Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਕੌਮੀ ਲੋਕ ਅਦਾਲਤ ਵਿੱਚ 5219 ਤੋਂ ਵੱਧ ਕੇਸਾਂ ਦਾ ਨਿਪਟਾਰਾ

ਸਥਾਈ ਲੋਕ ਅਦਾਲਤ ਸਮੇਤ ਕੁੱਲ 10 ਬੈਂਚ ਲਗਾ ਕੇ ਵੱਖ ਵੱਖ ਕੇਸਾਂ ਦਾ ਕੀਤਾ ਨਿਪਟਾਰਾ

udiciary, DLSA, Punjab State Legal Services Authority, National Lok Adalat, Lok Adalat, National Legal Services Authority

Web Admin

Web Admin

5 Dariya News

ਫਤਹਿਗੜ੍ਹ ਸਾਹਿਬ , 09 Dec 2023

Last updated on: Dec 09, 2023, 00:00 IST

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਲਗਾਈ ਗਈ ਕੌਮੀ ਲੋਕ ਅਦਾਲਤ ਵਿੱਚ  5219 ਤੋਂ ਵੱਧ  ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਜਿਲ੍ਹਾ ਅਤੇ ਸ਼ੈਸ਼ਨਜ਼ ਜੱਜ ਸਮੇਤ ਬਾਕੀ ਲੋਕ ਅਦਾਲਤ ਬੈਚਾਂ ਵਲੋਂ ਕੀਤੇ ਯਤਨਾਂ ਸਦਕਾ ਪੁਰਾਣੇ ਚਲਦੇ ਕੇਸਾਂ ਨੂੰ ਨਿਪਟਾਇਆ ਗਿਆ ਅਤੇ ਵਿਵਾਹਿਕ ਜੋੜਿਆਂ ਨੂੰ ਮਿਲਾਇਆ ਗਿਆ।  ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਗੁਪਤਾ ਜਿਲ੍ਹਾ ਅਤੇ ਸੈਸ਼ਨਜ਼ ਜੱਜ ਸਹਿਤ ਚੈਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਤਹਿਗੜ੍ਹ ਸਾਹਿਬ ਸ੍ਰੀ ਅਰੁਣ ਗੁਪਤਾ ਨੇ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਤਹਿਗੜ੍ਹ ਸਾਹਿਬ ਵਿਖੇ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਿਰਦੇਸ਼ਾਂ ਤਹਿਤ ਜਿਲ੍ਹਾ ਫਤਹਿਗੜ੍ਹ ਸਾਹਿਬ ਅਤੇ ਸਬ-ਡਵੀਜ਼ਨ ਪੱਧਰ ਦੀਆਂ ਅਦਾਲਤਾਂ ਵਿੱਚ ਵੱਡੇ ਪੱਧਰ ਤੇ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਸਥਾਈ ਲੋਕ ਅਦਾਲਤ ਸਮੇਤ ਕੁੱਲ 10 ਲੋਕ ਅਦਾਲਤ ਦੇ ਬੈਂਚ ਲੱਗੇ ਸਨ। ਜਿਸ ਵਿੱਚ ਸਾਰੇ ਪ੍ਰਕਾਰ ਨਾਲ ਸਬੰਧਤ ਕੇਸ ਜਿਵੇਂ ਕਿ ਰਾਜ਼ੀਨਾਮੇ ਯੋਗ ਫੌਜ਼ਦਾਰੀ ਕੇਸ, ਚੈਕ ਬਾਉਂਸ ਦੇ ਕੇਸ, ਮੋਟਰ ਐਕਸੀਡੈਂਟ ਕੇਸ, ਵਿਵਾਹਿਕ ਅਤੇ ਪਰਿਵਾਰਕ ਝਗੜਿਆਂ ਦੇ ਕੇਸ, ਕਿਰਤ ਮਾਮਲਿਆਂ ਦੇ ਕੇਸ, ਦੀਵਾਨੀ ਕੇਸ ਜਿਵੇਂ ਕਿ ਕਿਰਾਏ  ਸਬੰਧੀ , ਬੈਂਕ ਰਿਕਵਰੀ, ਰੈਵੀਨਿਊ ਕੇਸ, ਬਿਜਲੀ ਅਤੇ ਪਾਣੀ ਦੇ ਚਲਦੇ  ਅਤੇ ਪ੍ਰੀ ਲੰਬਿਤ ਕੇਸ ਫੈਸਲੇ ਲਈ ਰੱਖੇ ਗਏ ਸਨ,

ਸ੍ਰੀ ਅਰੁਣ ਗੁਪਤਾ ਨੇ ਦੱਸਿਆ ਕਿ ਅਥਾਰਟੀ ਵਲੋਂ ਅੱਜ ਦੀ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਕਰਨ ਦਾ ਉਪਰਾਲਾ ਕੀਤਾ ਗਿਆ ਤਾਂ ਜੋ ਪਬਲਿਕ ਤੇ ਲੰਮੇ ਸਮੇਂ ਤੋ ਚਲਦੇ ਹੋਏ ਕੇਸਾਂ ਨੂੰ ਆਪਸੀ ਸਹਿਮਤੀ ਨਾਲ ਖਤਮ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਲੋਕ ਅਦਾਲਤ ਵਿੱਚ ਸਾਰੇ ਪ੍ਰਕਾਰ ਦੇ ਕੇਸਾਂ ਨੂੰ ਮਿਲਾ ਕੇ ਕੁੱਲ 5219ਕੇਸਾਂ ਦਾ ਨਿਪਟਾਰਾ ਕੀਤਾ ਗਿਆ ਅਤੇ 22 ਕਰੋੜ ਤੋਂ ਵੱਧ ਰਕਮ ਦੇ ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਇਸ ਲੋਕ ਅਦਾਲਤ ਵਿੱਚ ਪਾਰਟੀਆਂ ਅਤੇ ਵਕੀਲਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ।

ਸ੍ਰੀ ਅਰੁਣ ਗੁਪਤਾ ਨੇ ਦੱਸਿਆ ਕਿ ਇਸ ਲੋਕ ਅਦਾਲਤ ਵਿੱਚ ਮੁੱਖ ਤੌਰ ਤੇ 3 ਪੰਜ ਸਾਲਾ ਕੇਸਾਂ ਨੂੰ ਲੋਕ ਅਦਾਲਤ ਰਾਹੀਂ ਨਿਪਟਾਇਆ ਗਿਆ ਅਤੇ ਨਿਬੜੇ ਕੇਸਾਂ ਵਿਚੋਂ  7 ਝਗੜ ਰਹੇ ਵਿਵਾਹਿਕ ਜੋੜਿਆਂ ਨੂੰ ਲੋਕ ਅਦਾਲਤ ਵਿੱਚ ਫੈਮਲੀ ਕੋਰਟ ਦੇ ਬੈਂਚ ਰਾਹੀਂ ਸਮਝਾ ਕੇ ਇਕੱਠੇ ਕੀਤੇ ਗਿਆ ਅਤੇ ਉਹਨਾਂ ਦਾ ਵਿਵਾਹਿਕ ਜੀਵਨ ਫਿਰ ਤੋਂ ਖੁਸ਼ੀਆਂ ਭਰਿਆ ਹੋ ਗਿਆਅਤੇ ਚੈੱਕ ਬਾਉਂਸ ਦੇ ਮਾਮਲਿਆਂ ਵਿਚ ਦੋ ਦੋਸਤਾਂ ਦੇ ਆਪਸ ਵਿਚ ਚਲ ਰਹੇ 6 ਕੇਸਾਂ ਦਾ 65 ਲੱਖ ਰੁਪਏ ਦੀ ਰਕਮ ਵਿਚ ਨਿਬੇੜਾ ਕਰਵਾਇਆ ਗਿਆ। ਇਸੇ ਤਰੀਕੇ ਨਾਲ ਇਕ ਭਾਵਨਾਤਮਕ ਪਲ ਵਿਚ ਇਕ ਔਰਤ ਜਿਸ ਦਾ ਕਿ ਕੇਸ  ਨਿਬੜਨ ਕਰਕੇ ਉਨ੍ਹਾਂ ਦਾ ਮਨ ਭਰ ਗਿਆ ਸੀ ਨੂੰ ਨਿਆਂਇਕ ਅਧਿਕਾਰੀ ਵਲੋਂ ਗੱਲਵਕੜੀ ਪਾ ਕੇ ਦਿਲਾਸਾ ਦਿੱਤਾ ਗਿਆ।   ਇਸ ਲੋਕ ਅਦਾਲਤ ਵਿੱਚ ਸਾਰੀਆਂ ਬੈਕਾਂ ਦੇ ਪ੍ਰਤੀਨਿਧੀਆਂ ਨੇ ਵੀ ਉੱਚੇਚੇ ਤੌਰ ਤੇ ਭਾਗ ਲੈਕੇ ਵੱਡੀ ਗਿਣਤੀ ਵਿੱਚ ਕੇਸਾਂ ਦਾ ਸਥਾਈ ਲੋਕ ਅਦਾਲਤ ਵਿੱਚ ਨਿਪਟਾਰਾ ਕਰਵਾਇਆ ਗਿਆ, ਇਹ ਵੀ ਦੱਸਣਯੋਗ ਹੈ ਕਿ ਸਥਾਈ ਲੋਕ ਅਦਾਲਤ ਵਿੱਚ 18 ਪ੍ਰਕਾਰ ਦੀਆਂ ਪਬਲਿਕ ਨਾਲ ਸਬੰਧਿਤ ਸੇਵਾਵਾਂ ਦੇ ਕੇਸ ਰੱਖੇ ਜਾਂਦੇ ਹਨ ਅਤੇ ਇਹ ਸਥਾਈ ਲੋਕ ਅਦਾਲਤ ਰੋਜ ਲੱਗਦੀ ਹੈ।

ਇਸ ਮੌਕੇ ਸ੍ਰੀਮਤੀ ਮਨਪ੍ਰੀਤ ਕੌਰ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਤਹਿਗੜ੍ਹ ਸਾਹਿਬ ਨੇ ਦੱਸਿਆ ਕਿ ਆਮ ਪਬਲਿਕ ਨੂੰ ਇਸ ਲੋਕ ਅਦਾਲਤ ਵਿੱਚ ਭਾਗ ਲੈਕੇ ਵੱਧ ਤੋਂ ਵੱਧ ਭਾਗ ਉਠਾਉਣਾ ਚਾਹੀਦਾ ਹੈ ਕਿਉਂਕਿ ਇਹਨਾਂ ਲੋਕ ਅਦਾਲਤਾਂ ਦੇ ਬਹੁਤ ਲਾਭ ਹਨ ਅਤੇ ਇਹਨਾਂ ਵਿੱਚ  ਸਮਝੋਤਾ ਹੋਣ ਦੀ ਸੂਰਤ ਵਿੱਚ ਕੋਰਟ ਫੀਸ ਵੀ ਵਾਪਸ ਹੁੰਦੀ ਹੈ ਅਤੇ ਲੋਕ ਅਦਾਲਤ ਦਾ ਫੈਸਲਾ ਵੀ ਅੰਤਿਮ ਹੁੰਦਾ ਹੈ।

J

 

Tags: udiciary , DLSA , Punjab State Legal Services Authority , National Lok Adalat , Lok Adalat , National Legal Services Authority

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD