Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਜਿਲ੍ਹਾ ਸਿੱਖਿਆ ਵਿਕਾਸ ਕਮੇਟੀ ਨਾਲ ਕੀਤੀ ਮੀਟਿੰਗ

DC Sri Mukatsar Sahib, Dr. Ruhee Dugg, Sri Mukatsar Sahib, Deputy Commissioner Sri Mukatsar Sahib

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 12 Dec 2023

Last updated on: Dec 12, 2023, 00:00 IST

ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਸ੍ਰੀ ਮੁਕਤਸਰ ਸਾਹਿਬ ਦੀਆਂ ਹਦਾਇਤਾਂ ਅਨੁਸਾਰ ਅਤੇ ਜਿਲ੍ਹਾ ਸਿੱਖਿਆ ਅਫ਼ਸਰ ਸ਼੍ਰੀ ਅਜੈ ਕੁਮਾਰ ਜੀ ਦੀ ਯੋਗ ਅਗਵਾਈ ਹੇਠ ਨਵ ਗਠਿਤ  ਜਿਲ੍ਹਾ ਸਿੱਖਿਆ ਵਿਕਾਸ ਕਮੇਟੀ ਦੀ ਪਲੇਠੀ ਮੀਟਿਗ ਪ੍ਰਬੰਧਕੀ ਕੰਪਲੈਕਸ ਸ੍ਰੀ ਮੁਕਤਸਰ ਸਾਹਿਬ ਦੇ ਮੀਟਿੰਗ ਹਾਲ ਵਿੱਚ ਹੋਈ। ਮੀਟਿੰਗ ਵਿੱਚ ਸਿੱਖਿਆ ਵਿਭਾਗ ਅਤੇ ਸਿਹਤ ਵਿਭਾਗ  ਦੇ ਅਧਿਕਾਰੀਆਂ ਨੇ ਭਾਗ ਲਿਆ ।ਮੀਟਿੰਗ ਵਿਚ ਜਿਲ੍ਹਾ ਸਿੱਖਿਆ ਵਿਕਾਸ ਕਮੇਟੀ ਵੱਲੋਂ ਸਮੱਗਰਾ ਸਿੱਖਿਆ ਅਭਿਆਨ ਅਧੀਨ 2024-25 ਅਤੇ 2025-26  ਦੇ ਸਾਲਾਨਾ ਪਲਾਨ ਦੀਆਂ ਤਜਵੀਜਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਤਾਂ ਜੋ ਸਾਲਾਨਾ ਪਲਾਨ ਮੁੱਖ ਦਫਤਰ ਨੂੰ ਭੇਜਿਆ ਜਾ ਸਕੇ। ਸਮੂਹ ਕਮੇਟੀ ਮੈਂਬਰਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਸਕੂਲੀ ਬੱਚਿਆਂ ਨੂੰ ਵਰਦੀਆਂ ਮੁਹਈਆ ਕਰਵਾਉਣ ਦੇ ਮੰਤਵ ਲਈ ‘ਪਹਿਲ ਪ੍ਰੋਜੈਕਟ’ ਜਿਲ੍ਹਾ ਸੰਗਰੂਰ ਤੋਂ ਇਸ ਸਾਲ ਸ਼ੁਰੂ ਕੀਤਾ ਗਿਆ ਹੈ। ਸਾਲ 2024-25 ਦੌਰਾਨ ਹਰੇਕ ਜਿਲ੍ਹੇ ਦੇ 10,000/- ਵਿਦਿਆਰਥੀਆਂ ਨੂੰ ਪਹਿਲ ਪ੍ਰੋਜੈਕਟ ਅਧੀਨ ਵਰਦੀਆਂ ਮੁਹੱਈਆ ਕਰਵਾਈਆ ਜਾਣੀਆਂ ਹਨ। ਇਹ ਪ੍ਰੋਜੈਕਟ ਫਾਰਮੈਸੀ ਕਾਲਜ ਛਾਪਿਆਂਵਾਲੀ, ਦੀ ਬਿਲਡਿੰਗ ਜੋ ਕਿ ਖਾਲੀ ਪਈ ਸੀ, ਵਿਖੇ ਲਗਾਇਆ ਗਿਆ ਹੈ। ਮਲੋਟ ਬਲਾਕ ਦੇ 10073 ਸਕੂਲੀ ਵਿਦਿਆਰਥੀਆਂ ਦੀ ਡਿਮਾਂਡ ਸਿੱਖਿਆ ਵਿਭਾਗ ਵੱਲੋਂ ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਜੀ ਨੂੰ ਭੇਜੀ ਜਾ ਚੁੱਕੀ ਹੈ।

ਮੀਟਿੰਗ ਵਿੱਚ ਹਾਜਰ ਮੈਂਬਰਾਂ ਨੂੰ ਸਾਲ 2023-24 ਦੌਰਾਨ ਸਮੱਗਰ ਸਿੱਖਿਆ ਅਭਿਆਨ ਤਹਿਤ ਆਈਆਂ ਗ੍ਰਾਂਟਾਂ ਬਾਰੇ ਕੰਪੋਨੈਂਟ ਵਾਈਜ਼ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਸਾਹਿਬ  ਨੇ ਜਿਲ੍ਹੇ ਦੇ ਤਕਰੀਬਨ 10 ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਡਿਜੀਟਲ ਲਾਈਬ੍ਰੇਰੀ ਬਣਾਉਣ ਸਬੰਧੀ ਦਫਤਰ ਤੋਂ ਤਜਵੀਜ ਮੰਗੀ ਹੈ। ਜਿਲ੍ਹਾ ਸਿੱਖਿਆ ਅਫਸਰ(ਐ ਸਿ), ਸ੍ਰੀ ਮੁਕਤਸਰ ਸਾਹਿਬ  ਨੇ ਮੀਟਿੰਗ ਵਿੱਚ ਆਏ ਸਮੂਹ ਮੈਂਬਰਾਂ ਦਾ ਧੰਨਵਾਦ ਕੀਤਾ ਅਤੇ ਸਰਕਾਰੀ ਸਕੂਲਾਂ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਦਾ ਵਿਸ਼ਵਾਸ਼ ਦਿਵਾਇਆ।

ਇਸ ਮੌਕੇ ਤੇ ਸ਼੍ਰੀ ਰਾਜੀਵ ਕੁਮਾਰ, ਜਿਲ੍ਹਾ ਸਿੱਖਿਆ ਅਫਸਰ(ਸੈ ਸਿ), ਸ. ਹਰਜੀਤ ਸਿੰਘ, ਉੱਪ ਜਿਲ੍ਹਾ ਸਿੱਖਿਆ ਅਫਸਰ(ਐ ਸਿ), ,ਸ. ਯਸ਼ਪਾਲ ਸਿੰਘ, ਬੀ.ਪੀ ਈ ਓ ਗਿੱਦੜਬਾਹਾ-2, ਸ.ਰਾਜਵਿੰਦਰ ਸਿੰਘ, ਬੀ.ਪੀ ਈ ਓ ਮੁਕਤਸਰ-2, ਸ਼੍ਰੀ ਮਨੋਜ ਕੁਮਾਰ, ਬੀ.ਪੀ ਈ ਓ ਗਿੱਦੜਬਾਹਾ-1 ਸ. ਸਰਬਜੀਤ ਸਿੰਘ, ਮੈਂਬਰ ਡੀ ਈ ਡੀ ਸੀ, ਡਾ. ਬੰਦਨਾ, ਹੈਲਥ ਡਿਪਾਰਟਮੈਂਟ, ਸ਼ਾਲੂ ਰਾਣੀ, ਹੈਲਥ ਡਿਪਾਰਟਮੈਂਟ ਮੌਜੂਦ ਸਨ।

 

Tags: DC Sri Mukatsar Sahib , Dr. Ruhee Dugg , Sri Mukatsar Sahib , Deputy Commissioner Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD