority, National Lok Adalat, Lok Adalat, National Legal Services Authority

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 09 Dec 2023

Last updated on: Dec 09, 2023, 00:00 IST

ਕਾਰਜਕਾਰੀ ਚੇਅਰਮੈਨ, ਸ੍ਰੀ ਗੁਰਮੀਤ ਸਿੰਘ, ਸੰਧਾਵਾਲੀਆ, ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੀਆਂ ਹਦਾਇਤਾਂ ਤਹਿਤ ਅੱਜ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਸ਼ੈਸ਼ਨ ਡਵੀਜ਼ਨ ਵਿੱਚ ਸ੍ਰੀ ਰਾਜ ਕੁਮਾਰ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ 07 ਬੈਂਚ ਸ਼੍ਰੀ ਮੁਕਤਸਰ ਸਾਹਿਬ ਵਿਖੇ ਅਤੇ ਮਲੋਟ ਵਿਖੇ 3 ਅਤੇ ਗਿਦੜਬਾਹਾ ਵਿਖੇ 2 ਬੈਂਚ ਲਗਾਏ ਗਏ। ।

ਇਸ ਨੈਸ਼ਨਲ ਲੋਕ ਅਦਾਲਤ ਵਿੱਚ ਲੈਂਡ ਐਜੂਕੈਸ਼ਨ ਕੇਸ, ਮੋਟਰ ਐਕਸੀਡੈਂਟ, ਪਰਿਵਾਰਕ ਝਗੜੇ, ਟਰੈਫਿਕ ਚਲਾਨ, ਬੈਂਕ ਕੇਸ, ਬਿਜਲੀ ਚੋਰੀ ਦੇ ਕੇਸ, ਸਿਵਲ ਸੂਟ, 138 NI ACT ਅਤੇ ਕੈਂਸਲੇਸ਼ਨ, ਐਫ.ਆਈ.ਆਰ ਆਦਿ ਕੇਸਾਂ ਦੀ ਸੁਣਵਾਈ ਕੀਤੀ ਗਈ। ਜਿਸ ਦੀ ਕ੍ਰਮਵਾਰ ਮਿਸ ਗਿਰੀਸ਼, ਵਧੀਕ ਜ਼ਿਲ੍ਹਾ ਤੇ ਸ਼ੈਸ਼ਨ ਜੱਜ, ਮਿਸ ਅਮੀਤਾ ਸਿੰਘ, ਪ੍ਰਿੰਸੀਪਲ ਜੱਜ ਫੈਮਿਲੀ ਕੋਰਟ, ਸ਼੍ਰੀ ਜਤਿੰਦਰਪਾਲ, ਸਿਵਲ ਜੱਜ (ਸੀਨੀ. ਡਵੀ,), ਰਾਜਪਾਲ ਰਾਵਲ, ਸੀ.ਜੇ.ਐਮ,, ਸ਼੍ਰੀ ਮਹੇਸ਼ ਕੁਮਾਰ, ਵਧੀਕ ਸਿਵਲ ਜੱਜ (ਸੀਨੀ ਡਵੀ), ਸ਼੍ਰੀ ਗੁਰਨਾਮ ਸਿੰਘ, ਚੇਅਰਮੈਨ ਪੀ. ਐਲ. ਏ., ਸ਼੍ਰੀ ਨੀਰਜ ਕੁਮਾਰ, ਵਧੀਕ ਸਿਵਲ ਜੱਜ ਸੀਨੀ. ਡਵੀ. ਮਲੋਟ, ਮਿਸ ਦਿਲਸ਼ਾਦ ਕੌਰ, ਜੇ.ਐਮ.ਆਈ.ਸੀ, ਸ਼੍ਰੀ ਕੰਵਲਜੀਤ ਸਿੰਘ, ਜੇ.ਐਮ.ਆਈ.ਸੀ, ਮਿਸ ਅਮਨਦੀਪ ਕੌਰ, ਵਧੀਕ ਸਿਵਲ ਜੱਜ ਸੀਨੀ.ਡਵੀ. ਗਿੱਦੜਬਾਹਾ, ਮਿਸ ਏਕਤਾ, ਜੇ.ਐਮ.ਆਈ.ਸੀ, ਗਿੱਦੜਬਾਹਾ ਆਦਿ ਬੈਂਚਾਂ ਵਲੋਂ ਧਿਰਾ ਦੀ ਸੁਣਵਾਈ ਕੀਤੀ ਗਈ।  ਅੱਜ ਦੀ ਲੋਕ ਅਦਾਲਤ ਵਿਚ ਕੁੱਲ 8556 ਕੇਸ ਰੱਖੇ ਗਏ, ਜਿਨ੍ਹਾਂ ਵਿੱਚੋਂ ਕੁੱਲ 7683 ਕੇਸਾਂ ਦਾ ਨਿਪਟਾਰਾ ਕੀਤਾ ਗਿਆ ।

ਇਸ ਮੌਕੇ ਲੋਕ ਅਦਾਲਤਾਂ ਵਿੱਚ ਕੇਸ ਲਾਉਣ ਦੇ ਲਾਭ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ, ਸ੍ਰੀ ਰਾਜ ਕੁਮਾਰ ਨੇ ਦੱਸਿਆ ਕਿ ਲੋਕ ਅਦਾਲਤ ਵਿੱਚ ਦੋਹਾਂ ਧਿਰਾਂ ਦੀ ਸਹਿਮਤੀ ਨਾਲ ਕੇਸ ਦਾ ਸਥਾਈ ਹੱਲ ਹੋ ਜਾਂਦਾ ਹੈ ਅਤੇ ਇਸ ਵਿੱਚ ਕੋਰਟ ਫੀਸ ਵਾਪਸ ਹੋ ਜਾਂਦੀ ਹੈ। ਇਸ ਵਿੱਚ ਦੋਵੇਂ ਧਿਰਾਂ ਦੀ ਸਹਿਮਤੀ ਨਾਲ ਨਿਪਟਾਰਾ ਹੋਣ ਨਾਲ ਦੋਵੇਂ ਧਿਰਾਂ ਹੀ ਜੇਤੂ ਰਹਿੰਦੀਆਂ ਹਨ। ਲੋਕ ਅਦਾਲਤਾਂ ਰਾਹੀਂ ਸਮੇਂ ਅਤੇ ਧਨ ਦੀ ਬੱਚਤ ਹੁੰਦੀ ਹੈ। ਲੋਕ ਅਦਾਲਤ ਦੇ ਫ਼ੈਸਲੇ/ਅਵਾਰਡ ਨੂੰ ਸਿਵਲ ਕੋਰਟ ਦੀ ਡਿਕਰੀ ਦੇ ਬਰਾਬਰ ਹੀ ਮਾਨਤਾ ਹੈ। ਇਸ ਦੇ ਫ਼ੈਸਲੇ ਵਿਚ ਕਿਤੇ ਅਪੀਲ ਵੀ ਨਹੀਂ ਹੁੰਦੀ ਹੈ। ਇਸ ਮੌਕੇ ਮਿਸ ਹਰਪ੍ਰੀਤ ਕੌਰ, ਸਕੱਤਰ/ਸੀ.ਜੀ.ਐਮ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਲੋਕ ਅਦਾਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। ਜੇਕਰ ਕਿਸੇ ਧਿਰ ਨੇ ਆਪਣੇ ਝਗੜੇ ਦਾ ਨਿਪਟਾਰਾ ਕਰਾਉਣਾ ਹੋਵੇ, ਤਾਂ ਉਹ ਸਬੰਧਤ ਅਦਾਲਤ ਨੂੰ ਦਰਖਾਸਤ ਦੇ ਸਕਦਾ ਹੈ।

 

Tags: Judiciary , DLSA , Punjab State Legal Services Authority , National Lok Adalat , Lok Adalat , National Legal Services Authority

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD