Monday, 29 April 2024

 

 

ਖ਼ਾਸ ਖਬਰਾਂ ਸੀਜੀਸੀ ਲਾਂਡਰਾਂ ਨੇ ਕੌਮੀ ਪੱਧਰੀ ਹੈਕਫੈਸਟ 24 ਦੇ ਖੇਤਰੀ ਦੌਰ ਦੀ ਕੀਤੀ ਮੇਜ਼ਬਾਨੀ ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ ਪੀਈਸੀ ਨੇ ਸਾਂਝੀ ਖੋਜ ਅਤੇ ਅਕਾਦਮਿਕ ਸਹਿਯੋਗ ਲਈ ਸ਼੍ਰੀ ਮਾਤਾ ਵੈਸ਼ਨੋ ਦੇਵੀ ਯੂਨੀਵਰਸਿਟੀ (SMVDU), ਕਟੜਾ, ਜੰਮੂ ਨਾਲ ਕੀਤੇ MoU ਤੇ ਸਾਈਨ ''ਇਹ ਖੁਸ਼ੀਆਂ ਭਰਿਆ, ਮੌਜ-ਮਸਤੀ ਕਰਨ ਦਾ ਮੌਕਾ ਹੈ'' : ਪ੍ਰੋ. (ਡਾ.) ਬਲਦੇਵ ਸੇਤੀਆ, ਡਾਇਰੈਕਟਰ ਪੀ.ਈ.ਸੀ. ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵਟਸਐਪ ਚੈਨਲ ਜਾਰੀ ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਦੌਰਾ ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਪ੍ਰਬੰਧਕੀ ਸਕੱਤਰ ਸ਼੍ਰੀ ਕੁਮਾਰ ਰਾਹੁਲ ਵਲੋਂ ਅਨਾਜ ਮੰਡੀ ਰੋਪੜ ਦਾ ਦੌਰਾ ਤਕਨੀਕੀ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਨਵੀਂ ਅਨਾਜ ਮੰਡੀ ਦਾ ਕੀਤਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਜਿ਼ਲ੍ਹੇ ਦੇ ਪ੍ਰਭਾਰੀ ਸਕੱਤਰ ਰਾਹੁਲ ਤਿਵਾੜੀ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੀਆਂ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਵੱਲੋਂ ਡਾ: ਸੇਨੂ ਦੁੱਗਲ ਜਲਾਲਾਬਾਦ ਵਿਖ਼ੇ ਕਣਕ ਦੇ ਖਰੀਦ ਪ੍ਰਬੰਧਾਂ ਨੂੰ ਲੇ ਕੇ ਅਧਿਕਾਰੀਆਂ ਨਾਲ ਮੀਟਿੰਗ 48 ਘੰਟੇ ਪਹਿਲਾਂ ਖਰੀਦ ਕੀਤੀ ਗਈ ਕਣਕ ਦੀ ਬਣਦੀ ਅਦਾਇਗੀ ਦਾ ਕਿਸਾਨਾਂ ਨੂੰ ਭੁਗਤਾਨ, 743 ਕਰੋੜ ਰੁਪਏ ਦੀ ਕੀਤੀ ਅਦਾਇਗੀ-ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਸੰਗਰੂਰ ਆਮ ਆਦਮੀ ਪਾਰਟੀ ਦੀ ਰਾਜਧਾਨੀ ਹੈ ਅਤੇ ਹਮੇਸ਼ਾ ਰਹੇਗਾ : ਭਗਵੰਤ ਮਾਨ ਮੁੱਖ ਮੰਤਰੀ ਭਗਵੰਤ ਮਾਨ ਨੂੰ ਲੁਧਿਆਣਾ ਵਿੱਚ ਅਸ਼ੋਕ ਪਰਾਸ਼ਰ ਪੱਪੀ ਲਈ ਚੋਣ ਪ੍ਰਚਾਰ ਕਰਦਿਆਂ ਮਿਲਿਆ ਭਰਵਾਂ ਹੁੰਗਾਰਾ 'ਆਪ' ਨਸ਼ੇ ਦਾ ਖਾਤਮਾ ਨਹੀਂ ਕਰ ਸਕੀ ਤੇ ਭਾਜਪਾ ਕਰ ਰਹੀ ਹੈ ਧਰਮ ਦੀ ਰਾਜਨੀਤੀ : ਗੁਰਜੀਤ ਸਿੰਘ ਔਜਲਾ

 

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀਆਂ ਨੀਤੀਆਂ ਭਾਰਤ ਨੂੰ ਨਵੀਆਂ ਉਚਾਈਆਂ 'ਤੇ ਲੈ ਕੇ ਜਾ ਰਹੀਆਂ ਹਨ : ਸੋਮ ਪ੍ਰਕਾਸ਼

ਵਿਸ਼ਵਕਰਮਾ ਸਕੀਮ, ਡਰੋਨ ਦੀਦੀ ਸਕੀਮ ਦਾ ਸਾਰਿਆਂ ਨੂੰ ਲਾਭ ਉਠਾਉਣ ਦਾ ਦਿੱਤਾ ਸੱਦਾ

Som Parkash, Som Prakash, BJP, Bharatiya Janata Party, Sunil Jakhar, Phagwara, Viksit Bharat Sankalp Yatra

Web Admin

Web Admin

5 Dariya News

ਫਗਵਾੜਾ , 10 Dec 2023

ਵਣਜ ਅਤੇ ਉਦਯੋਗ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਵੱਖ-ਵੱਖ ਲੋਕ ਭਲਾਈ ਯੋਜਨਾਵਾਂ ਰਾਹੀਂ ਦੇਸ਼ ਦੇ ਹਰ ਨਾਗਰਿਕ ਨੂੰ ਸਸ਼ਕਤ ਬਣਾਉਣ ਦੀਆਂ ਨੀਤੀਆਂ ਦੇਸ਼ ਨੂੰ ਨਵੀਆਂ ਉਚਾਈਆਂ 'ਤੇ ਲੈ ਕੇ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਭਾਰਤ ਨੂੰ ਵਿਕਸਤ ਦੇਸ਼ ਬਣਾਉਣ ਦਾ ਪ੍ਰਧਾਨ ਮੰਤਰੀ ਦਾ ਸੰਕਲਪ ਭਾਰਤ ਨੂੰ ਵਿਸ਼ਵ ਗੁਰੂ  ਬਣਾਉਣ ਦੀ ਸਹੀ ਦਿਸ਼ਾ ਵੱਲ ਵਧ ਰਿਹਾ ਹੈ।

ਮੰਤਰੀ ਨੇ ਕਿਹਾ ਕਿ ਅੰਮ੍ਰਿਤ ਕਾਲ ਦੇ ਅਗਲੇ 25 ਸਾਲਾਂ ਲਈ ਪ੍ਰਧਾਨ ਮੰਤਰੀ ਦਾ ਵਿਜ਼ਨ ਅਤੇ ਨੀਤੀਆਂ ਸਾਡੇ ਨਾਗਰਿਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਦੀ ਸੋਚ ਨਾਲ ਘੜੀਆਂ ਗਈਆਂ ਨੇ। ਅੰਮ੍ਰਿਤ ਕਾਲ ਅਗਲੇ 25 ਸਾਲਾਂ ਦਾ ਅਜਿਹਾ ਸਮਾਂ ਹੈ ਜਿਸ ਤੋਂ ਬਾਅਦ ਭਾਰਤ 2047 ਵਿੱਚ ਜਦੋਂ ਦੇਸ਼ ਦੀ ਆਜ਼ਾਦੀ ਦੇ ਸ਼ਤਾਬਦੀ ਜਸ਼ਨ ਮਨਾਏਗਾ।ਉਨ੍ਹਾਂ ਕਿਹਾ ਕਿ ਦੇਸ਼ ਪੰਜਵਾਂ ਸਭ ਤੋਂ ਵੱਡਾ ਅਰਥਚਾਰਾ ਬਣ ਗਿਆ ਹੈ ਅਤੇ ਹੁਣ 'ਉਹ ਸਮਾਂ ਦੂਰ ਨਹੀਂ ਜਦੋਂ ਪ੍ਰਧਾਨ ਮੰਤਰੀ ਦੀ ਅਗਵਾਈ 'ਚ ਅਸੀਂ ਦੁਨੀਆ ਦਾ ਤੀਜਾ ਸਭ ਤੋਂ ਵੱਡਾ ਅਰਥਚਾਰਾ  ਬਣ ਜਾਵਾਂਗੇ।'

ਕੇਂਦਰੀ ਰਾਜ ਮੰਤਰੀ ਅੱਜ ਕਪੂਰਥਲਾ ਜ਼ਿਲ੍ਹੇ ਦੇ ਫਗਵਾੜਾ ਦੇ ਪਿੰਡ ਨਵੀਂ ਅਬਾਦੀ  ਨਾਰੰਗ ਸ਼ਾਹਪੁਰ  ਅਤੇ ਢਿੱਲਵਾਂ ਬਲਾਕ ਵਿੱਚ ਪੈਂਦੇ ਪਿੰਡ ਸੰਗੋਵਾਲ ਵਿੱਚ ਵਿਕਸਤ ਭਾਰਤ ਸੰਕਲਪ ਯਾਤਰਾ ਵਾਲੀ ਥਾਂ  ’ਤੇ ਇਕੱਠੇ ਹੋਏ ਲੋਕਾਂ ਨਾਲ ਗੱਲਬਾਤ ਕਰਨ ਆਏ ਸਨ। ਉਨ੍ਹਾਂ ਨੇ ਕੌਮੀ ਪੇਂਡੂ ਆਜੀਵਿਕਾ ਮਿਸ਼ਨ, ਉੱਜਵਲਾ ਯੋਜਨਾ, ਮੁਦਰਾ ਯੋਜਨਾ ਅਤੇ ਸੈਲਫ ਹੈਲਪ ਗਰੁੱਪਾਂ ਦੇ ਵੱਖ-ਵੱਖ ਲਾਭਪਾਤਰੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਕੇਂਦਰ ਸਰਕਾਰ ਦੀਆਂ ਇਨ੍ਹਾਂ ਯੋਜਨਾਵਾਂ ਬਾਰੇ  ਵੱਧ ਤੋਂ ਵੱਧ ਲਾਭ ਲੈਣ ਅਤੇ ਹੋਰਨਾਂ ਨੂੰ ਵੀ ਇਨ੍ਹਾਂ ਬਾਰੇ ਜਾਗਰੂਕ ਕਰਨ ਲਈ ਕਿਹਾ। ਲਾਭਪਾਤਰੀਆਂ ਨੇ ਸੰਕਲਪ ਯਾਤਰਾ ਦੇ ਹਿੱਸੇ ਵਜੋਂ 'ਮੇਰੀ ਕਹਾਣੀ ਮੇਰੀ ਜੁਬਾਨੀ' ਤਹਿਤ ਆਪਣੀ ਸਫ਼ਲਤਾ ਦੀਆਂ ਕਹਾਣੀਆਂ ਸਾਂਝੀਆਂ ਕੀਤੀਆਂ।

ਜਾਗਰੂਕਤਾ ਵੈਨ ਸਮੇਤ ਇਹ ਯਾਤਰਾ ਕਪੂਰਥਲਾ ਸਣੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਚੱਲ ਰਹੀ ਹੈ। ਇਸ ਰਾਹੀਂ ਕੇਂਦਰ ਸਰਕਾਰ ਦੀਆਂ ਵੱਖ-ਵੱਖ ਫਲੈਗਸ਼ਿਪ ਸਕੀਮਾਂ ਬਾਰੇ ਜਾਗਰੂਕਤਾ ਪੈਦਾ ਕੀਤੀ ਜਾ ਰਹੀ ਏ ਅਤੇ ਯੋਗ ਲਾਭਪਾਤਰੀਆਂ ਨੂੰ ਮੌਕੇ 'ਤੇ ਹੀ ਇਨ੍ਹਾਂ ਸਕੀਮਾਂ ਨਾਲ ਜੋੜਨ ਲਈ ਉਪਰਾਲੇ ਕੀਤੇ ਜਾ ਰਹੇ ਹਨ। ਸਮਾਗਮ ਵਾਲੀ ਥਾਂ 'ਤੇ ਐਲ ਈ ਡੀ ਸਕਰੀਨਾਂ ਵਾਲੀ ਸੰਕਲਪ ਯਾਤਰਾ ਦੀ ਵੈਨ ਵੀ ਮੌਜੂਦ ਸੀ, ਜਿਸ ਵਿੱਚ ਦੇਸ਼ ਦੀ ਸਮੁੱਚੀ ਤਰੱਕੀ ਨੂੰ ਦਰਸਾਉਣ  ਬਾਰੇ ਪ੍ਰਧਾਨ ਮੰਤਰੀ ਦੇ ਰਿਕਾਰਡ ਕੀਤੇ ਭਾਸ਼ਣ,  ਲਾਭਪਾਤਰੀਆਂ ਦੀਆਂ ਕਹਾਣੀਆਂ, ਪੈਂਫਲਿਟ, ਕੈਲੰਡਰ ਅਤੇ ਹੋਰ ਛੋਟੀਆਂ ਕਿਤਾਬਾਂ ਦੇ ਰੂਪ ਵਿੱਚ ਜਾਗਰੂਕਤਾ ਸਮੱਗਰੀ ਰੱਖੀ ਗਈ ਸੀ।

ਸੋਮ ਪ੍ਰਕਾਸ਼ ਨੇ ਕਿਹਾ ਕਿ ਭਾਰਤ ਨੂੰ ਵਿਕਸਤ ਰਾਸ਼ਟਰ ਬਣਾਉਣ ਲਈ ਦੇਸ਼ ਵਾਸੀਆਂ ਦੀ ਸਮੂਹਿਕ ਭਾਗੀਦਾਰੀ ਜ਼ਰੂਰੀ ਹੈ। ਉਨ੍ਹਾਂ ਨੇ ਸਾਰਿਆਂ ਨੂੰ ਸੱਦਾ ਦਿੱਤਾ ਕਿ ਉਹ ਆਪਣਾ ਅਤੇ ਦੂਜਿਆਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਸਕੀਮਾਂ ਦਾ ਲਾਭ ਉਠਾਉਣ ਅਤੇ ਦੂਜਿਆਂ ਨੂੰ ਜਾਗਰੂਕ ਕਰਨ। ਉਨ੍ਹਾਂ ਇਸ ਮੌਕੇ ਹਾਜ਼ਰ ਸਾਰੇ ਲੋਕਾਂ ਨੂੰ ਵਿਕਸਤ ਭਾਰਤ ਦੀ ਸਹੁੰ ਵੀ ਚੁਕਾਈ। ਉਨ੍ਹਾਂ ਦੋਵਾਂ ਪਿੰਡਾਂ ਵਿੱਚ ਉੱਜਵਲਾ ਸਕੀਮ ਦੇ ਲਾਭਪਾਤਰੀਆਂ ਨੂੰ ਮੌਕੇ 'ਤੇ ਹੀ ਗੈਸ ਕੁਨੈਕਸ਼ਨ ਵੀ ਦਿੱਤੇ।

ਪੰਜਾਬ ਵਿੱਚ, ਵਿਕਸਤ ਭਾਰਤ ਸੰਕਲਪ ਯਾਤਰਾ ਦੌਰਾਨ ਹੁਣ ਤੱਕ ਲਾਭਪਾਤਰੀਆਂ ਦੇ ਜੀਵਨ ਪੱਧਰ ਵਿੱਚ ਆਏ ਸੁਧਾਰ ਸਬੰਧੀ ਅੰਕੜੇ ਵੀ ਇਕੱਠੇ ਕੀਤੇ ਜਾ ਰਹੇ ਨੇ।   ਹੁਣ ਤੱਕ, ਯਾਤਰਾ 1 ਇਸ਼ਾਰੀਆ 35 ਲੱਖ ਤੋਂ ਵੱਧ ਲੋਕਾਂ ਦੀ ਭਾਗੀਦਾਰੀ  ਨਾਲ ਤਕਰੀਬਨ 1500 ਗ੍ਰਾਮ ਪੰਚਾਇਤਾਂ ਨੂੰ ਕਵਰ ਕਰ ਚੁੱਕੀ ਹੈ। ਦਿਲਚਸਪ ਗੱਲ ਇਹ ਹੈ ਕਿ ਵਿਕਸਤ ਭਾਰਤ ਪ੍ਰੋਗਰਾਮ ਵਿੱਚ ਹਿੱਸਾ ਲੈਣ ਵਾਲਿਆਂ ਵਿੱਚ ਮਰਦਾਂ ਨਾਲੋਂ ਔਰਤਾਂ ਦੀ ਗਿਣਤੀ ਵੱਧ ਹੈ।

ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਹਾਲ ਹੀ ਵਿੱਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ  ਸ਼ੁਰੂ ਕੀਤੀ ਗਈ ਵਿਸ਼ਵਕਰਮਾ ਸਕੀਮ ਦਾ ਲਾਭ ਲੈਣ ਦੀ ਵਕਾਲਤ ਕੀਤੀ, ਜਿਸ ਰਾਹੀਂ ਹੱਥਾਂ ਅਤੇ ਸੰਦਾਂ ਨਾਲ ਕੰਮ ਕਰਨ ਵਾਲੇ ਕਾਰੀਗਰਾਂ ਅਤੇ ਹੁਨਰਮੰਦਾਂ ਨੂੰ ਸ਼ੁਰੂਆਤ ਤੋਂ ਅੰਤ ਤੱਕ ਮਾਲੀ ਸਹਾਇਤਾ ਪ੍ਰਦਾਨ ਕਰਨ ਲਈ ਕਰਜ਼ੇ ਦਿੱਤੇ ਜਾ ਰਹੇ ਹਨ।ਉਨ੍ਹਾਂ ਕਿਸਾਨਾਂ ਨੂੰ ਡਰੋਨ ਸਕੀਮ ਤਹਿਤ ਸੰਤੁਲਿਤ ਅਨੁਪਾਤ ਵਿੱਚ ਨੈਨੋ ਖਾਦਾਂ ਦਾ ਛਿੜਕਾਅ ਪੁਰਾਣੇ ਢੰਗ ਨਾਲੋਂ ਘੱਟ ਪੈਸੇ ਵਿੱਚ ਕਰਨ ਦਾ ਵੀ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਇਹ ਸਕੀਮ ਮਹਿਲਾ ਸਵੈ-ਸਹਾਇਤਾ ਗਰੁੱਪਾਂ ਰਾਹੀਂ ਔਰਤਾਂ ਨੂੰ ਆਤਮ ਨਿਰਭਰ ਬਣਾਉਣ ਲਈ ਵੀ ਹੈ ਜਿਸ ਸਕੀਮ ਨੂੰ ਡਰੋਨ ਦੀਦੀ ਦਾ ਨਾਮ ਦਿੱਤਾ ਗਿਆ ਹੈ।

 

Tags: Som Parkash , Som Prakash , BJP , Bharatiya Janata Party , Sunil Jakhar , Phagwara , Viksit Bharat Sankalp Yatra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD