Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਨੈਸ਼ਨਲ ਲੋਕ ਅਦਾਲਤ ਦਾ ਲੋੜਵੰਦ ਲੋਕਾਂ ਨੇ ਲਿਆ ਭਰਪੂਰ ਲਾਹਾ

ਵੱਖ-ਵੱਖ ਨਿਆਂਇਕ ਅਦਾਲਤਾਂ 'ਚ 43197 ਕੇਸਾਂ ਦਾ ਨਿਪਟਾਰਾ

Judiciary, DLSA, Punjab State Legal Services Authority, National Lok Adalat, Lok Adalat, National Legal Services Authority

Web Admin

Web Admin

5 Dariya News

ਲੁਧਿਆਣਾ , 09 Dec 2023

Last updated on: Dec 09, 2023, 00:00 IST

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਵਲੋਂ ਜ਼ਿਲ੍ਹਾ ਕਚਹਿਰੀਆਂ, ਲੁਧਿਆਣਾ ਅਤੇ ਸਿਵਲ ਕੋਰਟਸ-ਜਗਰਾਓਂ, ਖੰਨਾ, ਸਮਰਾਲਾ ਅਤੇ ਪਾਇਲ ਵਿਖੇ ਵੱਖ-ਵੱਖ ਨਿਆਂਇਕ ਅਦਾਲਤਾਂ ਵਿੱਚ ਲੰਬਿਤ ਮਾਮਲਿਆਂ ਦਾ ਨਿਪਟਾਰਾ ਧਿਰਾਂ ਦੀ ਆਪਸੀ ਸਹਿਮਤੀ ਨਾਲ ਕਰਵਾਉਣ ਦੇ ਮੰਤਵ ਨੂੰ ਮੁੱਖ ਰੱਖਦੇ ਹੋਏ ਨੈਸ਼ਨਲ ਲੋਕ ਅਦਾਲਤ ਦਾ ਸਫ਼ਲ ਆਯੋਜਨ ਹੋਇਆ ਜਿੱਥੇ ਲੋੜਵੰਦ ਲੋਕਾਂ ਨੇ ਭਰਪੂਰ ਲਾਹਾ ਲਿਆ।

ਅੱਜ ਦੀ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਕੁੱਲ 55118 ਕੇਸ ਨਿਪਟਾਰੇ ਲਈ ਰੱਖੇ ਗਏ ਸਨ ਜਿਨ੍ਹਾਂ ਵਿੱਚੋਂ 43197 ਕੇਸਾਂ ਦਾ ਨਿਪਟਾਰਾ ਦੋਹਾਂ ਧਿਰਾਂ ਦੀ ਆਪਸੀ ਸਹਿਮਤੀ ਰਾਹੀਂ ਕਰਵਾਇਆ ਗਿਆ। ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਕੀਤੇ ਗਏ ਇਸ ਨੈਸ਼ਨਲ ਲੋਕ ਅਦਾਲਤ ਦੇ ਪ੍ਰਚਾਰ ਸਦਕਾ ਇਸ ਨੈਸ਼ਨਲ ਲੋਕ ਅਦਾਲਤ ਦੌਰਾਨ 90,52,84,330/- ਰੁਪਏ ਦੇ ਅਵਾਰਡ ਪਾਸ ਕੀਤੇ ਗਏ।

ਮਾਣਯੋਗ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ, ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ-ਕਮ-ਪ੍ਰਬੰਧਕੀ ਜੱਜ, ਸੈਸ਼ਨਜ ਡਵੀਜਨ ਲੁਧਿਆਣਾ ਦੀਆਂ ਹਦਾਇਤਾਂ ਅਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ੍ਰੀ ਮੁਨੀਸ਼ ਸਿੰਗਲ, ਮਾਨਯੋਗ ਜਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੀ ਪ੍ਰਧਾਨਗੀ ਅਤੇ ਸ੍ਰੀ ਰਮਨ ਸ਼ਰਮਾ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੀ ਦੇਖ-ਰੇਖ ਹੇਠ ਅੱਜ 09 ਦਸੰਬਰ, 2023 ਨੂੰ ਜਿਲ੍ਹਾ ਕਚਹਿਰੀਆਂ, ਲੁਧਿਆਣਾ ਅਤੇ ਸਿਵਲ ਕੋਰਟਸ-ਜਗਰਾਓਂ, ਖੰਨਾ, ਸਮਰਾਲਾ ਅਤੇ ਪਾਇਲ ਵਿਖੇ ਵੱਖ-ਵੱਖ ਨਿਆਂਇਕ ਅਦਾਲਤਾਂ ਵਿੱਚ ਲੰਬਿਤ ਮਾਮਲਿਆਂ ਦਾ ਨਿਪਟਾਰਾ ਧਿਰਾਂ ਦੀ ਆਪਸੀ ਸਹਿਮਤੀ ਨਾਲ ਕਰਵਾਉਣ ਦੇ ਮੰਤਵ ਨੂੰ ਮੁੱਖ ਰੱਖਦੇ ਹੋਏ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ।

ਸਕੱਤਰ ਸ੍ਰੀ ਰਮਨ ਸ਼ਰਮਾ ਨੇ ਦੱਸਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਅਦਾਲਤਾਂ ਵਿੱਚ ਲੰਬਿਤ ਕੇਸ ਅਤੇ ਪ੍ਰੀ-ਲੀਟੀਗੇਟਿਵ ਕੇਸ (ਅਜਿਹੇ  ਝਗੜੇ ਜਿਹੜੇ ਅਜੇ ਅਦਾਲਤਾਂ ਵਿੱਚ ਦਾਇਰ ਨਹੀਂ ਕੀਤੇ ਗਏ ਹਨ) ਜਿਨ੍ਹਾਂ ਵਿੱਚ ਮੁੱਖ ਤੌਰ ਤੇ ਸਿਵਲ ਕੇਸ ਜਿਵੇਂ ਕਿ ਕਿਰਾਇਆ, ਬੈਂਕ ਦੀ ਰਿਕਵਰੀ, ਮਾਲ ਮਾਮਲੇ, ਬਿਜਲੀ ਅਤੇ ਪਾਣੀ ਦੇ ਬਿੱਲਾਂ (ਚੋਰੀ ਦੇ ਕੇਸਾਂ ਨੂੰ ਛੱਡ ਕੇ), ਤਨਖਾਹਾਂ ਅਤੇ ਭੱਤਿਆਂ ਅਤੇ ਸੇਵਾ ਮੁਕਤ ਲਾਭਾਂ ਨਾਲ ਸਬੰਧਤ ਮਾਮਲੇ, ਜੰਗਲਾਤ ਐਕਟ ਦੇ ਕੇਸ, ਤਬਾਹੀ ਮੁਆਵਜ਼ਾ, ਫੌਜਦਾਰੀ ਮਿਕਦਾਰ ਮਾਮਲੇ, ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ ਦੀ ਧਾਰਾ 138 ਦੇ ਅਧੀਨ ਸ਼ਿਕਾਇਤਾਂ, ਕਵਰਡ ਮਾਮਲਿਆਂ ਦੀ ਸੁਣਵਾਈ ਆਦਿ ਸ਼ਾਮਲ ਸਨ।

ਉਨ੍ਹਾਂ ਦੱਸਿਆ ਕਿ ਕੇਸਾਂ ਦੇ ਨਿਪਟਾਰੇ ਲਈ ਜਿਲ੍ਹਾ ਪੱਧਰ ਤੇ ਕੁੱਲ 25 ਲੋਕ ਅਦਾਲਤ ਬੈਂਚਾਂ ਦਾ ਗਠਨ ਕੀਤਾ ਗਿਆ ਅਤੇ ਉਪ ਮੰਡਲ ਪੱਧਰਾਂ ਤੇ ਕੁੱਲ 8 ਲੋਕ ਅਦਾਲਤ ਬੈਂਚਾਂ ਦਾ ਗਠਨ ਕੀਤਾ ਗਿਆ ਜਿਨ੍ਹਾਂ ਦੀ ਪ੍ਰਧਾਨਗੀ ਨਿਆਂਇਕ ਅਧਿਕਾਰੀ ਸਾਹਿਬਾਨ ਵੱਲੋਂ ਕੀਤੀ ਗਈ। ਲੋਕ ਅਦਾਲਤ ਬੈਂਚਾਂ ਦੇ ਸਹਿਯੋਗ ਲਈ ਹਰ ਲੋਕ ਅਦਾਲਤ ਬੈਂਚ ਵਿੱਚ ਇੱਕ ਸੀਨੀਅਰ ਐਡਵੋਕੇਟ ਅਤੇ ਇੱਕ ਉੱਘੇ ਸਮਾਜ ਸੇਵਕ ਨੂੰ ਬਤੌਰ ਮੈਂਬਰ ਨਾਮਜ਼ਦ ਕੀਤਾ ਗਿਆ ਸੀ ਮਾਣਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਆਪਣੇ ਝਗੜਿਆਂ ਦਾ ਨਿਪਟਾਰਾ ਲੋਕ ਅਦਾਲਤ ਦੇ ਮਾਧਿਅਮ ਰਾਹੀਂ ਕਰਵਾ ਕੇ ਛੇਤੀ ਅਤੇ ਸਸਤਾ ਨਿਆਂ ਪ੍ਰਾਪਤ ਕਰੋ।                                                   

 

Tags: Judiciary , DLSA , Punjab State Legal Services Authority , National Lok Adalat , Lok Adalat , National Legal Services Authority

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD