Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਭਗਵੰਤ ਮਾਨ ਸਰਕਾਰ, ਤੁਹਾਡੇ ਘਰ ਆ ਕੇ ਕਰੇਗੀ ਪ੍ਰੇਸ਼ਾਨ: ਰਵਿੰਦਰ ਸਿੰਘ ਬ੍ਰਹਮਪੁਰਾ

ਮਾਨ ਸਰਕਾਰ ਦੀ ਘਰ ਫ਼ੇਰੀ ਨਾਲ ਨਾਗਰਿਕਾਂ ਲਈ ਮੁਸ਼ਕਿਲਾਂ 'ਚ ਵਾਧਾ ਹੋਵੇਗਾ: ਬ੍ਰਹਮਪੁਰਾ

Ravinder Singh Brahmpura, Shiromani Akali Dal, SAD, Khadoor Sahib, Tarn Taran

Web Admin

Web Admin

5 Dariya News

ਤਰਨ ਤਾਰਨ , 11 Dec 2023

Last updated on: Dec 11, 2023, 00:00 IST

ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਅਤੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਹਾਲ ਹੀ ਵਿੱਚ ਸ਼ੁਰੂ ਕੀਤੀ ‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਸਕੀਮ ਦੀ ਆਲੋਚਨਾ ਕੀਤੀ ਹੈ। ਸ੍ਰ. ਬ੍ਰਹਮਪੁਰਾ ਨੇ ਇਸ ਸਕੀਮ ਨੂੰ ਧੋਖੇ ਦਾ ਨਵਾਂ ਰੂਪ ਦੱਸਿਆ ਹੈ। ਸ੍ਰ. ਬ੍ਰਹਮਪੁਰਾ ਨੇ ਆਪਣੇ ਹਲਕੇ ਪਿੰਡ ਦੇਉਂ ਦੀ ਫ਼ੇਰੀ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਦੋਸ਼ ਲਾਇਆ ਕਿ ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ ਸਕੀਮ ਤਹਿਤ ਮੁਹੱਈਆ ਕਰਵਾਇਆ ਗਿਆ ਹੈਲਪਲਾਈਨ ਨੰਬਰ 1076 ਨੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕੀਤਾ ਹੈ। 

ਉਨ੍ਹਾਂ ਇਸ ਵਿਸ਼ੇ 'ਤੇ ਚਾਨਣਾ ਪਾਉਂਦਿਆਂ ਕਿਹਾ ਕਿ ਜਿਹੜੀਆਂ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ, ਉਹ ਪਿਛਲੀ ਅਕਾਲੀ ਸਰਕਾਰ ਵੇਲੇ ਬਿਨਾਂ ਰਿਸ਼ਵਤ ਦੇ ਉਪਲਬਧ ਸਨ। ਹਾਲਾਂਕਿ, ਉਨ੍ਹਾਂ ਦਾਅਵਾ ਕੀਤਾ ਕਿ ਹੁਣ ਨਾਗਰਿਕਾਂ ਨੂੰ ਉਹਨਾਂ ਸੇਵਾਵਾਂ ਲਈ ਰਿਸ਼ਵਤ ਦੇਣੀ ਪਵੇਗੀ। ਇਸ ਸਕੀਮ ਦਾ ਮਜ਼ਾਕ ਉਡਾਉਂਦੇ ਹੋਏ ਬ੍ਰਹਮਪੁਰਾ ਨੇ ਟਿੱਪਣੀ ਕਰਦਿਆਂ ਕਿਹਾ ਕਿ, "ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ" - "ਭਗਵੰਤ ਮਾਨ ਸਰਕਾਰ, ਹੁਣ ਤੁਹਾਡੇ ਘਰ ਆ ਕੇ ਕਰੇਗੀ ਪ੍ਰੇਸ਼ਾਨ"।

ਸ੍ਰ. ਬ੍ਰਹਮਪੁਰਾ ਨੇ ਅੱਗੇ ਦੋਸ਼ ਲਾਇਆ ਕਿ ਉਨ੍ਹਾਂ ਦੇ ਹਲਕੇ ਦੇ ਇੱਕ ਵਿਅਕਤੀ ਨੇ ਇਸ ਹੈਲਪਲਾਈਨ ਨੰਬਰ 1076 'ਤੇ ਕਾਲ ਕਰਨ ਦੀ ਕੋਸ਼ਿਸ਼ ਕੀਤੀ ਸੀ ਪਰ ਨੰਬਰ ਮੌਜੂਦ ਨਾ ਹੋਣ ਕਾਰਨ ਉਸ ਨੂੰ ਨਿਰਾਸ਼ਾ ਹੀ ਹੱਥ ਲੱਗੀ। ਉਨ੍ਹਾਂ ਸਵਾਲ ਕੀਤਾ ਕੀ ਇਹ ਦਿੱਲੀ ਦਾ ਉਹੀ ਮਾਡਲ ਹੈ ਜੋ 'ਆਪ' ਪੰਜਾਬ 'ਚ ਲਿਆਉਣਾ ਚਾਹੁੰਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ 'ਆਪ' ਵੱਖ-ਵੱਖ ਪਹਿਲੂਆਂ ਵਿੱਚ ਅਸਫ਼ਲ ਰਹੀ ਹੈ ਅਤੇ ਪੰਜਾਬ ਦੇ ਲੋਕ ਇਸ ਨੂੰ ਪਸੰਦ ਨਹੀਂ ਕਰਦੇ ਹਨ।

ਸ੍ਰ. ਬ੍ਰਹਮਪੁਰਾ ਨੇ ਵਿਸ਼ਵਾਸ ਪ੍ਰਗਟਾਉਂਦਿਆਂ ਕਿਹਾ ਕਿ 2024 ਦੀਆਂ ਲੋਕ ਸਭਾ ਚੋਣਾਂ ਪੰਜਾਬ ਵਿੱਚੋਂ ਆਮ ਆਦਮੀ ਪਾਰਟੀ ਦਾ ਪੂਰੀ ਤਰ੍ਹਾਂ ਸਫ਼ਾਇਆ ਹੋ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਦੀ ਲੀਡਰਸ਼ਿਪ 'ਚ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿੱਚ ਸ਼ਾਨਦਾਰ ਨਤੀਜੇ ਹਾਸਲ ਹੋਣਗੇ।

ਸ੍ਰ. ਬ੍ਰਹਮਪੁਰਾ ਨੇ ਪੰਜਾਬੀਆਂ ਦੇ ਸਰੋਤਾਂ ਨੂੰ ਬਰਬਾਦ ਕਰਨ ਲਈ 'ਆਪ' ਦੀ ਆਲੋਚਨਾ ਕੀਤੀ ਅਤੇ 'ਆਪ' 'ਤੇ 2022 ਦੀਆਂ ਵਿਧਾਨ ਸਭਾ ਚੋਣਾਂ ਵਾਂਗ ਲੋਕਾਂ ਨੂੰ ਧੋਖਾ ਦੇਣ ਦਾ ਦੋਸ਼ ਲਗਾਇਆ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਹੁਣ ਆਮ ਆਦਮੀ ਪਾਰਟੀ ਆਪਣੀਆਂ ਕੋਝੀ ਚਾਲਾਂ ਤੋਂ ਮੂਰਖ਼ ਨਹੀਂ ਬਣਾ ਸਕਦੀ, ਪੰਜਾਬ ਦੇ ਲੋਕ ਸਮਝਦਾਰ ਹਨ।

 

Tags: Ravinder Singh Brahmpura , Shiromani Akali Dal , SAD , Khadoor Sahib , Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD