Thursday, 09 May 2024

 

 

ਖ਼ਾਸ ਖਬਰਾਂ ਸੁਖਪਾਲ ਸਿੰਘ ਖਹਿਰਾ ਅਤੇ ਡਾ: ਧਰਮਵੀਰ ਗਾਂਧੀ ਨੇ ਪਟਿਆਲਾ ਅਤੇ ਸੰਗਰੂਰ ਲਈ ਨਾਮਜ਼ਦਗੀ ਦਾਖ਼ਲ ਕੀਤੀ ਨਾਮਜ਼ਦਗੀਆਂ ਭਰਨ ਦੇ ਦੂਜੇ ਦਿਨ ਇੱਕ ਉਮੀਦਵਾਰ ਨੇ ਭਰੇ ਕਾਗਜ਼ ਵੋਟ ਫੀਸਦੀ ਵਿੱਚ ਮਿਸਾਲੀ ਵਾਧਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਦੀ ਵਿਲੱਖਣ ਸਵੀਪ ਗਤੀਵਿਧੀ ਐਲਪੀਯੂ ਵੱਲੋਂ ਮੇਗਾ ਰੀਯੂਨੀਅਨ -2024 'ਚ ਹਜ਼ਾਰਾਂ ਸਾਬਕਾ ਵਿਦਿਆਰਥੀਆਂ ਨੇ ਕੈਂਪਸ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਜ਼ਿਲ੍ਹਾ ਸਵੀਪ ਟੀਮ ਵੱਲੋਂ ਸਵੀਪ ਗਤੀਵਿਧੀ ਕਰਵਾਈਆਂ ਗਈਆਂ ਖ਼ਰਚਾ ਨਿਗਰਾਨ ਵੱਲੋਂ ਉਮੀਦਵਾਰਾਂ ਦੇ ਖ਼ਰਚੇ 'ਤੇ ਨਿਗਰਾਨੀ ਰੱਖ ਰਹੀਆਂ ਟੀਮਾਂ ਨਾਲ ਮੀਟਿੰਗ ਖਰਚਾ ਨਿਗਰਾਨ ਵੱਲੋਂ ਫਾਜ਼ਿਲਕਾ ਦਾ ਦੌਰਾ, ਜ਼ਿਲ੍ਹਾ ਖਰਚਾ ਮਾਨੀਟਰਿੰਗ ਸੈੱਲ ਦੇ ਅਧਿਕਾਰੀਆਂ ਨਾਲ ਮੀਟਿੰਗ ਗੁਰਜੀਤ ਸਿੰਘ ਔਜਲਾ ਨੇ ਚੋਣਾਂ ਤੋਂ ਸਮਾਂ ਕੱਢ ਕੇ ਪਹਿਲਵਾਨਾਂ ਨਾਲ ਮੁਲਾਕਾਤ ਕੀਤੀ ਪੰਜਾਬ ਦਾ ਬੁਨਿਆਦੀ ਢਾਂਚਾ ਵਿਕਾਸ ਅਕਾਲੀ ਦਲ ਦੇ ਦੇਣ: ਐਨ.ਕੇ. ਸ਼ਰਮਾ ਦੋਆਬੇ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ, ਪ੍ਰਸਿੱਧ ਦਲਿਤ ਆਗੂ ਅਤੇ ਹੁਸ਼ਿਆਰਪੁਰ ਤੋਂ ਬਸਪਾ ਉਮੀਦਵਾਰ ਰਾਕੇਸ਼ ਸੋਮਨ ਹੋਏ ਆਮ ਆਦਮੀ ਪਾਰਟੀ ‘ਚ ਸ਼ਾਮਲ ਪੰਜਾਬ ਦੀਆਂ 13 ਸੀਟਾਂ ਜਿਤਾਉਣ ਵਾਸਤੇ ਲੋਕਾਂ ਨੂੰ ਬੇਨਤੀ ਕਰਨ ਵਾਲੇ ਮੁੱਖ ਮੰਤਰੀ ਦੱਸਣ ਕਿ 7 ਰਾਜ ਸਭਾ ਮੈਂਬਰਾਂ ਨੇ ਕਿੰਨੇ ਕੁ ਪੰਜਾਬ ਦੇ ਮਸਲੇ ਚੁੱਕੇ ਤੇ ਧਰਨੇ ਦਿੱਤੇ : ਕੁਲਜੀਤ ਸਿੰਘ ਬੇਦੀ ਖ਼ਰਚਾ ਆਬਜ਼ਰਵਰ ਮਨੀਸ਼ ਕੁਮਾਰ ਦੀ ਫ਼ਰੀਦਕੋਟ ਲੋਕ ਸਭਾ ਦੇ ਆਬਜ਼ਰਵਰ ਵਜੋਂ ਹੋਈ ਨਿਯੁਕਤੀ ਸੀਜੀਸੀ ਲਾਂਡਰਾਂ ਦੇ ਐਮਈ ਦੇ ਵਿਿਦਆਰਥੀਆਂ ਨੇ ਨਵੀਨਤਾਕਾਰੀ ਇਲੈਕਟ੍ਰਿਕ ਵ੍ਹੀਲਬੈਰੋ ਕੀਤੀ ਤਿਆਰ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਬੀਤੀ ਸ਼ਾਮ ਤੱਕ 99 ਫੀਸਦੀ ਤੋਂ ਵੱਧ ਕਣਕ ਦੀ ਹੋ ਚੁੱਕੀ ਹੈ ਖਰੀਦ- ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਡਿਪਟੀ ਕਮਿਸ਼ਨਰ ਡਾ ਸੇਨੂ ਦਗਲ ਵੱਲੋਂ ਸਬਜੀ ਮੰਡੀ ਦਾ ਦੌਰਾ, ਸਫਾਈ ਵਿਵਸਥਾ ਦੁਰਸਤ ਕਰਨ ਕੀ ਕੀਤੀ ਹਦਾਇਤ ਦਾਖਾ ਵਿੱਚ ਚੋਣ ਪ੍ਰਚਾਰ ਦੌਰਾਨ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਜਿੱਤ ਦਾ ਭਰੋਸਾ ਪ੍ਰਗਟਾਇਆ ਚੋਣ ਖਰਚਾ ਨਿਗਰਾਨ ਵੱਲੋਂ ਏ.ਆਰ.ਓਜ਼, ਏ.ਈ.ਓਜ਼ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਸੰਸਦੀ ਹਲਕਾ ਲੁਧਿਆਣਾ 'ਚ ਹੁਣ ਤੱਕ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ 1.11 ਕਰੋੜ ਰੁਪਏ ਦੇ ਚੋਣ ਖਰਚੇ ਰਿਕਾਰਡ ਕੀਤੇ ਗਏ : ਸਾਕਸ਼ੀ ਸਾਹਨੀ ਨਾਮਜ਼ਦਗੀਆਂ ਦੇ ਪਹਿਲੇ ਦਿਨ ਹੁਸ਼ਿਆਰਪੁਰ ਵਿਖੇ ਇਕ ਆਜ਼ਾਦ ਉਮੀਦਵਾਰ ਵੱਲੋਂ ਕਾਗਜ਼ ਦਾਖ਼ਲ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਪ੍ਰੋਫ਼ੈਸਰ ਵਿਰਸਾ ਸਿੰਘ ਵਲਟੋਹਾ ਦੇ ਹੱਕ ‘ਚ ਪਿੰਡ ਭੈਲ ਹਲਕਾ ਖਡੂਰ ਸਾਹਿਬ ਵਿਖੇ ਕੀਤਾ ਭਰਵਾਂ ਇੱਕਠ ਖ਼ਰਚਾ ਅਬਜ਼ਰਵਰ ਵੱਲੋਂ ਚੋਣਾਂ ਨਾਲ ਸਬੰਧਤ ਵੱਖ-ਵੱਖ ਸੈੱਲਾਂ ਦਾ ਜਾਇਜ਼ਾ

 

'ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ' ਰਾਹੀਂ ਲੋਕਾਂ ਨੂੰ 43 ਨਾਗਰਿਕ ਕੇਂਦਰਿਤ ਸੇਵਾਵਾਂ ਉਨ੍ਹਾਂ ਦੀਆਂ ਬਰੂਹਾਂ 'ਤੇ ਪ੍ਰਦਾਨ ਕਰਨ ਨਾਲ ਸੂਬੇ ਵਿੱਚ ਨਵੇਂ ਯੁੱਗ ਦੀ ਸ਼ੁਰੂਆਤ

ਸਕੀਮ ਦਾ ਲਾਭ ਲੈਣ ਵਾਲੇ ਲੋਕਾਂ ਦੀ ਸਹੂਲਤ ਲਈ ਮੋਬਾਈਲ ਸਹਾਇਕਾਂ ਨੂੰ ਦਿੱਤੀ ਹਰੀ ਝੰਡੀ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Arvind Kejriwal

Web Admin

Web Admin

5 Dariya News

ਲੁਧਿਆਣਾ , 10 Dec 2023

ਪੰਜਾਬ ਵਾਸੀਆਂ ਨੂੰ ਪ੍ਰਭਾਵਸ਼ਾਲੀ, ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਲੋਕਾਂ ਨੂੰ ਉਨ੍ਹਾਂ ਦੀਆਂ ਬਰੂਹਾਂ ‘ਤੇ 43 ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ ਲਈ 'ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ' ਸਕੀਮ ਦੀ ਸ਼ੁਰੂਆਤ ਕੀਤੀ।

ਇਨ੍ਹਾਂ ਸੇਵਾਵਾਂ ਵਿੱਚ ਜਨਮ/ਐਨ.ਏ.ਸੀ. ਸਰਟੀਫਿਕੇਟ, ਜਨਮ ਸਰਟੀਫਿਕੇਟ ਵਿੱਚ ਨਾਮ ਜੋੜਨਾ, ਮੌਤ ਸਰਟੀਫਿਕੇਟ ਦੀਆਂ ਕਾਪੀਆਂ, ਜਨਮ ਸਰਟੀਫਿਕੇਟ ਵਿੱਚ ਐਂਟਰੀ ਵਿੱਚ ਸੋਧ, ਮੌਤ/ਐਨ.ਏ.ਸੀ. ਸਰਟੀਫਿਕੇਟ ਜਾਰੀ ਕਰਨਾ, ਜਨਮ ਸਰਟੀਫਿਕੇਟ ਦੀਆਂ ਕਈ ਕਾਪੀਆਂ, ਜਨਮ ਸਰਟੀਫਿਕੇਟ ਦੀ ਦੇਰੀ ਨਾਲ ਰਜਿਸਟ੍ਰੇਸ਼ਨ, ਮੌਤ ਸਰਟੀਫਿਕੇਟ ਦੀ ਦੇਰੀ ਨਾਲ ਰਜਿਸਟਰੇਸ਼ਨ, ਮੌਤ ਦੇ ਸਰਟੀਫਿਕੇਟ (ਸਿਹਤ) ਵਿੱਚ ਸੋਧ, ਆਮਦਨ ਦਾ ਸਰਟੀਫਿਕੇਟ, ਹਲਫੀਆ ਬਿਆਨ ਤਸਦੀਕ ਕਰਨਾ, ਮਾਲ ਰਿਕਾਰਡ ਦੀ ਜਾਂਚ, ਰਜਿਸਟਰਡ ਅਤੇ ਗੈਰ-ਰਜਿਸਟਰਡ ਦਸਤਾਵੇਜ਼ਾਂ ਦੀਆਂ ਪ੍ਰਮਾਣਿਤ ਕਾਪੀਆਂ (ਨਕਲ ਪ੍ਰਦਾਨ ਕਰਨਾ), ਭਾਰ-ਮੁਕਤ ਸਰਟੀਫਿਕੇਟ, ਗਿਰਵੀਨਾਮੇ ਦੀ ਇਕੁਇਟੀ ਐਂਟਰੀ, ਫਰਦ ਤਿਆਰ ਕਰਨ, ਦਸਤਾਵੇਜ਼ਾਂ ਦੇ ਕਾਊਂਟਰ ਸਾਈਨ, ਮੁਆਵਜ਼ੇ ਸਬੰਧੀ ਬਾਂਡ, ਬਾਰਡਰ ਏਰੀਏ ਸਬੰਧੀ ਸਰਟੀਫਿਕੇਟ, ਬੈਕਵਰਡ ਏਰੀਆ ਸਰਟੀਫਿਕੇਟ, ਜ਼ਮੀਨ ਦੀ ਹੱਦਬੰਦੀ, ਐਨ.ਆਰ.ਆਈ. ਦੇ ਦਸਤਾਵੇਜ਼ਾਂ ਦੇ ਕਾਊਂਟਰ ਸਾਈਨ, ਪੁਲਿਸ ਕਲੀਅਰੈਂਸ ਸਰਟੀਫਿਕੇਟ ਅਤੇ ਕੰਢੀ ਖੇਤਰ ਸਰਟੀਫਿਕੇਟ (ਮਾਲ) ਦੇ ਕਾਊਂਟਰ ਸਾਈਨ, ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜ਼ੀਫ਼ਾ, ਉਸਾਰੀ ਕਾਮੇ ਦੀ ਰਜਿਸਟ੍ਰੇਸ਼ਨ ਅਤੇ ਉਸਾਰੀ ਮਜ਼ਦੂਰ (ਲੇਬਰ) ਦੀ ਰਜਿਸਟਰੇਸ਼ਨ ਦਾ ਨਵੀਨੀਕਰਨ, ਰਿਹਾਇਸ਼ੀ ਸਰਟੀਫਿਕੇਟ (ਪ੍ਰਸੋਨਲ), ਅਨੁਸੂਚਿਤ ਜਾਤੀ ਸਰਟੀਫਿਕੇਟ ਅਤੇ ਬੀ.ਸੀ. ਸਰਟੀਫਿਕੇਟ, ਜਨਰਲ ਜਾਤੀ ਸਰਟੀਫਿਕੇਟ, ਹੋਰ ਪਛੜੀ ਸ਼੍ਰੇਣੀਆਂ ਸਬੰਧੀ ਸਰਟੀਫਿਕੇਟ (ਓ.ਬੀ.ਸੀ.), ਆਮਦਨ ਅਤੇ ਸੰਪਤੀ ਦਾ ਸਰਟੀਫਿਕੇਟ (ਈ.ਡਬਲਿਊ.ਐਸ.) ਅਤੇ ਸ਼ਗਨ ਸਕੀਮ (ਕੇਸ ਨੂੰ ਮਨਜ਼ੂਰੀ ਲਈ) (ਸਮਾਜਿਕ ਨਿਆਂ), ਬਜ਼ੁਰਗਾਂ ਨੂੰ ਪੈਨਸ਼ਨ, ਵਿਧਵਾ/ਬੇਸਹਾਰਾ ਨਾਗਰਿਕਾਂ ਨੂੰ ਪੈਨਸ਼ਨ, ਅਪਾਹਜ ਨਾਗਰਿਕਾਂ ਨੂੰ ਪੈਨਸ਼ਨ, ਅਪੰਗਤਾ ਸਰਟੀਫਿਕੇਟ ਯੀ.ਡੀ.ਆਈ.ਡੀ. ਕਾਰਡ ਲਈ ਅਰਜ਼ੀ ਅਤੇ ਨਿਰਭਰ ਬੱਚਿਆਂ ਲਈ ਪੈਨਸ਼ਨ (ਸਮਾਜਿਕ ਸੁਰੱਖਿਆ), ਬਿਜਲੀ ਦੇ ਬਿੱਲ ਦਾ ਭੁਗਤਾਨ (ਪਾਵਰ), ਵਿਆਹ ਦੀ ਰਜਿਸਟ੍ਰੇਸ਼ਨ (ਲਾਜ਼ਮੀ), ਵਿਆਹ (ਆਨੰਦ) (ਘਰ) ਦੀ ਰਜਿਸਟ੍ਰੇਸ਼ਨ ਅਤੇ ਪੇਂਡੂ ਖੇਤਰ ਦਾ ਸਰਟੀਫਿਕੇਟ (ਪੇਂਡੂ) ਸ਼ਾਮਲ ਹਨ।

'ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ' ਸਕੀਮ ਤਹਿਤ ਦਰ ’ਤੇ ਜਾ ਕੇ ਸੇਵਾਵਾਂ ਪ੍ਰਦਾਨ ਕਰਨ (ਡੋਰ ਸਟੈੱਪ ਡਲਿਵਰੀ) ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਨਾਲ ਸਰਕਾਰ ਤੋਂ ਨਾਗਰਿਕ ਤੱਕ ਸੇਵਾਵਾਂ (ਗਵਰਮੈਂਟ-ਟੂ-ਸਿਟੀਜ਼ਨ) ਨਿਰਵਿਘਨ ਮੁਹੱਈਆ ਹੋਣਗੀਆਂ। ਇਹ ਪਹਿਲਕਦਮੀ ਸੂਬਾ ਦੇ ਨਾਗਰਿਕਾਂ ਨੂੰ ਉਨ੍ਹਾਂ ਦੀਆਂ ਬਰੂਹਾਂ 'ਤੇ ਸਾਰੀਆਂ 43 ਮਹੱਤਵਪੂਰਨ ਜੀ2ਸੀ ਸੇਵਾਵਾਂ-ਜਿਵੇਂ ਜਨਮ ਅਤੇ ਮੌਤ ਦੇ ਸਰਟੀਫਿਕੇਟ, ਆਮਦਨ, ਰਿਹਾਇਸ਼, ਜਾਤੀ, ਪੈਨਸ਼ਨ, ਬਿਜਲੀ ਬਿੱਲ ਭੁਗਤਾਨ ਅਤੇ ਹੋਰ ਸੇਵਾਵਾਂ ਪ੍ਰਦਾਨ ਕਰੇਗੀ। 

ਸੂਬੇ ਦੇ ਨਾਗਰਿਕ ਇੱਕ ਸਮਰਪਿਤ ਹੈਲਪਲਾਈਨ ਨੰਬਰ 1076 'ਤੇ ਕਾਲ ਕਰਕੇ ਆਪਣੀ ਸਹੂਲਤ ਅਨੁਸਾਰ ਪੂਰਵ-ਮੁਲਾਕਾਤ ਦਾ ਸਮਾਂ ਤੈਅ ਕਰਕੇ ਇਨ੍ਹਾਂ ਸੇਵਾਵਾਂ ਦਾ ਲਾਭ ਲੈ ਸਕਦੇ ਹਨ। ਨਾਗਰਿਕਾਂ ਨੂੰ ਸੇਵਾ ਪ੍ਰਾਪਤ ਕਰਨ ਲਈ ਲੋੜੀਂਦੇ ਦਸਤਾਵੇਜ਼ਾਂ, ਤੈਅ ਫੀਸਾਂ ਅਤੇ ਹੋਰਨਾਂ ਜ਼ਰੂਰਤਾਂ ਬਾਰੇ ਸੂਚਿਤ ਕੀਤਾ ਜਾਵੇਗਾ। ਇਸ ਦੇ ਨਾਲ ਹੀ ਨਾਗਰਿਕਾਂ ਨੂੰ ਲੋੜੀਂਦੇ ਦਸਤਾਵੇਜ਼ਾਂ ਦੀ ਸੂਚੀ ਅਤੇ ਮੁਲਾਕਾਤ ਦੀ ਮਿਤੀ/ਸਮੇਂ ਬਾਰੇ ਐਸ.ਐਮ.ਐਸ. (ਮੋਬਾਇਲ ਸੰਦੇਸ਼) ਪ੍ਰਾਪਤ ਹੋਵੇਗਾ। 

ਇਸ ਤੋਂ ਬਾਅਦ ਵਿਸ਼ੇਸ਼ ਤੌਰ 'ਤੇ ਸਿਖਲਾਈ ਪ੍ਰਾਪਤ ਕਰਮਚਾਰੀ ਟੈਬਲੈੱਟ ਦੇ ਨਾਲ ਨਿਰਧਾਰਤ ਸਮੇਂ 'ਤੇ ਉਨ੍ਹਾਂ ਦੇ ਘਰ/ਦਫ਼ਤਰ ਆਉਣਗੇ ਅਤੇ ਜ਼ਰੂਰੀ ਕਾਗਜ਼ੀ ਕਾਰਵਾਈ ਨੂੰ ਪੂਰਾ ਕਰਨਗੇ ਅਤੇ ਫੀਸ ਲੈ ਕੇ ਰਸੀਦ ਦੇਣਗੇ। ਇਸ ਰਸੀਦ ਨਾਲ ਨਾਗਰਿਕ ਆਪਣੀ ਅਰਜ਼ੀ ਨੂੰ ਟਰੈਕ ਕਰ ਸਕਦੇ ਹਨ। ਇਸ ਸਕੀਮ ਨਾਲ ਨਾ ਸਿਰਫ਼ ਲੋਕਾਂ ਦੀ ਸਹੂਲਤ ਵਿੱਚ ਵਾਧਾ ਹੋਵੇਗਾ ਸਗੋਂ ਵਿਚੋਲਿਆਂ ਦੀ ਭੂਮਿਕਾ ਵੀ ਖ਼ਤਮ ਹੋਵੇਗੀ ਜਿਸ ਨਾਲ ਪਾਰਦਰਸ਼ਤਾ, ਕੁਸ਼ਲਤਾ ਅਤੇ ਨਾਗਰਿਕ-ਕੇਂਦ੍ਰਿਤ ਸ਼ਾਸਨ ਯਕੀਨੀ ਬਣਾਇਆ ਜਾਵੇਗਾ।

ਨਾਗਰਿਕ ਅੱਜ ਭਾਵ 10 ਦਸੰਬਰ ਤੋਂ ਸੇਵਾ ਕੇਂਦਰਾਂ ਅਤੇ ਸਮਰਪਿਤ ਹੈਲਪਲਾਈਨ ਨੰਬਰ 1076 ਦੋਵਾਂ ਰਾਹੀਂ ਡੀ.ਐਸ.ਡੀ. ਸੇਵਾਵਾਂ ਦਾ ਲਾਭ ਲੈ ਸਕਦੇ ਹਨ। ਇਹ ਸਕੀਮ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਪ੍ਰਦਾਨ ਕਰਨ ਸਬੰਧੀ ਸੂਬਾ ਸਰਕਾਰ ਦੇ ਉਪਰਾਲਿਆਂ ਦੇ ਹਿੱਸੇ ਵਜੋਂ ਸ਼ੁਰੂ ਕੀਤੀ ਗਈ ਹੈ ਤਾਂ ਜੋ ਨਾਗਰਿਕ ਆਪਣੇ ਰੋਜ਼ਾਨਾ ਦੇ ਪ੍ਰਸ਼ਾਸਕੀ ਕੰਮ ਆਸਾਨੀ ਨਾਲ ਅਤੇ ਨਿਰਵਿਘਨ ਢੰਗ ਨਾਲ ਕਰਵਾ ਸਕਣ। ਇਸ ਦੌਰਾਨ ਮੁੱਖ ਮੰਤਰੀ ਅਤੇ ਦਿੱਲੀ ਦੇ ਮੁੱਖ ਮੰਤਰੀ ਨੇ ਇਸ ਸਕੀਮ ਦਾ ਲਾਭ ਲੈਣ ਵਾਲੇ ਲੋਕਾਂ ਦੀ ਸਹੂਲਤ ਲਈ ਮੋਬਾਈਲ ਸਹਾਇਕਾਂ ਨੂੰ ਵੀ ਹਰੀ ਝੰਡੀ ਦਿੱਤੀ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Arvind Kejriwal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD