Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ਨੌਜਵਾਨਾਂ ਦਾ ਯੋਗਦਾਨ ਅਹਿਮ: ਏ.ਡੀ.ਜੀ.ਪੀ. ਜਸਕਰਨ ਸਿੰਘ

ਫ਼ਤਿਹ ਦੌੜ (ਮੈਰਾਥੌਨ) ਵਿੱਚ ਮੁੱਖ ਮਹਿਮਾਨ ਵੱਜੋਂ ਕੀਤੀ ਸ਼ਿਰਕਤ

Lakhbir Singh Rai, Fatehgarh Sahib, AAP, Aam Aadmi Party, Aam Aadmi Party Punjab, AAP Punjab, Rupinder Singh Happy

5 Dariya News

5 Dariya News

5 Dariya News

ਫ਼ਤਹਿਗੜ੍ਹ ਸਾਹਿਬ , 10 Dec 2023

Last updated on: Dec 10, 2023, 00:00 IST

ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ਨੌਜਵਾਨਾਂ ਦਾ ਯੋਗਦਾਨ ਅਹਿਮ ਹੁੰਦਾ ਹੈ ਤੇ ਪੰਜਾਬ ਦੇ ਨੌਜਵਾਨ ਹੁਣ ਇਸ ਅਲਾਹਮਤ ਦੇ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਯਤਨਾਂ ਵਿੱਚ ਵੱਧ ਚੜ੍ਹ ਕੇ ਯੋਗਦਾਨ ਪਾ ਰਹੇ ਹਨ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਏ. ਡੀ. ਜੀ. ਪੀ. , ਰੂਪਨਗਰ ਰੇਂਜ, ਸ. ਜਸਕਰਨ ਸਿੰਘ ਨੇ ਜ਼ਿਲ੍ਹਾ ਪੁਲੀਸ, ਫ਼ਤਹਿਗੜ੍ਹ ਸਾਹਿਬ ਵਲੋਂ ਇਥੇ ਮਾਤਾ ਗੁਜਰੀ ਕਾਲਜ ਵਿਖੇ ਫ਼ਤਿਹ ਦੌੜ (ਮੈਰਾਥੌਨ) ਦੀ ਸ਼ੁਰੂਆਤ ਕਰਵਾਉਣ ਲਈ ਰੱਖੇ ਸਮਾਗਮ ਵਿਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰਦਿਆਂ ਕੀਤਾ।

ਇਸ ਮੌਕੇ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਸ. ਲਖਬੀਰ ਸਿੰਘ ਤੇ ਹਲਕਾ ਬੱਸੀ ਪਠਾਣਾਂ ਦੇ ਵਿਧਾਇਕ ਸ. ਰੁਪਿੰਦਰ ਸਿੰਘ ਹੈਪੀ ਨੇ ਵੀ ਉਚੇਚੇ ਤੌਰ ਉੱਤੇ ਸ਼ਿਰਕਤ ਕੀਤੀ। ਸ਼ੁਰੂਆਤੀ ਸਮਗਮ ਨੂੰ ਸੰਬੋਧਨ ਕਰਦਿਆਂ ਏ. ਡੀ. ਜੀ. ਪੀ. , ਰੂਪਨਗਰ ਰੇਂਜ, ਸ. ਜਸਕਰਨ ਸਿੰਘ ਨੇ ਕਿਹਾ ਕਿ ਨਸ਼ਿਆਂ ਤੋਂ ਬਚਣ ਲਈ ਮੁੱਢਲੀ ਲੋੜ ਇਹ ਹੈ ਕਿ ਨੌਜਵਾਨ ਸਹੀ ਅਤੇ ਗ਼ਲਤ ਵਿਚਲਾ ਫ਼ਰਕ ਪਛਾਣ ਕੇ ਗਲਤ ਰਾਹਾਂ ਤੇ ਪੱਖਾਂ ਨੂੰ ਨਾਂਹ ਕਰਨਾ ਸਿੱਖਣ। ਜੇਕਰ ਕੋਈ ਉਹਨਾਂ ਨੂੰ ਨਸ਼ਿਆਂ ਸਮੇਤ ਕਿਸੇ ਵੀ ਮਾੜੇ ਪਾਸੇ ਤੋਰਨ ਦਾ ਯਤਨ ਕਰੇ ਤਾਂ ਉਸ ਨੂੰ ਫੌਰੀ ਨਾਂਹ ਕੀਤੀ ਜਾਵੇ। 

ਇਸ ਦੇ ਨਾਲ-ਨਾਲ ਆਪਣੇ ਆਲੇ ਦੁਆਲੇ ਜਿਹੜਾ ਵੀ ਵਿਅਕਤੀ ਨਸ਼ਿਆਂ ਦੀ ਦਲਦਲ ਵਿਚ ਫਸਿਆ ਹੋਇਆ ਹੈ ਤਾਂ ਉਸ ਨੂੰ ਸਹੀ ਰਾਹ ਉੱਤੇ ਲੈ ਕੇ ਆਉਣ ਲਈ ਯਤਨ ਕੀਤੇ ਜਾਣ। ਜਿਹੜਾ ਕੋਈ ਨਸ਼ੇ ਵੇਚਦਾ ਹੈ ਉਸ ਦੀ ਜਾਣਕਾਰੀ ਫੌਰੀ ਪੁਲੀਸ ਨੂੰ ਦਿੱਤੀ ਜਾਵੇ। ਸਰਕਾਰ ਵੱਲੋਂ ਨਸ਼ਾ ਵਪਾਰੀਆਂ ਦੀਆਂ ਜਾਇਦਾਦਾਂ ਵੀ ਜ਼ਬਤ ਕੀਤੀਆਂ ਜਾ ਰਹੀਆਂ ਹਨ। ਪੁਲੀਸ ਵੱਲੋਂ ਨਸ਼ਿਆਂ ਦੇ ਖਾਤਮੇ ਵਿਚ ਕੋਈ ਕਸਰ ਨਹੀਂ ਛੱਡੀ ਜਾ ਰਹੀ। 

ਇਸ ਮੌਕੇ ਹਲਕਾ ਵਿਧਾਇਕ ਫ਼ਤਹਿਗੜ੍ਹ ਸਾਹਿਬ ਸ. ਲਖਬੀਰ ਸਿੰਘ ਰਾਏ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਖਾਤਮੇ ਲਈ ਦਿਨ ਰਾਤ ਇੱਕ ਕਰ ਕੇ ਕੰਮ ਕਰ ਰਹੀ ਹੈ। ਪਹਿਲਾਂ ਖੇਡਾਂ ਵਤਨ ਪੰਜਾਬ ਦੀਆਂ ਕਰਵਾਈਆਂ ਗਈਆਂ, ਜਿਨ੍ਹਾਂ ਨੂੰ ਨੌਜਵਾਨਾਂ ਵਲੋਂ ਭਰਵਾਂ ਹੁੰਗਾਰਾ ਮਿਲਿਆ ਤੇ ਅੱਜ ਕਰਵਾਈ ਫ਼ਤਿਹ ਦੌੜ (ਮੈਰਾਥੌਨ) ਵਿਚ ਹਜ਼ਾਰਾਂ ਨੌਜਵਾਨਾਂ ਨੇ ਸ਼ਮੂਲੀਅਤ ਕੀਤੀ ਹੈ, ਜਿਹੜਾ ਕਿ ਸਪਸ਼ਟ ਸੁਨੇਹਾ ਹੈ ਕਿ ਪੰਜਾਬ ਦੀ ਜਵਾਨੀ ਹੁਣ ਪੰਜਾਬ ਸਰਕਾਰ ਦਾ ਸਾਥ ਦਿੰਦੀ ਹੋਈ ਨਸ਼ਿਆਂ ਦਾ ਖਾਤਮਾ ਕਰ ਕੇ ਹੀ ਦਮ ਲਵੇਗੀ। 

ਦੌੜ ਵਿਚ ਹਿੱਸਾ ਲੈਣ ਵਾਲਿਆਂ ਦੀ ਹੌਂਸਲਾ ਅਫਜ਼ਾਈ ਕਰਦਿਆਂ ਹਲਕਾ ਬੱਸੀ ਪਠਾਣਾਂ ਦੇ ਵਿਧਾਇਕ ਸ. ਰੁਪਿੰਦਰ ਸਿੰਘ ਹੈਪੀ ਨੇ ਕਿਹਾ ਕਿ ਨੌਜਵਾਨ ਸਾਡੇ ਦੇਸ਼ ਦਾ ਸਰਮਾਇਆ ਹਨ। ਜੇਕਰ ਨੌਜਵਾਨੀ ਮਜ਼ਬੂਤ ਹੋਵੇਗੀ ਤਾਂ ਦੇਸ਼ ਮਜ਼ਬੂਤ ਹੋਵੇਗੀ। ਨਸ਼ਿਆਂ ਦੇ ਖਾਤਮੇ ਲਈ ਪੰਜਾਬ ਸਰਕਾਰ ਪੂਰੀ ਸ਼ਿੱਦਤ ਨਾਲ ਕੰਮ ਕਰ ਰਹੀ ਹੈ। ਪਰ ਇਸ ਮਿਸ਼ਨ ਦੀ ਕਾਮਯਾਬੀ ਲਈ ਨੌਜਵਾਨਾਂ ਦਾ ਸਾਥ ਅਤਿ ਜ਼ਰੂਰੀ ਹੈ। 

ਇਸ ਲਈ ਨੌਜਵਾਨ ਖੇਡਾਂ ਵਿਚ ਵਧ ਚੜ੍ਹ ਕੇ ਹਿੱਸਾ ਲੈਣ, ਜਿਸ ਨਾਲ ਉਹ ਨਸ਼ਿਆਂ ਤੋਂ ਦੂਰ ਰਹਿਣਗੇ ਤੇ ਨਾਲ ਆਪਣੇ ਤੇ ਆਪਣੇ ਦੇਸ਼ ਦਾ ਨਾਮ ਰੌਸ਼ਨ ਕਰਨਗੇ। ਇਸ ਮੌਕੇ ਮਸ਼ਹੂਰ ਅਦਾਕਾਰ ਤੇ ਗਾਇਕ ਤਰਸੇਮ ਜੱਸੜ ਨੇ ਵੀ ਸਮਾਗਮ ਵਿਚ ਹਾਜ਼ਰੀ ਲਗਵਾਈ ਤੇ ਨੌਜਵਾਨਾਂ ਨਾਲ ਵਿਸ਼ੇਸ਼ ਮੁਲਾਕਾਤ ਕਰ ਕੇ ਉਹਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ ਤੇ ਆਪਣੇ ਗੀਤ ਵੀ ਸੁਣਾਏ। ਨੌਜਵਾਨਾਂ ਵੱਲੋਂ ਨਸ਼ਿਆਂ ਦੇ ਖਾਤਮੇ ਦੀ ਸਹੁੰ ਵੀ ਚੁੱਕੀ ਗਈ।

ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਤੇ ਜ਼ਿਲ੍ਹਾ ਪੁਲੀਸ ਮੁਖੀ ਡਾ. ਰਵਜੋਤ ਗਰੇਵਾਲ ਨੇ ਵੀ ਵਿਚਾਰ ਸਾਂਝੇ ਕੀਤੇ। ਦੌੜ ਜਿੱਤਣ ਵਾਲਿਆਂ ਨੂੰ ਨਕਦ ਇਨਾਮਾਂ ਨਾਲ ਨਿਵਾਜਿਆ ਗਿਆ। ਨਾਲ ਹੀ ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਵਿੱਚ ਅਹਿਮ ਯੋਗਦਾਨ ਪਾਉਣ ਵਾਲੀਆਂ ਲੜਕੀਆਂ ਦਾ ਵੀ ਸਨਮਾਨ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਤੇ ਸ਼ੈਸ਼ਨ ਜੱਜ ਅਰੁਣ ਗੁਪਤਾ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਜੈ ਸਿੰਘ ਲਿਬੜਾ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਸਿੰਗਲ, ਐੱਸ.ਪੀ. ਰਮਿੰਦਰ ਸਿੰਘ, ਐੱਸ. ਪੀ. ਚੰਦ ਸਿੰਘ, ਐਡਵੋਕੇਟ ਅਮਰਿੰਦਰ ਸਿੰਘ ਮੰਡੋਫਲ, ਬਹਾਦਰ ਖਾਨ, ਪਰਦੀਪ ਮਲਹੋਤਰਾ, ਆਸ਼ਾ ਰਾਣੀ ਕੌਂਸਲਰ, ਸਤੀਸ਼ ਮਟੌਰ ਸਮੇਤ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ, ਪਤਵੰਤੇ ਤੇ ਵੱਡੀ ਗਿਣਤੀ ਨੌਜਵਾਨ ਹਾਜ਼ਰ ਸਨ।

 

Tags: Lakhbir Singh Rai , Fatehgarh Sahib , AAP , Aam Aadmi Party , Aam Aadmi Party Punjab , AAP Punjab , Rupinder Singh Happy

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD