Thursday, 23 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਤੋਂ 'ਆਪ' ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ ਕਾਂਗਰਸ ਪ੍ਰਵਾਸੀ ਮਜ਼ਦੂਰਾਂ ਦੇ ਖ਼ਿਲਾਫ਼ : ਸੰਜੇ ਟੰਡਨ ਆਪ’ ਸਿਧਾਂਤਾਂ, ਨੈਤਿਕਤਾ ਅਤੇ ਵਿਚਾਰਧਾਰਾ ਤੋਂ ਬੇਮੁੱਖ ਪਾਰਟੀ ਹੈ : ਸੰਜੇ ਟੰਡਨ ਗੁਰਜੀਤ ਸਿੰਘ ਔਜਲਾ ਨੇ ਸ਼ਹਿਰ ਦੇ ਬਜਾਰਾਂ ਵਿਚ ਕੀਤੀ ਦੁਕਾਨਦਾਰਾਂ ਨਾਲ ਮੁਲਾਕਾਤ ਪਟਿਆਲਾ ਦੇ ਇੱਕ ਲੱਖ ਤੋਂ ਵੱਧ ਲੋਕ ਪ੍ਰਧਾਨਮੰਤਰੀ ਮੋਦੀ ਦੀ ਫ਼ਤਿਹ ਰੈਲੀ ਦੇ ਬਣੇ ਗਵਾਹ ਪੰਜਾਬ ਵਿੱਚ ਬਿਜਲੀ ਨੂੰ ਲੈ ਕੇ ਹਾਹਾਕਾਰ: ਵਿਜੇ ਇੰਦਰ ਸਿੰਗਲਾ ਪੰਜਾਬ 'ਚ ਆਪ ਲਗਾਤਾਰ ਹੋ ਰਹੀ ਹੈ ਮਜ਼ਬੂਤ, ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਨੂੰ ਵੱਡਾ ਝਟਕਾ! ਕਈ ਵੱਡੇ ਆਗੂ 'ਆਪ' 'ਚ ਹੋਏ ਸ਼ਾਮਲ ਜ਼ਿਲ੍ਹਾ ਮੁਹਾਲੀ ਵਿਖੇ ਏਅਰਪੋਰਟ ਮਾਡਲ ਅਤੇ ਗਰੀਨ ਇਲੈਕਸ਼ਨ ਦੇ ਥੀਮ 'ਤੇ ਆਧਾਰਿਤ ਦੋ ਅਤਿ ਆਧੁਨਿਕ ਪੋਲਿੰਗ ਬੂਥ ਬਣਾਏ ਜਾਣਗੇ ਭਗਵੰਤ ਮਾਨ ਜੀ ਔਰਤਾਂ ਨੂੰ ਇੱਕ ਇੱਕ ਹਜ਼ਾਰ ਰੁਪਿਆ ਮਹੀਨਾ ਕਦੋਂ ਮਿਲੂਗਾ ? : ਗੁਰਜੀਤ ਸਿੰਘ ਔਜਲਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਾਕਾ ਸ੍ਰੀ ਪਾਉਂਟਾ ਸਾਹਿਬ ਦੀ ਯਾਦ ’ਚ ਸਮਾਗਮ ਪ੍ਰਧਾਨ ਮੰਤਰੀ ਦੱਸਣ ਕਿ ਉਹਨਾਂ ਦੀ ਪਾਰਟੀ ਵੋਟਰਾਂ ਨੂੰ ਭਾਜਪਾ ਲਈ ਵੋਟਾਂ ਪਾਉਣ ਲਈ ਡਰਾਉਣ ਦੀ ਥਾਂ ਦੇਸ਼ ਨੂੰ ਅੱਗੇ ਕਿਵੇਂ ਲਿਜਾਏਗੀ : ਸੁਖਬੀਰ ਸਿੰਘ ਬਾਦਲ ਰਾਜਾ ਵੜਿੰਗ ਨੇ ਲੁਧਿਆਣਾ ਪੂਰਬੀ ਵਿੱਚ ਚੋਣ ਪ੍ਰਚਾਰ ਦੌਰਾਨ ਬਦਲਾਅ ਦੀ ਵਕਾਲਤ ਕੀਤੀ 'ਜੁਮਲੇਬਾਜ਼' ਅਤੇ ਉਨ੍ਹਾਂ ਦੀ 'ਜੁਮਲੇਬਾਜ਼ੀ' ਤੋਂ ਸਾਵਧਾਨ ਰਹੋ : ਅਮਰਿੰਦਰ ਸਿੰਘ ਰਾਜਾ ਵੜਿੰਗ ਸੰਸਦ ਵਿੱਚ ਸ਼੍ਰੀ ਆਨੰਦਪੁਰ ਸਾਹਿਬ ਦੀ ਅਵਾਜ਼ ਬੁਲੰਦ ਕਰਾਂਗਾ : ਡਾ ਸੁਭਾਸ਼ ਸ਼ਰਮਾ ਡਾ: ਸੁਭਾਸ਼ ਸ਼ਰਮਾ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਬਹੁਪੱਖੀ ਵਿਕਾਸ ਲਈ ਜਾਰੀ ਕੀਤਾ ਸੰਕਲਪ ਪੱਤਰ ਇੰਡੋਨੇਸ਼ੀਆ ਪ੍ਰਤੀਨਿਧੀ ਸਭਾ ਅਤੇ ਅੰਤਰ-ਸੰਸਦੀ ਸੰਘ ਦੁਆਰਾ ਆਯੋਜਿਤ 10ਵੇਂ ਵਿਸ਼ਵ ਜਲ ਫੋਰਮ 'ਤੇ ਸੰਸਦੀ ਮੀਟਿੰਗ ਪਟਿਆਲਾ ’ਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਹੁਲਾਰਾ, ਜੀਨਗਰ ਸਮਾਜ ਦੇ ਮੈਂਬਰ ਪ੍ਰਧਾਨ ਰਾਕੇਸ਼ ਜੋਇਆ ਦੀ ਅਗਵਾਈ ਹੇਠ ਪ੍ਰੋ. ਸੁਮੇਰ ਸੀੜਾ ਦੀ ਪ੍ਰੇਰਨਾ ਸਦਕਾ ਐਨ ਕੇ ਸ਼ਰਮਾ ਦੀ ਹਾਜ਼ਰੀ ’ਚ ਅਕਾਲੀ ਦਲ ’ਚ ਹੋਏ ਸ਼ਾਮਲ ਜ਼ਿਲ੍ਹਾ ਚੋਣ ਅਫ਼ਸਰ ਘਨਸ਼ਾਮ ਥੋਰੀ ਵੱਲੋਂ ਦਿਵਿਆਂਗ ਵੋਟਰਾਂ ਨੂੰ ਵੋਟਾਂ ਵਾਲੇ ਦਿਨ ਸਹੂਲਤਾਂ ਦਾ ਲਾਭ ਲੈਣ ਲਈ 'ਸਕਸ਼ਮ ਐਪ' ਦੀ ਵਰਤੋਂ ਕਰਨ ਦੀ ਅਪੀਲ ਆਪ ਦੇ ਪਰਿਵਾਰ ਵਿੱਚ ਹੋਇਆ ਵਾਧਾ ਬੰਡਾਲਾ ਪਿੰਡ ਵਿੱਚ ਕਈ ਕਾਂਗਰਸੀ ਪਰਿਵਾਰ ਹੋਏ ਸ਼ਾਮਲ ਅੱਜ ਜੋ ਹਾਂ ਸਭ ਬਰਨਾਲਾ ਵਾਸੀਆਂ ਦੇ ਸਾਥ ਤੇ ਸਹਿਯੋਗ ਸਦਕਾ ਹਾਂ: ਮੀਤ ਹੇਅਰ ਲੋਕ ਸਭਾ ਚੋਣਾਂ 2024 : ਇਲੈਕਟ੍ਰੋਨਿਕ ਵੋਟਿੰਗ ਮਸ਼ੀਨਾਂ ਜਾਰੀ ਕੀਤੀਆਂ ਗਈਆਂ

 

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਆਂਗਨਵਾੜੀ ਹੈਲਪਰਾਂ ਅਤੇ ਆਂਗਨਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਤਹਿਤ ਨਵਜਨਮੀਆਂ ਬੱਚੀਆਂ ਨੂੰ ਬੇਬੀ ਕਿਟਸ ਵੀ ਵੰਡੀਆਂ

Anmol Gagan Mann, Anmol Gagan Maan, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਖਰੜ/ ਮਾਜਰੀ , 12 Dec 2023

ਮੁੱਖ ਮੰਤਰੀ, ਭਗਵੰਤ ਸਿੰਘ ਮਾਨ, ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕੇਵਲ ਡੇਢ ਸਾਲ ਦੇ ਅਰਸੇ ਦੌਰਾਨ ਹੀ 37 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ ਪ੍ਰਦਾਨ ਕੀਤੇ ਗਏ ਹਨ ਤੇ ਇਹ ਮੁਹਿੰਮ ਲਗਾਤਾਰ ਜਾਰੀ ਹੈ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਬੀ.ਡੀ.ਪੀ.ਓ. ਦਫਤਰ, ਮਾਜਰੀ ਵਿਖੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਨਵੇਂ ਭਰਤੀ ਕੀਤੇ 39 ਆਂਗਨਵਾੜੀ ਹੈਲਪਰਾਂ ਅਤੇ 13 ਆਂਗਨਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਆਖੀ।

ਇਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਤਹਿਤ 15 ਨਵਜਨਮੀਆਂ ਬੱਚੀਆਂ ਨੂੰ ਬੇਬੀ ਕਿਟਸ ਵੀ ਵੰਡੀਆਂ ਗਈਆਂ।ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਿਰੋਲ ਮੈਰਿਟ ਅਤੇ ਪਾਰਦਰਸ਼ੀ ਤਰੀਕੇ ਨਾਲ ਰਾਜ ਅੰਦਰ ਭਰਤੀ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਨਾਲ ਸਿਰਫ ਕਾਬਲ, ਹੱਕਦਾਰ ਤੇ ਲੋੜਵੰਦ ਉਮੀਦਵਾਰਾਂ ਨੂੰ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਇਸ ਭਰਤੀ ਮੁਹਿੰਮ ਵਿੱਚ ਮੈਰਿਟ ਤੋਂ ਬਿਨਾਂ ਸਿਫਾਰਸ਼ ਜਾਂ ਹੋਰ ਚੋਰ-ਮੋਰੀ ਲਈ ਕੋਈ ਥਾਂ ਨਹੀਂ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ 'ਰੰਗਲਾ ਪੰਜਾਬ' ਸਿਰਜਣ ਲਈ ਅਣਥੱਕ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਇਸੇ ਤਹਿਤ ਰਾਜ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਅਤੇ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਾਉਣ ਹਿਤ ਮਾਨ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ 18 ਮਹੀਨਿਆਂ ਵਿੱਚ ਹੀ ਨੌਜਵਾਨਾਂ ਨੂੰ ਏਨੀ ਵੱਡੀ ਗਿਣਤੀ ਵਿੱਚ ਨੌਕਰੀਆਂ ਦਿੱਤੀਆਂ ਹਨ।

ਕੈਬਨਿਟ ਮੰਤਰੀ ਨੇ ਨਵੇਂ ਨਿਯੁਕਤ ਹੋਏ ਹੈਲਪਰਾਂ ਤੇ ਆਂਗਣਵਾੜੀ ਵਰਕਰਜ਼ ਨੂੰ ਵਧਾਈ ਦਿੰਦਿਆਂ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਕੰਮ ਕਰਨ ਅਤੇ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਲੋੜਵੰਦਾਂ ਤੇ ਯੋਗ ਲਾਭਪਾਤਰੀਆਂ ਤੱਕ ਪੁੱਜਦਾ ਕਰਨ ਦੀ ਹਦਾਇਤ ਵੀ ਕੀਤੀ। ਇਸ ਮੌਕੇ ਬੀ.ਡੀ.ਪੀ.ਓ. ਮਾਜਰੀ ਵਿਨੋਦ ਜੋਸ਼ੀ, ਸੀ.ਡੀ.ਪੀ.ਓ. ਸ਼ੁਭਮ ਭਾਰਦਵਾਜ, ਸਮੇਤ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ, ਵੱਡੀ ਗਿਣਤੀ ਪਿੰਡਾਂ ਦੇ ਲੋਕ ਤੇ ਪਤਵੰਤੇ ਹਾਜ਼ਰ ਸਨ।

 

Tags: Anmol Gagan Mann , Anmol Gagan Maan , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD