Saturday, 18 May 2024

 

 

ਖ਼ਾਸ ਖਬਰਾਂ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ ਪੰਜਾਬੀ ਸਾਵਧਾਨ ਰਹਿਣ,'ਆਪ' ਤੇ ਕਾਂਗਰਸ ਇੱਕੋ ਥਾਲੀ 'ਦੇ ਚੱਟੇ-ਬੱਟੇ : ਡਾ: ਸੁਭਾਸ਼ ਸ਼ਰਮਾ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਹੋਈ ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ ਅਨੰਦਪੁਰ ਸਾਹਿਬ ਹਲਕੇ ਅੰਦਰ ਆਉਂਦਾ ਗੜ੍ਹਸ਼ੰਕਰ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਨਿੱਤਰੇਗਾ ਪੰਜਾਬ 'ਚ 13 ਹਜ਼ਾਰ ਸੰਵੇਦਨਸ਼ੀਲ ਪੋਲਿੰਗ ਬੂਥਾਂ ਦੀ ਸ਼ਨਾਖ਼ਤ, ਸੁਰੱਖਿਆ ਦੇ ਕੀਤੇ ਪੁੱਖਤਾ ਪ੍ਰਬੰਧ - ਅਰਪਿਤ ਸ਼ੁਕਲਾ ਚੋਣ ਕਮਿਸ਼ਨ ਵੱਲੋਂ ਤਾਇਨਾਤ ਜਨਰਲ ਅਬਜ਼ਰਵਰ, ਖਰਚਾ ਅਬਜ਼ਰਵਰ ਤੇ ਪੁਲਿਸ ਅਬਜ਼ਰਵਰ ਵੱਲੋਂ ਲੋਕ ਸਭਾ ਚੋਣਾਂ ਦੀ ਤਿਆਰੀ ਬਾਰੇ ਵਿਸਤ੍ਰਿਤ ਮੀਟਿੰਗ ਜਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਨੇ ਲੋਕ ਸਭਾ ਚੋਣ ਲੜ ਰਹੇ ਉਮੀਦਵਾਰਾਂ ਨੂੰ ਚੋਣ ਨਿਸ਼ਾਨਾਂ ਦੀ ਕੀਤੀ ਵੰਡ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ

 

ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਖੋਲ੍ਹੀਆਂ ਜਾ ਰਹੀਆਂ ਹਨ ਖੇਡ ਅਕੈਡਮੀਆਂ: ਮੀਤ ਹੇਅਰ

ਰਿਆਤ ਬਾਹਰਾ ਇੰਸਟੀਚਿਊਟ ਵਿਖੇ ਕਰਵਾਈ ਗਈ ਸੀਨੀਅਰ ਨੈਸ਼ਨਲ ਕਬੱਡੀ ਚੈਂਪਿਅਨ ਵਿੱਚ ਕੀਤੀ ਸ਼ਿਰਕਤ

Gurmeet Singh Meet Hayer, Meet Hayer, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਬਲਾਚੌਰ , 10 Dec 2023

ਖੇਡ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਨੇ ਰਿਆਤ ਬਾਹਰਾ ਇੰਸਟੀਚਿਊਟ ਰੈਲ ਮਾਜਰਾ ਵਿਖੇ ਕਰਵਾਈ ਗਈ 70ਵੀਂ ਸੀਨੀਅਰ ਨੈਸ਼ਨਲ ਕਬੱਡੀ ਚੈਂਪੀਅਨਸ਼ਿਪ ਵਿੱਚ ਸ਼ਿਰਕਰਤ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਹਲਕਾ ਵਿਧਾਇਕ ਬਲਾਚੌਰ ਸੰਤੋਸ਼ ਕਟਾਰੀਆਂ, ਵਿਧਾਇਕ ਰੂਪਨਗਰ ਦਿਨੇਸ਼ ਚੱਡਾ, ਕਬੱਡੀ ਐਸੋਸ਼ੀਏਸ਼ਨ ਦੇ ਪ੍ਰਧਾਨ ਸਕੰਦਰ ਸਿੰਘ ਮਲੂਕਾ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।

ਇਸ ਦੌਰਾਨ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਖੇਡ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਸੂਬੇ ਵਿੱਚ ਖੇਡਾਂ ਨੂੰ ਹੋਰ ਵੀ ਉਤਸ਼ਾਹਿਤ ਕਰਨ ਦੇ ਲਈ ਖੇਡ ਨਰਸਰੀਆਂ ਖੋਲ੍ਹੀਆਂ ਜਾ ਰਹੀਆਂ ਹਨ, ਜਿਸ ਦੇ ਵਿੱਚ ਕੋਚ ਅਤੇ ਖੇਡਾਂ ਦੇ ਮਾਹਿਰ ਵੱਖ-ਵੱਖ ਖੇਡਾਂ ਨਾਲ ਸਬੰਧਤ ਖਿਡਾਰੀਆਂ ਨੂੰ ਖੇਡਾਂ ਦੇ ਲਈ ਟ੍ਰੇਨਿੰਗ ਦੇਣਗੇ। ਉਨ੍ਹਾਂ ਨੇ ਕਿਹਾ ਕਿ ਸੂਬੇ ਦੇ ਖਿਡਾਰੀ ਵੀ ਇੰਟਰਨੈਸ਼ਨਲ ਪੱਧਰ ‘ਤੇ ਮੱਲਾ ਮਾਰ ਰਹੇ ਰਹੇ ਹਨ। ਸੂਬਾ ਸਰਕਾਰ ਖਿਡਾਰੀਆਂ ਨੂੰ ਹਰ ਤਰ੍ਹਾਂ ਦੀਆਂ ਮਾਡਰਨ ਸਹੂਲਤਾਂ ਦੇਣਾ ਚਾਹੁੰਦੀ ਹੈ, ਇਸ ਦੇ ਲਈ ਮੁੱਢਲੇ ਪੱਧਰ ਤੋਂ ਸਹੂਲਤਾ ਮੁਹੱਈਆ ਕਰਵਾਈਆਂ ਜਾਣ ਦੇ ਉਪਰਾਲੇ ਕੀਤੇ ਜਾ ਰਹੇ ਹਨ। 

ਉਨ੍ਹਾਂ ਕਿਹਾ ਕਿ ਸਕੂਲੀ ਪੱਧਰ ‘ਤੇ ਵੀ ਛੋਟੇ ਬੱਚਿਆਂ ਨੂੰ ਖੇਡਾਂ ਵੱਲ ਲਗਾਇਆ ਜਾ ਰਿਹਾ ਹੈ। ਜੇਕਰ ਮੁਢ ਤੋਂ ਹੀ ਛੋਟੇ ਬੱਚਿਆਂ ਦਾ ਧਿਆਨ ਖੇਡਾਂ ਵੱਲ ਹੋਵੇਗਾ, ਤਾਂ ਉਹ ਕਈ ਤਰ੍ਹਾਂ ਦੀਆਂ ਗਲਤ ਸਾਵਧਾਨੀਆਂ ਤੋਂ ਬੱਚ ਸਕਦੇ ਹਨ। ਇਸ ਦੌਰਾਨ ਉਨ੍ਹਾਂ ਨੇ ਕਾਲਜ ਵਿੱਚ ਕਰਵਾਈ ਜਾ ਰਹੀ ਸੀਨੀਅਰ ਨੈਸ਼ਨਲ ਕਬੱਡੀ ਚੈਂਪੀਅਨਸ਼ਿਪ ਵਿਚ ਭਾਗ ਲੈਣ ਵਾਲੇ ਖਿਡਾਰੀਆਂ ਦੀ ਹੌਂਸਲਾ ਅਫ਼ਜਾਰੀ ਕੀਤੀ।

ਇਸ ਦੌਰਾਨ ਵਧਾਇਕ ਬਲਾਚੌਰ ਸੰਤੋਸ਼ ਕਟਾਰੀਆਂ ਨੇ ਕਿਹਾ ਕਿ ਇਹ ਬੜੀ ਖੁਸ਼ੀ ਦੀ ਗੱਲ ਹੈ ਕਿ ਨੌਜਵਾਨ ਵੱਧ ਤੋਂ ਵੱਧ ਖੇਡਾਂ ਵਿੱਚ ਹਿੱਸਾ ਲੈ ਰਹੇ ਹਨ। ਖੇਡਾਂ ਜਿਥੇ ਸਾਨੂੰ ਸਰੀਰਕ ਤੌਰ ‘ਤੇ ਮਜ਼ਬੂਤ ਬਣਾਉਂਦੀਆਂ ਹਨ, ਉਥੇ ਨਸ਼ਿਆਂ ਵਰਗੀਆਂ ਬਿਮਾਰੀਆਂ ਤੋਂ ਵੀ ਬਚਿਆ ਜਾ ਸਕਦਾ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਖੇਡਾਂ ਵੱਲ ਆਪਣਾ ਧਿਆਨ ਲਗਾਉਣ ਦੇ ਲਈ ਪ੍ਰੇਰਿਤ ਵੀ ਕੀਤਾ।

ਇਸ ਮੌਕੇ ‘ਤੇ ਜ਼ਿਲ੍ਹਾ ਖੇਡ ਅਫ਼ਸਰ ਨਵਾਂਸ਼ਹਿਰ ਵੰਦਨਾ ਚੌਹਾਨ, ਚਾਂਸਲਰ ਡਾ. ਸੰਦੀਪ ਸਿੰਘ ਕੌੜਾ, ਐਨ ਐਸ ਰਿਆਤ, ਤਿਜੇਂਦਰ ਸਿੰਘ ਮਿਡੂ ਖੇੜਾ, ਵਾਈਸ ਪ੍ਰਧਾਨ ਅਰੁਨ ਰਾਘਬ, ਦਿਨੇਸ਼ ਕੁਮਾਰ ਡਿੰਪੀ ਪਹਿਲਵਾਨ ਭਾਰਤੀ ਕਿਸਾਨ ਯੂਨੀਅਰ ਹਰਿਆਣਾ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਖਿਡਾਰੀ ਮੌਜੂਦ ਸਨ। 

 

Tags: Gurmeet Singh Meet Hayer , Meet Hayer , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD