Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸਿਹਤ ਵਿਭਾਗ ਵੱਲੋਂ ਮੁਹਿੰਮ ਦੇ ਪਹਿਲੇ ਦਿਨ 27241 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾ ਕੇ 53 ਪ੍ਰਤੀਸ਼ਤ ਟੀਚਾ ਕੀਤਾ ਹਾਸਲ : ਸਿਵਲ ਸਰਜਨ

ਅਮਲੋਹ ਤੋਂ ਪੋਲੀਓ ਬੂੰਦਾਂ ਪਿਲਾ ਕੇ ਸਿਵਲ ਸਰਜਨ ਨੇ ਮੁਹਿੰਮ ਦੀ ਕੀਤੀ ਸੁਰੂਆਤ।

Health, Davinderjit Kaur, Civil Surgeon, Fatehgarh Sahib

Web Admin

Web Admin

5 Dariya News

ਫਤਿਹਗੜ੍ਹ ਸਾਹਿਬ , 10 Dec 2023

Last updated on: Dec 10, 2023, 00:00 IST

ਨੈਸ਼ਨਲ  ਪਲਸ ਪੋਲਿਓ ਰਾਊਡ ਦੀ ਸ਼ੁਰੂਆਤ ਸਿਵਲ ਸਰਜਨ ਫਤਿਹਗੜ੍ਹ ਸਾਹਿਰ ਡਾ: ਦਵਿੰਦਰਜੀਤ ਕੌਰ ਵਲੋ ਅਮਲੋਹ ਵਿਖੇ ਬੱਚਿਆ ਨੂੰ ਪੋਲਿਓ ਰੋਕੂ ਬੂੰਦਾ ਪਿਲਾ ਕੇ ਕੀਤੀ ਗਈ। ਮੁਹਿੰਮ ਦੀ ਸ਼ੁਰੂਆਤ ਕਰਨ ਮੌਕੇ ਡਾ. ਦਵਿੰਦਰਜੀਤ ਕੌਰ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਸਹਿਯੋਗ ਕਰਨ ਅਤੇ ਆਪਣੀ ਨਿਜੀ ਜਿੰਮੇਵਾਰੀ ਸਮਝਦੇ ਹੋਏ ਆਪਣੇ 0 ਤੋਂ 5 ਸਾਲ ਤੱਕ ਦੇ ਹਰੇਕ ਬੱਚੇ ਨੂੰ ਪੋਲੀਓ ਰੋਕੂ ਦਵਾਈ ਜ਼ਰੂਰ ਪਿਲਾਉਣ।

ਉਨ੍ਹਾਂ ਦੱਸਿਆ ਕਿ ਅਗਲੇ ਦੋ ਦਿਨ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਘਰ—ਘਰ ਜਾ ਕੇ ਬੱਚਿਆਂ ਨੂੰ ਦਵਾਈ ਪਿਲਾਈ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਟੀਕਾਕਰਣ ਅਫਸਰ ਡਾ. ਰਾਜੇਸ਼ ਕੁਮਾਰ ਨੇ ਦੱਸਿਆ ਕਿ ਪਹਿਲੇ ਦਿਨ ਜਿਲ੍ਹੇ ਅਧੀਨ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ 366 ਬੂਥਾਂ, 15 ਟ੍ਰਾਂਜਿਟ ਪੁਇੰਟ ਅਤੇ 30 ਮੋਬਾਈਲ ਟੀਮਾਂ ਨੇ 27241 ਬੱਚਿਆਂ ਨੂੰ ਪੋਲਿਓ ਬੰਦੂਾਂ ਪਿਲਾਕੇ 53 ਪ੍ਰਤੀਸਤ ਟੀਚਾ ਹਾਸਲ ਕੀਤਾ ।ਉਨ੍ਹਾਂ ਦੱਸਿਆ ਕਿ ਮੋਬਾਈਲ ਟੀਮਾਂ ਵਲੋਂ ਭੱਠਿਆਂ, ਝੂਗੀਆਂ ਝੌਪੜੀਆਂ, ਪਥੇਰਾ , ਅਨਾਜ ਮੰਡੀਆਂ ਤੇ ਦੂਰ ਦਰਾਡੇ ਦੇ ਏਰੀਏ ਵਿਚ ਤੇ ਬਾਕੀ ਟੀਮਾਂ ਵਲੋਂ ਬੂਥਾਂ ਤੇ ਰਹਿ ਕੇ ਹੀ 0 ਤੋਂ 5 ਸਾਲ ਦੇ ਬੱਚਿਆਂਨੂੰ ਪੋਲਿਓ ਬੂੰਦਾਂ ਪਿਲਈਆਂ ਗਈਆਂ ਤੇ 75 ਬਲਾਕ ਪੱਧਰ ਤੋਂ  ਸੁਪਰਵਾਈਜਰਾਂ ਵਲੋਂ ਬੂਥਾਂ ਉਤੇ ਰੈਗੂਲਰ ਵਿਜਟ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਨੂੰ ਅਗਲੇ ਦੋ ਦਿਨ ਘਰ ਘਰ ਜਾ ਕੇ ਟੀਮਾਂ ਵਲੋ ਪੋਲਿਓ ਬੂੰਦਾ ਪਿਲਾਈਆ ਜਾਣਗੀਆਂ ਤੇ ਇਸ ਕੰਮ ਲਈ 573 ਟੀਮਾਂ ਦਾ ਗਠਨ ਕੀਤਾ ਗਿਆ ਤੇ ਮੋਬਾਈਲ ਟੀਮਾਂ ਆਪਣਾ ਕੰਮ ਪਹਿਲੇ ਦਿਨ ਵਾਂਗ ਹੀ ਕੰਮ ਕਰਨਗੀਆਂ।ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ. ਲਾਜਿੰਦਰਜੀਤ ਵਰਮਾਂ, ਜਿਲਾ ਐਪੀਡਿਮੋਲੋਜਿਸਟ ਡਾ ਗੁਰਪ੍ਰੀਤ ਕੌਰ, ਡਾ ਦੀਪਤੀ, ਜਿਲ੍ਹਾ ਸਮੂਹ ਸਿੱਖਿਆਂ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਫਾਰਮਾਸਿਸਟ ਦਵਿੰਦਰ ਸਿੰਘ, ਸਟਾਫ ਨਰਸ ਕ੍ਰਿਸ਼ ਤੇ ਹੋਰ ਹਾਜ਼ਰ ਸਨ।

 

Tags: Health , Davinderjit Kaur , Civil Surgeon , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD