Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਡਾਇਰੈਕਟਰ ਐਡਮਿਨ ਨੇ ਵਾਈਟ ਐਵੇਨਿਊ ਨਿਵਾਸੀਆਂ ਨਾਲ ਕੀਤੀ ਮੀਟਿੰਗ

ਬਿਜਲੀ ਦੀ ਨਿਰਵਿਘਨ ਸਪਲਾਈ ਲਈ ਪ੍ਰਗਟਾਈ ਵਚਨਬੱਧਤਾ

Punjab State Power Corporation Limited, PSPCL, Jasbir Singh Sur Singh, White Avenue Welfare Society

Web Admin

Web Admin

5 Dariya News

ਅੰਮ੍ਰਿਤਸਰ , 11 Dec 2023

Last updated on: Dec 11, 2023, 00:00 IST

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਦੇ ਡਾਇਰੈਕਟਰ ਐਡਮਿਨ ਜਸਬੀਰ ਸਿੰਘ ਸੁਰ ਸਿੰਘ ਨੇ ਅੰਮ੍ਰਿਤਸਰ ਦੇ ਪੌਸ਼ ਇਲਾਕੇ ਵਾਈਟ ਐਵੀਨਿਊ ਦੇ ਵਸਨੀਕਾਂ ਨਾਲ ਇਕ ਮੀਟਿੰਗ ਕੀਤੀ, ਤਾਂ ਜ਼ੋ ਵਸਨੀਕਾਂ ਨੂੰ ਦਰਪੇਸ਼ ਬਿਜਲੀ ਸੰਬੰਧੀ ਸਮੱਸਿਆਵਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾ ਸਕੇ। ਜਿਕਰਯੋਗ ਹੈ ਕਿ ਡਾਇਰੈਕਟਰ ਐਡਮਿਨ ਇੱਥੇ ਵਾਈਟ ਐਵੀਨਿਊ ਵੈਲਫੇਅਰ ਸੁਸਾਇਟੀ ਵੱਲੋਂ ਲਗਾਏ ਗਏ ਸਿਹਤ ਜਾਂਚ ਕੈਂਪ ਦਾ ਉਦਘਾਟਨ ਕਰਨ ਲਈ ਮੁੱਖ ਮਹਿਮਾਨ ਵਜੋਂ ਪੁੱਜੇ ਹੋਏ ਸਨ।  ਇਸ ਮੌਕੇ ਉਨ੍ਹਾਂ ਨਾਲ ਡਿਪਟੀ ਚੀਫ਼ ਇੰਜੀਨੀਅਰ (ਸਿਟੀ ਸਰਕਲ) ਇੰਜ.  ਰਾਜੀਵ ਪਰਾਸ਼ਰ, ਐਕਸੀਅਨ ਇੰਜ.  ਮਨਦੀਪ ਸਿੰਘ, ਐਸ.ਡੀ.ਓ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

ਇਸ ਦੌਰਾਨ ਇਲਾਕਾ ਨਿਵਾਸੀਆਂ ਨਾਲ ਗੱਲਬਾਤ ਕਰਦੇ ਹੋਏ ਇੰਜ.  ਪਰਾਸ਼ਰ ਨੇ ਬਿਜਲੀ ਦੀ ਖਪਤ ਦੀ ਨਿਗਰਾਨੀ ਦੀ ਕੁਸ਼ਲਤਾ ਅਤੇ ਗੁਣਵੱਤਾ ਨੂੰ ਵਧਾਉਣ ਲਈ ਪੇਸ਼ ਕੀਤੀਆਂ ਜਾ ਰਹੀਆਂ ਤਕਨੀਕੀ ਤਰੱਕੀਆਂ 'ਤੇ ਜ਼ੋਰ ਦਿੰਦਿਆਂ, ਸਮਾਰਟ ਮੀਟਰਾਂ ਨੂੰ ਲਾਗੂ ਕਰਨ ਬਾਰੇ ਵਸਨੀਕਾਂ ਨੂੰ ਜਾਗਰੂਕ ਕੀਤਾ। ਉਨ੍ਹਾਂ ਨੇ ਇਲਾਕਾ ਨਿਵਾਸੀਆਂ ਨੂੰ ਦੱਸਿਆ ਗਿਆ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਦੀ ਅਗਵਾਈ ਹੇਠ ਇਹ ਯਕੀਨੀ ਬਣਾਉਣ ਨੂੰ ਤਰਜੀਹ ਦਿੱਤੀ ਹੈ ਕਿ ਖਪਤਕਾਰਾਂ ਨੂੰ ਬਿਜਲੀ ਸੰਬੰਧੀ ਕੋਈ ਵੀ ਚੁਣੌਤੀਆਂ ਦਾ ਸਾਹਮਣਾ ਨਾ ਕਰਨਾ ਪਵੇ।

ਮੀਟਿੰਗ ਦੌਰਾਨ ਇਲਾਕਾ ਵਾਸੀਆਂ ਨੂੰ ਸੂਬਾ ਸਰਕਾਰ ਵੱਲੋਂ ਬਿਜਲੀ ਵੰਡ ਨੂੰ ਸੁਚਾਰੂ ਬਣਾਉਣ ਲਈ ਬਣਾਈਆਂ ਗਈਆਂ ਵੱਖ-ਵੱਖ ਨੀਤੀਆਂ ਤੋਂ ਵੀ ਜਾਣੂ ਕਰਵਾਇਆ ਗਿਆ।ਡਾਇਰੈਕਟਰ ਐਡਮਿਨ ਜਸਬੀਰ ਸਿੰਘ ਸੁਰ ਸਿੰਘ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਵੱਲੋਂ ਖਪਤਕਾਰਾਂ ਨੂੰ ਬਿਜਲੀ ਦੀ ਨਿਰਵਿਘਨ ਸਪਲਾਈ ਜਾਰੀ ਰੱਖਣ ਸਬੰਧੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ਼ਹਿਰ ਵਾਸੀਆਂ ਨੂੰ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਜਲਦੀ ਨਿਪਟਾਰਾ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਨੇ ਖਪਤਕਾਰਾਂ ਦੀਆਂ ਚਿੰਤਾਵਾਂ ਨੂੰ ਤੁਰੰਤ ਹੱਲ ਕਰਨ ਲਈ ਪੀ.ਐਸ.ਪੀ.ਸੀ.ਐਲ ਦੀ ਸਰਗਰਮ ਸੋਚ 'ਤੇ ਜ਼ੋਰ ਦਿੱਤਾ।

ਉਨ੍ਹਾਂ ਨੇ ਜੋਰ ਦਿੰਦਿਆਂ ਕਿਹਾ ਕਿ ਕਈ ਦਹਾਕੇ ਪਹਿਲਾਂ ਲਗਾਏ ਗਏ ਖੰਭਿਆਂ ਨੂੰ ਇੱਕ ਮਹੀਨੇ ਵਿੱਚ ਬਦਲ ਦਿੱਤਾ ਜਾਵੇਗਾ। ਮੀਟਿੰਗ ਵਿੱਚ ਅਜਿਹੇ ਵਸਨੀਕ ਵੀ ਦੇਖਣ ਨੂੰ ਮਿਲੇ ਜਿਹੜੇ ਖਾਸ ਤੌਰ ਤੇ ਗਰਮੀ ਦੇ ਮਹੀਨਿਆਂ ਦੌਰਾਨ ਸੂਬਾ ਸਰਕਾਰ ਅਤੇ ਪੀ.ਐਸ.ਪੀ.ਸੀ.ਐਲ ਦੇ ਬਿਜਲੀ ਦੀ ਨਿਰਵਿਘਨ ਸਪਲਾਈ ਪ੍ਰਦਾਨ ਕਰਨ ਹਿਤ ਸ਼ਲਾਘਾਯੋਗ ਯਤਨਾਂ ਲਈ ਪ੍ਰਸ਼ੰਸਾ ਕਰ ਰਹੇ ਸਨ। ਲੋਕਾਂ ਨੇ ਖਪਤਕਾਰਾਂ 'ਤੇ ਬੋਝ ਨੂੰ ਘਟਾਉਣ ਲਈ ਸਰਕਾਰ ਅਤੇ ਪਾਵਰ ਕਾਰਪੋਰੇਸ਼ਨ ਦੇ ਠੋਸ ਯਤਨਾਂ ਦੀ ਸ਼ਲਾਘਾ ਕੀਤੀ।

ਮੀਟਿੰਗ ਦੀ ਸਮਾਪਤੀ 'ਤੇ ਡਾਇਰੈਕਟਰ ਐਡਮਿਨ ਜਸਬੀਰ ਸਿੰਘ ਸੁਰ ਸਿੰਘ ਨੇ ਵਸਨੀਕਾਂ ਦੇ ਵਡਮੁੱਲੇ ਫੀਡਬੈਕ ਲਈ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਪੀ.ਐਸ.ਪੀ.ਸੀ.ਐਲ ਬਿਜਲੀ ਸਪਲਾਈ ਦੇ ਉੱਚ ਮਿਆਰਾਂ ਨੂੰ ਬਰਕਰਾਰ ਰੱਖਣ ਲਈ ਤਨਦੇਹੀ ਨਾਲ ਕੰਮ ਕਰਨਾ ਜਾਰੀ ਰੱਖੇਗਾ, ਤਾਂ ਜ਼ੋ ਵਸਨੀਕਾਂ ਦੇ ਆਰਾਮ ਅਤੇ ਸੰਤੁਸ਼ਟੀ ਨੂੰ ਯਕੀਨੀ ਬਣਾਇਆ ਜਾ ਸਕੇ।ਇਸ ਮੌਕੇ ਪੰਜਾਬ ਰੈਵੀਨਿਊ ਪਟਵਾਰ ਯੂਨੀਅਨ ਦੇ ਪ੍ਰਧਾਨ ਨਿਰਮਲ ਜੀਤ ਸਿੰਘ ਬਾਜਵਾ ਅਤੇ ਕਈ ਉੱਘੇ ਉਦਯੋਗਪਤੀ ਵੀ ਹਾਜ਼ਰ ਸਨ।

 

Tags: Punjab State Power Corporation Limited , PSPCL , Jasbir Singh Sur Singh , White Avenue Welfare Society

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD