Sunday, 05 May 2024

 

 

ਖ਼ਾਸ ਖਬਰਾਂ ਗੰਦੇ ਨਾਲਿਆਂ ਨੂੰ ਬੰਦ ਕਰਨਾ ਰਾਜ ਸਰਕਾਰ ਦੀ ਜ਼ਿੰਮੇਵਾਰੀ ਭਗਵੰਤ ਮਾਨ ਨੇ ਗੁਜਰਾਤ ਦੇ ਭਰੂਚ ਵਿਖੇ ਚੈਤਰ ਵਸਾਵਾ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ ਅਨਾਜ ਮੰਡੀਆਂ ਵਿੱਚੋਂ ਬੀਤੀ ਸ਼ਾਮ ਤੱਕ 99.58 ਫੀਸਦੀ ਕਣਕ ਦੀ ਖਰੀਦ: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਮੀਤ ਹੇਅਰ ਵੱਲੋਂ ਸੰਗਰੂਰ ਹਲਕੇ ਦੇ ਪਿੰਡਾਂ ਵਿੱਚ ਕੀਤੇ ਰੋਡ ਸ਼ੋਅ ਤੇ ਰੈਲੀਆਂ ਚ ਜੁਟੀ ਭਾਰੀ ਭੀੜ ਲੁਧਿਆਣਾ ਦੇ ਡੇਹਲੋਂ ਵਿੱਚ ਕਾਂਗਰਸ ਵੱਲੋਂ ਚੋਣ ਦਫ਼ਤਰ ਦਾ ਉਦਘਾਟਨ ਬੋਰਡ ਪ੍ਰੀਖਿਆ ਵਿੱਚੋਂ ਅੱਵਲ ਰਹੇ ਸਰਕਾਰੀ ਹਾਈ ਸਕੂਲ ਬਦਰਾ ਦੇ ਵਿਦਿਆਰਥੀਆਂ ਦਾ ਸਨਮਾਨ ਕੌਮੀ ਪਾਰਟੀਆਂ ਕਿਸਾਨਾਂ ’ਤੇ ਕਹਿਰ ਢਾਹ ਕੇ ਪੰਜਾਬ ਨੂੰ ਫਿਰ ਤੋਂ ਅੱਗ ਦੀ ਭੱਠੀ ’ਚ ਝੋਕਣਾ ਚਾਹੁੰਦੀਆਂ ਨੇ: ਐਨ ਕੇ ਸ਼ਰਮਾ ਵਾਹਗਾ ਬਾਰਡਰ ਜਲਦੀ ਹੀ ਵਪਾਰ ਲਈ ਖੋਲ੍ਹਿਆ ਜਾਵੇਗਾ - ਗੁਰਜੀਤ ਔਜਲਾ ਪੰਜਾਬ ਵਿੱਚ ਕਾਂਗਰਸ ਦੇ ਮੁਕਾਬਲੇ ਹੋਰ ਕੋਈ ਪਾਰਟੀ ਮਜ਼ਬੂਤ ਨਹੀਂ : ਅਮਰਿੰਦਰ ਸਿੰਘ ਰਾਜਾ ਵੜਿੰਗ ਕਿਸਾਨਾਂ-ਮਜ਼ਦੂਰਾਂ ਦੀਆਂ ਸਮੱਸਿਆਵਾਂ ਦਾ ਹੱਲ ਮਜਬੂਤ ਜਥੇਬੰਦਕ ਤਾਕਤ: ਮਨਜੀਤ ਧਨੇਰ ਪ੍ਰਧਾਨ ਮੰਤਰੀ ਦੇ ਨਫ਼ਰਤੀ ਭਾਸ਼ਨਾਂ ਦੇ ਵਿਰੋਧ 'ਚ ਜਨਤਕ ਜਮਹੂਰੀ ਜਥੇਬੰਦੀਆਂ ਨੇ ਨਰਿੰਦਰ ਮੋਦੀ ਦੀ ਅਰਥੀ ਫੂਕੀ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਦੀ ਵੱਖ-ਵੱਖ ਪ੍ਰਕਿਰਿਆ ਦਾ ਜਾਇਜ਼ਾ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਅਤੇ ਐਸ.ਐਸ.ਪੀ. ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮ ਦੀ ਚੈਕਿੰਗ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਲ ਬਾਲ ਮੁਕੰਮ ਸ਼ਰਮਾ ਵੱਲੋਂ ਮੋਗਾ ਦਾ ਦੌਰਾ ਕੋਈ ਵੀ ਗਰਭਵਤੀ ਔਰਤ ਮਿਆਰੀ ਸਿਹਤ ਸਹੂਲਤਾਂ ਤੋਂ ਵਾਂਝੀ ਨਾ ਰਹੇ : ਸਿਵਲ ਸਰਜਨ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਅਗੇਤੀ ਰਣਨੀਤੀ ਬਣਾਉਣ ਲਈ ਬੈਠਕ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ 8ਵੀਂ ਤੇ 12ਵੀਂ ਜਮਾਤ ਮੈਰਿਟ ਵਿਚ ਆਏ ਵਿਦਿਆਰਥੀਆਂ ਦਾ ਵਿਸ਼ੇਸ਼ ਤੌਰ ‘ਤੇ ਕੀਤਾ ਸਨਮਾਨਿਤ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਸਵੀਪ ਗਤੀਵਿਧੀਆਂ ਜਾਰੀ ਐਲਪੀਯੂ ਵੱਲੋਂ ਏਰੋਸਪੇਸ ਇੰਜਨੀਅਰਿੰਗ 'ਚ ਐਡਵਾਂਸਮੈਂਟਸ 'ਤੇ ਦੋ ਦਿਨਾਂ ਅੰਤਰਰਾਸ਼ਟਰੀ ਕਾਨਫਰੰਸ ਦਾ ਆਯੋਜਨ ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਨਾਮਜਦਗੀ ਪੱਤਰ ਦਾਖਲ ਕਰਨ ਦੀ ਦਿੱਤੀ ਸਿਖਲਾਈ

 

ਪ੍ਰਧਾਨ ਮੰਤਰੀ ਦੀ ਸੋਚ ਸਦਕਾ ਤੇਜ਼ੀ ਨਾਲ ਤਰੱਕੀ ਵੱਲ ਵਧ ਰਿਹੈ ਭਾਰਤ : ਸੋਮ ਪ੍ਰਕਾਸ਼

ਵਿਕਸਿਤ ਭਾਰਤ ਸੰਕਲਪ ਯਾਤਰਾ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਵਿਚ ਹੋਏ ਸ਼ਾਮਲ

Som Parkash, BJP, Bharatiya Janata Party, Hoshiarpur, Viksit Bharat Sankalap Yatra

Web Admin

Web Admin

5 Dariya News

ਟਾਂਡਾ/ਹੁਸ਼ਿਆਰਪੁਰ , 09 Dec 2023

ਕੇਂਦਰੀ ਵਣਜ ਅਤੇ ਉਦਯੋਗ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਜਿਹੀਆਂ ਨੀਤੀਆਂ ਦੇ ਪਿੱਛੇ ਇੱਕ ਪ੍ਰੇਰਕ ਸ਼ਕਤੀ ਹਨ ਜੋ ਨਾਗਰਿਕਾਂ ਨੂੰ ਸ਼ਕਤੀ ਪ੍ਰਦਾਨ ਕਰਦੀਆਂ ਹਨ ਅਤੇ ਸਮਾਵੇਸ਼ੀ ਵਿਕਾਸ ਨੂੰ ਉਤਸ਼ਾਹਿਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ 2047 ਤੱਕ ਭਾਰਤ ਨੂੰ ਵਿਕਸ਼ਿਤ ਭਾਰਤ ਬਣਾਉਣਾ ਉਨ੍ਹਾਂ ਦਾ ਵਿਜ਼ਨ ਹੈ ਪਰੰਤੂ ਉਨ੍ਹਾਂ ਦੀ ਅਗਵਾਈ ਅਤੇ ਨੀਤੀਆਂ ਸਦਕਾ ਭਾਰਤ ਇਸ ਮੀਲ ਪੱਥਰ ਨੂੰ ਬਹੁਤ ਪਹਿਲਾਂ ਹਾਸਲ ਕਰ ਸਕਦਾ ਹੈ।

ਕੇਂਦਰੀ ਰਾਜ ਮੰਤਰੀ ਅੱਜ ਹੁਸ਼ਿਆਰਪੁਰ ਦੇ ਪਿੰਡ ਓਹੜਪੁਰ ਵਿਖੇ ਭਾਰਤ ਸਰਕਾਰ ਦੀਆਂ ਫਲੈਗਸ਼ਿਪ ਸਕੀਮਾਂ ਦੇ ਕੁਝ ਲਾਭਪਾਤਰੀਆਂ ਨਾਲ ਪ੍ਰਧਾਨ ਮੰਤਰੀ ਦੀ ਗੱਲਬਾਤ ਦਾ ਹਿੱਸਾ ਬਣਨ ਅਤੇ ਵਿਕਸਿਤ ਭਾਰਤ ਸੰਕਲਪ ਯਾਤਰਾ ਵਿਚ ਸ਼ਾਮਲ ਹੋਣ ਵਾਲੇ ਲੋਕਾਂ ਨੂੰ ਸੰਬੋਧਨ ਕਰਨ ਲਈ ਪੁੱਜੇ ਹੋਏ ਸਨ। ਵਿਸ਼ੇਸ਼ ਜਾਗਰੂਕਤਾ ਵੈਨਾਂ ਰਾਹੀਂ ਇਹ ਯਾਤਰਾ ਹੁਸ਼ਿਆਰਪੁਰ ਸਮੇਤ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿਚ ਚੱਲ ਰਹੀ ਹੈ।

ਦੇਸ਼ ਦੀ ਸਮੁੱਚੀ ਪ੍ਰਗਤੀ ਬਾਰੇ ਪ੍ਰਧਾਨ ਮੰਤਰੀ ਦੇ ਰਿਕਾਰਡ ਕੀਤੇ ਭਾਸ਼ਣ ਅਤੇ ਲਾਭਪਾਤਰੀਆਂ ਦੀਆਂ ਕਹਾਣੀਆਂ, ਪੈਂਫਲੇਟਾਂ, ਕੈਲੰਡਰਾਂ ਅਤੇ ਛੋਟੀਆਂ ਕਿਤਾਬਾਂ ਦੇ ਰੂਪ ਵਿਚ ਜਾਗਰੂਕਤਾ ਸਮੱਗਰੀ ਨੂੰ ਦਰਸਾਉਂਦੀ ਐਲ.ਈ.ਡੀ ਸਕ੍ਰੀਨ ਵਾਲੀ ਵੈਨ ਵੀ ਸਮਾਗਮ ਵਾਲੇ ਸਥਾਨ 'ਤੇ ਮੌਜੂਦ ਸੀ। ਉਨ੍ਹਾਂ ਇਸ ਮੌਕੇ ਹਾਜ਼ਰ ਸਮੂਹ ਲੋਕਾਂ ਨੂੰ ਵਿਕਸ਼ਿਤ ਭਾਰਤ ਦਾ ਪ੍ਰਣ ਦਿਵਾਇਆ ਅਤੇ ਦੇਸ਼ ਦੀ ਸਰਬਪੱਖੀ ਤਰੱਕੀ ਲਈ ਮਿਲ ਕੇ ਕੰਮ ਕਰਨ ਦਾ ਸੱਦਾ ਦਿੱਤਾ।

ਪੰਜਾਬ ਵਿਚ ਵਿਕਸ਼ਿਤ ਭਾਰਤ ਸੰਕਲਪ ਯਾਤਰਾ ਨੇ ਜੀਵਨ ਅਤੇ ਸਮੁਦਾਇਆਂ ਨੂੰ ਬਦਲਣ ਵਿਚ ਕਮਾਲ ਦਾ  ਕੰਮ ਕੀਤਾ ਹੈ। ਅੱਜ ਤੱਕ ਯਾਤਰਾ ਨੇ 1.25 ਲੱਖ ਤੋਂ ਵੱਧ ਲੋਕਾਂ ਦੀ ਭਾਗੀਦਾਰੀ ਵਾਲੀਆਂ ਲੱਗਭਗ 1300 ਗ੍ਰਾਮ ਪੰਚਾਇਤਾਂ ਨੂੰ ਕਵਰ ਕੀਤਾ ਹੈ। ਦਿਲਚਸਪ ਗੱਲ ਇਹ ਹੈ ਕਿ ਵਿਕਸ਼ਿਤ ਭਾਰਤ ਪ੍ਰੋਗਰਾਮ ਵਿਚ ਸ਼ਾਮਲ ਹੋਣ ਵਿਚ ਔਰਤਾਂ ਦੀ ਗਿਣਤੀ ਮਰਦਾਂ ਨਾਲੋਂ ਵੱਧ ਹੈ ਜੋ ਕਿ ਜੀਵਨ ਦੇ ਹਰ ਖੇਤਰ ਦੇ ਵਿਅਕਤੀਆਂ ਨੂੰ ਸ਼ਕਤੀ ਪ੍ਰਦਾਨ ਕਰ ਰਿਹਾ ਹੈ।

ਸੋਮ ਪ੍ਰਕਾਸ਼ ਨੇ ਡਰੋਨ ਸਕੀਮ ਦੀ ਵਕਾਲਤ ਕਰਦਿਆਂ ਇਸ ਬਾਰੇ ਵਿਸਥਾਰ ਨਾਲ ਦੱਸਿਆ ਜੋ ਔਰਤਾਂ ਦੇ ਸਵੈ-ਸਹਾਇਤਾ ਸਮੂਹਾਂ ਨੂੰ ਸਸ਼ਕਤ ਬਣਾਉਣ ਦੇ ਨਾਲ-ਨਾਲ ਪੁਰਾਣੇ ਅਭਿਆਸ ਦੇ ਮੁਕਾਬਲੇ ਬਹੁਤ ਘੱਟ ਪੈਸੇ ਵਿਚ ਸੰਤੁਲਿਤ ਅਨੁਪਾਤ ਵਿਚ ਨੈਨੋ ਖਾਦ ਦਾ ਛਿੜਕਾਅ ਵੀ ਕਰੇਗੀ। ਇਸ ਦੌਰਾਨ ਉਨ੍ਹਾਂ ਨੇੜੇ ਦੇ ਖੇਤ ਵਿਚ ਡਰੋਨ ਉਡਾਉਣ ਲਈ ਵੀ ਹੱਥ ਅਜ਼ਮਾਏ।

ਉਨ੍ਹਾਂ ਕਿਹਾ ਕਿ ਯਾਤਰਾ 'ਹਮਾਰਾ ਸੰਕਲਪ ਵਿਕਸਿਤ ਭਾਰਤ' ਮੁਹਿੰਮ ਦਾ ਇਕ ਅਨਿੱਖੜਵਾਂ ਅੰਗ ਹੈ ਜੋ ਦੇਸ਼ ਦੀ ਸਾਰੀ ਯੋਗ ਆਬਾਦੀ ਨੂੰ ਲਾਭ ਪ੍ਰਦਾਨ ਕਰਨ ਲਈ ਖੜ੍ਹੇ ਆਖਰੀ ਵਿਅਕਤੀ ਤੱਕ ਪਹੁੰਚਣ ਲਈ ਕੇਂਦਰ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ੍ਹ ਯੋਜਨਾ ਤਹਿਤ ਪੰਜਾਬ ਦੇ 1.50 ਕਰੋੜ ਤੋਂ ਵੱਧ ਲੋਕਾਂ ਨੂੰ ਲਾਭ ਪਹੁੰਚਾਇਆ ਗਿਆ ਹੈ ਅਤੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ 4 ਕਰੋੜ ਤੋਂ ਵੱਧ ਲੋਕ ਲਾਭ ਲੈ ਚੁੱਕੇ ਹਨ।

ਇਸ ਦੌਰਾਨ ਪ੍ਰਧਾਨ ਮੰਤਰੀ ਕਿਸਾਨ ਨਿਧੀ ਯੋਜਨਾ ਅਤੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੇ ਕੁਝ ਲਾਭਪਾਤਰੀਆਂ ਨੇ ਇਨ੍ਹਾਂ ਸਕੀਮਾਂ ਅਧੀਨ ਲਾਭ ਪ੍ਰਾਪਤ ਕਰਨ ਤੋਂ ਬਾਅਦ 'ਮੇਰੀ ਕਹਾਨੀ ਮੇਰੀ ਜੁਬਾਨੀ' ਤਹਿਤ ਆਪਣੀਆਂ ਕਹਾਣੀਆਂ ਵੀ ਸੁਣਾਈਆਂ। ਮੰਤਰੀ ਨੇ ਉਨ੍ਹਾਂ ਵਿਚੋਂ ਕੁਝ ਨਾਲ ਗੱਲਬਾਤ ਕੀਤੀ ਅਤੇ ਲਾਭਪਾਤਰੀਆਂ ਨੂੰ ਉੱਜਵਲਾ ਕੁਨੈਕਸ਼ਨ ਵੀ ਸੌਂਪਿਆ। ਰਾਜ ਵਿਚ, ਹੁਣ ਤੱਕ ਅਜਿਹੇ 4000 ਤੋਂ ਵੱਧ ਲਾਭਪਾਤਰੀਆਂ ਨੇ ਆਪਣੇ ਤਜ਼ਰਬੇ ਸਾਂਝੇ ਕੀਤੇ ਹਨ।

ਇਸ ਮੌਕੇ ਕੇਂਦਰ ਸਰਕਾਰ ਦੇ ਕਈ ਵਿਭਾਗਾਂ ਨੇ ਫਾਰਮ ਭਰ ਕੇ ਅਤੇ ਆਧਾਰ ਕਾਰਡ ਅੱਪਡੇਟ ਕਰਕੇ ਮੌਕੇ 'ਤੇ ਹੀ ਲਾਭ ਦੇਣ ਲਈ ਸਟਾਲ ਵੀ ਲਗਾਏ ਹੋਏ ਸਨ। ਮੰਤਰੀ ਨੇ ਸਾਰਿਆਂ ਨੂੰ ਪ੍ਰਧਾਨ ਮੰਤਰੀ ਜਨ-ਧਨ ਯੋਜਨਾ, ਪ੍ਰਧਾਨ ਮੰਤਰੀ ਮੁਦਰਾ ਯੋਜਨਾ, ਅਟਲ ਪੈਨਸ਼ਨ ਯੋਜਨਾ, ਆਯੁਸ਼ਮਾਨ ਭਾਰਤ ਅਤੇ ਵਿਸ਼ਵਕਰਮਾ ਯੋਜਨਾ ਤੋਂ ਇਲਾਵਾ ਹੋਰ ਬਹੁਤ ਸਾਰੀਆਂ ਯੋਜਨਾਵਾਂ ਦਾ ਲਾਭ ਲੈਣ ਦਾ ਸੱਦਾ ਦਿੱਤਾ। ਬਾਅਦ ਵਿਚ ਸੋਮ ਪ੍ਰਕਾਸ਼ ਨੇ ਪਿੰਡ ਰਸੂਲਪੁਰ ਵਿਖੇ ਇਕ ਹੋਰ ਵਿਕਸਿਤ ਭਾਰਤ ਸੰਕਲਪ ਯਾਤਰਾ ਪ੍ਰੋਗਰਾਮ ਵਿਚ ਵੀ ਸ਼ਿਰਕਤ ਕੀਤੀ।

ਇਸ ਮੌਕੇ ਵਿਧਾਇਕ ਜੰਗੀ ਲਾਲ ਮਹਾਜਨ, ਏ.ਡੀ.ਸੀ (ਡੀ) ਬਲਰਾਜ ਸਿੰਘ, ਐਸ.ਡੀ.ਐਮ ਟਾਂਡਾ ਗਗਨਦੀਪ ਸਿੰਘ, ਬੀ.ਡੀ.ਪੀ.ਓ ਡਾ. ਧਾਰਾ ਕੱਕੜ, ਨਾਇਬ ਤਹਿਸੀਲਦਾਰ ਲਵਦੀਪ ਸਿੰਘ ਧੂਤ, ਫੀਲਡ ਪਬਲੀਸਿਟੀ ਅਫ਼ਸਰ ਰਾਜੇਸ਼ ਬਾਲੀ, ਜਵਾਹਰ ਖੁਰਾਣਾ, ਵਿਜੇ ਕੌਸ਼ਲ, ਜੰਗਵੀਰ ਸਿੰਘ, ਅਰਵਿੰਦਰ ਸਿੰਘ ਰਸੂਲਪੁਰ, ਚਰਨਜੀਤ ਸਿੰਘ, ਅੰਮ੍ਰਿਤਪਾਲ, ਸੁਖਜੀਤ ਕੌਰ ਆਦਿ ਹਾਜ਼ਰ ਸਨ।

 

Tags: Som Parkash , BJP , Bharatiya Janata Party , Hoshiarpur , Viksit Bharat Sankalap Yatra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD