Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਰਕਾਰ ਤੁਹਾਡੇ ਦੁਆਰ ਸਕੀਮ ਨਾਲ ਪੰਜਬੀਆਂ ਨੂੰ ਮਿਲੇਗੀ ਵੱਡੀ ਰਾਹਤ: ਰਜਿੰਦਰ ਪਾਲ ਕੌਰ ਛੀਨਾ

42 ਸਰਵਿਸਾਂ ਦੇ ਨਾਲ ਪੈਸੇ ਅਤੇ ਸਮੇਂ ਦੀ ਬੱਚਤ ਦੇ ਨਾਲ ਕੰਮ ਚ ਪਾਰਦਰਸ਼ਤਾ ਦੇ ਨਾਲ ਅਫ਼ਸਰਾਂ ਦੀ ਜਿੰਮੇਵਾਰੀ ਹੋਵੇਗੀ ਤੈਅ: ਐਮ ਐਲ ਏ ਛੀਨਾ

Rajinder Pal Kaur Chhina, Rajinder Pal Kaur, AAP, Aam Aadmi Party, Aam Aadmi Party Punjab, AAP Punjab, Ludhiana

Web Admin

Web Admin

5 Dariya News

ਲੁਧਿਆਣਾ , 11 Dec 2023

Last updated on: Dec 11, 2023, 00:00 IST

ਵਿਧਾਨ ਸਭਾ ਹਲਕਾ ਦੱਖਣੀ ਦੀ ਆਮ ਆਦਮੀ ਪਾਰਟੀ ਦੀ ਐਮ ਐਲ ਏ ਬੀਬਾ ਰਜਿੰਦਰ ਪਾਲ ਕੌਰ ਛੀਨਾ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਅਤੇ ਪਾਰਟੀ ਦੇ ਕੌਂਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਚ ਸ਼ੁਰੂ ਕੀਤੇ ਹੈਲਪਲਾਈਨ ਨੰਬਰ 1076 ਅਤੇ ਸਰਕਾਰ ਤੁਹਾਡੇ ਦੁਆਰ ਸਕੀਮ ਦੀ ਸ਼ਲਾਘਾ ਕੀਤੀ। ਐਮ ਐਲ ਏ ਛੀਨਾ ਨੇ ਕਿਹਾ ਕਿ ਪੰਜਾਬ ਨੂੰ ਨਵੀਂਆਂ ਬੁਲੰਦੀਆਂ ਤੇ ਲਿਜਾਣ ਲਈ ਮੁੱਖ ਮੰਤਰੀ ਪੰਜਾਬ ਲਗਾਤਾਰ ਪੰਜਾਬੀਆਂ ਦੇ ਹਿੱਤ ਚ ਸਕੀਮਾਂ ਦੀ ਸ਼ੁਰੂਆਤ ਕਰ ਰਹੇ ਨੇ। 

ਉਨ੍ਹਾਂ ਕਿਹਾ ਕਿ ਬਾਕੀਆਂ ਪਾਰਟੀਆਂ ਵਾਂਗ ਚੋਣਾਂ ਤੋਂ 1 ਸਾਲ ਪਹਿਲਾਂ ਨਹੀਂ ਸਗੋਂ ਬਿਨ੍ਹਾ ਕਿਸੇ ਸਿਆਸੀ ਲਾਹੇ ਦੇ ਸੀ ਐਮ ਪੰਜਾਬ ਲੋਕਾਂ ਨੂੰ ਸਹੁਲਤਾਂ ਦੇਣ ਲਈ ਵਚਨਬੱਧ ਹਨ। ਇਸੇ ਦੇ ਤਹਿਤ ਇੱਕ ਤੋਂ ਬਾਅਦ ਇਕ ਸਕੀਮਾਂ ਸੂਬੇ ਦੇ ਲੋਕਾਂ ਨੂੰ ਸਮਰਪਿਤ ਕਰ ਰਹੇ ਨੇ। ਐਮ ਐਲ ਏ ਰਜਿੰਦਰ ਪਾਲ ਕੌਰ ਛੀਨਾ ਇਸ ਵਿਸ਼ਾਲ ਰੈਲੀ ਚ 80 ਬੱਸਾਂ ਦੇ ਵੱਡੇ ਕਾਫ਼ਿਲੇ ਅਤੇ 50 ਦੇ ਕਰੀਬ ਗੱਡੀਆਂ ਨਾਲ ਸ਼ਾਮਿਲ ਹੋਏ, ਇਸ ਰੈਲੀ ਚ ਠਾਠਾਂ ਮਾਰਦਾ ਇਕੱਠ ਆਮ ਆਦਮੀ ਪਾਰਟੀ ਪ੍ਰਤੀ ਲੋਕਾਂ ਦੇ ਪਿਆਰ ਅਤੇ ਵਫਾਦਾਰੀ ਦੀ ਗਵਾਹੀ ਭਰਦਾ ਨਜ਼ਰ ਆਇਆ।

ਐਮ ਐਲ ਏ ਛੀਨਾ ਨੇ ਕਿਹਾ ਕਿ ਇਹ ਸੂਬੇ ਦੀ ਪਹਿਲੀ ਸਰਕਾਰ ਹੈ ਜਿਸ ਨੇ ਦਫ਼ਤਰੀ ਕੰਮ ਕਾਜ ਨੂੰ ਸੌਖਾ ਬਣਾਉਣ ਦੇ ਲਈ ਕਦਮ ਚੁੱਕੇ ਨੇ, ਉਨ੍ਹਾਂ ਕਿਹਾ ਕਿ ਇਨ੍ਹਾਂ 42 ਸਰਵਿਸ ਚ ਲੋਕਾਂ ਨੂੰ ਵੱਖ ਵੱਖ ਕੈਟਾਗਰੀ ਦੇ ਸਰਟੀਫਿਕੇਟ ਘਰ ਬੈਠੇ ਬਣਵਾਉਣ ਦੀ ਸੁਵਿਧਾ ਪ੍ਰਾਪਤ ਹੋਵੇਗੀ ਅਤੇ ਨਾਲ ਹੀ ਪੁਲਿਸ ਸਬੰਧੀ ਕਲੀਅਰੈਂਸ ਸਰਟੀਫਿਕੇਟ ਦੇ ਨਾਲ ਐਨਆਰਆਈਆਂ ਨੂੰ ਦਫਤਰਾਂ ਦੇ ਵਿੱਚ ਚੱਕਰ ਕੱਟਣ ਦੀ ਲੋੜ ਨਹੀਂ ਪਵੇਗੀ ਆਨਲਾਈਨ ਹੀ ਉਹਨਾਂ ਦੇ ਸਾਰੇ ਕੰਮ ਹੋਣਗੇ ਅਤੇ ਜੇਕਰ ਕੋਈ ਸ਼ਿਕਾਇਤ ਹੋਵੇਗੀ ਤਾਂ ਉਹ ਹੈਲਪਲਾਈਨ ਨੰਬਰ ਤੇ ਫੋਨ ਕਰ ਸਕਣਗੇ।

ਐਮ ਐਲ ਏ ਛੀਨਾ ਨੇ ਜਿੱਥੇ ਸੀ ਐਮ ਪੰਜਾਬ ਦਾ ਅਤੇ ਅਰਵਿੰਦ ਕੇਜਰੀਵਾਲ ਜੀ ਦਾ ਤਹਿ ਦਿਲੋ ਧੰਨਵਾਦ ਕੀਤਾ ਉਥੇ ਹੀ ਕਿਹਾ ਕਿ ਲੋਕਾਂ ਲਈ ਲੋਕਾਂ ਦੇ ਫਾਇਦੇ ਦੀਆਂ ਸਕੀਮਾਂ ਲਾਂਚ ਕਰਨ ਨਾਲ ਲੋਕਾਂ ਦੇ ਸਮੇਂ ਦੇ ਨਾਲ ਪੈਸਿਆਂ ਦੀ ਬੱਚਤ ਹੋਵੇਗੀ ਨਾਲ ਹੀ ਦਫ਼ਤਰੀ ਕੰਮ ਕਾਜ ਚ ਪਾਰਦਰਸ਼ਤਾ ਆਵੇਗੀ ਅਤੇ ਭ੍ਰਿਸ਼ਟਾਚਾਰ ਤੇ ਠੱਲ ਪਵੇਗੀ। ਏਜੰਟਾਂ ਦੀ ਮਨਮਾਨੀਆਂ ਤੋਂ ਲੋਕਾਂ ਨੂੰ ਮੁਕਤੀ ਮਿਲੇਗੀ ਅਤੇ ਅਫ਼ਸਰਾਂ ਦੀ ਜਵਾਬਦੇਹੀ ਵੀ ਤੈਅ ਹੋਵੇਗੀ।

 

Tags: Rajinder Pal Kaur Chhina , Rajinder Pal Kaur , AAP , Aam Aadmi Party , Aam Aadmi Party Punjab , AAP Punjab , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD