Saturday, 18 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ‘ਚ ਕੂੜੇ ਅਤੇ ਪਲਾਸਟਿਕ ਤੋਂ ਪੈਦਾ ਹੋਣ ਵਾਲੀ ਕਾਰਬਨ ਦਾ ਸੰਤੁਲਨ ਬਣਾਉਣ ਲਈ ਵੱਧ ਤੋਂ ਵੱਧ ਪੌਦੇ ਲਗਾਏ ਜਾਣਗੇ: ਜਨਰਲ ਚੋਣ ਅਬਜ਼ਰਵਰ ਡਾ. ਹੀਰਾ ਲਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਅੰਮ੍ਰਿਤਸਰ ਵਿੱਚ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਕੀਤੀ ਮੀਟਿੰਗ

 

ਕੌਮੀ ਲੋਕ ਅਦਾਲਤ ਦੌਰਾਨ 15110 ਕੇਸਾਂ ਦਾ ਨਿਪਟਾਰਾ ਕੀਤਾ ਗਿਆ

ਪੰਜ ਜੋੜਿਆਂ ਨੂੰ ਫ਼ਿਰ ਤੋਂ ਮਿਲਾਇਆ ਗਿਆ*

Judiciary, DLSA, Punjab State Legal Services Authority, National Lok Adalat, Lok Adalat, National Legal Services Authority

Web Admin

Web Admin

5 Dariya News

ਐਸ ਏ ਐਸ ਨਗਰ , 09 Dec 2023

​​ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵਲੋਂ ਭੇਜੇ ਗਏ ਪ੍ਰੋਗਰਾਮ ਅਨੁਸਾਰ ਜਸਟਿਸ ਸ੍ਰੀ ਗੁਰਮੀਤ ਸਿੰਘ, ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਜਸਟਿਸ ਸ੍ਰੀ ਅਨੂਪਇੰਦਰ ਸਿੰਘ ਗਰੇਵਾਲ, ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਐਡਮਿਨਿਸਟ੍ਰੇਟਿਵ ਜੱਜ, ਸੈਸ਼ਨਜ਼ ਡਵੀਜ਼ਨ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਸਰਪ੍ਰਸਤੀ ਅਤੇ ਸ੍ਰੀ ਹਰਪਾਲ ਸਿੰਘ, ਜਿਲ੍ਹਾ ਅਤੇ ਸੈਸ਼ਨਜ਼ ਜੱਜ, ਐਸ.ਏ.ਐਸ. ਨਗਰ ਦੀ ਅਗਵਾਈ ਵਿਚ ਅੱਜ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। 

ਇਸ ਲੋਕ ਅਦਾਲਤ ਵਿਚ ਰਾਜੀਨਾਮਾ ਯੋਗ ਫੌਜਦਾਰੀ ਕੇਸ, ਚੈਕ ਬਾਊਂਸ ਕੇਸ, ਬੈਂਕ ਰਿਕਵਰੀ ਕੇਸ, ਵਿਵਾਹਿਕ ਝਗੜੇ, ਐਮ.ਏ.ਸੀ.ਟੀ ਕੇਸ, ਕਿਰਤ ਸਬੰਧੀ ਝਗੜੇ, ਲੈਂਡ ਐਕਿਉਜਿ਼ਸ਼ਨ ਕੇਸ, ਬਿਜਲੀ ਅਤੇ ਪਾਣੀ ਦੇ ਬਿਲਾਂ ਸਬੰਧੀ, ਮਾਲ ਵਿਭਾਗ ਨਾਲ ਸਬੰਧਤ ਅਤੇ ਹਰ ਤਰ੍ਹਾਂ ਦੇ ਦੀਵਾਨੀ ਕੇਸ ਨਿਪਟਾਰੇ ਲਈ ਰੱਖੇ ਗਏ। ਸ੍ਰੀ ਮਨਜਿੰਦਰ ਸਿੰਘ, ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਲੋਕ ਅਦਾਲਤ ਦੇ ਬੈਂਚਾਂ ਦਾ ਦੌਰਾ ਕੀਤਾ ਗਿਆ ਅਤੇ ਵੱਖ ਵੱਖ ਅਦਾਲਤਾਂ ਵਿਚ ਜਾ ਕੇ ਲੋਕਾਂ ਨੂੰ ਰਾਜੀਨਾਮੇ ਲਈ ਪ੍ਰੇਰਿਤ ਕੀਤਾ। 

ਉਨ੍ਹਾਂ ਨੇ ਕਿਹਾ ਕਿ ਲੋਕ ਅਦਾਲਤ ਦਾ ਫੈਸਲਾ ਦੋਵਾਂ ਧਿਰਾਂ ਲਈ ਖੁਸ਼ੀ ਲੈ ਕੇ ਆਉਂਦਾ ਹੈ ਕਿਉਂਕਿ ਇਸ ਵਿਚ ਦੋਵਾਂ ਧਿਰਾਂ ਦੀ ਜਿੱਤ ਹੁੰਦੀ ਹੈ। ਇਸ ਤੋਂ ਇਲਾਵਾ ਲੋਕਾਂ ਵਿਚ ਆਪਸੀ ਭਾਈਚਾਰਾ ਵਧਦਾ ਹੈ ਜੋ ਕਿ ਸਮਾਜ ਦੀ ਤਰੱਕੀ ਲਈ ਬਹੁਤ ਹੀ ਜਰੂਰੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਲੋਕ ਅਦਾਲਤ ਵਿਚ ਫੈਸਲਾ ਹੋਣ ਤੇ ਕੇਸਾਂ ਵਿੱਚ ਲੱਗੀ ਹੋਈ ਕੋਰਟ ਫੀਸ ਵੀ ਵਾਪਿਸ ਹੋ ਜਾਂਦੀ ਹੈ।

ਇਸ ਕੌਮੀ ਲੋਕ ਅਦਾਲਤ ਲਈ ਜਿਲ੍ਹਾ ਅਦਾਲਤ ਮੋਹਾਲੀ ਵਿੱਚ 14 ਬੈਂਚਾਂ ਦਾ ਗਠਨ ਕੀਤਾ ਗਿਆ, ਜਿਨ੍ਹਾਂ ਦੀ ਪ੍ਰਧਾਨਗੀ ਸ੍ਰੀ ਕ੍ਰਿਸ਼ਨ ਕੁਮਾਰ ਸਿੰਗਲਾ, ਵਧੀਕ ਜਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਬਰਜਿੰਦਰ ਪਾਲ ਸਿੰਘ, ਪ੍ਰਿੰਸੀਪਲ ਜੱਜ, ਫੈਮਲੀ ਕੋਰਟਸ ਸ੍ਰੀਮਤੀ ਹਰਪ੍ਰੀਤ ਕੌਰ, ਸਿਵਲ ਜੱਜ (ਸੀਨੀਅਰ ਡਵੀਜਨ), ਸ੍ਰੀ ਅਨੀਸ਼ ਗੋਇਲ, ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟਸ ਸ੍ਰੀਮਤੀ ਸੋਨਾਲੀ ਸਿੰਘ, ਵਧੀਕ ਸਿਵਲ ਜੱਜ (ਸੀਨੀਅਰ ਡਵੀਜ਼ਨ),  ਸ੍ਰੀ ਜਗਜੀਤ ਸਿੰਘ, ਸਿਵਲ ਜੱਜ (ਜੂਨੀਅਰ ਡਵੀਜਨ), ਸ੍ਰੀ ਮੁਕੇਸ਼ ਕੁਮਾਰ ਸਿੰਗਲਾ, ਸਿਵਲ ਜੱਜ (ਜੂਨੀਅਰ ਡਵੀਜਨ), ਸ੍ਰੀ ਦੇਵਨੂਰ ਸਿੰਘ, ਸਿਵਲ ਜੱਜ (ਜੂਨੀਅਰ ਡਵੀਜਨ), ਸ੍ਰੀਮਤੀ ਨੇਹਾ ਜਿੰਦਲ, ਸਿਵਲ ਜੱਜ (ਜੂਨੀਅਰ ਡਵੀਜ਼ਨ), ਸ੍ਰੀ ਕਰਮਜੀਤ ਸਿੰਘ ਸੁੱਲਰ, ਪ੍ਰਜ਼ਾਈਡਿੰਗ ਅਫਸਰ, ਇੰਡਸਟ੍ਰੀਅਲ ਟ੍ਰਿਬਿਊਨਲਸ ਸ੍ਰੀਮਤੀ ਗੁਰਮੀਤ ਕੌਰ, ਚੇਅਰਮੈਨ, ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਸ੍ਰੀ ਐਸ.ਕੇ.ਅਗਰਵਾਲ, ਪ੍ਰੈਜ਼ੀਡੈਂਟ, ਜਿਲ੍ਹਾ ਕੰਜਿ਼ਊਮਰ ਫੋਰਮਸ ਸ੍ਰੀ ਕੁਲਦੀਪ ਸਿੰਘ, ਤਹਿਸੀਲਦਾਰ, ਐਸ.ਏ.ਐਸ. ਨਗਰ ਅਤੇ ਸ੍ਰੀ ਮਨਿੰਦਰ ਸਿੰਘ, ਨਾਇਬ ਤਹਿਸੀਲਦਾਰ ਬਨੂੜ ਵਲੋਂ ਕੀਤੀ ਗਈ।

ਇਸ ਤੋਂ ਇਲਾਵਾ ਸਬ-ਡਵੀਜ਼ਨ, ਡੇਰਾਬੱਸੀ ਵਿਖੇ 3 ਬੈਂਚ ਸ਼੍ਰੀਮਤੀ ਪਵਲੀਨ ਸਿੰਘ, ਅਡੀਸ਼ਨਲ ਸਿਵਲ ਜੱਜ (ਸੀਨੀਅਰ ਡਵੀਜ਼ਨ)ਸ ਸ੍ਰੀਮਤੀ ਮਨਜੋਤ ਕੌਰ, ਸਿਵਲ ਜੱਜ (ਜੂਨੀਅਰ ਡਵੀਜ਼ਨ) ਅਤੇ ਸ੍ਰੀ ਹਰਿੰਦਰਜੀਤ ਸਿੰਘ, ਨਾਇਬ ਤਹਿਸੀਲਦਾਰ ਅਤੇ ਸਬ-ਡਵੀਜ਼ਨ, ਖਰੜ ਵਿਖੇ 4 ਬੈਂਚ ਸ੍ਰੀਮਤੀ ਗੀਤਾ ਰਾਣੀ, ਸਿਵਲ ਜੱਜ (ਜੂਨੀਅਰ ਡਵੀਜਨ), ਸ੍ਰੀਮਤੀ ਸ੍ਰੀਮਤੀ ਸੁਦੀਪਾ ਕੌਰ, ਸਿਵਲ ਜੱਜ (ਜੂਨੀਅਰ ਡਵੀਜਨ), ਸ੍ਰੀ ਜਸਵਿੰਦਰ ਸਿੰਘ, ਤਹਿਸੀਲਦਾਰ ਅਤੇ ਸ੍ਰੀਮਤੀ ਜਸਬੀਰ ਕੌਰ, ਨਾਇਬ ਤਹਿਸੀਲਦਾਰ, ਮਾਜਰੀ ਦੀ ਅਗਵਾਈ ਵਿਚ ਗਠਤ ਕੀਤੇ ਗਏ।

ਇਸ ਰਾਸ਼ਟਰੀ ਲੋਕ ਅਦਾਲਤ ਲਈ ਐਸ.ਏ.ਐਸ. ਨਗਰ, ਡੇਰਾਬੱਸੀ ਅਤੇ ਖਰੜ ਦੀਆਂ ਸਾਰੀਆਂ ਅਦਾਲਤਾਂ ਨੇ ਵੱਧ ਤੋਂ ਵੱਧ ਕੇਸ ਰਾਜ਼ੀਨਾਮੇ ਦੇ ਅਧਾਰ ਤੇ ਨਿਪਟਾਰੇ ਲਈ ਰੱਖੇ। ਜਿਲ੍ਹੇ ਅਤੇ ਸਬ-ਡਵੀਜ਼ਨਾਂ ਦੀਆਂ ਸਾਰੀਆਂ ਅਦਾਲਤਾਂ ਵੱਲੋਂ ਵੱਖ ਵੱਖ ਧਿਰਾਂ ਦੀ ਸਹਿਮਤੀ ਨਾਲ ਕੌਮੀ ਲੋਕ ਅਦਾਲਤ ਵਿਚ ਕੇਸ ਰਾਜ਼ੀਨਾਮੇ ਲਈ ਰੱਖੇ ਗਏ ਅਤੇ ਇਨ੍ਹਾਂ ਦਾ ਨਿਪਟਾਰਾ ਕਰਵਾਇਆ ਗਿਆ। 

ਇਸ ਕੌਮੀ ਲੋਕ ਅਦਾਲਤ ਦੀ ਸਫਲਤਾ ਲਈ ਸ਼੍ਰੀ ਹਰਪਾਲ ਸਿੰਘ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਜੀਆਂ ਵਲੋਂ ਸਮੇਂ-ਸਮੇਂ ਤੇ ਵੱਖ-ਵੱਖ ਮੀਟਿੰਗਾਂ ਬੁਲਾਈਆਂ ਗਈਆਂ ਸਨ, ਜਿਸ ਵਿੱਚ ਸਾਰੇ ਜੱਜ ਸਹਿਬਾਨਾਂ ਨੂੰ ਕੌਮੀ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸਾਂ ਦੇ ਨਿਪਟਾਰੇ ਲਈ ਉਤਸ਼ਾਹਿਤ ਕੀਤਾ ਗਿਆ। 

ਜਿਲ੍ਹਾ ਅਤੇ ਸੈਸ਼ਨ ਜੱਜ ਵਲੋਂ ਬਾਰ ਐਸੋਸੀਏਸ਼ਨ ਐਸ.ਏ.ਐਸ. ਨਗਰ, ਡੇਰਾਬਸੀ ਅਤੇ ਖਰੜ ਦੇ ਪ੍ਰਧਾਨ ਅਤੇ ਸਕੱਤਰਾਂ ਨੂੰ ਵੀ ਆਪਣੇ ਪੱਧਰ ਤੇ ਇਸ ਕੌਮੀ ਲੋਕ ਅਦਾਲਤ ਦਾ ਪ੍ਰਚਾਰ ਕਰਨ ਲਈ ਉਤਸ਼ਾਹਿਤ ਕਰਨ ਦੇ ਨਾਲ ਨਾਲ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਜਿਵੇਂ ਕਿ ਬੈਂਕ, ਬਿਜਲੀ ਵਿਭਾਗ, ਲੇਬਰ ਵਿਭਾਗ ਅਤੇ ਇੰਸ਼ੋਰੈਂਸ ਕੰਪਨੀਆਂ ਆਦਿ ਨੂੰ ਇਸ ਕੌਮੀ ਲੋਕ ਅਦਾਲਤ ਬਾਰੇ ਜਾਣੂ ਕਰਵਾਇਆ ਗਿਆ ਅਤੇ ਉਹਨ੍ਹਾਂ ਨੂੰ ਦੱਸਿਆ ਗਿਆ ਕਿ ਜੋ ਵੀ ਕੇਸ ਰਾਜ਼ੀਨਾਮੇ ਦੇ ਅਧਾਰ ਤੇ ਨਿਪਟਾਏ ਜਾ ਸਕਦੇ ਹਨ, ਉਹ ਇਸ ਕੌਮੀ ਲੋਕ ਅਦਾਲਤ ਵਿਚ ਲਗਾਏ ਜਾਣ।

ਸ਼੍ਰੀ ਬਲਜਿੰਦਰ ਸਿੰਘ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਨੇ ਦੱਸਿਆ ਕਿ ਅੱਜ ਦੀ ਇਸ ਕੌਮੀ ਲੋਕ ਅਦਾਲਤ ਵਿੱਚ ਕੁੱਲ 18350 ਕੇਸ ਨਿਪਟਾਰੇ ਲਈ ਰੱਖੇ ਗਏ ਜਿਨ੍ਹਾਂ ਵਿੱਚੋਂ 15110 ਕੇਸਾਂ ਦਾ ਨਿਪਟਾਰਾ ਕਰਕੇ ਕੁੱਲ 1,03,85,54,961/-ਕੀਮਤ ਦੇ ਅਵਾਰਡ ਪਾਸ ਕੀਤੇ ਗਏ। ਉਨ੍ਹਾਂ ਨੇ ਦੱਸਿਆ ਕਿ ਇਸ ਲੋਕ ਅਦਾਲਤ ਵਿਚ ਪੰਜ ਵਿਆਹਤਾ ਜੋੜਿਆਂ, ਜੋ ਕਿ ਆਪਸੀ ਮਤਭੇਦ ਕਾਰਨ ਅਲੱਗ-ਅਲੱਗ ਰਹਿ ਰਹੇ ਸਨ, ਦੇ ਕੇਸਾਂ ਦੀ ਸੁਣਵਾਈ ਕੀਤੀ ਗਈ। 

ਲੋਕ ਅਦਾਲਤ ਬੈਂਚ ਦੀਆਂ ਕੋਸ਼ਿਸ਼ਾਂ ਕਰਕੇ ਇਹ ਪੰਜ ਜੋੜੇ ਦੁਬਾਰਾ ਇਕੱਠੇ ਰਹਿਣ ਲਈ ਤਿਆਰ ਹੋ ਗਏ ਅਤੇ ਅਦਾਲਤ ਵਿਚੋਂ ਆਪਣੇ ਘਰ ਇਕੱਠੇ ਗਏ। ਇਨ੍ਹਾਂ ਜੋੜਿਆਂ ਨੂੰ ਇੱਕ-ਇੱਕ ਪੌਦਾ ਯਾਦਗਾਰ ਵਜੋਂ ਦਿੱਤਾ ਗਿਆ ਅਤੇ ਉਨ੍ਹਾਂ ਨੂੰ ਪ੍ਰੇਰਿਤ ਕੀਤਾ ਗਿਆ ਕਿ ਆਪਣੇ ਰਿਸ਼ਤੇ ਅਤੇ ਪੌਦੇ ਦੋਵਾਂ ਨੂੰ ਸੰਭਾਲਣਾ ਅਤੇ ਪਾਲਣਾ ਹੈ।

 

Tags: Judiciary , DLSA , Punjab State Legal Services Authority , National Lok Adalat , Lok Adalat , National Legal Services Authority

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD