Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਾਇਰੈਕਟਰ ਐਡਮਿਨ ਨੇ ਵਾਈਟ ਐਵੇਨਿਊ ਨਿਵਾਸੀਆਂ ਨਾਲ ਕੀਤੀ ਮੀਟਿੰਗ ਬਿਜਲੀ ਦੀ ਨਿਰਵਿਘਨ ਸਪਲਾਈ ਲਈ ਪ੍ਰਗਟਾਈ ਵਚਨਬੱਧਤਾ

Punjab Admin, Jasbir Singh Sur Singh, PSPCL, Director Admin at Punjab State Power Corporation Limited, Amritsar

Web Admin

Web Admin

5 Dariya News

ਅੰਮ੍ਰਿਤਸਰ , 11 Dec 2023

Last updated on: Dec 11, 2023, 00:00 IST

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਦੇ ਡਾਇਰੈਕਟਰ ਐਡਮਿਨ ਜਸਬੀਰ ਸਿੰਘ ਸੁਰ ਸਿੰਘ ਨੇ ਅੰਮ੍ਰਿਤਸਰ ਦੇ ਪੌਸ਼ ਇਲਾਕੇ ਵਾਈਟ ਐਵੀਨਿਊ ਦੇ ਵਸਨੀਕਾਂ ਨਾਲ ਇਕ ਮੀਟਿੰਗ ਕੀਤੀ, ਤਾਂ ਜ਼ੋ ਵਸਨੀਕਾਂ ਨੂੰ ਦਰਪੇਸ਼ ਬਿਜਲੀ ਸੰਬੰਧੀ ਸਮੱਸਿਆਵਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾ ਸਕੇ। ਜਿਕਰਯੋਗ ਹੈ ਕਿ ਡਾਇਰੈਕਟਰ ਐਡਮਿਨ ਇੱਥੇ ਵਾਈਟ ਐਵੀਨਿਊ ਵੈਲਫੇਅਰ ਸੁਸਾਇਟੀ ਵੱਲੋਂ ਲਗਾਏ ਗਏ ਸਿਹਤ ਜਾਂਚ ਕੈਂਪ ਦਾ ਉਦਘਾਟਨ ਕਰਨ ਲਈ ਮੁੱਖ ਮਹਿਮਾਨ ਵਜੋਂ ਪੁੱਜੇ ਹੋਏ ਸਨ।  

ਇਸ ਮੌਕੇ ਉਨ੍ਹਾਂ ਨਾਲ ਡਿਪਟੀ ਚੀਫ਼ ਇੰਜੀਨੀਅਰ (ਸਿਟੀ ਸਰਕਲ) ਇੰਜ.  ਰਾਜੀਵ ਪਰਾਸ਼ਰ, ਐਕਸੀਅਨ ਇੰਜ.  ਮਨਦੀਪ ਸਿੰਘ, ਐਸ.ਡੀ.ਓ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ। ਇਸ ਦੌਰਾਨ ਇਲਾਕਾ ਨਿਵਾਸੀਆਂ ਨਾਲ ਗੱਲਬਾਤ ਕਰਦੇ ਹੋਏ ਇੰਜ.  ਪਰਾਸ਼ਰ ਨੇ ਬਿਜਲੀ ਦੀ ਖਪਤ ਦੀ ਨਿਗਰਾਨੀ ਦੀ ਕੁਸ਼ਲਤਾ ਅਤੇ ਗੁਣਵੱਤਾ ਨੂੰ ਵਧਾਉਣ ਲਈ ਪੇਸ਼ ਕੀਤੀਆਂ ਜਾ ਰਹੀਆਂ ਤਕਨੀਕੀ ਤਰੱਕੀਆਂ 'ਤੇ ਜ਼ੋਰ ਦਿੰਦਿਆਂ, ਸਮਾਰਟ ਮੀਟਰਾਂ ਨੂੰ ਲਾਗੂ ਕਰਨ ਬਾਰੇ ਵਸਨੀਕਾਂ ਨੂੰ ਜਾਗਰੂਕ ਕੀਤਾ।

ਉਨ੍ਹਾਂ ਨੇ ਇਲਾਕਾ ਨਿਵਾਸੀਆਂ ਨੂੰ ਦੱਸਿਆ ਗਿਆ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਦੀ ਅਗਵਾਈ ਹੇਠ ਇਹ ਯਕੀਨੀ ਬਣਾਉਣ ਨੂੰ ਤਰਜੀਹ ਦਿੱਤੀ ਹੈ ਕਿ ਖਪਤਕਾਰਾਂ ਨੂੰ ਬਿਜਲੀ ਸੰਬੰਧੀ ਕੋਈ ਵੀ ਚੁਣੌਤੀਆਂ ਦਾ ਸਾਹਮਣਾ ਨਾ ਕਰਨਾ ਪਵੇ। ਮੀਟਿੰਗ ਦੌਰਾਨ ਇਲਾਕਾ ਵਾਸੀਆਂ ਨੂੰ ਸੂਬਾ ਸਰਕਾਰ ਵੱਲੋਂ ਬਿਜਲੀ ਵੰਡ ਨੂੰ ਸੁਚਾਰੂ ਬਣਾਉਣ ਲਈ ਬਣਾਈਆਂ ਗਈਆਂ ਵੱਖ-ਵੱਖ ਨੀਤੀਆਂ ਤੋਂ ਵੀ ਜਾਣੂ ਕਰਵਾਇਆ ਗਿਆ।

ਡਾਇਰੈਕਟਰ ਐਡਮਿਨ ਜਸਬੀਰ ਸਿੰਘ ਸੁਰ ਸਿੰਘ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਵੱਲੋਂ ਖਪਤਕਾਰਾਂ ਨੂੰ ਬਿਜਲੀ ਦੀ ਨਿਰਵਿਘਨ ਸਪਲਾਈ ਜਾਰੀ ਰੱਖਣ ਸਬੰਧੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ਼ਹਿਰ ਵਾਸੀਆਂ ਨੂੰ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਜਲਦੀ ਨਿਪਟਾਰਾ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਨੇ ਖਪਤਕਾਰਾਂ ਦੀਆਂ ਚਿੰਤਾਵਾਂ ਨੂੰ ਤੁਰੰਤ ਹੱਲ ਕਰਨ ਲਈ ਪੀ.ਐਸ.ਪੀ.ਸੀ.ਐਲ ਦੀ ਸਰਗਰਮ ਸੋਚ 'ਤੇ ਜ਼ੋਰ ਦਿੱਤਾ।

ਉਨ੍ਹਾਂ ਨੇ ਜੋਰ ਦਿੰਦਿਆਂ ਕਿਹਾ ਕਿ ਕਈ ਦਹਾਕੇ ਪਹਿਲਾਂ ਲਗਾਏ ਗਏ ਖੰਭਿਆਂ ਨੂੰ ਇੱਕ ਮਹੀਨੇ ਵਿੱਚ ਬਦਲ ਦਿੱਤਾ ਜਾਵੇਗਾ। ਮੀਟਿੰਗ ਵਿੱਚ ਅਜਿਹੇ ਵਸਨੀਕ ਵੀ ਦੇਖਣ ਨੂੰ ਮਿਲੇ ਜਿਹੜੇ ਖਾਸ ਤੌਰ ਤੇ ਗਰਮੀ ਦੇ ਮਹੀਨਿਆਂ ਦੌਰਾਨ ਸੂਬਾ ਸਰਕਾਰ ਅਤੇ ਪੀ.ਐਸ.ਪੀ.ਸੀ.ਐਲ ਦੇ ਬਿਜਲੀ ਦੀ ਨਿਰਵਿਘਨ ਸਪਲਾਈ ਪ੍ਰਦਾਨ ਕਰਨ ਹਿਤ ਸ਼ਲਾਘਾਯੋਗ ਯਤਨਾਂ ਲਈ ਪ੍ਰਸ਼ੰਸਾ ਕਰ ਰਹੇ ਸਨ। ਲੋਕਾਂ ਨੇ ਖਪਤਕਾਰਾਂ 'ਤੇ ਬੋਝ ਨੂੰ ਘਟਾਉਣ ਲਈ ਸਰਕਾਰ ਅਤੇ ਪਾਵਰ ਕਾਰਪੋਰੇਸ਼ਨ ਦੇ ਠੋਸ ਯਤਨਾਂ ਦੀ ਸ਼ਲਾਘਾ ਕੀਤੀ।

ਮੀਟਿੰਗ ਦੀ ਸਮਾਪਤੀ 'ਤੇ ਡਾਇਰੈਕਟਰ ਐਡਮਿਨ ਜਸਬੀਰ ਸਿੰਘ ਸੁਰ ਸਿੰਘ ਨੇ ਵਸਨੀਕਾਂ ਦੇ ਵਡਮੁੱਲੇ ਫੀਡਬੈਕ ਲਈ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਪੀ.ਐਸ.ਪੀ.ਸੀ.ਐਲ ਬਿਜਲੀ ਸਪਲਾਈ ਦੇ ਉੱਚ ਮਿਆਰਾਂ ਨੂੰ ਬਰਕਰਾਰ ਰੱਖਣ ਲਈ ਤਨਦੇਹੀ ਨਾਲ ਕੰਮ ਕਰਨਾ ਜਾਰੀ ਰੱਖੇਗਾ, ਤਾਂ ਜ਼ੋ ਵਸਨੀਕਾਂ ਦੇ ਆਰਾਮ ਅਤੇ ਸੰਤੁਸ਼ਟੀ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਮੌਕੇ ਪੰਜਾਬ ਰੈਵੀਨਿਊ ਪਟਵਾਰ ਯੂਨੀਅਨ ਦੇ ਪ੍ਰਧਾਨ ਨਿਰਮਲ ਜੀਤ ਸਿੰਘ ਬਾਜਵਾ ਅਤੇ ਕਈ ਉੱਘੇ ਉਦਯੋਗਪਤੀ ਵੀ ਹਾਜ਼ਰ ਸਨ।

 

Tags: Punjab Admin , Jasbir Singh Sur Singh , PSPCL , Director Admin at Punjab State Power Corporation Limited , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD