Wednesday, 22 July 2026

 

 

ਖ਼ਾਸ ਖਬਰਾਂ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ

 

ਸੈਲਫ ਹੈਲਪ ਗਰੁੱਪਾਂ ‘ਚੋਂ 6 ਸੈਲਫ ਹੈਲਪ ਗਰੁੱਪਾਂ ਨੂੰ ਵੰਡੇ 10-10 ਹਜ਼ਾਰ ਰੁਪਏ ਦੇ ਚੈਕ

ਕਿਹਾ, ਔਰਤਾਂ ਸੈਲਫ ਹੈਲਪ ਗਰੁੱਪ ਬਣਾ ਕੇ ਆਪਣਾ ਕੋਈ ਕੰਮ ਕਰਨ ਲਈ ਲੋਨ ਵੀ ਲੈ ਸਕਦੀਆਂ ਹਨ

Punjab Admin, Rajeev Verma, Additional Deputy Commissioner, Shaheed Bhagat Singh Nagar, Nawanshahr, S.B.S. Nagar

Web Admin

Web Admin

5 Dariya News

ਨਵਾਂਸ਼ਹਿਰ , 11 Dec 2023

Last updated on: Dec 11, 2023, 00:00 IST

ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਨੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਸ਼ਹਿਰ ਅਧੀਨ ਸਰਕਾਰ ਵਲੋਂ ਚਲਾਈ ਜਾ ਰਹੀ ਡੇ ਨੂਲਮ ਸਕੀਮ ਤਹਿਤ ਬਣਾਏ ਗਏ ਸੈਲਫ ਹੈਲਪ ਗਰੁੱਪਾਂ ਵਿਚੋਂ 6 ਸੈਲਫ ਹੈਲਪ ਗਰੁੱਪ ਦੇ ਮੈਂਬਰਾਂ ਨੂੰ 10 ਹਜ਼ਾਰ ਰੁਪਏ ਪ੍ਰਤੀ ਗਰੁੱਪ ਦੇ ਚੈਕ ਵੰਡੇ ਅਤੇ ਸੈਲਫ ਹੈਲਪ ਗਰੁੱਪਾਂ ਨੂੰ ਨਵਾਂ ਕੰਮ ਕਰਨ ਲਈ ਪ੍ਰੇਰਿਤ ਵੀ ਕੀਤਾ ਗਿਆ, ਤਾਂ ਜੋ ਉਨ੍ਹਾਂ ਦੇ ਪਰਿਵਾਰ ਦੀ ਆਮਦਨ ਵਿੱਚ ਵਾਧਾ ਹੋ ਸਕੇ। ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਨੇ ਦੱਸਿਆ ਕਿ ਸ਼ਹਿਰ ਦੀਆਂ ਔਰਤਾਂ ਇਸ ਸਕੀਮ ਅਧੀਨ ਸੈਲਫ ਹੈਲਪ ਗਰੁੱਪ ਬਣਾ ਕੇ ਆਪਣਾ ਕੋਈ ਕੰਮ ਕਰਨ ਲਈ ਲੋਨ ਵੀ ਲੈ ਸਕਦੀਆਂ ਹਨ। 

ਇਸ ਤੋਂ ਇਲਾਵਾ ਉਨ੍ਹਾਂ ਨੇ ਪੀ.ਐਮ.ਐਮ.ਈ (ਪ੍ਰਧਾਨ ਮੰਤਰੀ ਫਾਰਮੇਸ਼ਨਲ ਆਫ਼ ਮਾਈਕਰੋ ਫੂਡ ਪ੍ਰੋਸੈਸਿੰਗ ਇੰਟਰਪ੍ਰਾਈਸਸ) ਸਕੀਮ ਅਧੀਨ ਘਰ ਵਿੱਚ ਆਚਾਰ ਅਤੇ ਪਾਪੜ ਬਣਾਉਣ ਵਾਲੀਆਂ ਔਰਤਾਂ ਨੂੰ ਇਸ ਸਕੀਮ ਦਾ ਲਾਹਾ ਲੈ ਕੇ ਵੱਧ ਤੋਂ ਵੱਧ  ਲਾਭ ਲੈਣ ਲਈ ਪ੍ਰੇਰਿਤ ਕੀਤਾ। ਪ੍ਰੋਗਰਾਮ ਦੇ ਅਖੀਰ ਵਿੱਚ ਉਨ੍ਹਾਂ ਨੇ ਸ਼ਹਿਰੀ ਲੋੜਮੰਦ ਔਰਤਾਂ ਨੂੰ ਵੱਧ ਤੋਂ ਵੱਧ ਗਰੁੱਪ ਬਣਾਉਣ ਦੀ ਅਪੀਲ ਕੀਤੀ, ਤਾਂ ਜੋ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਗਰੁੱਪ ਦੇ ਮੈਂਬਰਾਂ ਨੂੰ ਦਿੱਤਾ ਜਾ ਸਕੇ ਅਤੇ ਉਨ੍ਹਾਂ ਨੂੰ ਸਰਕਾਰ ਵਲੋਂ ਲੋਕ ਭਲਾਈ ਦੀਆਂ ਹੋਰ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਗਰੂਕ ਕੀਤਾ ਜਾ ਸਕੇ। ਇਸ ਮੌਕੇ ‘ਤੇ ਸਹਾਇਕ ਕਮਿਸ਼ਨਰ (ਜ) ਗੁਰਲੀਨ ਕੌਰ, ਕਮਿਊਨਿਟੀ ਆਰਗਾਈਨੇਜਰ ਸਾਲੂ ਭੁੱਚਰ ਤੋਂ ਇਲਾਵਾ ਹੋਰ ਵੀ ਮੌਜੂਦ ਸਨ।

 

Tags: Punjab Admin , Rajeev Verma , Additional Deputy Commissioner , Shaheed Bhagat Singh Nagar , Nawanshahr , S.B.S. Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD