Friday, 17 May 2024

 

 

ਖ਼ਾਸ ਖਬਰਾਂ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ

 

ਪੰਜਾਬ 'ਚ ਉਦਯੋਗਾਂ ਦੇ ਵਿਸਥਾਰ ਲਈ ਸਨਅਤਕਾਰਾਂ ਦੀ ਮਦਦ ਕਰੇਗੀ ਸਰਕਾਰ : ਲਾਲਜੀਤ ਸਿੰਘ ਭੁੱਲਰ

ਟਰਾਂਸਪੋਰਟ ਮੰਤਰੀ 17ਵੇਂ ਪਾਈਟੈਕਸ ਦੇ ਸਮਾਪਤੀ ਸਮਾਰੋਹ ਵਿਖੇ ਪੁੱਜੇ

Laljit Singh Bhullar, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਅੰਮ੍ਰਿਤਸਰ , 11 Dec 2023

ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਅਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸਨਅਤਕਾਰਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਪੰਜਾਬ ਵਿੱਚ ਆਪਣੇ ਉਦਯੋਗਾਂ ਦਾ ਵਿਸਥਾਰ ਕਰਨ ਅਤੇ ਪੰਜਾਬ ਸਰਕਾਰ ਉਨ੍ਹਾਂ ਦੀ ਹਰ ਸੰਭਵ ਮਦਦ ਕਰਨ ਲਈ ਵਚਨਬੱਧ ਹੈ। ਭੁੱਲਰ ਅੰਮ੍ਰਿਤਸਰ ਵਿੱਚ 17ਵੇਂ ਪਾਈਟੈਕਸ ਦੇ ਸਮਾਪਤੀ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਕੇ ਦੇਸ਼-ਵਿਦੇਸ਼ ਤੋਂ ਆਏ ਕਾਰੋਬਾਰੀਆਂ ਨੂੰ ਸੰਬੋਧਨ ਕਰ ਰਹੇ ਸਨ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਹਿਲੀ ਵਾਰ ਅਜਿਹੀ ਸਰਕਾਰ ਬਣੀ ਹੈ ਜਿਸ ਨੇ ਆਪਣੀਆਂ ਨੀਤੀਆਂ ਆਮ ਆਦਮੀ ਦੀਆਂ ਮੰਗਾਂ ਅਨੁਸਾਰ ਬਣਾਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿਕਾਸ ਵਿੱਚ ਉਦਯੋਗਾਂ ਅਤੇ ਉਦਯੋਗਪਤੀਆਂ ਦੀ ਭੂਮਿਕਾ ਅਹਿਮ ਹੈ। ਪੰਜਾਬ ਵਿੱਚ ਸਨਅਤਕਾਰਾਂ ਨੂੰ ਸਸਤੀ ਬਿਜਲੀ ਦੇਣ ਤੋਂ ਇਲਾਵਾ ਉਨ੍ਹਾਂ ਦੀ ਮੰਗ ਅਨੁਸਾਰ ਸਨਅਤੀ ਨੀਤੀ ਵਿੱਚ ਬਦਲਾਅ ਕੀਤੇ ਗਏ ਹਨ।

ਭੁੱਲਰ ਨੇ ਪੀ.ਐੱਚ.ਡੀ. ਚੈਂਬਰ ਨੂੰ ਪਾਈਟੈਕਸ ਦੇ ਆਯੋਜਨ 'ਤੇ ਵਧਾਈ ਦਿੰਦਿਆਂ ਕਿਹਾ ਕਿ ਇਹ ਮੇਲਾ ਹੁਣ ਸਰਹੱਦੀ ਜ਼ਿਲਿਆਂ ਦਾ ਹੀ ਨਹੀਂ ਸਗੋਂ ਪੂਰੇ ਪੰਜਾਬ ਦਾ ਮਾਣ ਬਣ ਗਿਆ ਹੈ। ਇਸ ਨਾਲ ਹਜ਼ਾਰਾਂ ਲੋਕਾਂ ਨੂੰ ਰੁਜ਼ਗਾਰ ਮਿਲਦਾ ਹੈ, ਭਾਵੇਂ ਥੋੜ੍ਹੇ ਸਮੇਂ ਲਈ ਹੀ। ਪੰਜਾਬ ਸੈਰ ਸਪਾਟੇ ਦੇ ਖੇਤਰ ਵਿੱਚ ਮਜ਼ਬੂਤ ਹੋਇਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਾਇਟੈਕਸ ਵਰਗੇ ਸਮਾਗਮਾਂ ਨੂੰ ਸਫਲ ਬਣਾਉਣ ਲਈ ਜਲਦੀ ਹੀ ਜ਼ਮੀਨ ਦਾ ਪ੍ਰਬੰਧ ਕਰੇਗੀ।

ਆਰ.ਐਸ. ਸਚਦੇਵਾ ਚੇਅਰਮੈਨ ਪੀ.ਐਚ.ਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਦੇ ਪੰਜਾਬ ਚੈਪਟਰ ਨੇ ਭੁੱਲਰ ਦੀ ਆਮਦ 'ਤੇ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਮੇਲੇ 'ਚ ਲੱਖਾਂ ਦੀ ਗਿਣਤੀ 'ਚ ਲੋਕਾਂ ਦੀ ਹਾਜ਼ਰੀ ਇਸ ਗੱਲ ਦੀ ਗਵਾਹ ਹੈ ਕਿ ਹੁਣ ਪੰਜਾਬ ਤੇਜ਼ੀ ਨਾਲ ਰੰਗਲਾ ਪੰਜਾਬ ਬਣਨ ਵੱਲ ਵੱਧ ਰਿਹਾ ਹੈ।ਇਸ ਮੌਕੇ ਡਾਇਰੈਕਟਰ ਐਮ ਐਸ ਈ ਵਰਿੰਦਰ ਸ਼ਰਮਾ, ਇੰਦਰਜੀਤ ਸਿੰਘ ਟਾਂਡੀ ਜੀ ਐਮ ਡੀ ਆਈ ਸੀ, ਪੀਐਚਡੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਦੇ ਖੇਤਰੀ ਡਾਇਰੈਕਟਰ ਭਾਰਤੀ ਸੂਦ,  ਸਥਾਨਕ ਕਨਵੀਨਰ ਜੈਦੀਪ ਸਿੰਘ ਅਤੇ ਹੋਰ ਕਈ ਪਤਵੰਤੇ ਹਾਜ਼ਰ ਸਨ।

ਪ੍ਰਗਤੀਸ਼ੀਲ ਕਿਸਾਨ ਅਤੇ ਨੌਜਵਾਨ ਸਟਾਟਪ ਨੂੰ ਕੀਤਾ ਸਨਮਾਨਿਤ

ਪੀ ਐਚ ਡੀ ਚੈਬਰ ਵਲੋਂ ਨਵੇਕਲੀ ਪਹਿਲ ਕਰਦੇ ਹੋਏ ਝੋਨੇ ਦੀ ਰਹਿੰਦ ਖੂੰਦ ਅਤੇ ਪਰਾਲੀ ਦੀ ਮਦਦ ਨਾਲ ਸੀਲੰਗ ਟਾਈਲਾਂ ਬਣਾਉਣ ਵਾਲੇ ਗੁਰਦਾਸਪੁਰ ਜ਼ਿਲ੍ਹੇ ਦੇ ਪਰਮਿੰਦਰ ਸਿੰਘ, ਔਰਗੈਨਿਕ ਹਲਦੀ ਦੀ ਖੇਤੀ ਕਰਨ ਵਾਲੇ ਅੰਮ੍ਰਿਤਸਰ ਦੇ ਪਿੰਡ ਤਰਸਿਕਾ ਦੇ ਕਿਸਾਨ ਸੁਲਤਾਨ ਸਿੰਘ ਭਿੰਡਰ ਅਤੇ ਪਿੰਡ ਜੇਠੂਵਾਲ ਨਿਵਾਸੀ ਅਤੇ ਸ਼ਹਿਦ ਦੀ ਪੈਦਾਵਾਰ ਕਰਨ ਵਾਲੇ ਨੌਜਵਾਨ ਪਵਨਦੀਪ ਅਰੋੜਾ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਚੈਬਰ ਦੇ ਇਸ ਉਪਰਾਲੇ ਦੀ ਪ੍ਰਸੰਸਾ ਕਰਦੇ ਹੋਏ ਕੈਬਨਿਟ ਮੰਤਰੀ ਲਾਲ ਜੀਤ ਸਿੰਘ ਭੁੱਲਰ ਨੇ ਕਿਹਾ ਕਿ ਕਿਸਾਨਾਂ ਨੂੰ ਖੇਤੀ ਦੇ ਨਾਲ-ਨਾਲ ਸਾਹਿਕ ਧੰਦੇ ਅਪਨਾਉਣੇ ਚਾਹੀਦੇ ਹਨ ਤਾਂ ਜੋ ਉਨ੍ਹਾਂ ਦੀ ਆਮਦਨ ਵਿਚ ਵਾਧਾ ਹੋ ਸਕੇ।

 

Tags: Laljit Singh Bhullar , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD